Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਕੌਮੀ ਯੁਵਾ ਦਿਵਸ ਮੌਕੇ ਗਿਆਨ ਜੋਤੀ ਗਰੁੱਪ ਵਿਖੇ ਨੌਜਵਾਨਾਂ ਦੇ ਦੇਸ਼ ਦੇ ਯੋਗਦਾਨ ਅਤੇ ਮੁਸ਼ਕਲਾਤ ਤੇ ਹੋਈ ਚਰਚਾ

ਨਸ਼ਿਆਂ ਅਤੇ ਛੇੜ-ਛਾੜ ਜਿਹੇ ਗੰਭੀਰ ਮੁੱਦਿਆਂ ਵਿਰੁੱਧ ਵਿਦਿਆਰਥੀ ਹੋਏ ਲਾਮਬੰਦ, ਸਕੂਲੀ ਵਿਦਿਆਰਥੀਆਂ ਨੂੰ ਸਮਾਜਿਕ ਕੁਰੀਤੀਆਂ ਪ੍ਰਤੀ ਕੀਤਾ ਜਾਗਰੂਕ

Web Admin

Web Admin

5 Dariya News

ਮੁਹਾਲੀ , 15 Jan 2018

Last updated on: Jan 15, 2018, 00:00 IST

ਨੌਜਵਾਨ ਕਿਸੇ ਵੀ ਦੇਸ਼ ਦਾ ਭਵਿਖ ਹੁੰਦੇ ਹਨ ਕਿਉਂਕਿ ਇਹ ਨੌਜਵਾਨ ਹੀ ਦੇਸ਼ ਦੀ ਤਰੱਕੀ ਦਾ ਅਹਿਮ ਹਿੱਸਾ ਬਣਦੇ ਹਨ, ਇਨ੍ਹਾਂ ਵਿਚਾਰਾਂ ਨਾਲ ਗਿਆਨ ਜੋਤੀ ਗਰੁੱਪ ਆਫ਼ ਇੰਸਟੀਚਿਊਟਸ ਵਿਖੇ  ਕੌਮੀ ਯੁਵਾ ਦਿਵਸ ਮੌਕੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੰਮੇਲਨ ਦਾ ਮੁੱਖ ਮੰਤਵ ਨੌਜਵਾਨਾਂ ਵੱਲੋਂ ਦੇਸ਼ ਦੀ ਤਰੱਕੀ, ਸਮਾਜ ਦੀ ਸੇਵਾ ਅਤੇ ਭਵਿਖ ਦੇ ਸਿਰਜਣਹਾਰ ਨੌਜਵਾਨ ਪੀੜੀ  ਨੂੰ ਉਨ੍ਹਾਂ ਦੀ ਪ੍ਰੋਫੈਸ਼ਨਲ ਜ਼ਿੰਦਗੀ ਆਉਣ ਵਾਲੀਆਂ ਮੁਸ਼ਕਲਾਤ, ਨੌਜਵਾਨਾਂ ਦਾ ਨਸ਼ਿਆਂ ਵੱਲ ਵਧ ਰਿਹਾ ਰੁਝਾਨ,ਔਰਤਾਂ ਨਾਲ ਵੱਧ ਰਹੇ ਛੇੜਛਾੜ ਅਤੇ ਬਲਾਤਕਾਰ ਦੇ ਮਾਮਲੇ ਅਤੇ ਉਨ੍ਹਾਂ ਦੇ ਹੱਲ  ਲੱਭਣ ਲਈ ਵਿਚਾਰ ਮੰਥਨ ਕਰਨਾ ਸੀ । ਇਸ ਮੌਕੇ ਗਿਆਨ ਜੋਤੀ ਦੇ ਡਾਇਰੈਕਟਰ ਅਨੀਤ ਬੇਦੀ  ਨੇ ਹਾਜ਼ਰ ਦਰਸ਼ਕਾਂ  ਜੀ ਆਇਆ ਕਹਿੰਦੇ ਹੋਏ ਸਬੰਧਿਤ ਵਿਸ਼ਿਆਂ ਨਾਲ ਸਾਰਿਆਂ ਨੂੰ ਜਾਣੂ ਕਰਵਾਇਆ । ਇਸ ਤੋਂ ਬਾਅਦ ਪੈਨਲ ਵਿਚਾਰ ਚਰਚਾ ਦਾ ਸਮਾਂ ਸ਼ੁਰੂ ਹੋਇਆਂ ਜਿਸ ਦੌਰਾਨ ਨਾ ਸਿਰਫ਼ ਨੌਜਵਾਨਾਂ ਨਾਲ ਜੁੜੇ ਗੰਭੀਰ ਵਿਸ਼ਿਆਂ ਤੇ ਚਰਚਾ ਕੀਤੀ ਗਈ ਬਲਕਿ ਦੇਸ਼ 'ਚ ਆਮ ਨਾਗਰਿਕ ਕੌਮੀ ਪੱਧਰ ਤੇ ਆ ਰਹੀਆਂ ਮੁਸ਼ਕਲਾਂ ਅਤੇ ਆਜ਼ਾਦੀ ਤੋਂ ਬਾਅਦ ਭਾਰਤੀ ਸਮਾਜ 'ਚ ਆ ਰਹੇ ਬਦਲਾਓ ਤੇ ਵੀ ਜ਼ੋਰਦਾਰ ਤਰੀਕੇ ਨਾਲ ਚਰਚਾ ਕੀਤੀ ਗਈ ਅਤੇ ਸਬੰਧਿਤ ਮੁੱਦਿਆਂ ਬਾਰੇ ਘੋਖ ਕੀਤੀ ਗਈ  । ਇਸ ਦੌਰਾਨ ਔਰਤਾਂ ਦੀ ਸਮਾਜ ਨੂੰ ਦੇਣ ਅਤੇ ਉਨ੍ਹਾਂ ਦੀ ਮੌਜੂਦਾ ਸਥਿਤੀ ਸਭ ਤੋਂ ਵੱਧ ਚਰਚਾ ਦਾ ਹਿੱਸਾ ਬਣੀ ਅਤੇ ਇਸ ਵਿਸ਼ੇ ਤੇ ਲੜਕੀਆਂ ਨੇ ਪੈਨਲ ਮੈਂਬਰਾਂ ਨੂੰ ਪ੍ਰਸ਼ਨ ਕਾਲ ਦੌਰਾਨ ਕਈ ਤਿੱਖੇ ਸਵਾਲ ਵੀ ਕੀਤੇ, ਪ੍ਰਸ਼ਨ ਕਾਲ ਦੌਰਾਨ ਜਿੱਥੇ ਕਈ ਵਾਰ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਪੈਨਲ ਮੈਂਬਰ ਲਾਜਵਾਬ ਹੁੰਦੇ ਨਜ਼ਰ ਆਏ ਉੱਥੇ ਹੀ ਵਿਦਿਆਰਥੀ ਵੀ ਇਨ੍ਹਾਂ ਮਹਾਨ ਹਸਤੀਆਂ ਦੇ ਸਵਾਲਾਂ ਦੇ ਜਵਾਬ ਤੋਂ ਸੰਤੁਸ਼ਟ ਨਜ਼ਰ ਆਏ ।ਇਸ ਵਿਚਾਰ ਚਰਚਾ ਦੌਰਾਨ ਗਿਆਨ ਜੋਤੀ ਗਰੁੱਪ ਦੇ ਚੇਅਰਮੈਨ ਜੇ ਐੱਸ ਬੇਦੀ ਨੇ ਸਮੂਹ ਵਿਦਿਆਰਥੀਆਂ ਨੂੰ ਲੜਕੀਆਂ ਪ੍ਰਤੀ ਆਪਣਾ ਨਜ਼ਰੀਆ ਬਦਲਣ ਅਤੇ ਉਹੀ ਸੋਚ ਅਪਣਾਉਣ ਦੀ ਸਲਾਹ ਦਿਤੀ ਜੋ ਕਿ ਉਹ ਜੋ ਦੂਜਿਆਂ ਤੋਂ ਆਪਣੇ ਪਰਿਵਾਰ ਦੀਆਂ ਧੀਆਂ-ਭੈਣਾਂ ਸਬੰਧੀ ਚਾਹੁੰਦੇ ਹਨ ਅਤੇ ਸਮੂਹ ਮੁੰਡੇ-ਕੁੜੀਆਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਦੇ ਵਿਰੁੱਧ ਵੀ ਇਸੇ ਤਰਾਂ ਲਾਮਬੰਦ ਹੋਣ ਅਤੇ ਖੇਡਾਂ ਲਈ ਰੋਜ਼ਾਨਾ ਥੋੜਾ ਸਮਾਂ ਕੱਢਣ।ਇਸ ਦੇ ਨਾਲ ਹੀ ਗਿਆਨ ਜੋਤੀ ਗਰੁੱਪ ਵੱਲੋਂ ਆਸ ਪਾਸ ਦੇ ਸਕੂਲਾਂ ਵਿਚ ਜਾ ਕੇ ਵਿਦਿਆਰਥੀਆਂ ਨੂੰ ਨਸ਼ਿਆਂ ਅਤੇ ਹੋਰ ਸਮਾਜਿਕ ਕੁਰੀਤੀਆਂ ਨਾਲ ਜਾਣੁ ਕਰਾਉਂਦੇ ਹੋਏ ਇਕ ਬਿਹਤਰੀਨ ਸਮਾਜ ਦੀ ਸਥਾਪਨਾ ਕਰਨ ਲਈ ਪ੍ਰੇਰਨਾ ਦਿਤੀ ।

 

Tags: Gian Jyoti Institute

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD