Thursday, 04 June 2026

 

 

ਖ਼ਾਸ ਖਬਰਾਂ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ

 

ਤਰਨ ਤਾਰਨ ਦੁਕਾਨਾਂ ਭੰਨਣ ਅਤੇ ਗੁੰਡਾਗਰਦੀ ਦੀ ਘਟਨਾ 'ਚ ਡੀ ਐੱਸ ਪੀ, ਐੱਸ ਐੱਚ ਓ ਤੇ ਏ ਐੱਸ ਆਈ ਤੁਰੰਤ ਮੁਅੱਤਲ ਕੀਤੇ ਜਾਣ : ਅਕਾਲੀ ਦਲ

ਹਲਕਾ ਵਿਧਾਇਕ ਖ਼ਿਲਾਫ਼ ਵੀ ਦਰਜ ਹੋਵੇ ਮੁਕੱਦਮਾ, ਐੱਸ ਐੱਸ ਪੀ ਦਾ ਹੋਵੇਗਾ ਤਬਾਦਲਾ : ਵਲਟੋਹਾ, ਹਰਮੀਤ ਸੰਧੂ

Web Admin

Web Admin

5 Dariya News (ਕੁਲਜੀਤ ਸਿੰਘ)

ਅੰਮ੍ਰਿਤਸਰ , 02 Feb 2018

Last updated on: Feb 02, 2018, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਤਰਨਤਾਰਨ ਦੇ ਬਾਜ਼ਾਰ ਵਿੱਚ ਦੋ ਦਰਜਨ ਦੇ ਕਰੀਬ ਗੁੰਡਾ ਅਨਸਰਾਂ ਵੱਲੋਂ ਸ਼ਰੇਆਮ ਕੀਤੀ ਗੁੰਡਾਗਰਦੀ ਵਿੱਚ 67 ਦੁਕਾਨਾਂ ਭੰਨਣ, ਲੜਕੀਆਂ ਨਾਲ ਛੇੜਖ਼ਾਨੀ ਤੇ ਬਦਸਲੂਕੀ ਕਰਨ ਅਤੇ ਰਾਹਗੀਰਾਂ ਨਾਲ ਕੁੱਟਮਾਰ ਕਰਨ ਦੀ ਘਟਨਾ ਵਿੱਚ ਅੱਜ ਤੀਜੇ ਦਿਨ ਤਕ ਵੀ ਕੋਈ ਕਾਰਵਾਈ ਨਾ ਕਰਨ ਬਦਲੇ ਸਬੰਧਿਤ ਡੀ ਐੱਸ ਪੀ, ਐੱਸ ਐੱਚ ਓ ਤੇ ਏ ਐੱਸ ਆਈ ਨੂੰ ਤੁਰੰਤ ਮੁਅੱਤਲ ਕਰਨ ਦੀ ਮੰਗ ਕੀਤੀ ਹੈ ਅਤੇ ਨਾਲ ਹੀ ਸ਼ਰੇਆਮ ਹੋਈ ਗੁੰਡਾਗਰਦੀ ਵਿੱਚ ਹਲਕਾ ਵਿਧਾਇਕ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਭੂਮਿਕਾ ਬਦਲੇ ਉਹਨਾਂ ਖ਼ਿਲਾਫ਼ ਵੀ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ।ਅੱਜ ਇੱਥੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਤਰਨਤਾਰਨ ਦੇ ਪ੍ਰਧਾਨ ਸ੍ਰ ਵਿਰਸਾ ਸਿੰਘ ਵਲਟੋਹਾ, ਸਾਬਕਾ ਵਿਧਾਇਕ ਸ੍ਰ ਹਰਮੀਤ ਸਿੰਘ ਸੰਧੂ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਸਾਂਝੇ ਤੌਰ 'ਤੇ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਚੋਣ ਵਾਅਦੇ ਪੂਰੇ ਕਰਨ ਤੋਂ ਹੀ ਨਹੀਂ ਭਜੀ ਸਗੋਂ ਅਮਨ ਕਾਨੂੰਨ ਕਾਇਮ ਰੱਖਣ ਦੀ ਵੱਡੀ ਜ਼ਿੰਮੇਵਾਰੀ ਤੋਂ ਵੀ ਕਿਨਾਰਾ ਕਰ ਚੁੱਕੀ ਹੈ। ਰਾਜ ਵਿੱਚ ਦਿਨੋਂ ਦਿਨ ਤੇਜੀ ਨਾਲ ਵਿਗੜ ਰਹੀ ਅਮਨ ਕਾਨੂੰਨ ਵਿਵਸਥਾ ਨਾਲ ਆਮ ਨਾਗਰਿਕ ਖੌਫਜਾਦਾ ਹਨ, ਪਰ ਅਫ਼ਸੋਸ ਕਿ ਕਾਂਗਰਸੀ ਵਿਧਾਇਕਾਂ ਅਤੇ ਆਗੂਆਂ ਦੀ ਸ਼ਹਿ 'ਤੇ ਦਿਨ ਦਿਹਾੜੇ ਹੋ ਰਹੀਆਂ ਗੁੰਡਾਗਰਦੀ ਦੀਆਂ ਘਟਨਾਵਾਂ ਨੂੰ ਮੁੱਖ ਮੰਤਰੀ ਮੂਕ ਦਰਸ਼ਕ ਬਣ ਕੇ ਦੇਖ ਰਿਹਾ ਹੈ।ਉਹਨਾਂ ਕਿਹਾ ਕਿ ਦੋ ਦਰਜਨ ਗੁੰਡਿਆਂ ਵੱਲੋਂ ਤਰਨ ਤਾਰਨ ਦੇ ਬਾਜ਼ਾਰਾਂ ਵਿੱਚ ਸ਼ਰੇਆਮ ਤੋੜ ਭੰਨ ਕਰਨ, ਰਾਹਗੀਰਾਂ ਨੂੰ ਕੁੱਟਣਾ ਤੇ ਲੜਕੀਆਂ ਨਾਲ ਬਦਸਲੂਕੀ ਤੇ ਛੇੜਛਾੜ ਤੇ ਪੌਣਾ ਘੰਟਾ ਤੱਕ ਗੁੰਡਾਗਰਦੀ ਦੇ ਕੀਤੇ ਨੰਗੇ ਨਾਚ ਦੀ ਘਟਨਾ ਵਿੱਚ ਪੁਲਿਸ ਵੱਲੋਂ ਕੋਈ ਕਾਰਵਾਈ ਨਾ ਕਰਨ ਨੇ ਸਾਬਤ ਕਰ ਦਿੱਤਾ ਹੈ ਕਿ ਇਹ ਕਾਰਵਾਈ ਸੱਤਾਧਾਰੀ ਪਾਰਟੀ ਦੀ ਸ਼ਹਿ 'ਤੇ ਹੋਈ ਹੈ। ਉਹਨਾਂ ਕਿਹਾ ਕਿ ਏ ਐੱਸ ਆਈ ਨਿਰਮਲ ਸਿੰਘ ਨੂੰ ਸ਼ਿਕਾਇਤ ਕਰਨ ਪੁੱਜੇ ਦੁਕਾਨਦਾਰਾਂ ਨੂੰ ਉਸਨੇ ਸਪਸ਼ਟ ਹੀ ਕਹਿ ਦਿੱਤਾ ਕਿ ਜਦੋਂ ਤੱਕ ਐੱਸ ਐੱਚ ਓ ਨਹੀਂ ਕਹਿੰਦਾ, ਮੈਂ ਮੌਕੇ 'ਤੇ ਵੀ ਨਹੀਂ ਜਾਣਾ ਜਿਸ ਤੋਂ ਸਾਬਤ ਹੁੰਦਾ ਹੈ ਕਿ ਇਹ ਸਾਰਾ ਕੁੱਝ ਉੱਚ ਪੱਧਰ 'ਤੇ ਇਸ਼ਾਰੇ ਅਤੇ ਮਿਲੀ ਭੁਗਤ ਨਾਲ ਹੀ ਹੋਇਆ। ਉਹਨਾਂ ਕਿਹਾ ਕਿ ਘਟਨਾ ਦੀ ਜਾਣਕਾਰੀ ਦੇਣ ਲਈ ਦੁਕਾਨਦਾਰਾਂ ਵੱਲੋਂ ਫੋਨ ਕਰਨ 'ਤੇ ਐੱਸ ਐੱਸ ਪੀ ਦਾ ਫੋਨ ਨਾ ਚੁੱਕਣ ਵੀ ਇਸ ਗੱਲ ਨੂੰ ਹੋਰ ਪੁਖ਼ਤਾ ਕਰਦਾ ਹੈ ਕਿ ਕਾਂਗਰਸ ਪਾਰਟੀ ਦੀ ਸ਼ਹਿ 'ਤੇ ਗੁੰਡਾਗਰਦੀ ਦਾ ਇਹ ਨੰਗਾ ਨਾਚ ਹੋਇਆ ਤੇ ਪੰਜਾਬ ਵਿੱਚ ਅਜਿਹੀ ਘਟਨਾ ਕਦੇ ਵੀ ਨਹੀਂ ਵਾਪਰੀ। ਉਹਨਾਂ ਕਿਹਾ ਕਿ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਜਿਹੜੇ ਗੁੰਡਾ ਅਨਸਰਾਂ ਨੇ ਇਹ ਕਾਰਵਾਈ ਕੀਤੀ ਉਹ ਹਲਕਾ ਵਿਧਾਇਕ ਦੇ ਨਜ਼ਦੀਕੀ ਹਨ। ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਤਾਂ ਇਹ ਹੈ ਕਿ ਜਿਸ ਥਾਂ 'ਤੇ ਘਟਨਾ ਵਾਪਰੀ ਉਹ ਪੁਲਿਸ ਥਾਣੇ ਤੋਂ ਮਹਿਜ਼ 20 ਮੀਟਰ ਦੀ ਦੂਰੀ 'ਤੇ ਹੈ।ਵਲਟੋਹਾ ਤੇ ਸ੍ਰੀ ਸੰਧੂ ਨੇ ਕਿਹਾ ਕਿ ਐੱਸ ਐੱਸ ਪੀ ਦੀ ਸ਼ੱਕੀ ਭੂਮਿਕਾ ਨੇ ਇਸ ਗੱਲ ਦਾ ਸੰਕੇਤ ਦਿੱਤਾ ਹੈ ਕਿ ਇਹ ਸੱਤਾਧਾਰੀ ਧਿਰ ਦੇ ਵਿਧਾਇਕ ਦੇ ਆਦੇਸ਼ਾਂ ਤਹਿਤ ਹੀ ਲੋਕਾਂ ਵਿੱਚ ਖੌਫ਼ ਤੇ ਦਹਿਸ਼ਤ ਪੈਦਾ ਕਰਨ ਵਾਸਤੇ ਇਹ ਕਾਰਵਾਈ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਸ ਤਰੀਕੇ ਦੀ ਗੁੰਡਾਗਰਦੀ ਨਾਲ ਕਾਂਗਰਸ ਪਾਰਟੀ ਲੋਕਾਂ ਨੂੰ ਦਰਸਾਉਣਾ ਚਾਹੁੰਦੀ ਹੈ ਕਿ ਉਹ ਕਿਸੇ ਵੀ ਹੱਦ ਤੱਕ ਡਿਗ ਕੇ ਕੁੱਝ ਵੀ ਕਰ ਸਕਦੀ ਹੈ। ਉਹਨਾਂ ਕਿਹਾ ਕਿ ਅਮਨ ਪਸੰਦ ਸੂਬੇ ਪੰਜਾਬ ਵਿੱਚ ਹਿੰਸਾ ਦੀਆਂ ਅਜਿਹੀਆਂ ਕਾਰਵਾਈਆਂ ਨੇ ਪਹਿਲਾਂ ਵੀ ਮਾਹੌਲ ਖਰਾਬ ਕਰਨ ਦਾ ਕੰਮ ਕੀਤਾ ਸੀ ਤੇ ਹੁਣ ਕਾਂਗਰਸ ਫਿਰ ਆਪਣੀਆਂ ਕੋਝੀਆਂ ਚਾਲਾਂ 'ਤੇ ਆ ਗਈ ਹੈ।ਵਲਟੋਹਾ ਤੇ ਸ੍ਰੀ ਸੰਧੂ ਨੇ ਮੰਗ ਕੀਤੀ ਕਿ ਡਿਊਟੀ ਪ੍ਰਤੀ ਜਾਣ ਬੁਝ ਕੇ ਕੀਤੀ ਅਣਗਹਿਲੀ ਲਈ ਇਲਾਕੇ ਦੇ ਡੀ ਐੱਸ ਪੀ, ਐੱਸ ਐੱਚ ਓ ਤੇ ਏ ਐੱਸ ਆਈ ਨਿਰਮਲ ਸਿੰਘ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ, ਐੱਸ ਐੱਸ ਪੀ ਦਾ ਤੁਰੰਤ ਤਬਾਦਲਾ ਕੀਤਾ ਜਾਵੇ ਤੇ ਹਲਕਾ ਵਿਧਾਇਕ 'ਤੇ ਗੁੰਡਾ ਅਨਸਰਾਂ ਨੂੰ ਸ਼ਹਿ ਦੇਣ ਤੇ ਦਹਿਸ਼ਤ ਫੈਲਾਉਣ ਦਾ ਮੁਕੱਦਮਾ ਦਰਜ ਕੀਤਾ ਜਾਵੇ ਤੇ ਸਾਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਜੇ ਪ੍ਰਸ਼ਾਸਨ ਨੇ ਦੋਸ਼ੀ ਅਧਿਕਾਰੀਆਂ ਅਤੇ ਗੰਡਾ ਅਨਸਰਾਂ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੀ ਤਾਂ ਅਕਾਲੀ ਦਲ ਸਥਾਨਿਕ ਲੋਕਾਂ ਵਪਾਰੀਆਂ ਨੂੰ ਨਾਲ ਨੇ ਕੇ ਜ਼ੋਰਦਾਰ ਮੁਹਿੰਮ ਛੇੜੇਗਾ। ਇਸ ਮੌਕੇ ਮਨੋਜ ਕੁਮਾਰ ਟਿਮਾ ਪ੍ਰਧਾਨ ਸ਼ਹਿਰੀ, ਕੌਂਸਲਰ ਸਰਬਜੀਤ ਸਿੰਘ ਸਾਬੀ, ਕੌਂਸਲਰ ਸਰਬਰਿੰਦਰ ਸਿੰਘ ਭਰੋਵਾਲ, ਬਲਜੀਤ ਸਿੰਘ ਗਿੱਲ ਅਤੇ ਪ੍ਰੋ: ਸਰਚਾਂਦ ਸਿੰਘ ਵੀ ਮੌਜੂਦ ਸਨ।  

 

Tags: Virsa Singh Baltoha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD