Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਯੂਨਾਈਟਡ ਇੰਡੀਆ ਇੰਸ਼ੋਰੈਂਸ ਕੰਪਨੀ ਨੇ ਸਰਕਾਰੀ ਸੀ: ਸੈ: ਸਕੂਲ ਕਰੀਆਂ ਪਹਿਲਵਾਨ ਗੋਦ ਲਿਆ

ਸਕੂਲ ਨੂੰ ਕੰਪਿਊਟਰ, ਵਾਟਰ ਕੂਲਰ, ਆਰ.ਓ, ਬੈਂਚ, ਛੱਤ ਵਾਲੇ ਪੱਖੇ ਤੇ ਹੋਰ ਸਮਾਨ ਦਿੱਤਾ

Web Admin

Web Admin

5 Dariya News

ਫ਼ਿਰੋਜ਼ਪੁਰ , 02 Feb 2018

Last updated on: Feb 02, 2018, 00:00 IST

ਦੇਸ਼ ਦੀ ਪ੍ਰਮੁੱਖ ਜਨਰਲ ਇੰਸ਼ੋਰੈਂਸ ਕੰਪਨੀ ਯੂਨਾਈਟਡ ਇੰਡੀਆ ਨੇ ਦੇਸ਼ ਦੇ ਅਨੇਕਾਂ ਰਾਜਾਂ ਵਿਚ ਪਿੰਡਾਂ ਤੇ ਸਕੂਲਾਂ ਨੂੰ ਅਡਾਪਟ ਕਰਨ ਦੀ ਲੜੀ ਨੂੰ ਜਾਰੀ ਰੱਖਦੇ ਹੋਏ ਅੱਜ ਅੰਤਰ ਰਾਸ਼ਟਰੀ ਹਿੰਦ-ਪਾਕਿ ਸਰਹੱਦ ਕੰਡੇ ਵਸੇ ਪਿੰਡ ਕਰੀਆਂ ਪਹਿਲਵਾਨ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੂੰ ਅਡਾਪਟ ਕਰਦੇ ਹੋਏ ਉੱਥੋਂ ਦੇ ਵਿਦਿਆਰਥੀਆਂ ਨੂੰ ਸਿੱਖਿਆ ਨਾਲ ਸੰਬੰਧਿਤ ਮੁੱਢਲੀਆਂ ਸਹੂਲਤਾਂ ਉਪਲਬਧ ਕਰਵਾ ਕੇ ਇੱਕ ਮਿਸਾਲ ਕਾਇਮ ਕੀਤੀ ਹੈ। ਕੰਪਨੀ ਦੇ ਮੁੱਖ ਖੇਤਰੀ ਪ੍ਰਬੰਧਕ ਅੰਗਰੂਪ ਸੋਨਮ ਨੇ ਦੱਸਿਆ ਕਿ ਉਨ੍ਹਾਂ ਨੂੰ ਪਤਾ ਲੱਗਾ ਸੀ ਕਿ ਇਸ ਸਕੂਲ ਵਿਚ ਆਸਪਾਸ ਦੇ 15 ਪਿੰਡਾਂ ਦੇ ਕਰੀਬ 700 ਬੱਚੇ ਪੜ੍ਹਣ ਲਈ ਆਉਂਦੇ ਹਨ ਅਤੇ ਬੇਹੱਦ ਮਿਹਨਤੀ ਹਨ ਪਰ ਉਨ੍ਹਾਂ ਨੂੰ ਜ਼ਰੂਰਤ ਅਨੁਸਾਰ ਸਮਾਨ ਨਹੀਂ ਮਿਲ ਰਿਹਾ। ਜਿਸ ਕਾਰਨ ਕੰਪਨੀ ਨੇ ਇਸ ਸਕੂਲ ਨੂੰ ਅਡਾਪਟ ਕਰਨ ਦਾ ਫ਼ੈਸਲਾ ਲੈਂਦੇ ਹੋਏ ਸੀ.ਐਸ.ਆਰ. ਐਕਟੀਵਿਟੀ ਅਧੀਨ ਸਕੂਲ ਨੂੰ ਵਾਟਰ ਕੂਲਰ, ਆਰ.ਓ. ਪਿਓਰੀਫਾਇਰ, 30 ਬੈਂਚ, 10 ਕੰਪਿਊਟਰ ਸੈਟ ਸਮੇਤ ਟੇਬਲ ਅਤੇ ਚੇਅਰ, 20 ਪੱਖੇ ਛੱਤ ਵਾਲੇ ਤੇ ਜਮਾਤਾਂ ਲਈ ਵਾਈਟ ਤੇ ਬਲੈਕ ਬੋਰਡ ਆਦਿ ਸਮਾਨ ਦਿੱਤਾ ਗਿਆ।ਇਸ ਮੌਕੇ ਆਯੋਜਿਤ ਸਾਦੇ ਸਮਾਗਮ ਵਿਚ ਕੰਪਨੀ ਦੇ ਖੇਤਰੀ ਪ੍ਰਬੰਧਕ ਓ.ਪੀ. ਬਿਬਿਆਨ, ਡਵੀਜ਼ਨਲ ਮੈਨੇਜਰ ਰਮੇਸ਼ ਗੋਇਲ, ਡਿਪਟੀ ਮੈਨੇਜਰ ਊਸ਼ਾ ਗਰੋਵਰ ਨੇ ਹਿੱਸਾ ਲਿਆ ਜਦਕਿ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇਕ ਸਿੰਘ ਘਾਲਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।ਮੁੱਖ ਖੇਤਰੀ ਪ੍ਰਬੰਧਕ ਅੰਗਰੂਪ ਸੋਨਮ ਨੇ ਕਿਹਾ ਕਿ ਯੁਨਾਈਟਡ ਇੰਡੀਆ ਇੰਸ਼ੋਰੈਂਸ ਕੰਪਨੀ ਹੁਣ ਤੱਕ 100 ਪਿੰਡਾਂ ਅਤੇ 260 ਸਕੂਲਾਂ ਨੂੰ ਅਡਾਪਟ ਕਰ ਚੁੱਕੀ ਹੈ ਅਤੇ ਇਹ ਦੇਸ਼ ਦੀ ਪ੍ਰਮੁੱਖ ਇੰਸ਼ੋਰੈਂਸ ਕੰਪਨੀਆਂ ਵਿਚ ਆਉਂਦੀ ਹੈ। ਅਧਿਕਾਰੀਆਂ ਨੇ ਕੰਪਨੀ ਦੁਆਰਾ ਚਲਾਈਆਂ ਜਾ ਰਹੀਆਂ ਸੀ.ਆਰ.ਐਸ ਐਕਟੀਵੀਟਜ਼ ਦੀ ਜਾਣਕਾਰੀ ਦਿੱਤੀ ਤੇ ਦੇਸ਼ ਵਿਚ ਇੰਸ਼ੋਰੈਂਸ ਸੈਕਟਰ ਵਿਚ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਸੰਖੇਪ ਬਿਉਰਾ ਪੇਸ਼ ਕੀਤਾ। ਸਮਾਗਮ ਵਿਚ ਸਕੂਲ ਦੇ ਬੱਚਿਆਂ ਦੇ ਵਿਚਕਾਰ ਇੰਸ਼ੋਰੈਂਸ ਸੈਕਟਰ ਸਬੰਧੀ ਕੁਇਜ਼ ਮੁਕਾਬਲੇ ਕਰਵਾਏ ਗਏ ਤੇ ਇਨ੍ਹਾਂ ਮੁਬਲਿਆਂ ਦੇ ਜੇਤੂਆਂ ਤੋਂ ਇਲਾਵਾ ਸਕੂਲ ਦੇ ਹੋਰ ਪ੍ਰਤਿਭਾਵਾਨ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।ਜ਼ਿਲ੍ਹਾ ਸਿੱਖਿਆ ਅਧਿਕਾਰੀ ਨੇਕ ਸਿੰਘ ਘਾਲਾ ਅਤੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਸੁਨੀਤਾ ਨੇ ਕੰਪਨੀ ਵੱਲੋਂ ਸਕੂਲ ਤੇ ਬੱਚਿਆਂ ਨੂੰ ਦਿੱਤੇ ਗਏ ਸਹਿਯੋਗ ਦੇ ਲਈ ਕੰਪਨੀ ਦਾ ਧੰਨਵਾਦ ਕੀਤਾ। ਸਕੂਲ ਦੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਕੰਪਨੀ ਦੇ ਬਰਾਂਚ ਮੈਨੇਜਰ ਅਜੈ ਗੋਇਲ ਨੇ ਇਸ ਅਡਾਪਟ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਸਿੱਖਿਆ ਵਿਭਾਗ ਦੇ ਅਧਿਕਾਰੀਆਂ, ਸਕੂਲ ਪ੍ਰਿੰਸੀਪਲ, ਸਟਾਫ਼ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਦਾ ਧੰਨਵਾਦ ਕੀਤਾ ਤੇ ਸਮੇਂ ਸਮੇਂ ਤੇ ਕੰਪਨੀ ਵੱਲੋਂ ਸਹਿਯੋਗ ਦੇਣ ਦਾ ਵਿਸ਼ਵਾਸ ਦਿੱਤਾ।

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD