Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੁੱਖਾ ਕਾਹਲਵਾਂ ਤੇ ਵਿੱਕੀ ਗੋਂਡਰ ਦੇ ਪਰਿਵਾਰ ਵੱਲੋਂ ਕੀਤੇ ਖੁਲ੍ਹਾਸੇ ਕਾਂਗਰਸੀ ਨੇਤਾਵਾਂ ਖਿਲਾਫ ਠੋਸ ਸਬੂਤ : ਬਲਵਿੰਦਰ ਸਿੰਘ ਭੂੰਦੜ

ਸੂਬੇ 'ਚ ਗੈਂਗਸਟਰਾਂ ਨੂੰ ਉਤਸ਼ਾਹਿਤ ਕਰਨ ਲਈ ਅਵਤਾਰ ਹੈਨਰੀ ਤੇ ਅਵਤਾਰ ਜੂਨੀਅਰ 'ਤੇ ਫੌਜਦਾਰੀ ਮੁਕੱਦਮਾ ਦਰਜ ਕੀਤਾਜਾਵੇ : ਅਕਾਲੀ ਦਲ

Web Admin

Web Admin

5 Dariya News

ਚੰਡੀਗੜ੍ਹ , 30 Jan 2018

Last updated on: Jan 30, 2018, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਦੇ ਆਗੂ ਅਵਤਾਰ ਹੈਨਰੀ ਤੇ ਅਵਤਾਰ ਸਿੰਘ ਜੂਨੀਅਰ ਵਿਧਾਇਕ ਵੱਲੋਂ ਰਾਜ ਵਿਚ ਗੈਂਗਸਟਰਾਂ ਨੂੰ  ਉਤਸ਼ਾਹਿਤ ਕਰਨ, ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਹੋਣ, ਪੰਜਾਬੀ ਨੌਜਵਾਨਾਂ ਨੂੰ ਗੁੰਮਰਾਹ ਕਰ ਕੇ ਉਹਨਾਂ ਨੂੰ ਬੰਦੂਕ ਸਭਿਆਚਾਰ ਵੱਲ ਆਕਰਸ਼ਤ ਕਰਨ ਲਈ ਉਹਨਾਂ ਖਿਲਾਫ ਫੌਜਦਾਰੀ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ।ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਮੈਂਬਰ ਪਾਰਲੀਮੈਂਟ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਦੋ ਗੈਂਗਸਟਰਾਂ ਸੁੱਖਾ ਕਾਹਲਵਾਂ ਤੇ ਵਿੱਕੀ ਗੋਂਡਰ   ਦੇ ਪਰਿਵਾਰਕ ਮੈਂਬਰਾਂ ਵੱਲੋਂ ਹੈਰਾਨੀਜਨਕ ਖੁਲ੍ਹਾਸੇ ਕੀਤੇ ਗਏ ਹਨ।  ਉਹਨਾਂ ਕਿਹਾ ਕਿ  ਸੁੱਖਾ ਕਾਹਲਵਾਂ ਦੇ ਨਾਨਾ ਗੁਰਮੇਲ ਸਿੰਘ ਤੇ ਮਾਮੀ ਰਾਜਿੰਦਰ ਕੌਰ ਅਤੇ ਵਿੱਕੀ ਗੋਂਡਰ ਦੇ ਮਾਮਾ ਗੁਰਭੇਜ ਸਿੰਘ ਸੰਧੂ ਵੱਲੋਂ ਕੀਤੇ ਦਾਅਵਿਆਂ ਮੁਤਾਬਕ  ਇਹ ਕਾਂਗਰਸੀ ਆਗੂ ਅਵਤਾਰ ਹੈਨਰੀ ਤੇ ਅਵਤਾਰ ਸਿੰਘ ਜੂਨੀਅਰ ਵਿਧਾਇਕ ਹੀ ਸਨ ਜਿਹਨਾਂ ਨੇ ਉਹਨਾਂ ਨੂੰ ਬੰਦੂਕ ਸਭਿਆਚਾਰ ਪ੍ਰਤੀ ਆਕਰਸ਼ਤ ਕੀਤਾ ਤੇ ਉਹ ਗੈਂਗਸਟਰ ਬਣ ਗਏ ਤੇ ਕਾਂਗਰਸੀ ਆਗੂਆਂ ਦੇ ਕਹਿਣ ਅਨੁਸਾਰ ਕੰਮ ਕਰਨ ਲੱਗ ਪਏ।  ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਇਹ ਹੈ ਕਿ ਇਹਨਾਂ  ਨੂੰ ਪੂਰੀ ਸਰਪ੍ਰਸਤੀ ਦੇ ਕੇ ਕਾਂਗਰਸੀ ਆਗੂ ਇਹਨਾਂ ਤੋਂ ਗੈਰ ਕਾਨੂੰਨੀ ਕੰਮ ਕਰਵਾਉਣ ਲੱਗ ਪਏ।ਸ੍ਰੀ ਭੂੰਦੜ ਨੇ ਕਿਹਾ ਕਿ  ਸ੍ਰੀ ਅਵਤਾਰ ਹੈਨਰੀ ਤੇ ਅਵਤਾਰ ਸਿੰਘ ਜੂਨੀਅਰ ਵਿਧਾਇਕ ਦੇ ਖਿਲਾਫ ਕੇਸ ਦਰਜ ਕਰ ਕੇ ਇਹਨਾਂ ਦੀ ਹਿਰਾਸਤੀ ਪੁੱਛ ਗਿੱਛ ਹੋਣੀ ਚਾਹੀਦੀ ਹੈ ਜਿਸ ਨਾਲ ਰਾਜ ਵਿਚ ਗੈਂਗਸਟਰਾਂ ਦੀਆਂ ਗਤੀਵਿਧੀਆਂ ਬਾਰੇ ਹੋਰ  ਖੁਲ੍ਹਾਸੇ ਹੋਣ ਦੀ ਉਮੀਦ ਹੈ ਕਿਉਂਕਿ ਹੁਣ ਦੋਵਾਂ ਗੈਂਗਸਟਰਾਂ ਦੇ ਸੰਬੰਧ ਇਹਨਾਂ ਨਾਲ ਹੋਣ ਦਾ ਖੁਲਾਸਾ ਹੋ ਗਿਆ ਹੈ।  ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਕਾਂਗਰਸੀ ਆਗੂ ਗੈਂਗਸਟਰਾਂ ਦਾ ਨੈਟਵਰਕ ਚਲਾ ਰਹੇ ਸਨ ਤੇ ਨੌਜਵਾਨ ਲੜਕਿਆਂ ਨੂੰ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਲ ਹੋਣ ਲਈ ਹੌਂਸਲਾ ਅਫਜ਼ਾਈ ਕਰ ਕੇ  ਇਹਨਾਂ ਨੌਜਵਾਨਾਂ ਨੂੰ ਸਿਰਫ ਆਪਣੇ ਨਿੱਜੀ ਲਾਭ ਵਾਸਤੇ ਗੈਂਗਸਟਰ ਬਣਾ ਰਹੇ ਸਨ।

ਉਹਨਾਂ ਕਿਹਾ ਕਿ ਹੁਣ ਇਹ ਵੀਸਾਬਤ ਹੋ ਗਿਆ ਹੈ ਕਿ ਇਹ ਗੈਂਗਸਟਰ ਲੰਬੇ ਸਮੇਂ ਤੋਂ ਕਾਂਗਰਸ ਪਾਰਟੀ ਲਈ ਕੰਮ ਕਰਰਹੇ ਸਨ ਤੇ ਹਾਲ ਹੀ ਵਿਚ ਹੋਈਆਂ ਚੋਣਾਂ ਜਿਹਨਾਂ ਵਿਚ ਪੰਜਾਬ ਵਿਧਾਨ ਸਭਾ ਚੋਣਾਂ ਵੀ ਸ਼ਾਮਲ ਹਨ, ਦੌਰਾਨ ਇਹਨਾਂ ਨੇ ਕਾਂਗਰਸ ਦੀ ਜਿੱਤ ਲਈ ਕੰਮ ਕੀਤਾ।  ਉਹਨਾਂ ਕਿਹਾ ਕਿ ਕਾਂਗਰਸ ਲਈ ਕੰਮ ਕਰਦਿਆਂ ਮਿਉਂਸਪਲ ਚੋਣਾਂ ਦੌਰਾਨ ਇਹਨਾਂ ਗੈਂਗਸਟਰਾਂ ਵੱਲੋਂ ਸ਼ਰ੍ਹੇਆਮ ਤਾਕਤਾ ਦੀ ਵਰਤੋਂ ਕਰਨਾ ਵੀ ਇਸ ਗੱਲ ਦਾ ਸਬੂਤ ਹੈ ਕਿ ਇਹ ਕਾਂਗਰਸ ਪਾਰਟੀ ਦੇ ਮਾਮਲਿਆਂ ਵਿਚ ਪੂਰੀ ਤਰ੍ਹਾਂ ਸਰਗਰਮ ਸਨ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਕਾਂਗਰਸ ਹਿੰਸਾ ਭੜਕਾਉਣ ਦੀ ਆਪਣੀ ਚਿਰਕਾਲੀਨੀਤੀ 'ਤੇ ਚਲ ਰਹੀ ਹੈ ਜਿਵੇਂ ਕਿ ਇਸਨੇ 1984 ਦੇ ਸਿੱਖ ਕਤਲੇਆਮ ਦੌਰਾਨ ਦਿੱਲੀ ਵਿਚ ਕੀਤਾ ਤੇ ਬਾਅਦ ਵਿਚ ਵੱਖ ਵੱਖ ਪੜਾਅ 'ਤੇ ਇਹ ਨੀਤੀ ਵਰਤੀ।ਅਕਾਲੀ ਆਗੂ ਨੇ ਕਿਹਾ ਕਿ ਤਾਜ਼ਾ ਘਟਨਾਕ੍ਰਮ ਨੇ ਇਕ ਵਾਰ ਫਿਰ ਸਾਬਤ ਕਰ ਦਿੱਤਾ ਹੈ ਕਿ ਰਾਜ ਦੀ ਹਰ  ਅਪਰਾਧਿਕ ਗਤੀਵਿਧੀ ਕਾਂਗਰਸ ਪਾਰਟੀ ਨਾਲ ਜੁੜੀ ਹੈ ਅਤੇ ਉਹ ਨੌਜਵਾਨਾਂ ਨੂੰ ਬੰਦੂਕ ਸਭਿਆਚਾਰ ਅਤੇ ਹਰ ਤਰ੍ਹਾਂ ਦੀਆਂ ਗੈਰ ਕਾਨੂੰਨੀ ਗਤੀਵਿਧੀਆਂ ਵੱਲ ਖਿੱਚ ਕੇ ਉਹਨਾਂ ਨੂੰ ਤਬਾਹ ਕਰਨ 'ਤੇ ਤੁਲੀ ਹੈ। ਉਹਨਾਂ ਕਿਹਾ ਕਿ ਇਸ ਤਰ੍ਹਾਂ ਪਾਰਟੀ ਨੇ ਲੋਕਾਂ ਨਾਲ ਵਿਸ਼ਵਾਸਘਾਤ ਕੀਤਾ ਹੈ ਤੇ ਇਹ ਰਾਜ ਵਿਚ ਸਮਾਜਿਕ ਤਾਣਾ ਬਾਣਾ ਤਬਾਹ ਕਰਨ ਲਈ ਇਕੱਲਿਆਂ ਹੀ ਜ਼ਿੰਮੇਵਾਰ ਹੈ।ਮੈਂਬਰ ਪਾਰਲੀਮੈਂਟ ਨੇ ਇਹ ਵੀ ਕਿਹਾ ਕਿ ਪਹਿਲਾਂ ਵੀ ਕਾਂਗਰਸ ਪਾਰਟੀ ਰਾਜ ਵਿਚ ਹਿੰਸਾਗ੍ਰਸਤ ਦਿਨਾਂ ਵਿਚ ਰਾਜ ਦੇ ਨੌਜਵਾਨਾ ਨੂੰ ਗੁੰਮਰਾਹ ਕਰਦੀ ਰਹੀ ਹੈ ਜਿਸ ਕਾਰਨ ਹਜ਼ਾਰਾਂ ਜਾਨਾਂ ਗਈਆਂ ਤੇ ਹੁਣ ਵੀ ਇਸ ਵੱਲ ਮਾਸੂਸ ਨੌਜਵਾਨਾਂ ਨੂੰ ਸਰਪ੍ਰਸਤੀ ਦੇ ਕੇ ਗੈਰ ਕਾਨੂੰਨੀ ਗਤੀਵਿਧੀਆਂ ਚਲਾਏ ਜਾਣ ਦੇ ਤਾਜ਼ਾ ਯਤਨ ਕੀਤੇ ਜਾ ਰਹੇ ਹਨ ਜਿਸ ਨਾਲ ਜਾਨੀ ਨੁਕਸਾਨ ਹੋਣਗੇ ਤੇ ਰਾਜ ਵਿਚ ਤਬਾਹੀ ਆਵੇਗੀ।ਸ੍ਰੀ ਭੂੰਦੜ ਨੇ ਪੰਜਾਬ ਦੇ ਰਾਜਪਾਲ ਨੂੰਅਪੀਲ ਕੀਤੀ ਕਿ ਉਹ ਇਸ ਘਟਨਾਕ੍ਰਮ ਦਾ ਨੋਟਿਸ ਲੈਣ ਅਤੇ  ਅਵਤਾਰ ਹੈਨਰੀ, ਅਵਤਾਰ ਸਿੰਘ ਜੂਨੀਅਰ ਤੇ ਉਹਨਾਂ ਸਾਰੇ ਕਾਂਗਰਸੀ ਆਗੂਆਂ ਖਿਲਾਫ ਤੁਰੰਤ ਪਰਚੇ ਦਰਜ ਕਰ ਕੇ ਉਹਨਾਂ ਨੂੰ ਗ੍ਰਿਫਤਾਰ ਕੀਤਾ ਜਾਵੇ ਜੋ ਨੌਜਵਾਨਾਂ ਨੂੰ ਬੰਦੂਕ ਸਭਿਆਚਾਰ ਵੱਲ ਧੱਕ ਰਹੇ ਹਨ।

 

Tags: Balwinder Singh Bhunder

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD