Monday, 13 May 2024

 

 

ਖ਼ਾਸ ਖਬਰਾਂ ਪੰਜਾਬ ਦੇ ਨੌਜਵਾਨਾਂ ਨੂੰ ਬੇਰੁਜ਼ਗਾਰੀ ਵੱਲ ਧੱਕਿਆ, ਹਰ ਵਰਗ ਦੇ ਚਿਹਰੇ 'ਤੇ ਨਿਰਾਸ਼ਾ ਦੇ ਬੱਦਲ: ਵਿਜੇ ਇੰਦਰ ਸਿੰਗਲਾ ਮਨਮੋਹਨ ਸਿੰਘ ਦੀ ਸਰਕਾਰ ਦੌਰਾਨ ਦੇਸ਼ ਦੇ ਸਭ ਤੋਂ ਵਧੀਆ ਸਾਲ ਸਨ : ਹਰੀਸ਼ ਚੌਧਰੀ ਆਮ ਆਦਮੀ ਪਾਰਟੀ ਪੰਜਾਬ ਤੇ ਦਿੱਲੀ ਵਾਂਗ ਕੇਂਦਰ ਵਿੱਚ ਵੀ ਹੁਣ ਗਾਰੰਟੀਆਂ ਪੂਰੀਆਂ ਕਰੇਗੀ: ਮੀਤ ਹੇਅਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਅਟਾਰੀ ਹਲਕੇ ਵਿੱਚ ਹੋਇਆ ਵਿਸ਼ਾਲ ਇਕੱਠ ਮਾਲਵੇ ਨੂੰ ਰੇਲ ਲਿੰਕ ਰਾਹੀਂ ਚੰਡੀਗੜ੍ਹ ਨਾਲ ਜੋੜਨ ਲਈ ਉਪਰਾਲੇ ਕੀਤੇ ਜਾਣਗੇ : ਮੀਤ ਹੇਅਰ ਸ਼੍ਰੋਮਣੀ ਕਮੇਟੀ ਵੱਲੋਂ ਸਰਹਿੰਦ ਫ਼ਤਹਿ ਦਿਵਸ ਮੌਕੇ ਚੱਪੜਚਿੜੀ ਤੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਤੱਕ ਸਜਾਇਆ ਗਿਆ ਫ਼ਤਹਿ ਮਾਰਚ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ

 

ਨਗਰ ਪੰਚਾਇਤ ਭਿੱਖੀਵਿੰਡ ਦੇ ਪ੍ਰਧਾਨ ਅਮਰਜੀਤ ਢਿੱਲੋਂ ਅਤੇ ਰਕੇਸ਼ ਕੁਮਾਰ ਰਿੰਕੂ ਵਿਰੁੱਧ ਝੂਠੇ ਮੁਕੱਦਮੇ ਦਰਜ ਰੱਦ ਕੀਤੇ ਜਾਣ : ਵਿਰਸਾ ਸਿੰਘ ਵਲਟੋਹਾ

Web Admin

Web Admin

5 Dariya News (ਕੁਲਜੀਤ ਸਿੰਘ)

ਸ੍ਰੀ ਅੰਮ੍ਰਿਤਸਰ , 22 Jan 2018

ਹਲਕਾ ਖੇਮਕਰਨ ਦੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਭੁੱਲਰ ਵੱਲੋਂ ਲੋਕਤੰਤਰ ਦੀਆਂ ਧੱਜੀਆਂ ਉਡਾਉਂਦਿਆਂ ਹੋਇਆ ਨਗਰ ਪੰਚਾਇਤ ਭਿੱਖੀਵਿੰਡ ਤੇ ਕਬਜ਼ਾ ਕਰਨ ਲਈ ਪ੍ਰਧਾਨ ਅਤੇ ਕੌਂਸਲਰਾਂ ਉੱਪਰ ਨਜਾਇਜ਼ ਮੁਕੱਦਮੇ ਦਰਜ ਕੀਤੇ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਵਿਧਾਇਕ ਵਿਰਸਾ ਸਿੰਘ ਵਲਟੋਹਾ ਨੇ ਅੱਜ ਇੱਥੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਨਗਰ ਪੰਚਾਇਤ ਭਿੱਖੀਵਿੰਡ ਦੇ ਪ੍ਰਧਾਨ ਅਮਰਜੀਤ ਸਿੰਘ ਢਿੱਲੋਂ ਅਤੇ ਕੌਂਸਲਰ ਰਕੇਸ਼ ਕੁਮਾਰ ਰਿੰਕੂ ਧਵਨ ਵਿਰੁੱਧ ਐਸ.ਸੀ ਐਕਟ ਤਹਿਤ ਥਾਣਾ ਭਿੱਖੀਵਿੰਡ ਵਿੱਚ ਸਰਾਸਰ ਝੂਠਾ ਮੁਕੱਦਮਾ ਦਰਜ ਕੀਤਾ ਗਿਆ ਹੈ। ਉਹਨਾਂ ਨੇ ਕਿਹਾ ਕਿ ਪੁਲਿਸ ਵੱਲੋਂ ਦਰਜ ਮੁਕੱਦਮੇ ਵਿੱਚ ਦੱਸਿਆ ਗਿਆ ਹੈ ਕਿ ਨਗਰ ਪੰਚਾਇਤ, ਭਿੱਖੀਵਿੰਡ ਦੇ ਪ੍ਰਧਾਨ ਅਮਰਜੀਤ ਸਿੰਘ ਢਿੱਲੋਂ ਅਤੇ ਕੌਂਸਲਰ ਨੇ ਜਗ੍ਹਾ ਖਾਲੀ ਕਰਵਾਉਣ ਦੇ ਬਹਾਨੇ ਨਾਲ ਭਿੱਖੀਵਿੰਡ ਚੇਲਾ ਕਲੋਨੀ ਵਿੱਚ ਕਾਂਗਰਸ ਪਾਰਟੀ ਦੇ ਵਰਕਰ ਸਰਬਜੀਤ ਸਿੰਘ, ਜੋ ਕਿ ਅਣਸੂਚਿਤ ਜਾਤੀ ਨਾਲ ਸਬੰਧਿਤ ਹੈ, ਦਾ ਖੋਖਾ 22 ਜੂਨ 2017 ਨੂੰ ਜਬਰੀ ਚੁੱਕ ਲਿਆਂਦਾ। ਮੁਕੱਦਮਾ ਵਿੱਚ ਦਰਜ ਹੈ ਕਿ ਸਰਬਜੀਤ ਸਿੰਘ ਆਪਣਾ ਖੋਖਾ ਵਾਪਸ ਲੈਣ ਲਈ ਕਈ ਵਾਰ ਨਗਰ ਪੰਚਾਇਤ ਦੇ ਦਫ਼ਤਰ ਗਿਆ ਪਰ ਉਸ ਦੀ ਕਿਸੇ ਨਾ ਸੁਣੀ। ਮੁਕੱਦਮੇ ਵਿੱਚ ਅੱਗੇ ਦਰਜ ਵੇਰਵੇ ਅਨੁਸਾਰ 10 ਅਗਸਤ, 2017 ਨੂੰ ਸਰਬਜੀਤ ਸਿੰਘ ਫਿਰ ਆਪਣਾ ਖੋਖਾ ਲੈਣ ਲਈ ਨਗਰ ਪੰਚਾਇਤ ਦਫ਼ਤਰ ਗਿਆ। ਜਿੱਥੇ ਉਸ ਨੂੰ ਦਫ਼ਤਰ ਦੇ ਬਾਹਰ ਹੀ ਪ੍ਰਧਾਨ ਅਮਰਜੀਤ ਸਿੰਘ ਢਿੱਲੋਂ ਅਤੇ ਰਾਕੇਸ਼ ਕੁਮਾਰ ਰਿੰਕੂ ਧਵਨ ਅਤੇ ਹੋਰ ਕੌਂਸਲਰ ਮਿਲੇ। ਸਰਬਜੀਤ ਸਿੰਘ ਅਨੁਸਾਰ ਜਦੋਂ ਉਸਨੇ ਆਪਣਾ ਖੋਖਾ ਲੈਣ ਲਈ ਕਿਹਾ ਤਾਂ ਉਸ ਨੂੰ ਬਹੁਤ ਬੁਰਾ ਭਲਾ ਕਿਹਾ ਗਿਆ ਅਤੇ ਜਾਤੀ ਸੂਚਕ  ਗਾਲ੍ਹਾਂ ਕੱਢਿਆ ਗਈਆਂ। ਵਲਟੋਹਾ ਨੇ ਇਸ ਸਬੰਧੀ ਸਬੂਤ ਪੇਸ਼ ਕਰਦਿਆਂ ਕਿਹਾ ਕਿ 10 ਅਗਸਤ 2017 ਨੂੰ ਪ੍ਰਧਾਨ ਅਮਰਜੀਤ ਸਿੰਘ ਢਿੱਲੋਂ ਦਿੱਲੀ ਵਿਖੇ ਮੌਜੂਦ ਸੀ ਜੋ ਕਿ 9 ਅਗਸਤ ਨੂੰ ਹੀ ਆਪਣੇ ਸਾਥਿਆ ਨਾਲ ਕਾਰ ਖਰੀਦਣ ਲਈ ਦਿੱਲੀ ਗਿਆ ਹੋਇਆ ਸੀ ਅਤੇ 11 ਅਗਸਤ, 2017 ਨੂੰ ਹੀ ਵਾਪਸ ਆਇਆ ਸੀ। 

ਇਸ ਸਬੰਧੀ ਉਹਨਾਂ ਨੇ ਕਾਰ ਖਰੀਦਣ ਦੇ ਕਾਗ਼ਜ਼, ਦਿੱਲੀ ਹੋਟਲ ਵਿੱਚ ਠਹਿਰਨ ਦਾ ਤਸਦੀਕਸੁaਦਾ ਰਿਕਾਰਡ, ਦਿੱਲੀ ਦੇ ਏ.ਟੀ.ਐਮ. ਵਿੱਚੋਂ ਪੈਸੇ ਕਢਵਾਉਣ ਦੀ ਸਟੇਟਮੈਂਟ ਅਤੇ ਪ੍ਰਧਾਨ ਅਮਰਜੀਤ ਸਿੰਘ ਢਿੱਲੋਂ ਦੇ ਮੋਬਾਈਲ ਨੰਬਰ 98147-20023 ਦੀ ਕਾਲ ਡਿਟੇਲ ਵੀ ਪੇਸ਼ ਕੀਤੀ ਜਿਸ ਵਿੱਚ ਅਮਰਜੀਤ ਸਿੰਘ ਢਿੱਲੋਂ ਦੀ ਮੋਬਾਈਲ ਲੋਕੇਸ਼ਨ ਦਿੱਲੀ ਆ ਰਹੀ ਹੈ। ਵਲਟੋਹਾ ਨੇ ਹੋਰ ਸਬੂਤ ਪੇਸ਼ ਕਰਦਿਆਂ ਕਿਹਾ ਕਿ ਸਰਬਜੀਤ ਸਿੰਘ ਦਾ ਖੋਖਾ ਨਗਰ ਪੰਚਾਇਤ ਭਿੱਖੀਵਿੰਡ ਦੇ ਅਧਿਕਾਰੀ ਨੇ ਜੂਨ 2015 ਵਿੱਚ ਹੀ ਨਜਾਇਜ਼ ਕਬਜ਼ੇ ਹਟਾਉਣ ਸਮੇਂ ਹਟਾ ਦਿੱਤਾ ਸੀ। ਇਸ ਸਬੰਧੀ ਉਹਨਾਂ ਨਗਰ ਪੰਚਾਇਤ ਦਾ ਮੱਤਾ, ਸਰਬਜੀਤ ਸਿੰਘ ਵੱਲੋਂ ਖੋਖਾ ਵਾਪਸ ਲੈਣ ਲਈ ਉਸ ਸਮੇਂ ਦੇ ਕੌਮੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਵਾਇਸ ਪ੍ਰਧਾਨ ਡਾ: ਰਾਜ ਕੁਮਾਰ ਵੇਰਕਾ ਨੂੰ ਜੁਲਾਈ 2015 ਵਿੱਚ ਲਿਖਿਆ ਪੱਤਰ, ਡਾ: ਵੇਰਕਾ ਵੱਲੋਂ ਡੀ.ਸੀ. ਤਰਨਤਾਰਨ, ਡੀ.ਸੀ. ਤਰਨਤਾਰਨ ਵੱਲੋਂ ਐਸ.ਡੀ.ਐਮ. ਪੱਟੀ, ਐਸ.ਡੀ.ਐਮ. ਪੱਟੀ ਵੱਲੋਂ ਕਾਰਜਸਾਧਕ ਅਫ਼ਸਰ ਨਗਰ ਪੰਚਾਇਤ, ਭਿੱਖੀਵਿੰਡ ਅਤੇ ਨਗਰ ਪੰਚਾਇਤ ਵੱਲੋਂ ਵਾਪਸ ਭੇਜੇ ਗਏ ਜਵਾਬ ਦੀਆਂ ਚਿੱਠੀਆਂ ਵੀ ਪੱਤਰਕਾਰਾਂ ਦੇ ਸਾਹਮਣੇ ਪੇਸ਼ ਕੀਤੀਆਂ। ਉਹਨਾਂ ਇਹ ਵੀ ਦੱਸਿਆ ਕਿ ਨਗਰ ਪੰਚਾਇਤ ਭਿੱਖੀਵਿੰਡ ਨੂੰ ਖੋਹਣ ਲਈ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਅਤੇ ਡੀ.ਐਸ.ਪੀ. ਸੁਲੱਖਣ ਸਿੰਘ ਮਾਨ ਵੱਲੋਂ ਝੂਠੇ ਮੁਕੱਦਮੇ ਵਿੱਚ ਫਸਾਏ ਜਾਣ ਦੇ ਖ਼ਦਸ਼ੇ ਨੂੰ ਮੁੱਖ ਰੱਖਦੇ ਹੋਏ ਇਹਨਾਂ ਦੋਨੋਂ ਆਗੂਆਂ ਵੱਲੋਂ ਪਹਿਲਾ ਹੀ 16 ਅਕਤੂਬਰ, 2017 ਨੂੰ ਮੁੱਖ ਮੰਤਰੀ, ਡੀ.ਜੀ.ਪੀ. ਪੰਜਾਬ, ਚੇਅਰਮੈਨ ਹਿਊਮਨਰਾਈਟ ਕਮਿਸ਼ਨ ਅਤੇ ਐਸ.ਐਸ.ਪੀ. ਤਰਨਤਾਰਨ ਨੂੰ ਅਰਜ਼ੀ ਦੇ ਦਿੱਤੀ ਗਈ ਸੀ। ਉਹਨਾਂ ਕਿਹਾ ਕਿ ਇਸ ਦੇ ਬਾਵਜੂਦ ਵੀ ਦੋਨਾਂ ਆਗੂਆਂ ਵਿਰੁੱਧ 4 ਨਵੰਬਰ 2017 ਨੂੰ ਝੂਠਾ ਮੁਕੱਦਮਾ ਦਰਜ ਕਰ ਦਿੱਤਾ ਗਿਆ। ਉਹਨਾਂ ਨੇ ਕਿਹਾ ਕਿ ਝੂਠੇ ਕੇਸ ਦੀ ਸਹੀ ਜਾਂਚ ਕਰਵਾਉਣ ਅਤੇ ਇਨਸਾਫ਼ ਦੇਣ ਲਈ 6 ਨਵੰਬਰ 2017 ਨੂੰ ਹੀ ਐਸ.ਐਸ.ਪੀ. ਤਰਨਤਾਰਨ ਨੂੰ ਅਰਜ਼ੀ ਦੇ ਦਿੱਤੀ ਗਈ ਸੀ। ਜੋ ਕਿ ਇਸ ਸਮੇਂ ਐਸ.ਪੀ.(ਡੀ) ਤਰਨਤਾਰਨ ਕੋਲ ਪੈਡਿੰਗ ਪਈ ਹੈ। ਵਲਟੋਹਾ ਨੇ ਦੱਸਿਆ ਕਿ ਹਾਈ ਕੋਰਟ ਵਿੱਚੋਂ ਅਗਾਹੂੰ ਜ਼ਮਾਨਤ ਹੋਣ ਦੇ ਬਾਵਜੂਦ ਦੋਹਾਂ ਆਗੂਆਂ ਨੂੰ ਤਫ਼ਤੀਸ਼ ਵਿੱਚ ਸ਼ਾਮਲ ਨਹੀਂ ਕੀਤਾ ਜਾ ਰਿਹਾ। ਡੀ.ਐਸ.ਪੀ, ਭਿੱਖੀਵਿੰਡ ਵੱਲੋਂ ਕਿਹਾ ਜਾ ਰਿਹਾ ਹੈ ਜਾਂਚ ਵਿੱਚ ਸ਼ਾਮਲ ਤਾਂ ਹੀ ਕੀਤਾ ਜਾਵੇਗਾ ਜੇ ਤੁਸੀਂ ਨਗਰ ਪੰਚਾਇਤ ਦੇ ਅਹੁਦਿਆਂ ਤੋਂ ਆਪਣਾ ਅਸਤੀਫ਼ਾ ਦੇ ਦੇਵੋਗੇ ਨਹੀਂ ਤਾਂ ਹੋਰ ਕੇਸ ਵੀ ਪਾਏ ਜਾ ਸਕਦੇ ਹਨ। ਵਲਟੋਹਾ ਨੇ ਕਿਹਾ ਕਿ ਕੈਪਟਨ ਸਰਕਾਰ ਵਿੱਚ ਅਕਾਲੀ ਆਗੂਆਂ ਨੂੰ ਸ਼ਰੇਆਮ ਡਰਾਇਆ-ਧਮਕਾਇਆ ਅਤੇ ਝੂਠੇ ਕੇਸਾਂ ਵਿੱਚ ਫਸਾਇਆ ਜਾ ਰਿਹਾ ਹੈ। ਵਲਟੋਹਾ ਨੇ ਅੰਤ ਵਿੱਚ ਕਿਹਾ ਕਿ ਜੇ ਉਹਨਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ, ਮੁਦਈ ਸਰਬਜੀਤ ਸਿੰਘ ਅਤੇ ਸਬੰਧਿਤ ਪੁਲਿਸ ਅਧਿਕਾਰੀਆਂ ਵਿਰੁੱਧ ਝੂਠੇ ਕੇਸ ਵਿੱਚ ਫਸਾਉਣ ਲਈ ਬਣਦੀ ਕਾਨੂੰਨੀ ਕਾਰਵਾਈ ਲਈ ਹਾਈਕੋਰਟ ਦਾ ਦਰਵਾਜਾ ਖੜਕਾਇਆ ਜਾਵੇਗਾ। ਇਸ ਮੌਕੇ ਸ: ਵੀਰ ਸਿੰਘ ਲੋਪੋਕੇ, ਸ: ਹਰਮੀਤ ਸਿੰਘ ਸੰਧੂ ( ਦੋਵੇਂ ਸਾਬਕਾ ਵਿਧਾਇਕ ), ਗੌਰਵ ਦੀਪ ਸਿੰਘ ਵਲਟੋਹਾ, ਅਮਰਜੀਤ ਸਿੰਘ ਢਿੱਲੋਂ, ਰਕੇਸ਼ ਕੁਮਾਰ, ਹਰਜੀਤ ਬਲੇਰ, ਹਰਪਾਲ ਸਿੰਘ, ਮਨਜੀਤ ਸਿੰਘ, ਰਸਾਲ ਸਿੰਘ, ਇੰਦਰਜੀਤ ਸਿੰਘ ਅਲਗੋਂ,, ਸੁਖਜੀਤ ਸਿੰਘ, ਪਰਮਜੀਤ ਸਿੰਘ ਡਲ, ਗੁਰਦਤਾਰ ਸਿੰਘ ( ਸਾਰੇ ਸਰਪੰਚ) ਅਤੇ ਪ੍ਰੋ: ਸਰਚਾਂਦ ਸਿੰਘ ਆਦਿ ਮੌਜੂਦ ਸਨ। 

 

Tags: Virsa Singh Baltoha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD