Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਸ਼੍ਰੋਮਣੀ ਅਕਾਲੀ ਦਲ ਵੱਲੋਂ ਰਾਜ ਚੋਣ ਕਮਿਸ਼ਨ ਨੂੰ ਸਰਬ ਪਾਰਟੀ ਮੀਟਿੰਗ ਸੱਦਣ ਦੀ ਅਪੀਲ

Web Admin

Web Admin

5 Dariya News

ਚੰਡੀਗੜ , 30 Jan 2018

ਸ਼੍ਰੋਮਣੀ ਅਕਾਲੀ ਦਲ ਨੇ ਰਾਜ ਚੋਣ ਕਮਿਸ਼ਨ ਨੂੰ ਜ਼ੋਰ ਦੇ ਕੇ ਆਖਿਆ ਹੈ ਕਿ ਲੁਧਿਆਣਾ ਨਗਰ ਨਿਗਮ ਚੋਣਾਂ ਤੋਂ ਪਹਿਲਾਂ ਸਾਰੀਆਂ ਸਿਆਸੀ ਪਾਰਟੀਆਂ ਦੀਆਂ ਸ਼ਿਕਾਇਤਾਂ ਅਤੇ ਸੁਝਾਵਾਂ ਨੂੰ ਸੁਣਨ ਲਈ ਇੱਕ ਸਰਬ ਪਾਰਟੀ ਮੀਟਿੰਗ ਸੱਦੀ ਜਾਵੇ।ਇਸ ਸੰਬੰਧੀ ਅਕਾਲੀ ਦਲ ਦੇ ਬੁਲਾਰੇ ਅਤੇ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਨੇ ਅੱਜ ਕਮਿਸ਼ਨ ਨੂੰ ਇੱਕ ਚਿੱਠੀ ਭੇਜ ਕੇ ਲਿਖ਼ਤੀ ਰੂਪ ਵਿਚ ਅਜਿਹੀ ਬੇਨਤੀ ਕੀਤੀ ।ਚੋਣ ਕਮਿਸ਼ਨ ਨੂੰ ਲਿਖੀ ਲੰਬੀ ਚਿੱਠੀ ਵਿਚ ਡਾਕਟਰ ਚੀਮਾ ਨੇ ਪਿਛਲੇ ਦਿਨੀ ਹੋਈਆਂ ਨਗਰ ਨਿਗਮਾਂ, ਕਮੇਟੀਆਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੌਰਾਨ ਰਹੀਆਂ ਖਾਮੀਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਉਸ ਸਮੇਂ ਵੋਟਰ ਸੂਚੀਆਂ ਤਿਆਰ ਕੀਤੇ ਬਿਨਾਂ ਹੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਸੀ।ਉਹਨਾਂ ਨੇ ਕਮਿਸ਼ਨ ਨੂੰ ਅਪੀਲ ਕੀਤੀ ਕਿ ਉਹ ਇਸ ਗੱਲ ਨੂੰ ਯਕੀਨੀ ਬਣਾਉਣ ਕਿ ਇਤਰਾਜ਼ਹੀਣਤਾ ਦੇ ਸਰਟੀਫਿਕੇਟ ਜਾਰੀ ਕਰਨ ਵਾਲੇ ਸਾਰੇ ਸਮਰੱਥ ਅਧਿਕਾਰੀ ਆਪੋ- ਆਪਣੇ ਦਫਤਰਾਂ ਵਿਚ ਹਾਜਰ ਰਹਿਣ ਤਾਂ ਕਿ ਸਾਰੇ ਉਮੀਦਵਾਰ ਉਹਨਾਂ ਨਾਲ ਸੰਪਰਕ ਕਰ ਸਕਣ। ਪਿਛਲੀ ਵਾਰ ਦੀ ਤਰਾਂ ਇਹ ਅਧਿਕਾਰੀ ਸੱਤਾਧਾਰੀ ਵਿਧਾਇਕਾਂ ਦੇ ਘਰਾਂ ਵਿਚ ਬੈਠ ਕੇ ਕੰਮ ਨਾ ਕਰਨ।ਅਕਾਲੀ ਆਗੂ ਨੇ ਅੱਗੇ ਕਿਹਾ ਕਿ ਅਗਰ ਨਾਮਜ਼ਦਗੀਆਂ ਭਰਨ ਦੇ ਸਮੇਂ ਕਿਸੇ ਉਮੀਦਵਾਰ ਦੇ ਕਾਗਜ਼ਾਂ ਵਿਚ ਕੋਈ ਕਮੀ ਨਿਕਲਦੀ ਹੈ ਤਾਂ ਉਹਨਾਂ ਨੂੰ ਲਿਖ਼ਤੀ ਰੂਪ ਵਿਚ ਦੱਸਿਆ ਜਾਣਾ ਚਾਹੀਦਾ ਹੈ ਤਾਂ ਕਿ ਬਾਅਦ ਵਿੱਚ ਫਾਈਲਾਂ ਵਿੱਚੋਂ ਦਸਤਾਵੇਜ ਗਾਇਬ ਕਰਨ ਦੇ ਰੁਝਾਨ ਨੂੰ ਰੋਕਿਆ ਜਾ ਸਕੇ। ਡਾਕਟਰ ਚੀਮਾ ਨੇ ਇਹ ਵੀ ਕਿਹਾ ਕਿ ਸਾਰੇ ਪੋਲਿੰਗ ਬੂਥਾਂ ਉੱਤੇ ਵੀਡਿਓਗਰਾਫ਼ੀ ਕਰਵਾਈ ਜਾਣੀ ਚਾਹੀਦੀ ਹੈ । ਹਾਲ ਹੀ ਵਿਚ ਹੋਈਆਂ ਚੋਣਾਂ ਦੌਰਾਨ ਵੱਡੇ ਪੱਧਰ ਉੱਤੇ ਹੋਈਆਂ ਬੂਥਾਂ ਉੱਤੇ ਕਬਜ਼ੇ ਕਰਨ ਅਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਦੀਆਂ ਘਟਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਾਉਣ ਵਾਸਤੇ ਕੇਂਦਰੀ ਦਸਤਿਆਂ ਨੂੰ ਸੱਦਿਆ ਜਾਣਾ ਬੇਹੱਦ ਜਰੂਰੀ ਹੈ।ਉਹਨਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਚੋਣ ਅਮਲੇ ਦੀ ਪੋਲਿੰਗ ਬੂਥਾਂ ਉੱਤੇ ਡਿਊਟੀ ਕਮਿਸ਼ਨ ਵੱਲੋਂ ਖੁਦ ਕੰਪਿਊਟਰ ਰਾਂਹੀ ਛਾਂਟੀ ਕਰਕੇ ਲਾਈ ਜਾਣੀ ਚਾਹੀਦੀ ਹੈ। ਇਹ ਕੰਮ ਰਿਟਰਨਿੰਗ ਅਧਿਕਾਰੀਆਂ ਉੱਤੇ ਨਹੀਂ ਛੱਡਿਆ ਜਾਣਾ ਚਾਹੀਦਾ।ਅਕਾਲੀ ਆਗੂ ਨੇ ਕਮਿਸ਼ਨ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਇਸ ਗੱਲ ਨੂੰ ਵੀ ਯਕੀਨੀ ਬਣਾਉਣ ਕਿ ਚੋਣਾਂ ਦੌਰਾਨ ਚੋਣ ਨਿਗਰਾਨ ਨਿਰਪੱਖ ਰਹਿਣ ਅਤੇ ਸਖ਼ਤ ਕਾਨੂੰਨ ਵਿਵਸਥਾ ਬਣਾਏ ਰੱਖਣ ਦੀ ਜ਼ਿੰਮੇਵਾਰੀ ਜ਼ਿਲਾ ਪ੍ਰਸਾਸ਼ਨ ਦੀ ਹੋਣੀ ਚਾਹੀਦੀ ਹੈ।

 

Tags: Dr Daljit Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD