Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਆਸ਼ਮਾਂ ਇੰਟਰਨੈਸ਼ਨਲ ਸਕੂਲ 'ਚ ਮਨਾਈ ਗਈ ਬਸੰਤ ਪੰਚਮੀ

ਬਸੰਤ ਰੁੱਤ ਦੀ ਆਮਦ ਤੇ ਆਸ਼ਮਾਂ ਇੰਟਰਨੈਸ਼ਨਲ ਸਕੂਲ 'ਚ ਲੱਗੀਆਂ ਰੌਣਕਾਂ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 22 Jan 2018

Last updated on: Jan 22, 2018, 00:00 IST

ਬਸੰਤ ਆਉਣ ਤੇ ਸਰਦੀ ਖ਼ਤਮ ਹੋਣੀ ਸ਼ੁਰੂ ਹੋ ਜਾਂਦੀ ਹੈ ਅਤੇ ਮੌਸਮ ਦੀ ਇਸ ਤਬਦੀਲੀ ਤੇ ਬਸੰਤ ਦਾ ਤਿਉਹਾਰ ਸਮੁੱਚੇ ਉੱਤਰੀ ਭਾਰਤ ਵਿਚ ਮਨਾਇਆ ਜਾਂਦਾ ਹੈ  ।  ਆਸ਼ਮਾਂ ਇੰਟਰਨੈਸ਼ਨਲ ਸਕੂਲ  ਮੋਹਾਲੀ ਵਿਚ ਬਸੰਤ ਰੁੱਤ ਦੇ ਸਵਾਗਤ ਲਈ ਬੱਚਿਆਂ ਨੇ ਖੂਬ ਰੌਣਕਾਂ ਅਤੇ ਖ਼ੁਸ਼ੀਆਂ ਭਰੇ ਇਸ ਤਿਉਹਾਰ ਨੂੰ ਜੀ ਆਇਆ ਆਖਿਆ । ਇਸ ਮੌਕੇ ਤੇ ਸਕੂਲ ਦੇ ਵਿਦਿਆਰਥੀਆਂ ਨਾਲ ਉਨ੍ਹਾਂ ਦੇ ਮਾਪਿਆਂ ਨੇ ਵੀ ਪਤੰਗਬਾਜ਼ੀ ਦਾ ਮਜਾ ਲਿਆ । ਇਸ ਮੌਕੇ ਤੇ ਸਕੂਲ ਦੇ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪੀਲੇ ਰੰਗ ਦੇ ਕਪੜੇ ਪਾ ਕੇ ਬਸੰਤ ਰੁੱਤ ਨੂੰ ਸਵਾਗਤ ਕੀਤਾ । ਇਸ ਦੇ ਨਾਲ ਹੀ ਪੂਰੇ ਸਕੂਲ ਨੂੰ ਪੀਲੇ ਰੰਗ ਦੇ ਫੁੱਲਾਂ ਨਾਲ ਸਜਾਇਆ ਗਿਆ ਜਦ ਕਿ ਸਟੇਜ ਤੇ ਵੀ ਬੱਚਿਆਂ ਨੇ ਆਪਣੇ ਹੱਥਾਂ ਨਾਲ ਕਾਗ਼ਜ਼ ਦੇ ਪੀਲੇ ਫੁਲ ਬਣਾ ਕੇ ਲਗਾਏ ।ਤੀਸਰੀ ਕਲਾਸ ਦੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀ ਗਈ ਸਰਸਵਤੀ ਵੰਦਨਾ ਤੋਂ ਬਾਅਦ ਵਿਦਿਆਰਥੀਆਂ ਨੇ ਇਕ ਤੋਂ ਇਕ ਬਾਅਦ ਕਈ ਖ਼ੂਬਸੂਰਤ ਪੇਸ਼ ਕਸ਼ਾਂ ਵਿਖਾ ਕੇ ਮਾਹੌਲ ਨੂੰ ਸੰਗੀਤਮਈ ਬਣਾ ਦਿਤਾ। ਛੋਟੇ ਛੋਟੇ ਬੱਚਿਆਂ ਨੇ ਵੱਖ ਵੱਖ ਫੁੱਲਾਂ ਦੇ ਪਹਿਰਾਵੇ ਪਹਿਨ ਕੇ ਮਾਹੌਲ ਨੂੰ ਹੋਰ ਖ਼ੁਸ਼ਨੁਮਾ ਬਣਾ ਦਿਤਾ। ਇਸ ਸਮਾਰੋਹ ਤੇ ਸਕੂਲ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਲਈ ਪੇਸ਼ ਕੀਤਾ ਗਿਆ ਸੰਗੀਤਕ ਨਾਟਕ ਵਿਦਿਆਰਥੀਆਂ ਲਈ ਯਾਦਗਾਰੀ ਦਿਨ ਹੋ ਨਿੱਬੜਿਆਂ।ਇਸ ਮੌਕੇ ਤੇ ਡਾਈਰੈਕਟਰ ਜੇ ਐੱਸ ਕੇਸਰ  ਨੇ ਸਮੂਹ ਵਿਦਿਆਰਥੀਆਂ ਨੂੰ ਬਸੰਤ ਦੇ ਤਿਉਹਾਰ ਬਾਰੇ ਜਾਣਕਾਰੀ ਦਿਤੀ ਅਤੇ ਇਸ ਦਿਨ ਦੇ ਇਤਿਹਾਸਕ ਮਹੱਤਵ ਬਾਰੇ ਵੀ ਦੱਸਿਆ। ਇਕ ਪਾਸੇ ਜਿੱਥੇ  ਸਕੂਲ ਦੇ ਸੀਨੀਅਰ ਵਿਦਿਆਰਥੀਆਂ ਨੇ ਰੰਗ ਬਰੰਗੀਆਂ ਪਤੰਗਾਂ ਚੜਾ ਕੇ ਇਸ ਤਿਉਹਾਰ ਦਾ ਖੂਬ ਆਨੰਦ ਮਾਣਿਆਂ ਉੱਥੇ ਹੀ ਛੋਟੇ ਛੋਟੇ ਬੱਚਿਆਂ ਨੇ ਪੇਂਟਿੰਗ  ਮੁਕਾਬਲਿਆਂ ਵਿਚ ਹਿੱਸਾ ਲੈ ਕੇ ਆਪਣੇ ਉੱਭਰਦੀ ਪ੍ਰਤਿਭਾ ਦੇ ਜੌਹਰ ਵਿਖਾਏ।ਸਕੂਲ ਵਿਚ ਮਨਾਏ ਗਏ ਬਸੰਤ ਦੇ ਇਸ ਤਿਉਹਾਰ ਜਿੱਥੇ ਵਿਦਿਆਰਥੀਆਂ ਨੇ ਭਰਪੂਰ ਆਨੰਦ ਮਾਣਿਆਂ ਉੱਥੇ ਹੀ ਅਧਿਆਪਕਾਂ ਨੇ ਵੀ ਸਟੇਜ ਤੇ ਆਪਣੀ ਪੇਸ਼ਕਾਰੀ ਕਰਕੇ ਇਸ ਦਿਨ ਨੂੰ ਇਕ ਯਾਦਗਾਰੀ ਦਿਨ ਬਣਾ ਦਿਤਾ । ਸਰਦੀ ਜਾਣ ਅਤੇ ਬਹਾਰ ਦੇ ਆਉਣ ਤੇ ਮਨਾਇਆ ਜਾਣ ਵਾਲਾ ਤਿਉਹਾਰ ਬਸੰਤ ਸਕੂਲ ਦੇ ਬੱਚਿਆਂ ਲਈ ਇਕ ਨਵੀਂ ਉਮੰਗ ਲੈ ਕੇ ਆਇਆ । ਇਸ ਮੌਕੇ ਤੇ ਬੱਚਿਆਂ ਵਿਚ ਪੀਲੇ ਮਿੱਠੇ ਚਾਵਲ ਵੀ ਵੰਡੇ ਗਏ ।

 

Tags: Ashmah International School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD