Tuesday, 14 May 2024

 

 

ਖ਼ਾਸ ਖਬਰਾਂ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ

 

ਗਿਆਨ ਜੋਤੀ ਗਰੁੱਪ ਆਫ਼ ਇੰਸਟੀਚਿਊਟਸ ਵੱਲੋਂ ਮਨਾਇਆ ਗਿਆ ਰਾਸ਼ਟਰੀ ਬਾਲ ਕੰਨਿਆ ਹਫ਼ਤਾ

ਆਧੁਨਿਕ ਸਮਾਜ 'ਚ ਲੜਕੀਆਂ ਨੂੰ ਉੱਚ ਸਿੱਖਿਆਂ ਦਿਵਾਉਣਾ ਜ਼ਰੂਰੀ – ਚੇਅਰਮੈਨ ਜੇ.ਐੱਸ.ਬੇਦੀ

5 Dariya News

ਐਸ ਏ ਐਸ ਨਗਰ , 24 Jan 2018

ਗਿਆਨ ਜੋਤੀ ਗਰੁੱਪ ਆਫ਼ ਇੰਸਟੀਚਿਊਟਸ ਵੱਲੋਂਰਾਸ਼ਟਰੀ ਬਾਲ ਕੰਨਿਆ ਦਿਵਸ ਮੌਕੇ ਇਕ ਹਫ਼ਤਾ ਵਾਰੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ ਦਾ ਮੁੱਖ ਮੰਤਵ ਕੈਂਪਸ ਦੀਆਂ ਵਿਦਿਆਰਥੀ ਲੜਕੀਆਂ ਨੂੰ ਉਨ੍ਹਾਂ ਦੇ ਹੱਕਾਂ ਦੇ ਨਾਲ ਜਾਣੂ ਕਰਾਉਣ ਦੇ ਨਾਲ ਨਾਲ ਸਮੂਹ ਵਿਦਿਆਰਥੀਆਂ ਨੂੰ ਅੱਜ ਦੀ ਆਧੁਨਿਕ ਦੁਨੀਆ 'ਚ  ਪਰਿਵਾਰ ਅਤੇ ਸਮਾਜ  'ਚ ਲੜਕੀਆਂ ਦੇ ਮਹੱਤਵ ਬਾਰੇ ਜਾਣੂ ਕਰਵਾਉਣਾ ਸੀ । ਇਸ ਇਕ ਹਫ਼ਤਾ ਚੱਲੇ ਪ੍ਰੋਗਰਾਮ ਦੌਰਾਨ ਵਿਦਿਆਰਥਣਾਂ ਨੂੰ ਉਚੇਰੀ ਸਿੱਖਿਆਂ ਦੇ ਫ਼ਾਇਦੇ,ਵਧੀਆਂ ਖ਼ੁਰਾਕ, ਲੜਕੀਆਂ ਦੇ ਹੱਕ,ਮੈਡੀਕਲ ਸਹਾਇਤਾ, ਸੜਕ ਤੇ ਜਾਂਦੇ ਹੋਏ ਕਿਸੇ ਤਰਾਂ ਦੀ ਛੇੜ-ਛਾੜ ਜਾ ਹਿੰਸਾ ਅਤੇ ਲੜਕੇ-ਲੜਕੀ  ਦੇ ਭੇਦਭਾਵ ਆਦਿ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿਤੀ ਗਈ , ਜਦ ਕਿ ਆਖ਼ਰੀ ਦਿਨ ਇਕ ਰੰਗਾ-ਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ ਜਿਸ 'ਚ ਵਿਦਿਆਰਥਣਾਂ ਨੇ ਆਪਣੀ ਕਲਾ ਦੇ ਜੌਹਰ ਵਿਖਾਏ ।ਸਮਾਗਮ ਦੇ ਅਖੀਰੀ ਦਿਨ   ਕਰਵਾਏ ਗਏ ਸੈਮੀਨਾਰ ਵਿਚ ਗਿਆਨ ਜੋਤੀ ਗਰੁੱਪ ਦੇ ਚੇਅਰਮੈਨ ਜੇ.ਐੱਸ.ਬੇਦੀ ਸਮੂਹ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਬੇਸ਼ੱਕ ਪੰਜਾਬ 'ਚ ਅੱਜ ਲੜਕੀਆਂ ਨੂੰ ਸਿੱਖਿਆਂ ਦੇਣ ਦੀ ਰਵਾਇਤ ਸ਼ੁਰੂ ਹੋ ਚੁੱਕੀ ਹੈ ਪਰ ਫਿਰ ਵੀ ਪਿੰਡਾਂ ਅਤੇ ਛੋਟੇ ਕਸਬਿਆ 'ਚ ਲੜਕੀਆਂ ਨੂੰ ਉੱਚ ਸਿੱਖਿਆਂ ਤੋਂ ਵਿਹੂਣਾ ਰੱਖਿਆ ਜਾ ਰਿਹਾ ਹੈ ਜਦ ਕਿ ਅੱਜ ਲੜਕੀਆਂ ਸਿੱਖਿਆਂ ਦੇ ਹਰ ਖੇਤਰ 'ਚ ਲੜਕਿਆਂ ਤੋਂ ਅੱਗੇ ਚਲ ਰਹੀਆਂ ਹਨ । ਉਨ੍ਹਾਂ ਕਿਹਾ ਕਿ ਅੱਜ ਆਧੁਨਿਕ ਦੁਨੀਆ 'ਚ ਮਹਿੰਗਾਈ ਦੇ ਸਮੇਂ ਪਰਿਵਾਰ ਦੇ ਹਰ ਜੀਅ ਨੂੰ ਬਾਹਰ ਕੰਮ ਕਰਨਾ ਪੈਂਦਾ ਹੈ ਇਸ ਲਈ ਜੇਕਰ ਲੜਕੀਆਂ ਉੱਚ ਸਿੱਖਿਆਂ ਹਾਸਿਲ ਕਰਨਗੀਆਂ ਤਾਂ ਉਹ ਨਾ ਸਿਰਫ਼ ਆਪਣੇ ਪਰਿਵਾਰਾਂ ਦੀ ਸਹਾਇਤਾ ਕਰ ਸਕਦੀਆਂ ਹਨ ਬਲਕਿ ਦੇਸ਼ ਦੀ ਤਰੱਕੀ ਲਈ ਵੀ  ਆਪਣਾ ਯੋਗਦਾਨ ਪਾ ਸਕਦੀਆਂ ਹਨ। ਇਸ ਦੇ ਨਾਲ ਹੀ ਲੜਕੀਆਂ ਨੂੰ ਆਪਣੇ ਹੱਕਾਂ ਨੂੰ ਸਮਝਦੇ ਹੋਏ ਕਿਸੇ ਵੀ ਮੁਸੀਬਤ ਦਾ ਹੌਸਲੇ ਨਾਲ ਸਾਹਮਣਾ ਕਰਨ ਦੀ ਪ੍ਰੇਰਨਾ ਦਿਤੀ । ਇਸ ਮੌਕੇ ਤੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ ।

 

Tags: Gian Jyoti Institute

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD