Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਅਧਿਆਇ ਹਰਿਆਣਾ ਸਕੂਲ ਸਿਲੇਬਸ ਵਿਚੋ ਕੱਢਣ 'ਤੇ ਕੀਤਾ ਰੋਸ ਪ੍ਰਗਟ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤੇ ਬਾਬਾ ਬੰਦਾ ਸਿੰਘ ਬਹਾਦਰ ਬਾਰੇ ਅਧਿਆਇ ਹਰਿਆਣਾ ਸਕੂਲ ਸਿਲੇਬਸ ਵਿਚ ਸ਼ਾਮਲ ਕੀਤਾ ਜਾਵੇਗਾ : ਮਨਜਿੰਦਰ ਸਿੰਘ ਸਿਰਸਾ

Web Admin

Web Admin

5 Dariya News

30 Jan 2018

Last updated on: Jan 30, 2018, 00:00 IST

ਦਿੱਲੀ ਦੇ ਵਿਧਾਇਕ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟੜ ਨੂੰ ਅਪੀਲ ਕੀਤੀ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜੀਵਨ 'ਤੇ ਅਧਿਆਇ ਹਰਿਆਣਾ ਦੇ ਸਿੱਖਿਆ ਸਿਲੇਬਸ ਵਿਚ ਸ਼ਾਮਲ ਕੀਤੇ ਜਾਣ।ਹਰਿਆਣਾ ਦੇ ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਉਹਨਾਂ ਨੂੰ ਇਹ ਜਾਣ ਕੇ ਹੈਰਾਨੀ ਹੋਈ ਹੈ ਕਿ ਹਰਿਆਣਾ ਸਿੱਖਿਆ ਬੋਰਡ ਦੇ ਸਕੂਲ ਸਿਲੇਬਸ ਵਿਚੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਬਾਰੇ ਅਧਿਆਇ ਕੱਢ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਇਸ ਜਾਣਕਾਰੀ ਨੇ ਨਾ ਸਿਰਫ ਸਿੱਚਖ ਭਾਈਚਾਰੇ ਬਲਕਿ ਸਾਰੇ ਹਾਂ ਪੱਖੀ ਸੋਚ ਦੇ ਧਾਰਕਾਂ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ ਕਿਉਂਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ  ਮਨੁੱਖਤਾ ਵਾਸਤੇ ਤੇ ਕਸ਼ਮੀਰੀ ਪੰਡਤਾਂ ਦੇ ਜੀਵਨ ਦੀ ਰਾਖੀ ਵਾਸਤੇ ਆਪਣਾ ਮਹਾਨ ਬਲਿਦਾਨ ਦਿੱਤਾ ਸੀ। ਉਹਨਾਂ ਕਿਹਾ ਕਿ ਇਹ ਫੈਸਲਾ ਸਾਰੇ ਅਮਨ ਪਸੰਦ ਲੋਕ ਜੋ ਦੇਸ਼ ਹੀ ਨਹੀਂ ਬਲਕਿ ਦੁਨੀਆਂ ਦੇ ਵੱਖ ਵੱਖ ਮੁਲਕਾਂ ਵਿਚ ਵਸਦੇ ਹਨ, ਲਈ ਹੈਰਾਨੀ  ਤੇ ਦੁੱਖ ਭਰਿਆ  ਹੈ।ਸ੍ਰੀ ਸਿਰਸਾ ਨੇ ਕਿਹਾ ਕਿ ਵੱਡਾ ਦੁੱਖ ਇਹ ਵੀ ਹੈ ਕਿ ਇਹ ਫੈਸਲਾ ਉਦੋਂ ਆਇਆ ਹੈ ਜਦੋਂ ਪ੍ਰਧਾਨ ਮੰਤਰੀ ਨੇ ਖੁਦ ਐਨ ਸੀ ਈ ਆਰ ਟੀ ਤੇ ਹੋਰ ਸਿੰਖਿਆ ਬੋਰਡਾਂ ਨੂੰ ਚਾਰ ਸਾਹਿਬਜ਼ਾਦਿਆਂ ਬਾਰੇ ਅਧਿਆਇ ਸਿਲੇਬਸ ਵਿਚ ਸ਼ਾਮਲ ਕਰਨ ਦੀ ਹਦਾਇਤ ਕੀਤੀ ਹੈ। ਉਹਨਾਂ ਕਿਹਾ ਕਿ ਜਦੋਂ ਸਰਵ ਉਚ ਪੱਧਰ 'ਤੇ ਮਨੁੱਖਤਾ ਤੇ ਮਹਾਨ ਸ਼ਹਾਦਤਾਂ  ਤੇ ਬਲਿਦਾਨ ਬਾਰੇ ਅਧਿਆਇ ਸਿਲੇਬਸ ਵਿਚ ਸ਼ਾਮਲ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ, ਉਦੋਂ ਹਰਿਆਣਾ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਬਿ ਜੀ ਬਾਰੇ ਅਧਿਆਇ ਸਿਲੇਬਸ ਵਿਚੋਂ ਬਾਹਰ ਕਰਨ ਦਾ ਫੈਸਲਾ ਕੀਤਾ ਹੈ ਜਦਕਿ ਪ੍ਰਧਾਨ ਮੰਤਰੀ ਨੇ ਖੁਦ ਐਲਾਨ ਕੀਤਾ ਸੀ ਕਿ ਜੇਕਰ ਗੁਰੂ ਸਾਹਿਬ ਆਪਣੀ ਸ਼ਹਾਦਤ ਨਾ ਦਿੰਦੇ ਤਾਂ ਅੱਜ ਦੇ ਭਾਰਤ ਦਾ ਵਜੂਦ ਨਾ ਹੁੰਦਾ।

ਉਹਨਾਂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਹ ਅਧਿਆਇ ਮੁੜ ਤੋਂ ਸਿਲੇਬਸ ਵਿਚ ਸ਼ਾਮਲ ਕਰਨ ਦੀ ਹਦਾਇਤ ਕਰਨ ਤੇ ਪਹਿਲਾਂ ਵਾਂਗ ਹੀ ਹਰਿਆਣਾ ਸਕੂਲ ਸਿਲੇਬਸ ਵਿਚ ਇਹ ਅਧਿਆਇ ਸ਼ਾਮਲ ਕੀਤੇ ਜਾਣੇ ਚਾਹੀਦੇ ਹਨ।ਸ੍ਰੀ ਸਿਰਸਾ ਨੇ ਉਹਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਬਾਰੇ ਵੀ ਅਧਿਆਇ ਵੀ ਸਿੱਖਿਆ ਸਿਲੇਬਸ ਵਿਚ ਸ਼ਾਮਲ ਕੀਤਾ ਜਾਵੇ। ਉਹਨਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਜੀ ਉੱਤਰੀ ਭਾਰਤ ਦੇ ਪਹਿਲੇ ਪ੍ਰਭੂਸੱਤਾ ਸੰਪੰਨ ਸ਼ਾਸਕ ਸਨ ਜਿਹਨਾਂ ਨੇ ਮੁਗਲਾਂ ਦੇ ਖਿਲਾਫ ਲੜਾਈ ਲੜੀ ਕਿਉਂਕਿ ਮੁਗਲ ਤਾਨਾਸ਼ਾਹ ਸਨ ਤੇ ਲੋਕਾਂ ਦਾ ਜਬਰੀ ਧਰਮ ਪਰਿਵਰਤਨ ਕਰਵਾਉਂਦੇ ਸਨ। ਉਹਨਾਂ  ਇਹ ਵੀ ਦੱਸਿਆ ਕਿ ਜਦੋਂ ਬਾਬਾ ਬੰਦਾ ਸਿੰਘ ਬਹਾਦਰ ਹਰਿਆਣਾ ਤੇ ਪੰਜਾਬ ਪਹੁੰਚੇ ਸਨ ਤਾਂ ਹਿੰਦੂਆਂ ਤੇ ਸਿੱਖਾਂ ਨੇ ਉਹਨਾਂ ਦਾ ਰਾਸ਼ਟਰਵਾਦੀ ਲਹਿਰ ਆਗੂ ਤੇ ਗੁਰੂ ਗੋਬਿੰਦ ਸਿੰਘ ਜੀ ਦੇ ਡਿਪਟੀ ਵਜੋਂ ਸਵਾਗਤ ਕੀਤਾ ਸੀ ਤੇ ਹਰ ਆਮ ਆਦਮੀ ਨੇ ਦੇਸ਼ ਤੇ ਧਰਮ ਵਾਸਤੇ ਉਹਨਾਂ ਨੂੰ ਆਪਣੇ ਪੱਲਿਓਂ ਯੋਗਦਾਨ ਦਿੱਤਾ ਸੀ। ਉਹਨਾਂ ਨੇ 1710 ਤੋਂ 17116 ਦੌਰਾਨ ਜਿੱਤਾਂ ਦਰਜ ਕੀਤੀਆਂ ਤੇ ਲੋਹਗੜ ਨੂੰ ਆਪਣਾ  ਕਿਲਾ ਬਣਾਇਆ ਜੋ ਕਿ ਇਸ ਵੇਲੇ ਹਰਿਆਣਾ ਦੇ ਯਮੁਨਾਨਗਰ ਦੀ ਬਿਲਾਸਪੁਰ ਤਹਿਸੀਲ ਦਾ ਇਤਿਹਾਸਕ ਸ਼ਹਿਰ ਹੈ।ਉਹਨਾਂ ਕਿਹਾ ਕਿ ਇਹ ਬਹੁਦ ਹੀ ਦੁਖ ਭਰੀ ਗੱਲ ਹੈ ਕਿ ਅਜਿਹੇ ਮਹਾਨ ਆਗੂ ਜਿਸਨੇ ਗਰੀਬਾਂ ਨੂੰ ਉਚਾ ਚੁੱਕਣ ਵਾਸਤੇ ਕੰਮ ਕੀਤਾ ਤੇ ਦੇਸ਼ ਨੂੰ ਮਾਣ ਸਨਮਾਨ ਦੁਆਇਆ ਬਾਰੇ ਕੋਈ ਵੀ ਅਧਿਆਇ ਹਰਿਆਣਾ ਦੇ ਸਿਲੇਬਸ ਵਿਚ ਸ਼ਾਮਲ ਨਹੀਂ ਹੈ। ਉਹਨਾਂ ਨੇ ਅਪੀਲ ਕੀਤੀ ਕਿ ਉਹਨਾਂ ਬਾਰੇ ਸਿੱਖਿਆ ਸਿਲੇਬਸ ਵਿਚ ਢੁਕਵੇਂ ਪੱਧਰ 'ਤੇ ਅਧਿਆਇ ਸ਼ਾਮਲ ਕੀਤਾ ਜਾਵੇ।

 

Tags: Manjinder Singh Sirsa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD