Saturday, 11 May 2024

 

 

ਖ਼ਾਸ ਖਬਰਾਂ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ ਪੰਜਾਬ ਅਧਾਰਿਤ ਐਨਜੀਓ ਨੇ ਕਿਸਾਨਾਂ ਲਈ ਨਿਰਯਾਤ ਅਤੇ ਨੌਜਵਾਨਾਂ ਲਈ ਸਟਾਰਟਅੱਪ ਮੌਕਿਆਂ ਦੀ ਸ਼ੁਰੂਆਤ ਲਈ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕੀਤੀ ਸਾਬਕਾ ਸੰਸਦ ਮੈਂਬਰਾਂ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਸੰਭਾਲ ਨਹੀਂ ਕੀਤੀ, ਲੋਕ ਮੋਦੀ ਨੂੰ ਮੌਕਾ ਦੇਣ : ਡਾ. ਸੁਭਾਸ਼ ਸ਼ਰਮਾ ਸੰਗਰੂਰ ਤੇ ਦਿੜ੍ਹਬਾ ਵਿਖੇ ਵੱਖ- ਵੱਖ ਐਸੋਸੀਏਸ਼ਨਾਂ ਵੱਲੋਂ ਮੀਤ ਹੇਅਰ ਨੂੰ ਹਮਾਇਤ ਦਾ ਐਲਾਨ ਅਰਵਿੰਦ ਕੇਜਰੀਵਾਲ ਦੀ ਰਿਹਾਈ ਨੂੰ ਮੀਤ ਹੇਅਰ ਤੇ ਅਮਨ ਅਰੋੜਾ ਨੇ ਸੱਚ ਦੀ ਜਿੱਤ ਦੱਸਿਆ 'ਸਤਯਮੇਵ ਜਯਤੇ' - ਇਹ ਤਾਨਾਸ਼ਾਹੀ ਦੇ ਅੰਤ ਦੀ ਸ਼ੁਰੂਆਤ ਹੈ: ‘ਆਪ’ ਵਰਤਮਾਨ ਸ਼ਾਸ਼ਨ ਨੇ ਜਿਸ ਡਰ ਅਤੇ ਚਿੰਤਾ ਦੇ ਮਾਹੌਲ ਨੂੰ ਆਕਾਰ ਦਿੱਤਾ ਹੈ, ਉਸਦੇ ਖਿਲਾਫ ਮੋਰਚਾ ਖੋਲ੍ਹੋ : ਵਿਜੇ ਇੰਦਰ ਸਿੰਗਲਾ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼

 

ਕੈਪਟਨ ਨੇ ਰਾਣਾ ਗੁਰਜੀਤ ਦਾ ਅਸਤੀਫ਼ਾ ਰਾਹੁਲ ਗਾਂਧੀ ਦੇ ਦਬਾਅ ਹੇਠ ਸਵੀਕਾਰ ਕੀਤਾ : ਭਾਜਪਾ

ਰਾਣਾ ਗੁਰਜੀਤ ਦਾ ਅਸਤੀਫ਼ਾ ਸਵੀਕਾਰ ਕਰਨਾ ਵਿਰੋਧੀ ਪਾਰਟੀ ਦੇ ਦੋਸ਼ਾਂ ਦੀ ਪੁਸ਼ਟੀ

Web Admin

Web Admin

5 Dariya News

ਚੰਡੀਗੜ੍ਹ , 18 Jan 2018

ਬਹੁਕਰੋੜੀ ਰੇਤ ਖੱਡਾਂ ਦੀ ਨੀਲਾਮੀ ਵਿਚ ਭ੍ਰਿਸ਼ਟਾਚਾਰ ਦੇ ਲਗਾਤਾਰ ਲੱਗਦੇ ਦੋਸ਼ਾਂ ਅਤੇ ਨਵੇਂ-ਨਵੇਂ ਖੁਲਾਸਿਆਂ ਦੇ ਵਿਚ ਕਾਂਗਰਸ ਹਾਈਕਮਾਨ ਦੇ ਦਬਾਅ ਹੇਠ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਬਹੁਕਰੋੜੀ ਰੇਤ ਖੱਡ ਨੀਲਾਮੀ ਮਾਮਲੇ ਵਿਚ ਕੈਬਿਨੇਟ ਮੰਤਰੀ ਰਾਣਾ ਗੁਰਜੀਤ ਦਾ ਅਸਤੀਫ਼ਾ ਸਵੀਕਾਰ ਕਰਨਾ ਵਿਰੋਧੀ ਪਾਰਟੀਆਂ ਵੱਲੋਂ ਲਗਾਏ ਭ੍ਰਿਸ਼ਟਾਚਾਰ ਦੇ ਦੋਸ਼ਾਂ ਦੀ ਪੁਸ਼ਟੀ ਕਰਦਾ ਹੈ। ਇਹ ਕਹਿਣਾ ਹੈ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਵਿਜੈ ਸਾਂਪਲਾ ਦਾ, ਜੋ ਰਾਣਾ ਗੁਰਜੀਤ ਦੇ ਅਸਤੀਫ਼ੇ 'ਤੇ ਟਿੱਪਣੀ ਕਰ ਰਹੇ ਸਨ।ਸਾਂਪਲਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਪਣੇ ਚੋਣ ਵਾਅਦੇ ਮੁਤਾਬਿਕ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ ਕਰਨ ਅਤੇ ਪੰਜਾਬ ਤੋਂ ਇਕ ਮਹੀਨੇ ਵਿਚ ਨਸ਼ਾ ਖਤਮ ਕਰਨ ਵਿਚ ਫੇਲ ਸਾਬਿਤ ਰਹੇ, ਪਰ ਘੱਟ ਤੋਂ ਘੱਟ ਹੁਣ ਭ੍ਰਿਸ਼ਟਾਚਾਰ ਖਤਮ ਕਰਨ ਦੇ ਅਪਣੇ ਚੋਣ ਵਾਅਦੇ ਨੂੰ ਪੂਰਾ ਕਰਦੇ ਹੋਏ ਬਹੁਕਰੋੜੀ ਰੇਤ ਬੋਲੀ ਵਿਚ ਰਾਣਾ ਗੁਰਜੀਤ ਅਤੇ ਉਨ੍ਹਾਂ ਦੀ ਕੰਪਨੀ ਦੇ ਕਰਮਚਾਰੀਆਂ ਵੱਲੋਂ ਲਗਾਈ ਗਈ ਕਰੋੜਾਂ ਦੀ ਬੋਲੀ ਵਿਚ ਪੈਸੇ ਕਿੱਥੋਂ ਆਏ, ਇਸਦੀ ਜਾਂਚ ਈਡੀ ਨੂੰ ਸੌਂਪਣ। ਰਾਣਾ ਗੁਰਜੀਤ ਦੇ ਕਰਮਚਾਰੀ/ਸਾਬਕਾ ਕਰਮਚਾਰੀ ਜਿਨ੍ਹਾਂ ਦੀ ਇਕ ਸਾਲ ਦੀ ਇਨਕਮ ਟੈਕਸ ਰਿਟਰਨ ਇਕ ਲੱਖ ਰੁੱਪਏ ਜਾਂ 30 ਹਜ਼ਾਰ ਰੁੱਪਏ ਮਹੀਨਾ ਤਨਖਾਹ ਹੈ, ਉਨ੍ਹਾਂ ਕਿਸ ਤਰ੍ਹਾਂ ਕਰੋੜਾਂ ਰੁੱਪਏ ਦੀ ਬੋਲੀ ਲਗਾਈ, ਇਹ ਇਕ ਵਿਸ਼ੇ ਜਿਸਦੀ ਜਾਂਚ ਪੰਜਾਬ ਸਰਕਾਰ ਵੱਲੋਂ ਹਾਲੇ ਤੱਕ ਨਹੀਂ ਕਰਵਾਈ ਗਈ ਅਤੇ ਇਹ ਉਹ ਤੱਥ ਹਨ ਜੋ ਰਾਣਾ ਗੁਰਜੀਤ ਨੂੰ ਬਹੁਕਰੋੜੀ ਰੇਤ ਬੋਲੀ ਮਾਮਲੇ ਨਾਲ ਜੋੜਦੇ ਹਨ। ਕੈਪਟਨ ਸਰਕਾਰ ਜੇਕਰ ਈਮਾਨਦਾਰ ਹੈ ਤਾਂ ਇਨ੍ਹਾਂ ਤੱਥਾਂ ਦੀ ਈਡੀ ਤੋਂ ਜਾਂਚ ਕਰਵਾਏ। 

 

Tags: Vijay Sampla , Vineet Joshi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD