Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਲਾਰੇਂਸ ਸਕੂਲ 'ਚ ਇਸਰੋਂ ਵੱਲੋਂ 2 ਦਿਨਾਂ ਸੈਟੇਲਾਈਟ ਮਾਡਲਾਂ ਦੀ ਲਾਈ ਗਈ ਪ੍ਰਦਰਸ਼ਨੀ

ਪਹਿਲੇ ਦਿਨ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿਗਿਆਨੀ ਬਣਨ ਦੇ ਦੱਸੇ ਗਏ ਤਰੀਕੇ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 23 Jan 2018

Last updated on: Jan 23, 2018, 00:00 IST

ਭਾਰਤ ਦਾ ਮਾਣ ਇਸਰੋਂ ਵੱਲੋਂ ਭਵਿੱਖ ਦੇ ਵਿਗਿਆਨੀ ਤਿਆਰ ਕਰਨ ਦੇ ਮੰਤਵ ਨਾਲ ਲਾਰੇਂਸ ਪਬਲਿਕ ਸਕੂਲ ਵਿਚ ਦੋ ਦਿਨਾਂ  ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਇਸਰੋਂ ਵੱਲੋਂ ਹੁਣ ਤੱਕ ਬ੍ਰਹਿਮੰਡ ਵਿਚ ਭੇਜੇ ਗਏ ਸੈਟੇਲਾਈਟ ਦੀ ਪ੍ਰਦਰਸ਼ਨੀ ਲਗਾਈ ਗਈ। ਪਹਿਲੇ ਦਿਨ ਚੰਡੀਗੜ੍ਹ, ਮੋਹਾਲੀ ਅਤੇ ਪੰਚਕੂਲਾ ਦੇ ਵੱਖ ਵੱਖ ਸਕੂਲਾਂ ਅਤੇ ਕਾਲਜਾਂ ਦੇ ਤਿੰਨ ਹਜ਼ਾਰ ਦੇ ਕਰੀਬ ਵਿਦਿਆਰਥੀਆਂ ਨੇ ਸ਼ਿਰਕਤ ਕਰਦੇ ਹੋਏ ਇਸਰੋਂ ਵੱਲੋਂ ਹੁਣ ਤੱਕ ਰਚੇ ਗਏ ਸਪੇਸ ਦੇ ਇਤਿਹਾਸ ਦੇ ਮਾਡਲਾਂ ਦੀ ਪ੍ਰਦਰਸ਼ਨੀ ਵੇਖੀ। ਜਦ ਕਿ ਇਸਰੋ ਦੇ ਆਏ ਵਿਗਿਆਨੀਆਂ ਨੇ ਵਿਦਿਆਰਥੀਆਂ ਨੂੰ ਵਿਗਿਆਨੀ ਬਣਨ ਦੇ ਲਈ ਲੋੜੀਂਦੀ ਸਿੱਖਿਆਂ ਅਤੇ ਇਸਰੋ ਨੂੰ ਜੁਆਇਨ ਕਰਾਉਣ ਦੀ ਵਿਧੀ ਸਾਂਝੀ ਕੀਤੀ। ਇਸ ਦੌਰਾਨ ਧਰਤੀ ਦੇ ਆਲੇ ਦੁਆਲੇ ਘੁੰਮਦੇ ਸੈਟਾਲਾਈਟ ਦੀ ਵੀਡਿਉ ਵਿਖਾ ਕੇ ਸੈਟੇਲਾਈਟ ਦੇ ਕੰਮ ਕਰਨ ਦੀ ਵਿਧੀ ਸਾਂਝੀ ਕੀਤੀ ਗਈ। ਜਦ ਕਿ ਇਨਸੈੱਟ, ਆਈ ਆਰ ਐੱਸ, ਉਸੀਸਾਟ, ਆਰੀਆ ਭੱਟ, ਭਾਸਕਰ, ਰਿਸਤ, ਡੈਟ ਅਤੇ ਐਪਲ ਜਿਹੇ ਸੈਟੇਲਾਈਟ ਵਿਦਿਆਰਥੀਆਂ ਦੀ ਖਿੱਚ ਦਾ ਮੁੱਖ ਕੇਂਦਰ ਰਹੇ।ਇਸ ਪ੍ਰਦਰਸ਼ਨੀ ਸਬੰਧੀ ਜਾਣਕਾਰੀ ਦਿੰਦੇ ਹੋਏ ਲਾਰੇਂਸ ਸਕੂਲ ਦੇ ਪ੍ਰਿੰਸੀਪਲ ਵੀਨਾ ਮਲਹੋਤਰਾ ਨੇ ਦੱਸਿਆਂ ਕਿ ਇਸਰੋਂ ਦੇ ਸਹਿਯੋਗ ਨਾਲ ਲਾਰੇਂਸ ਸਕੂਲ ਵਿਚ ਲਗਾਈ ਗਈ ਇਸ ਪ੍ਰਦਰਸ਼ਨੀ ਵਿਚ ਚੰਦਰਯਾਨ,ਸ਼ੁੱਕਰ ਗ੍ਰਹਿ ਤੇ ਜਾਣ ਲਈ ਵਰਤੇ ਗਏ ਰਾਕਟਾਂ ਅਤੇ ਸੈਟੇਲਾਈਟ ਦੇ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਗਈ ਹੈ। ਇਸ ਦੇ ਨਾਲ ਹੀ ਸਪੇਸ ਵਿਚ ਜਾਣ ਸਮੇਂ ਦੀਆਂ ਵੀਡੀਓ ਅਤੇ ਫ਼ੋਟੋਆਂ ਰਾਹੀਂ ਵਿਚ ਵਿਦਿਆਰਥੀਆਂ ਨੂੰ ਉਸ ਰੁਮਾਂਚਿਤ ਪਲਾਂ ਨਾਲ ਜਾਣੂ ਕਰਵਾਇਆਂ ਜਾ ਰਿਹਾ ਹੈ। ਪ੍ਰਿੰਸੀਪਲ ਮਲਹੋਤਰਾ ਅਨੁਸਾਰ ਇਹ ਪ੍ਰਦਰਸ਼ਨੀ ਐਂਟਰੀ ਵੀ ਮੁਫ਼ਤ ਅਤੇ ਸਭ ਲਈ ਖੁੱਲ੍ਹੀ ਰੱਖੀ ਗਈ ਹੈ। ਤਾਂ ਕਿ ਵਿਦਿਆਰਥੀ ਵੱਧ ਤੋਂ ਵੱਧ ਜਾਣਕਾਰੀ ਹਾਸਿਲ ਕਰ ਸਕਣ।

 

 

Tags: Lawrence Public School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD