Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਪੰਜਾਬ ਸਰਕਾਰ ਵੱਲੋਂ ਕਰਜ਼ਾ ਮੁਆਫੀ ਸਕੀਮ ਲਈ ਜ਼ਮੀਨ ਬਾਰੇ ਸਵੈ-ਘੋਸ਼ਣਾ ਪੱਤਰ ਲਾਗੂ ਕਰਨ ਦਾ ਫੈਸਲਾ

Web Admin

Web Admin

5 Dariya News

ਚੰਡੀਗੜ੍ਹ , 15 Jan 2018

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਕਰਜ਼ਾ ਮੁਆਫੀ ਸਕੀਮ ਦੇ ਲਾਭਪਾਤਰੀਆਂ ਵੱਲੋਂ ਜ਼ਮੀਨ ਬਾਰੇ ਸਵੈ-ਘੋਸ਼ਣਾ ਪੱਤਰ ਦੇਣ ਦੀ ਪ੍ਰਣਾਲੀ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ ਤਾਂ ਕਿ ਇਸ ਸਕੀਮ ਦਾ ਲਾਭ ਸਿਰਫ ਅਸਲ ਹੱਕਦਾਰ ਅਤੇ ਯੋਗ ਕਿਸਾਨਾਂ ਨੂੰ ਦੇਣਾ ਯਕੀਨੀ ਬਣਾਇਆ ਜਾ ਸਕੇ।ਇਸੇ ਤਰ੍ਹਾਂ ਸਰਕਾਰੀ ਮੁਲਾਜ਼ਮਾਂ ਅਤੇ ਸੇਵਾ-ਮੁਕਤ ਪੈਨਸ਼ਨਰਾਂ ਜੋ ਆਮਦਨ ਕਰ ਅਦਾ ਕਰਦੇ ਹਨ, ਨੂੰ ਸਕੀਮ ਦੇ ਘੇਰੇ ਤੋਂ ਬਾਹਰ ਰੱਖਣ ਦਾ ਫੈਸਲਾ ਕੀਤਾ ਹੈ ਤਾਂ ਕਿ ਗਰੀਬ ਤੋਂ ਗਰੀਬ ਨੂੰ ਵੀ ਇਸ ਸਕੀਮ ਦਾ ਲਾਭ ਮਿਲ ਸਕੇ। ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਇਹ ਵੀ ਫੈਸਲਾ ਕੀਤਾ ਗਿਆ ਕਿ ਇਸ ਸਬੰਧੀ ਨੋਟੀਫਿਕੇਸ਼ਨ ਛੇਤੀ ਜਾਰੀ ਕਰ ਕੀਤਾ ਜਾਵੇਗਾ।ਮੁੱਖ ਮੰਤਰੀ ਨੇ ਦੱਸਿਆ ਕਿ ਇਹ ਸਵੈ-ਘੋਸ਼ਣਾ ਪਤੱਰ ਕਿਸਾਨਾਂ ਦੀ ਪੰਜਾਬ ਦੇ ਪਿੰਡਾਂ ਵਿੱਚ ਅਤੇ ਹੋਰ ਸੂਬਿਆਂ ਵਿੱਚ ਜ਼ਮੀਨ ਨਾਲ ਸਬੰਧਤ ਹੋਵੇਗਾ। ਉਨ੍ਹਾਂ ਕਿਹਾ ਕਿ ਸਿਰਫ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਵੱਲੋਂ ਦਿੱਤੇ ਵੇਰਵਿਆਂ 'ਤੇ ਹੀ ਭਰੋਸਾ ਨਹੀਂ ਕੀਤਾ ਜਾ ਸਕਦਾ ਕਿਉਂ ਜੋ ਇਨ੍ਹਾਂ ਦੀ ਨਿਯੁਕਤੀ ਅਕਾਲੀਆਂ ਦੇ ਰਾਜ ਵਿੱਚ ਕੀਤੀ ਗਈ ਸੀ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਖੇਤੀ ਕਰਜ਼ਾ ਮੁਆਫੀ ਸਕੀਮ ਵਿੱਚ ਸਵੈ-ਘੋਸ਼ਣਾ ਪੱਤਰ ਅਤੇ ਬੇਤਰਤੀਬੇ ਢੰਗ ਨਾਲ ਪੜਤਾਲ ਕੀਤੇ ਜਾਣ ਨੂੰ ਅਮਲ ਵਿੱਚ ਲਿਆਉਣ ਦਾ ਉਦੇਸ਼ ਸਕੀਮ 'ਚ ਕਿਸੇ ਵੀ ਤਰ੍ਹਾਂ ਦੀ ਕਮੀ-ਪੇਸ਼ੀ ਨਾ ਰਹਿ ਜਾਣ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਅਕਾਲੀਆਂ ਵੱਲੋਂ ਕਰਜ਼ਾ ਮੁਆਫੀ ਸਕੀਮ ਬਾਰੇ ਕੂੜ ਪ੍ਰਚਾਰ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਝੀਆਂ ਹਰਕਤਾਂ ਨੂੰ ਵੀ ਠੱਲ੍ਹ ਪਵੇਗੀ। ਕਰਜ਼ਾ ਮੁਆਫੀ ਸਕੀਮ ਨੂੰ ਅਮਲ ਵਿੱਚ ਲਿਆਉਣ ਸਬੰਧੀ ਚੁਣੇ ਹੋਏ ਨੁਮਾਇੰਦਿਆਂ ਵੱਲੋਂ ਉਠਾਏ ਮਸਲਿਆਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਦਮਾਂ ਨਾਲ ਵਿਧਾਇਕਾਂ ਵੱਲੋਂ ਜ਼ਾਹਰ ਕੀਤੇ ਖਦਸ਼ਿਆਂ ਦਾ ਨਿਬੇੜਾ ਕਰਨ ਵਿੱਚ ਵੀ ਮਦਦ ਮਿਲੇਗੀ।ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੇ ਵਿਧਾਇਕਾਂ ਨੂੰ ਇਸ ਸਕੀਮ ਨੂੰ ਪੜਾਅਵਾਰ ਅਮਲ ਵਿੱਚ ਲਿਆਉਣ ਦੀ ਸਮੁੱਚੀ ਪ੍ਰਕ੍ਰਿਆ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਖੁਦਕੁਸ਼ੀ ਕਰ ਚੁੱਕੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਫੈਸਲਾ ਵਿਧਾਨ ਸਭਾ ਵੱਲੋਂ ਇਸ ਸਬੰਧ ਵਿੱਚ ਕਾਇਮ ਕੀਤੀ ਕਮੇਟੀ ਦੀ ਰਿਪੋਰਟ ਆਉਣ 'ਤੇ ਲਾਗੂ ਕੀਤਾ ਜਾਵੇਗਾ।

ਮੀਟਿੰਗ ਦੌਰਾਨ ਵਿਧਾਇਕਾਂ ਨੇ ਦੱਸਿਆ ਕਿ ਕਈ ਵੱਡੇ ਕਿਸਾਨਾਂ ਨੇ ਸਹਿਕਾਰੀ ਕਰਜ਼ਿਆਂ ਦਾ ਲਾਭ ਲੈਣ ਲਈ ਆਪਣੀਆਂ ਵੱਡੇ ਰਕਬੇ ਵਾਲੀਆਂ ਜ਼ਮੀਨਾਂ ਨੂੰ ਛੋਟੇ ਹਿੱਸਿਆਂ ਵਿੱਚ ਆਪਣੇ ਪੁੱਤਰ ਜਾਂ ਪੁੱਤਰਾਂ ਦੇ ਨਾਮ ਤਬਦੀਲ ਕਰ ਦਿੱਤਾ ਜਿਸ ਦੇ ਨਤੀਜੇ ਵਜੋਂ ਵੱਧ ਜ਼ਮੀਨ ਦੇ ਮਾਲਕ ਹੋਣ ਦੇ ਬਾਵਜੂਦ ਉਨ੍ਹਾਂ ਦਾ ਕਰਜ਼ਾ ਮੁਆਫ ਹੋ ਗਿਆ।ਵਿਧਾਇਕਾਂ ਨੇ ਦੱਸਿਆ ਕਿ ਕੁਝ ਵੱਡੇ ਜ਼ਿਮੀਂਦਾਰਾਂ ਦੀਆਂ ਜ਼ਮੀਨਾਂ ਰਾਜਸਥਾਨ ਵਿੱਚ ਹਨ ਪਰ ਬਠਿੰਡਾ ਵਿੱਚ ਜ਼ਮੀਨ 2.5 ਏਕੜ ਰਕਬੇ ਤੋਂ ਘੱਟ ਹੋਣ ਕਰਕੇ ਉਹ ਕਰਜ਼ਾ ਮੁਆਫੀ ਵਾਲੀ ਸੂਚੀ ਵਿੱਚ ਸ਼ਾਮਲ ਹੋ ਗਏ ਸਨ ਜੋ ਬਾਕੀ ਕਿਸਾਨਾਂ ਵਿੱਚ ਰੋਸ ਪੈਦਾ ਹੋਣ ਦਾ ਕਾਰਨ ਬਣਿਆ। ਉਨ੍ਹਾਂ ਨੇ ਸੁਝਾਅ ਦਿੱਤਾ ਕਿ ਲਾਭਪਾਤਰੀਆਂ ਦੀ ਸੂਚੀ ਨੂੰ ਅੰਤਮ ਰੂਪ ਦੇਣ ਤੋਂ ਪਹਿਲਾਂ ਸਰਕਾਰ ਉਨ੍ਹਾਂ ਪਾਸੋਂ ਜ਼ਮੀਨ ਬਾਰੇ ਹਲਫ਼ੀਆ ਬਿਆਨ ਲਵੇ।ਉਨ੍ਹਾਂ ਕਿਹਾ ਕਿ ਸਗੋਂ ਕਈ ਐਨ.ਆਰ.ਆਈਜ਼ ਨੇ ਵੀ ਕਰਜ਼ਾ ਮੁਆਫੀ ਸਕੀਮ ਦਾ ਲਾਹਾ ਖੱਟ ਲਿਆ ਜਿਹੜਾ ਕਿ ਯੋਗ ਛੋਟੇ ਅਤੇ ਸੀਮਾਂਤ ਕਿਸਾਨਾਂ ਤੱਕ ਹੀ ਸੀਮਤ ਰਹਿਣਾ ਚਾਹੀਦਾ ਸੀ। ਮੀਟਿੰਗ ਦੌਰਾਨ ਇਹ ਵੀ ਸੁਝਾਅ ਦਿੱਤਾ ਗਿਆ ਕਿ ਕਰਜ਼ਾ ਮੁਆਫੀ ਦੇ ਸਰਟੀਫਿਕੇਟ ਮਾਲ ਰਿਕਾਰਡ ਦੀ ਪੂਰੀ ਪੁਣਛਾਣ ਕਰਨ ਤੋਂ ਬਾਅਦ ਜ਼ਿਲ੍ਹਾ ਪੱਧਰ 'ਤੇ ਦਿੱਤੇ ਜਾਣ ਤਾਂ ਕਿ ਇਸ ਮੁਆਫ ਦਾ ਲਾਭ ਸਹੀ ਲਾਭਪਾਤਰੀਆਂ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾ ਸਕੇ।ਮੁੱਖ ਮੰਤਰੀ ਨੇ ਵਿਧਾਇਕਾਂ ਨੂੰ ਭਰੋਸਾ ਦਿੱਤਾ ਕਿ ਕਰਜ਼ਾ ਮੁਆਫੀ ਸਕੀਮ ਦੀ ਦੁਰਵਰਤੋਂ ਨੂੰ ਰੋਕਣ ਲਈ ਉਨ੍ਹਾਂ ਦੀ ਸਰਕਾਰ ਹਰ ਸੰਭਵ ਕਦਮ ਚੁੱਕੇਗੀ ਅਤੇ ਇਹ ਯਕੀਨੀ ਬਣਾਏਗੀ ਕਿ ਇਸ ਸਕੀਮ ਦੇ ਲਾਭ ਤੋਂ ਅਯੋਗ ਕਿਸਾਨਾਂ ਨੂੰ ਬਾਹਰ ਰੱਖਿਆ ਜਾਵੇ।ਮੀਟਿੰਗ ਵਿੱਚ ਸੁਰੇਸ਼ ਕੁਮਾਰ ਤੋਂ ਇਲਾਵਾ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ, ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ, ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਸੁਖਜਿੰਦਰ ਸਿੰਘ ਰੰਧਾਵਾ, ਕੁਲਜੀਤ ਸਿੰਘ ਨਾਗਰਾ, ਸੁਖਬਿੰਦਰ ਸਿੰਘ ਸਰਕਾਰੀਆ, ਕੁਸ਼ਲਦੀਪ ਸਿੰਘ ਢਿੱਲੋਂ, ਸੰਗਤ ਸਿੰਘ ਗਿਲਜ਼ੀਆਂ ਅਤੇ ਓ.ਪੀ. ਸੋਨੀ ਹਾਜ਼ਰ ਸਨ। ਇਸ ਮੌਕੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ ਮਾਲ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ ਸਹਿਕਾਰਤਾ ਡੀ.ਪੀ. ਰੈਡੀ ਅਤੇ ਵਧੀਕ ਮੁੱਖ ਸਕੱਤਰ ਵਿਕਾਸ ਵਿਸਵਜੀਤ ਖੰਨਾ ਵੀ ਹਾਜ਼ਰ ਸਨ। 

 

Tags: Amarinder Singh , Sunil Jakhar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD