Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕਾਂਗਰਸ ਸਰਕਾਰ ਅਤੇ ਮਨਪ੍ਰੀਤ ਬਾਦਲ ਪੰਜਾਬ ਦੇ ਜੀਐਸਟੀ ਸੰਕਟ ਲਈ ਜਿੰਮੇਵਾਰ-ਕੰਵਰ ਸੰਧੂ

'ਆਪ' ਨੇ ਜੀਐਸਟੀ ਬਿਲ ਵਿਚ ਸੁਧਾਰ ਦੀ ਕੀਤੀ ਮੰਗ

Web Admin

Web Admin

5 Dariya News

ਚੰਡੀਗੜ੍ਹ , 19 Jan 2018

Last updated on: Jan 19, 2018, 00:00 IST

ਆਮ ਆਦਮੀ ਪਾਰਟੀ ਨੇ ਸੁੱਕਰਵਾਰ ਨੂੰ ਵਿੱਤ ਮੰਤਰੀ ਮਨਪ੍ਰੀਤ ਬਾਦਲ ਅਤੇ ਕਾਂਗਰਸ ਸਰਕਾਰ ਦੀ ਅਲੋਚਨਾ ਕਰਦੇ ਕਿਹਾ ਕਿ ਉਨ੍ਹਾਂ ਦੀ ਨਾ-ਸਮਝੀ ਕਾਰਨ ਹੀ ਪੰਜਾਬ ਵਿਚ ਜੀਐਸਟੀ ਨੂੰ ਲੈ ਕੇ ਸੰਕਟ ਪੈਦਾ ਹੋਇਆ ਹੈ। ਜਿਸ ਕਾਰਨ ਸੂਬੇ ਦੇ ਖਜਾਨੇ ਨੂੰ ਭਾਰੀ ਨੁਕਸਾਨ ਅਤੇ ਸਰਕਾਰ ਦੀ ਕਾਰਜ ਪ੍ਰਣਾਲੀ ਪ੍ਰਭਾਵਿਤ ਹੋਈ ਹੈ। ਮੀਡੀਆ ਨੂੰ ਜਾਰੀ ਕੀਤੇ ਬਿਆਨ ਵਿਚ 'ਆਪ' ਆਗੂ ਅਤੇ ਖਰੜ ਤੋਂ ਵਿਧਾਇਕ ਕੰਵਰ ਸੰਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੂਨ ਦੇ ਵਿਧਾਨ ਸਭਾ ਸੈਸਨ ਦੌਰਾਨ ਸਰਕਾਰ ਨੂੰ ਸੁਚੇਤ ਕੀਤਾ ਸੀ ਕਿ ਉਹ ਕੇਂਦਰ ਦੁਆਰਾ ਬਣਾਏ ਜੀਐਸਟੀ ਬਿਲ ਨੂੰ ਲਾਗੂ ਕਰਕੇ ਸੂਬੇ ਦੀ ਵਿੱਤੀ ਖੁਦ ਮੁਖਤਿਆਰੀ ਖਤਮ ਨਾ ਕਰੇ, ਪਰੰਤੂ ਮਨਪ੍ਰੀਤ ਬਾਦਲ ਨੇ ਇਸ ਸੁਝਾਅ ਨੂੰ ਨਾ ਮੰਨ ਕੇ ਜੀਐਸਟੀ ਦੇ ਸੋਹਲੇ ਗਾਏ ਸਨ। ਆਮ ਆਦਮੀ ਪਾਰਟੀ ਨੇ ਮੰਗ ਕੀਤੀ ਕਿ ਅਗਲੇ ਆਉਣ ਵਾਲੇ ਵਿਧਾਨ ਸਭਾ ਸੈਸਨ ਦੌਰਾਨ ਜੀਐਸਟੀ ਬਿਲ ਵਿਚ ਸੁਧਾਰ ਕਰਕੇ ਇਸ ਨੂੰ ਪੇਸ ਕੀਤਾ ਜਾਵੇ।ਮਨਪ੍ਰੀਤ ਬਾਦਲ ਨੇ ਬੁੱਧਵਾਰ ਨੂੰ ਆਪਣੇ ਬਿਆਨ ਵਿਚ ਕਿਹਾ ਸੀ ਕਿ ਜੀਐਸਟੀ ਲਾਗੂ ਹੋਣ ਤੋਂ ਬਾਅਦ ਪੰਜਾਬ ਨੂੰ ਮਾਲੀਏ ਵਿਚ 40 ਪ੍ਰਤੀਸਤ ਘਾਟਾ ਪਿਆ ਹੈ ਅਤੇ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਇਹ ਬਿਲ ਹੋਰ ਗੰਭੀਰਤਾ ਅਤੇ ਸੁਚੱਜਤਾ ਨਾਲ ਬਣਾਉਣਾ ਚਾਹੀਦਾ ਸੀ। ਸੰਧੂ ਨੇ ਕਿਹਾ ਕਿ ਵਿਧਾਨ ਸਭਾ ਵਿਚ ਬਿਲ ਲਿਆਉਣ ਤੋਂ ਪਹਿਲਾਂ ਮਨਪ੍ਰੀਤ ਬਾਦਲ ਨੂੰ ਇਸ ਬਿਲ ਨੂੰ ਢੰਗ ਨਾਲ ਪੜ੍ਹਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਉਸ ਸਮੇਂ ਮਨਪ੍ਰੀਤ ਨੇ ਕਵੀ ਅਲਮਾ ਇਕਬਾਲ ਦੀਆਂ ਸਤਰਾਂ ਪੜ੍ਹਦਿਆਂ ਵਿਰੋਧੀ ਧਿਰ ਨੂੰ ਇਸ ਬਿਲ ਨੂੰ ਲਿਆਉਣ ਵਿਚ ਸਹਿਯੋਗ ਦੇਣ ਦੀ ਤਾਕੀਦ ਕਰਦਿਆਂ ਕਿਹਾ ਸੀ ਕਿ ਅਜਿਹੇ ਮੌਕੇ ਜੀਵਨ ਵਿਚ ਇੱਕੋ ਵਾਰ ਸਦੀਆਂ ਬਾਅਦ ਹੀ ਆਉਂਦੇ ਹਨ।ਕੰਵਰ ਸੰਧੂ ਨੇ ਇਲਜਾਮ ਲਗਾਇਆ ਕਿ ਮਨਪ੍ਰੀਤ ਬਾਦਲ ਨੇ ਸਦਨ ਨੂੰ ਗੁਮਰਾਹ ਕੀਤਾ ਸੀ। ਉਨ੍ਹਾਂ ਕਿਹਾ ਕਿ, '' ਬਾਦਲ ਨੇ ਸੂਬੇ ਦੇ ਲੋਕਾਂ ਤੋਂ ਵਿੱਤੀ ਘਾਟੇ ਦੀ ਗੱਲ ਛੁਪਾ ਕੇ ਇਹ ਕਿਹਾ ਸੀ ਕਿ ਜੀਐਸਟੀ ਬਿਲ ਲਾਗੂ ਹੋਣ ਤੋਂ ਬਾਅਦ ਕੇਂਦਰ ਪੰਜਾਬ ਨੂੰ ਹੋਣ ਵਾਲੇ ਨੁਕਸਾਨ ਦੀ ਭਰਪਾਈ ਦੇਣ ਦੇ ਨਾਲ-ਨਾਲ ਹੋਰ 14 ਪ੍ਰਤੀਸ਼ਤ ਗੁੰਮਰਾਹ ਮਾਲੀਆ ਦੇਵੇਗਾ, ਪਰੰਤੂ 1 ਸਾਲ ਬੀਤਣ ਤੋਂ ਬਾਅਦ ਹੁਣ ਜਦੋਂ ਕਹੇ ਤੋਂ ਉਲਟ ਹੋ ਰਿਹਾ ਹੈ ਤਾਂ ਮਨਪ੍ਰੀਤ ਦੱਸਣ ਕਿ ਉਹ ਕਿਸ ਅਧਾਰ ਉੱਤੇ ਇਹ ਬਿਆਨ ਦੇ ਰਹੇ ਸਨ।''ਸੰਧੂ ਨੇ ਕਿਹਾ ਕਿ ਕੇਂਦਰ ਉੱਤੇ ਇਲਜਾਮ ਲਗਾਉਣ ਤੋਂ ਪਹਿਲਾਂ ਮਨਪ੍ਰੀਤ ਆਪਣੇ ਗਲਤੀ ਸਵੀਕਾਰ ਕਰਕੇ ਅਗਲੇ ਬਜਟ ਸੈਸਨ ਦੌਰਾਨ ਵਿਧਾਨ ਸਭਾ ਵਿਚ ਇਸ ਸੰਬੰਧੀ ਬਿਆਨ ਦੇਣ। ਉਨ੍ਹਾਂ ਕਿਹਾ ਕਿ ਆਉਂਦੇ ਜੂਨ ਸੈਸਨ ਵਿਚ ਜੀਐਸਟੀ ਬਿਲ ਵਿਚ ਸੁਧਾਰ ਕਰਕੇ ਇਸ ਨੂੰ ਮੁੜ ਪੇਸ ਕੀਤਾ ਜਾਵੇ। 

ਇਸ ਤੋਂ ਬਿਆਨ ਸੰਧੂ ਨੇ ਨਿਮਨ ਲਿਖਤ ਹੋਰ ਸੁਝਾਅ ਵੀ ਦਿੱਤੇ ਜੋ ਹੇਠ ਲਿਖੇ ਹਨ

1- ਪੰਜਾਬ ਸਰਕਾਰ ਹੋਰ ਖੇਤੀ ਅਧਾਰਿਤ, ਖੇਤੀ ਉਦਯੋਗ ਅਤੇ ਫੂਡ ਪ੍ਰੋਸੈਸਿੰਗ ਅਧਾਰਿਤ ਸੂਬਿਆਂ ਨਾਲ ਗੱਲਬਾਤ ਕਰਕੇ ਫਰੰਟ ਬਣਾ ਕੇ ਕੇਂਦਰ ਤੋਂ ਹੋਰ ਸਹੂਲਤਾਂ ਦੀ ਮੰਗ ਕਰਦਿਆਂ ਮਾਲੀਏ ਵਿਚ ਵਾਧੇ ਦੀ ਮੰਗ ਕਰੇ।

2- ਆਵਰਤੀ ਜੀਐਸਟੀ ਕੈਸ ਕਰੈਡਿਟ ਲਿਮਿਟ ਦੀ ਮੰਗ ਕੀਤੀ ਜਾਵੇ ਤਾਂ ਜੋ ਸੂਬੇ ਦੇ ਟੈਕਸਾਂ ਵਿਚ ਦੇਰ ਹੋਣ ਦੀ ਸੂਰਤ ਵਿਚ ਸਰਕਾਰ ਦੀ ਰੋਜਾਨਾ ਕਾਰਜ ਪ੍ਰਣਾਲੀ ਉੱਤੇ ਪ੍ਰਭਾਵ ਨਾ ਪਵੇ, ਜੋ ਕਿ ਪਿਛਲੇ 6 ਮਹੀਨਿਆਂ ਦੌਰਾਨ ਹੋਇਆ ਹੈ।

3-ਦੇਸ ਦੇ ਸੰਘੀ ਢਾਂਚੇ ਨੂੰ ਧਿਆਨ ਵਿਚ ਰੱਖਦੇ ਹੋਏ ਜੀਐਸਟੀ ਕਾਉਂਸਿਲ ਦੀਆਂ ਖੇਤਰ ਅਧਾਰਿਤ ਮੀਟਿੰਗਾਂ ਕੀਤੀਆਂ ਜਾਣ, ਜਿੱਥੇ ਕਿ ਉਹ ਆਪਣੀਆਂ ਮੁਸਕਲਾਂ ਉੱਤੇ ਚਰਚਾ ਕਰ ਸਕਣ।

4- ਪਹਾੜੀ ਰਾਜਾਂ ਦੇ ਹੋਣ ਕਾਰਨ ਪੰਜਾਬ ਲਈ ਟੈਕਸ ਰਿਆਇਤਾਂ ਦੀ ਮੰਗ ਕੀਤੀ ਜਾਵੇ।

 

Tags: Kanwar Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD