Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਅਰੁਨਾ ਚੌਧਰੀ ਨੇ 77 ਮੁਲਾਜ਼ਮਾਂ ਦੇ ਵਾਰਸਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਵੰਡੇ

ਮੁੱਖ ਮੰਤਰੀ ਜੀ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਨੇ ਸ਼ੁਰੂ ਕੀਤੀਆਂ ਨਵੀਆਂ ਪਹਿਲਕਦਮੀਆਂ : ਅਰੁਨਾ ਚੌਧਰੀ

Web Admin

Web Admin

5 Dariya News

ਐਸ.ਏ.ਐਸ.ਨਗਰ (ਮੁਹਾਲੀ) , 30 Jan 2018

Last updated on: Jan 30, 2018, 00:00 IST

ਸਿੱਖਿਆ ਮੰਤਰੀ ਅਰੁਨਾ ਚੌਧਰੀ ਨੇ ਅੱਜ ਸਿੱਖਿਆ ਵਿਭਾਗ ਦੇ 77 ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਵੰਡੇ। ਸਿੱਖਿਆ ਵਿਭਾਗ ਵੱਲੋਂ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਕੰਪਲੈਕਸ ਵਿਖੇ ਇਕ ਸਮਾਗਮ ਦੌਰਾਨ ਇਹ ਨਿਯੁਕਤੀ ਪੱਤਰ ਵੰਡੇ ਗਏ।ਇਸ ਮੌਕੇ ਬੋਲਦਿਆਂ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਕਿਹਾ ਕਿ ਵਿਭਾਗ ਸਦਾ ਆਪਣੇ ਮੁਲਾਜ਼ਮਾਂ ਦੇ ਨਾਲ ਖੜ•ਾ ਹੈ ਅਤੇ ਕਿਸੇ ਮੁਲਾਜ਼ਮ ਦੇ ਤੁਰ ਜਾਣ ਤੋਂ ਬਾਅਦ ਵਿਭਾਗ ਆਪਣੀ ਜ਼ਿੰਮੇਵਾਰੀ ਸਮਝਦਾ ਹੋਇਆ ਉਸ ਦੇ ਪਰਿਵਾਰ ਦੇ ਕਿਸੇ ਵਾਰਸ ਨੂੰ ਨੌਕਰੀ ਦੇ ਰਿਹਾ ਹੈ। ਉਨਾਂ ਕਿਹਾ ਕਿ ਮ੍ਰਿਤਕ ਮੁਲਾਜ਼ਮਾਂ ਦੇ ਪਰਿਵਾਰਾਂ ਨੂੰ ਪਿਆ ਘਾਟਾ ਤਾਂ ਪੂਰਾ ਕੀਤਾ ਨਹੀਂ ਜਾ ਸਕਦਾ ਪਰ ਨੌਕਰੀ ਜ਼ਰੀਏ ਪਰਿਵਾਰਾਂ ਦੀ ਮੱਦਦ ਕਰਨ ਦੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਿੱਖਿਆ ਮੰਤਰੀ ਨੇ ਨਵ ਨਿਯੁਕਤ ਮੁਲਾਜ਼ਮਾਂ ਦਾ ਵਿਭਾਗ ਵਿੱਚ ਸਵਾਗਤ ਕਰਦਿਆਂ ਕਿਹਾ ਕਿ ਉਨਾਂ ਨੂੰ ਵਿਭਾਗ ਵੱਲੋਂ ਪੂਰਾ ਸਹਿਯੋਗ ਦਿੱਤਾ ਜਾਵੇਗਾ ਅਤੇ ਵਿਭਾਗ ਵੀ ਇਹੋ ਆਸ ਕਰੇਗਾ ਕਿ ਨਵੇਂ ਨਿਯੁਕਤ ਮੁਲਾਜ਼ਮ ਆਪਣੀ ਸਖਤ ਮਿਹਨਤ ਤੇ ਲਗਨ ਨਾਲ ਵਿਭਾਗ ਦਾ ਨਾਂ ਰੌਸ਼ਨ ਕਰਨਗੇ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿੱਖਿਆ ਵਿਭਾਗ ਨੂੰ ਵਿਸ਼ੇਸ਼ ਤਰਜੀਹ ਦੇ ਰਹੇ ਹਨ ਅਤੇ ਵਿਭਾਗ ਵੱਲੋਂ ਵੀ ਮਿਆਰੀ ਸਿੱਖਿਆ ਦੇਣ ਦੇ ਟੀਚੇ ਦੀ ਪ੍ਰਾਪਤੀ ਲਈ ਹਰ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। 

ਉਨਾਂ ਕਿਹਾ ਕਿ ਵਿਭਾਗ ਵੱਲੋਂ ਜਿੱਥੇ ਨਵੀਂ ਭਰਤੀ ਵੀ ਕੀਤੀ ਜਾ ਰਹੀ ਹੈ ਉਥੇ ਵਿਭਾਗ ਵੱਲੋਂ ਨਵੀਆਂ ਪਹਿਲਕਦਮੀਆਂ ਵੀ ਸ਼ੁਰੂ ਕੀਤੀਆਂ ਜਾ ਰਹੀਆਂ ਹਨ। ਉਨ•ਾਂ ਕਿਹਾ ਕਿ 4-9-14 ਅਤੇ ਪਰਖ ਕਾਲ ਸਮਾਂ ਪੂਰਾ ਹੋਣ 'ਤੇ ਪੱਤਰ ਜਾਰੀ ਕਰਨ ਦੀਆਂ ਹੇਠਲੇ ਪੱਧਰ 'ਤੇ ਸ਼ਕਤੀਆਂ ਦੇਣ ਦੇ ਮੁਲਾਜ਼ਮ ਪੱਖੀ ਫੈਸਲੇ, ਪ੍ਰੀ ਪ੍ਰਾਇਮਰੀ ਕਲਾਸਾਂ, 1953 ਸਕੂਲਾਂ ਵਿੱਚ ਆਪਸ਼ਨ ਵਜੋਂ ਅੰਗਰੇਜ਼ੀ ਮਾਧਿਅਮ ਦੀ ਸ਼ੁਰੂ ਕੀਤੀ ਜਾ ਰਹੀ ਹੈ।ਇਸ ਮੌਕੇ ਵਿਭਾਗ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਵੇਂ ਨਿਯੁਕਤ ਮੁਲਾਜ਼ਮ ਨੌਜਵਾਨ ਹਨ ਅਤੇ ਆਪਣੀ ਮਿਹਨਤ ਅਤੇ ਲਿਆਕਤ ਨਾਲ ਜੋ ਕੰਮ ਉਨ•ਾਂ ਦੇ ਮਾਪੇ ਅਧੂਰੇ ਛੱਡ ਗਏ ਹਨ, ਉਨਾਂ ਨੂੰ ਪੂਰਿਆ ਕਰਨਗੇ। ਉਨ•ਾਂ ਕਿਹਾ ਕਿ ਵਿਭਾਗ ਨੇ ਸਮੇਂ ਸਿਰ ਨਵੇਂ ਨਿਯੁਕਤ ਮੁਲਾਜ਼ਮਾਂ ਨੂੰ ਹੱਕ ਪ੍ਰਦਾਨ ਕੀਤਾ ਹੈ ਅਤੇ ਹੁਣ ਹ ਆਦਰਸ਼ ਮੁਲਾਜ਼ਮ ਬਣਕੇ ਆਪਣੀਆਂ ਸੇਵਾਵਾਂ ਰਾਹੀਂ ਸਿੱਖਿਆ ਵਿਭਾਗ ਵਿੱਚ ਭਰਵਾਂ ਯੋਗਦਾਨ ਪਾਉਣਗੇ।ਡੀ.ਪੀ.ਆਈ. (ਸੈਕੰਡਰੀ ਸਿੱਖਿਆ) ਸ੍ਰੀ ਪਰਮਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਜਿਨਾਂ 77 ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ, ਉਨਾਂ ਵਿੱਚ 29 ਕਲਰਕ,  38 ਦਰਜਾ ਚਾਰ ਕਰਮਚਾਰੀ, 9 ਲਾਇਬ੍ਰੇਰੀ ਰਿਸਟੋਰਰ ਅਤੇ ਇੱਕ ਐਸ.ਐਲ.ਏ. ਸ਼ਾਮਲ ਹਨ।ਇਸ ਮੌਕੇ ਡੀ.ਪੀ.ਆਈ. (ਐਲੀਮੈਂਟਰੀ ਸਿੱਖਿਆ) ਸ੍ਰੀ ਇੰਦਰਜੀਤ ਸਿੰਘ, ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਕੱਤਰ ਹਰਗੁਣਜੀਤ ਕੌਰ, ਡਿਪਟੀ ਡਾਇਰੈਕਟਰ ਧਰਮ ਸਿੰਘ ਤੇ ਸੁਪਰਡੈਂਟ ਪ੍ਰਭਜੀਤ ਸਿੰਘ ਵੀ ਹਾਜ਼ਰ ਸਨ।

 

Tags: Aruna Chaudhary

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD