Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਬਟਾਲਾ 'ਚ ਗੈਸ ਰਿਸਾਵ ਰੋਕਣ ਦਾ ਰੈਸਕਿਊ ਓਪਰੇਸ਼ਨ ਸਫਲਤਾ ਨਾਲ ਸਮਾਪਤ

ਫਾਇਰ ਬ੍ਰਿਗੇਡ, ਪੁਲਿਸ ਤੇ ਸਿਵਲ ਪ੍ਰਸ਼ਾਸਨ ਦੇ ਤੁਰੰਤ ਐਕਸ਼ਨ ਨੇ ਕਈ ਕੀਮਤੀ ਜਾਨਾਂ ਬਚਾਈਆਂ

Web Admin

Web Admin

5 Dariya News

ਬਟਾਲਾ , 02 Feb 2018

Last updated on: Feb 02, 2018, 00:00 IST

ਬੀਤੀ ਸ਼ਾਮ ਬਟਾਲਾ ਦੇ ਕਾਹਨੂੰਵਾਨ ਰੋਡ 'ਤੇ ਸਥਿਤ ਇੱਕ ਆਈਸ ਫੈਕਟਰੀ ਵਿੱਚ ਅਮੋਨੀਆ ਗੈਸ ਦੇ ਰਿਸਾਵ ਨੂੰ ਰੋਕਣ ਅਤੇ ਲੋਕਾਂ ਨੂੰ ਇਸ ਜ਼ਹਿਰੀਲੀ ਗੈਸ ਦੇ ਪ੍ਰਭਾਵ ਤੋਂ ਬਚਾਉਣ ਲਈ ਪ੍ਰਸ਼ਾਸਨ ਵੱਲੋਂ ਚਲਾਇਆ ਰੈਸਕਿਊ ਓਪਰੇਸ਼ਨ ਅੱਜ ਸਵੇਰੇ ਖਤਮ ਹੋ ਗਿਆ। ਇਸ ਗੈਸ ਕਾਂਡ ਵਿੱਚ ਇੱਕ ਵਿਅਕਤੀ ਦੀ ਗੈਸ ਸਿਲੰਡਰ ਦੇ ਫੱਟਣ ਨਾਲ ਮੌਤ ਹੋ ਗਈ ਸੀ ਜਦਕਿ ਬਾਕੀ ਵਿਅਕਤੀਆਂ ਨੂੰ ਫਾਇਰ ਬ੍ਰਿਗੇਡ ਟੀਮ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਨੇ ਬੜੀ ਬਹਾਦਰੀ ਨਾਲ ਸੁਰੱਖਿਅਤ ਬਾਹਰ ਕੱਢ ਕੇ ਬਚਾ ਲਿਆ ਹੈ। ਫਾਇਰ ਬ੍ਰਿਗੇਡ, ਪੁਲਿਸ ਜਵਾਨਾਂ ਅਤੇ ਸਵਿਲ ਅਮਲੇ ਦੀ ਤੁਰੰਤ ਕਾਰਵਾਈ ਨਾਲ ਗੈਸ ਪ੍ਰਭਾਵਤ ਖੇਤਰ ਵਿੱਚ ਲੋਕਾਂ ਨੂੰ ਬਚਾਇਆ ਜਾ ਸਕਿਆ ਹੈ। ਆਈਸ ਫੈਕਟਰੀ ਵਿੱਚ ਧਮਾਕੇ ਤੋਂ ਬਾਅਦ ਗੈਸ ਦੇ ਰਿਸਾਵ ਦੀ ਜਿਉਂ ਹੀ ਸੂਚਨਾ ਪ੍ਰਸ਼ਾਸਨ ਨੂੰ ਮਿਲੀ ਤਾਂ ਫਾਇਰ ਬ੍ਰਿਗੇਡ ਤੇ ਪੰਜਾਬ ਪੁਲਿਸ ਦੇ ਜਵਾਨਾਂ ਨੇ ਤੁਰੰਤ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਡਿਪਟੀ ਕਮਿਸ਼ਨਰ ਗੁਰਦਾਸਪੁਰ ਸ. ਗੁਰਲਵਲੀਨ ਸਿੰਘ ਸਿੱਧੂ, ਐੱਸ.ਐੱਸ.ਪੀ. ਬਟਾਲਾ ਸ. ਓਪਿੰਦਰਜੀਤ ਸਿੰਘ ਘੁੰਮਣ, ਐੱਸ.ਡੀ.ਐੱਮ. ਬਟਾਲਾ ਸ੍ਰੀ ਰੋਹਿਤ ਗੁਪਤਾ ਨੇ ਮੌਕੇ 'ਤੇ ਪਹੁੰਚ ਕੇ ਰਾਹਤ ਕਾਰਜਾਂ ਦੀ ਨਿਗਰਾਨੀ ਅਤੇ ਅਗਵਾਈ ਕੀਤੀ। 

ਫਾਇਰ ਬ੍ਰਿਗੇਡ ਅਤੇ ਪੰਜਾਬ ਪੁਲਿਸ ਦੇ ਜਵਾਨਾਂ ਨੇ ਆਪਣੀ ਜਾਨ 'ਤੇ ਖੇਡ ਕੇ ਆਈਸ ਫੈਕਟਰੀ ਵਿੱਚੋਂ ਬੇਹੋਸ਼ ਪਏ ਵਿਅਕਤੀਆਂ ਨੂੰ ਬਾਹਰ ਕੱਢਿਆ। ਲੁਧਿਆਣਾ ਤੋਂ ਪਹੁੰਚੀ ਐੱਨ.ਡੀ.ਆਰ.ਐੱਫ. ਟੀਮ ਨੇ ਗੈਸ ਦੇ ਰਿਸਾਵ ਨੂੰ ਬੰਦ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ। ਇਸੇ ਦੌਰਾਨ ਰਾਹਤ ਕਾਰਜਾਂ ਵਿੱਚ ਸਿਵਲ ਹਸਪਤਾਲ ਬਟਾਲਾ ਦੇ ਡਾਕਟਰਾਂ ਅਤੇ ਹੋਰ ਅਮਲੇ ਦੇ ਨਾਲ ਸਿਵਲ ਡਿਫੈਂਸ ਬਟਾਲਾ ਦੇ ਵਲੰਟੀਅਰਾਂ ਨੇ ਭਰਪੂਰ ਸਹਿਯੋਗ ਦਿੱਤਾ। ਬਟਾਲਾ ਦੇ ਫਾਇਰ ਅਫ਼ਸਰ ਸ੍ਰੀ ਰਵਿੰਦਰ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ ਇਹ ਰੈਸਕਿਊ ਅਪਰੇਸ਼ਨ ਖਤਮ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਗੈਸ ਦਾ ਰਿਸਾਵ ਬੰਦ ਹੋਣ ਕਾਰਨ ਅਤੇ ਧੁੱਪ ਨਿਕਲਣ ਕਾਰਨ ਹੁਣ ਗੈਸ ਦਾ ਖਤਰਾ ਖਤਮ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਇਸ ਓਪਰੇਸ਼ਨ ਵਿੱਚ ਫਾਇਰ ਬ੍ਰਿਗੇਡ ਦੇ ਜੋ ਜਵਾਨ ਗੈਸ ਚੜ੍ਹਨ ਕਾਰਨ ਪ੍ਰਭਾਵਤ ਹੋਏ ਸਨ ਉਹ ਹੁਣ ਠੀਕ ਹਨ। ਇਸ ਬਚਾਅ ਓਪਰੇਸ਼ਨ ਵਿੱਚ ਸਿਵਲ ਅਤੇ ਪੁਲਿਸ ਜਵਾਨਾਂ ਵੱਲੋਂ ਦਿੱਤੇ ਸਹਿਯੋਗ ਲਈ ਫਾਇਰ ਅਫ਼ਸਰ ਨੇ ਉਨ੍ਹਾਂ ਦਾ ਵੀ ਧੰਨਵਾਦ ਕੀਤਾ ਹੈ।

 

Tags: HADSA

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD