Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਰਾਜਨਾਥ ਸਿੰਘ ਵੱਲੋਂ ਗੈਂਗਸਟਰਾਂ ਤੇ ਅਪਰਾਧੀਆਂ ਵਿਰੁੱਧ ਪੰਜਾਬ ਸਰਕਾਰ ਦੀ ਸਫ਼ਲਤਾ ਦੀ ਸਰਾਹਨਾ

ਕੈਪਟਨ ਅਮਰਿੰਦਰ ਸਿੰਘ ਵੱਲੋਂ ਪੁਲਿਸ ਦੇ ਆਧੁਨਿਕੀਕਰਨ ਲਈ ਗ੍ਰਹਿ ਮੰਤਰੀ ਤੋਂ 50 ਕਰੋੜ ਰੁਪਏ ਦੀ ਮੰਗ

Web Admin

Web Admin

5 Dariya News

ਚੰਡੀਗੜ , 30 Jan 2018

ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਸੂਬੇ ਵਿਚ ਗੈਂਗਸਟਰਾਂ ਅਤੇ ਅਪਰਾਧੀਆਂ ਵਿਰੁੱਧ ਸੂਬਾ ਸਰਕਾਰ ਦੀ ਸਫ਼ਲਤਾ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵਧਾਈ ਦਿੱਤੀ ਹੈ। ਹਾਲ ਹੀ ਵਿਚ ਹੋਏ ਇਕ ਮੁਕਾਬਲੇ ਦੌਰਾਨ ਮਾਰੇ ਗਏ ਸਭ ਤੋਂ ਵੱਧ ਲੋੜੀਂਦੇ ਗੈਂਗਸਟਰ ਵਿੱਕੀ ਗੌਂਡਰ ਦੇ ਸੰਦਰਭ ਵਿਚ ਖਾਸ ਤੌਰ 'ਤੇ ਗ੍ਰਹਿ ਮੰਤਰੀ ਨੇ ਸੂਬਾ ਸਰਕਾਰ ਦੀ ਸਰਾਹਨਾ ਕੀਤੀ ਹੈ।ਰਾਜਨਾਥ ਸਿੰਘ ਨੇ ਇਹ ਪ੍ਰਸ਼ੰਸਾ ਪੰਜਾਬ ਦੇ ਰਾਜਪਾਲ ਵੀ.ਪੀ.ਐਸ ਬਦਨੌਰ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਦੁਪਹਿਰ ਦੇ ਖਾਣੇ 'ਤੇ ਹੋਈ ਇਕ ਮੀਟਿੰਗ ਦੌਰਾਨ ਕੀਤੀ। ਇਸ ਮੀਟਿੰਗ ਦੌਰਾਨ ਪੂਰਾ ਜ਼ੋਰ ਅੰਦਰੂਨੀ ਸੁਰੱਖਿਆ ਦੇ ਮੁੱਦੇ 'ਤੇ ਸੀ ਜਿਸ ਦੌਰਾਨ ਇਸ ਖਿੱਤੇ ਵਿਚ ਸ਼ਾਂਤੀ ਅਤੇ ਸਥਿਰਤਾ ਨੂੰ ਬਣਾਏ ਰੱਖਣ ਲਈ ਕੇਂਦਰ ਅਤੇ ਸੂਬੇ ਵਿਚਕਾਰ ਸਹਿਯੋਗ 'ਤੇ ਜ਼ੋਰ ਦਿੱਤਾ ਗਿਆ।ਮੀਟਿੰਗ ਤੋਂ ਬਾਅਦ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗ੍ਰਹਿ ਮੰਤਰੀ ਨੇ ਅਪਰਾਧੀਆਂ ਅਤੇ ਸੰਗਠਤ ਗੈਂਗਾਂ ਵਿਰੁੱਧ ਕਾਰਵਾਈ ਲਈ ਪੰਜਾਬ ਪੁਲਿਸ ਅਤੇ ਖੂਫੀਆ ਏਜੰਸੀਆਂ ਦੀ ਸਰਾਹਨਾ ਕੀਤੀ ਅਤੇ ਇਸ ਮਕਸਦ ਲਈ ਕੇਂਦਰ ਸਰਕਾਰ ਵੱਲੋਂ ਸਾਰੇ ਤਰਾਂ ਦੀ ਮਦਦ ਦੀ ਪੇਸ਼ਕਸ਼ ਕੀਤੀ।ਮੌਜੂਦਾ ਚੁਣੌਤੀਆਂ ਨਾਲ ਨਿਪਟਣ ਲਈ ਸੂਬਾ ਪੁਲਿਸ ਦੇ ਆਧੁਨਿਕੀਕਰਨ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਰਾਜਨਾਥ ਸਿੰਘ ਕੋਲੋਂ 50 ਕਰੋੜ ਰੁਪਏ ਦੀ ਗ੍ਰਾਂਟ ਦੀ ਮੰਗ ਕੀਤੀ। ਇਸੇ ਦੌਰਾਨ ਉਨਾਂ ਨੇ ਪੰਜਾਬ ਦੀਆਂ ਜੇਲਾਂ ਤੋਂ ਆਈ.ਆਰ.ਬੀ. ਨੂੰ ਬਦਲ ਕੇ ਕੇਂਦਰੀ ਰਿਜ਼ਰਵ ਪੁਲਿਸ ਫੋਰਸ (ਸੀ.ਆਰ.ਪੀ.ਐਫ) ਦੀਆਂ ਦੋ ਕੰਪਨੀਆਂ ਤਾਇਨਾਤ ਕਰਨ ਬਾਰੇ ਵੀ ਆਪਣੀ ਪਹਿਲੀ ਬੇਨਤੀ ਨੂੰ ਦੁਹਰਾਇਆ ਜਿਸ ਸਬੰਧ ਵਿਚ ਉਨਾਂ ਦੀ ਸਰਕਾਰ ਨੇ ਪਹਿਲਾਂ ਹੀ ਵੱਡੀ ਪੱਧਰ ਉੱਤੇ ਸੁਧਾਰ ਸ਼ੁਰੂ ਕਰ ਦਿੱਤੇ ਹਨ।ਪੰਜਾਬ ਇਕ ਨਾਜ਼ੁਕ ਸਰਹੱਦੀ ਸੂਬਾ ਹੋਣ ਦੀ ਗੱਲ 'ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਉੱਚ ਪੱਧਰੀ ਸੁਰੱਖਿਆ ਨੈਟਵਰਕ ਦੇ ਨਾਲ ਨਾਲ ਆਧੁਨਿਕ ਪੁਲਿਸ ਫੋਰਸ ਅਤੇ ਜੇਲਾਂ ਦੀ ਪੁਖਤਾ ਸੁਰੱਖਿਆ 'ਤੇ ਵੀ ਜ਼ੋਰ ਦਿੱਤਾ।ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਅਤੇ ਡੀ.ਜੀ.ਪੀ ਸੁਰੇਸ਼ ਅਰੋੜਾ ਤੋਂ ਇਲਾਵਾ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਵੀ ਹਾਜ਼ਰ ਸਨ।

 

Tags: Rajnath Singh , Amarinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD