Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਲੋਕ ਲੇਖਾ ਕਮੇਟੀ ਵੱਲੋਂ ਸਾਂਝ ਕੇਂਦਰ ਕੁਰਾਲੀ ਦਾ ਨਿਰੀਖਣ

ਸਾਂਝ ਕੇਂਦਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਿਆ ਜਾਇਜ਼ਾ

Web Admin

Web Admin

5 Dariya News

ਕੁਰਾਲੀ , 30 Jan 2018

Last updated on: Jan 30, 2018, 00:00 IST

ਲੋਕ ਲੇਖਾ ਕਮੇਟੀ ਦੀ ਮੀਟਿੰਗ ਸਾਂਝ ਕੇਂਦਰ, ਕੁਰਾਲੀ ਵਿਖੇ ਹੋਈ ਤੇ ਕਮੇਟੀ ਨੇ ਸਾਂਝ ਕੇਂਦਰ ਦਾ ਨਿਰੀਖਣ ਕਰਦਿਆਂ ਅਧਿਕਾਰੀਆਂ ਤੋਂ ਇਨ੍ਹਾਂ ਕੇਂਦਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਅਤੇ ਹੁਣ ਤਕ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਹਾਸਿਲ ਕੀਤੀ। ਹਲਕਾ ਖਰੜ ਦੇ ਵਿਧਾਇਕ ਅਤੇ ਕਮੇਟੀ ਦੇ ਸਭਾਪਤੀ ਸ. ਕੰਵਰ ਸੰਧੂ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਵਿਧਾਇਕ ਸ. ਅਮਰਜੀਤ ਸਿੰਘ ਸੰਦੋਆ, ਵਿਧਾਇਕ ਸ੍ਰੀਮਤੀ ਸਤਕਾਰ ਕੌਰ, ਵਿਧਾਇਕ ਕੁਲਦੀਪ ਸਿੰਘ ਵੈਦ, ਵਿਧਾਇਕ ਨਿਰਮਲ ਸਿੰਘ, ਵਿਧਾਇਕ ਸ੍ਰੀ ਸੁਨੀਲ ਦੱਤੀ ਸਮੇਤ ਕਮੇਟੀ ਦੇ ਹੋਰਨਾਂ ਮੈਂਬਰਾਂ ਦਾ ਸਵਾਗਤ ਕਰਦਿਆਂ ਡੀ.ਸੀ.ਪੀ. ਲੁਧਿਆਣਾ ਅਸ਼ਵਨੀ ਕਪੂਰ ਨੇ ਸਾਂਝ ਕੇਂਦਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਬਾਰੇ ਕਮੇਟੀ ਨੂੰ ਜਾਣਕਾਰੀ ਮੁਹੱਈਆ ਕਰਵਾਈ। ਇਸ ਮੌਕੇ ਕਮੇਟੀ ਮੈਂਬਰਾਂ ਨੇ ਸਾਂਝ ਕੇਂਦਰ ਦੀ ਇਮਾਰਤ ਦਾ ਜਾਇਜ਼ਾ ਵੀ ਲਿਆ। ਅਸ਼ਵਨੀ ਕਪੂਰ ਨੇ ਦੱਸਿਆ ਕਿ ਲੋਕਾਂ ਦੀ ਸਹੂਲਤ ਦੇ ਮੱਦੇਨਜ਼ਰ ਇਨ੍ਹਾਂ ਸਾਂਝ ਕੇਂਦਰਾਂ ਜ਼ਰੀਏ  ਮੁੱਖ ਤੌਰ 'ਤੇ 27 ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਤਿੰਨ ਐਪਸ ਵੀ ਸ਼ੁਰੂ ਕੀਤੀਆਂ ਗਈਆਂ ਹਨ। 

'ਸ਼ਕਤੀ' ਐਪ ਵਿਸ਼ੇਸ਼ ਤੌਰ 'ਤੇ ਬੱਚਿਆਂ ਅਤੇ ਲੜਕੀਆਂ ਲਈ ਤਿਆਰ ਕੀਤੀ ਗਈ ਹੈ ਤੇ ਕਿਸੇ ਕਿਸਮ ਦਾ ਖਤਰਾ ਮਹਿਸੂਸ ਹੋਣ 'ਤੇ ਉਹ ਇਸ ਐਪ ਜ਼ਰੀਏ ਪੁਲਿਸ ਤਕ ਪਹੁੰਚ ਕਰ ਸਕਦੇ ਹਨ। ਇਸੇ ਤਰ੍ਹਾਂ 'ਪੀ ਪੀ ਸਾਂਝ' ਐਪ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਐਪ ਜ਼ਰੀਏ ਸਾਂਝ ਕੇਂਦਰਾਂ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਆਨਲਾਈਨ ਲਈਆਂ ਜਾ ਸਕਦੀਆਂ ਹਨ। ਇਨ੍ਹਾਂ ਤੋਂ ਇਲਾਵਾ 'ਨੋਅ ਯੂਅਰ ਪੁਲਿਸ' ਨਾਂ ਦੀ ਐਪ ਵੀ ਸ਼ੁਰੂ ਕੀਤੀ ਗਈ ਹੈ, ਜਿਸ ਜ਼ਰੀਏ ਇਹ ਪਤਾ ਕੀਤਾ ਜਾ ਸਕਦਾ ਹੈ ਕਿ ਐਪ ਵਰਤੋਂਕਾਰ ਨੂੰ ਸਭ ਤੋਂ ਨੇੜੇ ਕਿਹੜਾ ਥਾਣਾ ਪੈਂਦਾ ਹੈ। ਇਸ ਨਾਲ ਉਹ ਸੌਖਿਆਂ ਹੀ ਪੁਲਿਸ ਤਕ ਪਹੁੰਚ ਕਰ ਸਕਦਾ ਹੈ।   ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸਾਂਝ ਕੇਂਦਰਾਂ ਵੱਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਵਿਚ ਵਿਦੇਸ਼ੀਆਂ ਦੀ ਰਜਿਸਟਰੇਸ਼ਨ, ਵਿਦੇਸ਼ੀਆਂ ਦੇ ਰਿਹਾਇਸ਼ ਪਰਮਿਟ ਵਿਚ ਵਾਧਾ, ਐਫ ਆਈ ਆਰ/ਡੀ ਡੀ ਆਰ ਦੀ ਕਾਪੀ, ਲਾਊਡ ਸਪੀਕਰਾਂ ਲਈ ਐਨ ਓ ਸੀ, ਕਿਰਾਏਦਾਰ /ਨੌਕਰ ਦੀ ਤਸਦੀਕ , ਨੌਕਰੀ ਨਾਲ ਸਬੰਧਤ ਤਸਦੀਕ, ਚੋਰੀ ਦੇ ਵਾਹਨਾਂ ਦੀ ਆਦਮਪਤਾ ਰਿਪੋਰਟ, ਚੋਰੀ ਦੇ ਕੇਸਾਂ ਦੀ ਆਦਮਪਤਾ ਰਿਪੋਰਟ, ਪੁਰਾਣੇ ਵਾਹਨਾਂ ਲਈ ਐਨ ਓ ਸੀ, ਚਾਲ ਚਲਣ ਤਸਦੀਕ/ਪੁਲਿਸ ਕਲੀਅਰੈਂਸ ਸਰਟੀਫਿਕੇਟ, ਪੈਟਰੋਲ ਪੰਪ ਤੇ ਸਿਨੇਮਾ ਹਾਲ ਲਈ ਐਨ.ਓ.ਸੀ. ਆਦਿ ਸੇਵਾਵਾਂ ਸ਼ਾਮਿਲ ਹਨ। ਇਸ ਮੌਕੇ ਐਸ ਡੀ ਐਮ ਖਰੜ ਅਮਨਿੰਦਰ ਕੌਰ ਬਰਾੜ, ਡੀ ਐਸ ਪੀ ਅਮਿਰੋਜ਼ ਸਿੰਘ, ਡੀ.ਐਸ.ਪੀ ਪ੍ਰਭਜੋਤ ਕੌਰ ਸਮੇਤ ਹੋਰ ਅਧਿਕਾਰੀ ਵੀ ਮੌਜੂਦ ਸਨ।

 

Tags: Kanwar Sandhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD