Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਸ਼ੈਮਰਾਕ ਸਕੂਲ ਵਿਚ ਐਂਡਵੈਂਚਰ ਸਪੋਰਟਸ ਕੈਂਪ ਦਾ ਆਯੋਜਨ

ਵਿਦਿਆਰਥੀਆਂ ਨੇ ਵੱਖ ਵੱਖ ਖੇਡਾਂ 'ਚ ਹਿੱਸਾ ਲੈਦੇ ਸਕੂਲ ਵਿਚ ਬਿਤਾਇਆ ਪੂਰਾ ਦਿਨ ਤੇ ਇਕ ਰਾਤ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 21 Jan 2018

ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 69 ਵੱਲੋਂ ਬੱਚਿਆਂ ਅੰਦਰ ਨਵੇਕਲੀ ਊਰਜਾ ਪ੍ਰਦਾਨ ਕਰਨ ਦੇ ਮੰਤਵ ਨਾਲ ਇਕ ਦਿਨ ਅਤੇ ਰਾਤ ਦੇ ਐਂਡਵੈਂਚਰ ਸਪੋਰਟਸ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿਚ ਕੈਂਪਿੰਗ ਅਤੇ ਬੋਨ ਫਾਇਰ ਦੇ ਨਾਲ ਨਾਲ ਹਾਟ ਏਅਰ ਬਾਲੂਨ, ਫਲਾਇੰਗ ਫਾਕਸ, ਰੈਪਲਿੰਗ,ਵੈਲੀ ਕਰਾਸਿੰਗ, ਕਮਾਂਡੋ ਨੈੱਟ, ਵਾਲ ਕੰਲੀਬਿੰਗ, ਬਰਮ ਬ੍ਰਿਜ, ਬੰਜੀ ਟ੍ਰੋਪੋਲਿਨ, ਜਾਰਵਿੰਗ ਬਾਲ, ਗੰਨ ਸ਼ੂਟਿੰਗ, ਬਾਲ ਜੰਪਿਗ, ਟਾਇਰ ਸਵਿੰਗ ਸਮੇਤ ਕਈ ਐਡਵੈਂਚਰ ਖੇਡਾਂ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਵਿਦਿਆਰਥੀਆਂ ਨੇ ਹਾਟ ਬੈਲੂਨ ਤੇ 250 ਫੁੱਟ ਤੱਕ ਦੀ ਉਚਾਈ ਤੇ  ਚੜ ਕੇ ਸ਼ਹਿਰ ਨੂੰ ਵੇਖਿਆਂ। ਇਸ ਦੇ ਇਲਾਵਾ ਵੈਲੀ ਕਰਾਸਿੰਗ, ਗੰਨ ਸ਼ੂਟਿੰਗ,  ਵਾਲ ਕਲੀਬਿੰਗ ਸਮੇਤ  ਹੋਰ ਖੇਡਾਂ ਵਿਚ ਹਿੱਸਾ ਲੈਦੇ ਹੋਏ ਵਿਦਿਆਰਥੀ ਰੁਮਾਂਚਿਤ ਨਜ਼ਰ ਆਏ। ਇਸ ਕੈਂਪ ਵਿਚ 250 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ। ਇਨ੍ਹਾਂ ਵਿਦਿਆਰਥੀਆਂ ਦੇ ਰਹਿਣ ਲਈ ਕੈਂਪਸ ਵਿਚ ਟੈਂਟ ਲਗਾਏ ਗਏ ਸਨ ਜਿਸ ਵਿਚ ਵਿਦਿਆਰਥੀਆਂ ਨੇ ਪੂਰਾ ਦਿਨ ਅਤੇ ਇਕ ਰਾਤ ਕੱਟੀ। ਸਾਹਸ ਯਾਨੀ ਸਟਾਰ ਐਡਵੈਂਚਰ ਹਿਮਾਲੀਅਨ ਸਪੋਰਟਸ ਇੰਸਚਿਟਿਊਟ  ਵੱਲੋਂ ਇਸ ਕੈਂਪ ਦਾ ਆਯੋਜਨ ਕੀਤਾ ਗਿਆ। ਇੰਸਚਿਊਟ ਦੇ ਡਾਇਰੈਕਟਰ ਯਾਦਵਿੰਦਰ ਸਿੰਘ ਅਨੁਸਾਰ ਪੂਰੀ ਤਰਾਂ ਸਰੁੱਖਿਅਤ ਇਸ ਕੈਂਪ ਦਾ ਆਯੋਜਨ ਵਿਦਿਆਰਥੀਆਂ ਦੇ ਅੰਦਰੋਂ ਡਰ ਕੱਢਣ ਲਈ ਕੀਤਾ ਜਾਂਦਾ ਹੈ ਤਾਂ ਕਿ ਕਿਸੇ ਕੁਦਰਤੀ ਆਫ਼ਤ ਦਾ ਸਾਹਮਣਾ ਉਹ ਸਾਹਸ ਨਾਲ ਕਰ ਸਕਣ।ਸਕੂਲ ਦੇ ਡਾਇਰੈਕਟਰ ਐਜੂਕੇਸ਼ਨ ਐੱਸ ਕੇ ਸ਼ਰਮਾ ਨੇ ਦੱਸਿਆਂ ਕਿ ਇਸ ਤਰਾਂ ਦੇ ਆਯੋਜਨ ਜਿੱਥੇ ਵਿਦਿਆਰਥੀਆਂ ਅੰਦਰ ਡਰ ਨੂੰ ਖ਼ਤਮ ਕਰਦੇ ਹਨ ਉੱਥੇ ਹੀ ਵਿਦਿਆਰਥੀਆਂ ਨੂੰ ਕਿਸੇ ਵੀ ਕੁਦਰਤੀ ਆਫ਼ਤ ਦਾ ਸਾਹਮਣਾ ਕਰਦੇ ਹੋਏ ਦੂਜਿਆਂ ਦੀ ਵੀ ਮਦਦ ਕਰਨ ਦਾ ਤਰੀਕਾ ਦੱਸਦੇ ਹਨ। ਇਸ ਦੌਰਾਨ ਵਿਦਿਆਰਥੀਆਂ ਦੇ ਖਾਣ ਪੀਣ ਦਾ ਵੀ ਖ਼ਾਸ ਖਿਆਲ ਰੱਖਿਆਂ ਗਿਆ ਜਦ ਕਿ ਕਿਸੇ ਵੀ ਤਰਾਂ ਦੀ ਮੈਡੀਕਲ ਸਹਾਇਤਾ ਲਈ ਬਕਾਇਦਾ ਕੈਂਪਸ ਵਿਚ ਇਕ ਅਨੁਭਵੀ ਡਾਕਟਰ ਦੀ ਦੇਖ ਰੇਖ ਵਿਚ ਇਕ ਟੀਮ ਵੀ ਤਾਇਨਾਤ ਕੀਤੀ ਗਈ ਸੀ ਪਰ ਕੈਂਪ ਬਹੁਤ ਹੀ ਵਧੀਆਂ ਤਰੀਕੇ ਨਾਲ ਵਿਦਿਆਰਥੀਆਂ ਨੂੰ ਨਵੇਕਲੀ ਜਾਣਕਾਰੀ ਦਿੰਦਾ ਸਮਾਪਤ ਹੋਇਆ।

 

Tags: Shemrock School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD