Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਾੜੀ ਕਾਰਗੁਜ਼ਾਰੀ ਵਾਲੇ ਬਹੁ-ਤਕਨੀਕੀ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਬਦਲਿਆ ਜਾਵੇਗਾ : ਚਰਨਜੀਤ ਸਿੰਘ ਚੰਨੀ

ਤਕਨੀਕੀ ਸਿੱਖਿਆ ਮੰਤਰੀ ਨੇ ਬਹੁ ਤਕਨੀਕੀ ਕਾਲਜਾਂ ਦੇ ਪ੍ਰਿੰਸੀਪਲਾਂ ਦੀ ਲਾਈ ਕਲਾਸ

Web Admin

Web Admin

5 Dariya News

ਚੰਡੀਗੜ੍ਹ , 29 Jan 2018

Last updated on: Jan 29, 2018, 00:00 IST

ਸੂਬੇ ਦੇ ਸਰਕਾਰੀ ਬਹੁ-ਤਕਨੀਕੀ ਕਾਲਜਾਂ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਕਾਲਜਾਂ ਦੇ ਸਮੁੱਚੇ ਸਟਾਫ ਦੀ ਕਾਰਗੁਜ਼ਾਰੀ ਦਾ ਰੈਗੂਲਰ ਤੌਰ 'ਤੇ ਮੁਲਾਂਕਣ ਕੀਤਾ ਜਾਵੇਗਾ। ਸੂਬੇ ਦੇ ਤਕਨੀਕੀ ਸਿੱਖਿਆ ਕਾਲਜਾਂ ਦੇ ਮੁੱਖੀਆਂ ਨਾਲ ਕਾਲਜਾਂ ਦੀ ਕਾਰਗੁਜਾਰੀ ਸਬੰਧੀ ਮੀਟਿੰਗ ਉਪਰੰਤ ਜਾਣਕਾਰੀ ਸਾਂਝੀ ਕਰਦਿਆਂ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਦੱਸਿਆ ਕਿ ਬਹੁ-ਤਕਨੀਕੀ ਕਾਲਜਾਂ ਦੇ ਸਮੁੱਚੇ ਪ੍ਰਬੰਧ ਵਿਚ ਸੁਧਾਰ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕਰਨ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕਮੇਟੀ ਵਿਚ ਇੱਕ ਮਾਹਿਰ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਬਠਿੰਡਾ, ਇੱਕ ਸਮਾਹਿਰ ਪੀ.ਟੀ.ਯੂ ਜਲੰਧਰ ਅਤੇ ਇੱਕ ਤਕਨੀਕੀ ਸਿੱਖਿਆ ਬੋਰਡ ਤੋਂ ਲਿਆ ਜਾਵੇਗਾ।ਸ. ਚੰਨੀ ਨੇ ਦੱਸਿਆ ਕਿ ਇਸ ਕਮੇਟੀ ਵਲੋਂ ਜਲਦ ਹੀ ਸੂਬੇ ਦਾ ਸਾਰੇ ਸਰਕਾਰੀ ਬਹੁ ਤਕਨੀਕੀ ਕਾਲਜਾਂ ਦਾ ਦੌਰਾ ਕਰਕੇ ਕਾਲਜਾਂ ਦੀਆਂ ਇਮਾਰਤਾਂ, ਕੋਰਸਾਂ ਅਤੇ ਸਟਾਫ ਸਬੰਧੀ ਰਿਪੋਰਟ ਪੇਸ਼ ਕੀਤੀ ਜਾਵੇਗੀ, ਇਸ ਰਿਪੋਰਟ ਦੇ ਅਧਾਰ 'ਤੇ ਬਹੁ ਤਕਨੀਕੀ ਕਲਜਾਂ ਵਿਚ ਸੁਧਾਰ ਲਈ ਵੱਡੇ ਪੱਧਰ 'ਤੇ ਕਦਮ ਉਠਾਏ ਜਾਣਗੇ। ਇਸ ਮੌਕੇ ਤਕਨੀਕੀ ਸਿੱਖਿਆ ਮੰਤਰੀ ਨੇ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਕਿ ਸਿਰਫ ਉਦਯੋਗ ਦੀਆਂ ਮੌਜੂਦਾ ਅਤੇ ਭਵਿੱਖ ਦੀਆਂ ਲੋੜਾਂ ਮੁਤਾਬਕ ਕੋਰਸ ਹੀ ਚਲਾਏ ਜਾਣ ਅਤੇ ਗੈਰ ਲੋੜੀਂਦੇ ਕੋਰਸ ਬੰਦ ਕੀਤੇ ਜਾਣ।ਇਸ ਮੌਕੇ ਤਕਨੀਕੀ ਸਿੱਖਿਆ ਮੰਤਰੀ ਨੇ ਇੱਕ ਅਹਿਮ ਫੈਸਲਾ ਲੈਦਿਆਂ ਮਾੜੀ ਕਾਰਗੁਜ਼ਾਰੀ ਵਾਲੇ ਬਹੁ ਤਕਨੀਕੀ ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਬਦਲਣ ਦਾ ਫੈਸਲਾ ਵੀ ਕੀਤਾ। ਇਸ ਦੇ ਨਾਲ ਮੀਟਿੰਗ ਵਿਚ ਤਕਨੀਕੀ ਸਿੱਖਿਆ ਵਿਭਾਗ ਦੇ ਸਮੁੱਚੇ ਸਟਾਫ ਅਤੇ ਲੈਕਚਰਾਰਾਂ ਦੀਆਂ ਏ.ਸੀ.ਆਰ ਕਾਰਗੁਜ਼ਾਰੀ ਅਧਾਰਤ ਕਰਨ ਦਾ ਫੈਸਲਾ ਵੀ ਕੀਤਾ ਗਿਆ।ਇਸ ਫੈਸਲੇ ਦੇ ਅਨੁਸਾਰ ਤਰੱਕੀਆਂ, ਤਨਖਾਹਾਂ ਵਿਚ ਵਾਧੇ ਕਾਰਗੁਜ਼ਾਰੀ ਅਧਾਰਤ ਹੋਣਗੇ।

ਸ. ਚੰਨੀ ਨੇ ਨਾਲ ਹੀ ਦੱਸਿਆ ਕਿ ਤਕਨੀਕੀ ਸਿੱਖਿਆ ਵਿਭਾਗ ਵਿਚ ਅਸਾਮੀਆਂ ਦੀ ਤੈਨਾਤੀ ਤਰਕਸੰਗਤ ਅਧਾਰ 'ਤੇ ਕਰਨ ਲਈ ਸਮੁੱਚੇ ਵਿਭਾਗ ਦੇ ਢਾਂਚੇ ਦਾ ਪੁਨਰਗਠਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਿਭਾਗ ਵਿਚ ਵੱਖੋ ਵੱਖਰੇ ਕੇਡਰਾਂ ਨੂੰ ਖਤਮ ਕਰਕੇ ਸਿਰਫ ਇੱਕ ਹੀ ਕੇਡਰ ਬਣਾਉਣ ਦਾ ਫੈਸਲਾ ਲਿਆ ਗਿਆ ਹੈ।ਇਸ ਮੌਕੇ ਤਕਨੀਕੀ ਸਿੱਖਿਆ ਮੰਤਰੀ ਨੇ ਕਾਲਜ ਮੁੱਖੀਆਂ ਨੂੰ 100 ਫੀਸਦੀ ਦਾਖਲੇ ਅਤੇ ਨਤੀਜੇ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਅਤੇ ਅਜਿਹਾ ਨਾ ਕਰਨ ਵਾਲਿਆਂ ਦੀ ਜਿੰਮੇਵਾਰੀ ਤੈਅ ਕਰਨ ਕਰਨ ਦਾ ਫੈਸਲਾ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਰ ਕਾਲਜ ਵਿਚ ਅਧਿਆਪਕ ਨਾਲ ਵਿਦਿਆਰਥੀ ਜੋੜ ਕੇ ਨਤੀਜਿਆਂ ਦੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ।ਤਕਨੀਕੀ ਸਿੱਖਿਆ ਮੰਤਰੀ ਨੇ ਬਾਇਓਮੀਟਰਕਿ ਹਾਜ਼ਰੀ ਸਿਸਟਮ ਇਸੇ ਸਾਲ ਤੋਂ ਲਾਗੂ ਕਰਨ ਲਈ ਸਖਤ ਨਿਰਦੇਸ਼ ਜਾਰੀ ਕੀਤੇ ਅਤੇ ਸਾਰੇ ਕਾਲਜ ਮੁੱਖੀਆਂ ਨੂੰ ਕਿਹਾ ਕਿ ਉਹ ਸਰਕਾਰ ਦੀਆਂ ਹਦਾਇਤਾਂ ਦੀ ਪਲਾਣਾ ਕਰਦਿਆਂ ਆਪਣੇ ਪੱਧਰ ਖਰੀਦ ਕਰਨ। ਉਨ੍ਹਾਂ ਆਦੇਸ਼ ਜਾਰੀ ਕੀਤੇ ਕਿ ਇੱਕ ਮਹੀਨੇ ਦੇ ਅੰਦਰ ਅੰਦਰ ਅਧਿਆਪਕਾਂ ਅਤੇ ਵਿਦਿਆਰਥੀਆਂ ਦੀ ਬਾਇਓ ਮੀਟਰਿਕ ਹਾਜ਼ਰੀ ਕਾਲਜਾਂ ਵਿਚ ਲਾਗੂ ਕੀਤੀ ਜਾਵੇ।ਮੀਟੰਗ ਦੌਰਾਨ ਤਕਨੀਕੀ ਸਿੱਖਿਆ ਮੰਤਰੀ ਨੇ ਬਹੁ ਤਕਨੀਕੀ ਕਾਲਜਾਂ ਵਿਚ ਖੇਡਾਂ, ਐਨ.ਐਸ.ਐਸ., ਸਭਿਆਚਾਰਕ ਅਤੇ ਐਨ.ਸੀ.ਸੀ ਗਤੀਵਿਧੀਆਂ ਨੂੰ ਪ੍ਰਫੁੱਲਤ ਕਰਨ ਕਿਹਾ। ਉਨ੍ਹਾਂ ਨਾਲ ਹੀ ਕਿਹਾ ਕਿ ਅਜਿਹਾ ਨਾ ਕਰਨ ਵਾਲੇ ਸੰਸਥਾ ਮੁੱਖੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ।ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸ੍ਰੀ ਐਮ.ਪੀ ਸਿੰਘ ਵਧੀਕ ਮੁੱਖ ਸਕੱਤਰ, ਸ੍ਰੀ ਚੰਦਰ ਗੈਂਦ ਸਕੱਤਰ ਤਕਨੀਕੀ ਸਿੱਖਿਆ ਬੋਰਡ, ਮਿਸ ਦਮਨਦੀਪ ਕੌਰ ਡਿਪਟੀ ਡਾਇਰੈਕਟਰ (ਪ੍ਰਸਾਸ਼ਨ), ਮੋਹਨਬੀਰ ਸਿੰਘ ਸਿੱਧੂ ਵਧੀਕ ਡਾਇਰੈਕਟਰ, ਹਰਦਿੰਰਪਾਲ ਸਿੰਘ ਵਧੀਕ ਡਾਇਰੈਕਟਰ ਤੋਂ ਇਲਾਵਾ ਬਹੁ ਤਕਨੀਕੀ ਕਾਲਜਾਂ ਦੇ ਪ੍ਰਿੰਸੀਪਲ ਵੀ ਮੌਜੂਦ ਸਨ।

 

Tags: Charanjit Singh Channi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD