Saturday, 18 May 2024

 

 

ਖ਼ਾਸ ਖਬਰਾਂ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ

 

ਇੰਡੋ ਗਲੋਬਲ ਕਾਲਜ਼ਿਜ ਵਿਖੇ 15 ਵੀਂ ਸਾਲਾਨਾ ਐਥਲੈਟਿਕ ਮੀਟ ਦਾ ਆਯੋਜਨ

ਹਰ ਵਿਦਿਆਰਥੀ ਵਿਚ ਸਫਲਤਾ ਹਾਸਿਲ ਕਰਨ ਲਈ ਪੜਾਈ ਅਤੇ ਖੇਡਾਂ ਦੋਨੋਂ ਮਹੱਤਵਪੂਰਨ - ਚੇਅਰਮੈਨ ਸਿੰਗਲਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 03 Feb 2018

ਇੰਡੋ ਗਲੋਬਲ ਗਰੁੱਪ ਆਫ਼ ਕਾਲਜ਼ਿਜ ਵਿਖੇ 15 ਵੀਂ  ਸਾਲਾਨਾ ਐਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ। ਇਸ ਸਾਲਾਨਾ ਖੇਡਾਂ ਮੀਟ ਦਾ ਉਦਘਾਟਨ ਗਰੁੱਪ ਦੇ ਚੇਅਰਮੈਨ ਸੁਖਦੇਵ ਸਿੰਗਲਾ ਵੱਲੋਂ ਕੀਤੀ ਗਈ। ਜਦ ਕਿ ਕੌਮੀ ਸਨੂਕਰ ਚੈਂਪੀਅਨ ਸੁਮਿਤ ਤਲਵਾਰ ਅਤੇ  ਨੀਲਮ ਸਿੰਗਲਾ, ਚੇਅਰਪਰਸਨ ਇੰਡੋ ਗਲੋਬਲ  ਖ਼ਾਸ ਮਹਿਮਾਨ ਸਨ।ਮੁੱਖ ਮਹਿਮਾਨ ਵੱਲੋਂ  ਖੇਡਾਂ ਸ਼ੁਰੂ ਕਰਨ ਦੀ ਹਰੀ ਝੰਡੀ ਮਿਲਣ ਤੋਂ ਬਾਅਦ ਇੰਡੋ ਗਲੋਬਲ ਗਰੁੱਪ ਦੇ ਕੰਪਿਊਟਰ ਸਾਇੰਸ,ਇਲਟ੍ਰੋਨਿਕ ਇੰਜੀਨੀਅਰਿੰਗ,ਮਕੈਨੀਕਲ ਇੰਜੀਨੀਅਰਿੰਗ ਅਤੇ  ਮੈਨੇਜਮੈਂਟ ਡਿਪਾਰਟਮੈਂਟ ਦਰਮਿਆਨ  ਵੱਖ-ਵੱਖ ਈਵੇਂਟਸ ਦੇ ਮੁਕਾਬਲੇ ਸ਼ੁਰੂ ਕੀਤੇ ਗਏ। ਜਿਸ ਵਿਚ 800 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ, ਜਦ ਇਨ੍ਹਾਂ ਵਿਚ ਲੜਕੀਆਂ ਦੀ ਗਿਣਤੀ 500 ਦੇ ਕਰੀਬ ਸੀ। ਇਸ ਖੇਡ ਦਿਹਾੜੇ ਦਾ ਸਭ ਤੋਂ ਦਿਲਚਸਪ ਮੈਚ  ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਵਿਚਕਾਰ ਐਥਲੈਟਿਕਸ ਅਤੇ ਵਾਲੀਬਾਲ ਮੁਕਾਬਲਿਆਂ ਦੇ ਮੈਚ ਰਹੇ ਜਿਸ ਦਾ ਸਾਰੇ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ । ਇਸ ਦੇ ਇਲਾਵਾ ਰੱਸਾਕਸ਼ੀ ਦੇ ਖੇਡ ਵਿਚ ਖਿਡਾਰੀਆਂ ਦੇ ਨਾਲ ਨਾਲ ਦਰਸ਼ਕ ਵੀ ਖੂਬ ਉਤਸ਼ਾਹਿਤ ਨਜ਼ਰ ਆਏ। ਰੱਸਾਕਸ਼ੀ ਦਾ ਲੜਕਿਆਂ ਦਾ ਫਾਈਨਲ ਮੁਕਾਬਲਾ  ਡਿਪਲੋÎਤ ਅਤੇ ਆਰਕੀਟੈਕਟ ਵਿਭਾਗ ਵਿਚ ਹੋਇਆ ਜਿਸ ਵਿਚ ਜਿੱਤ ਡਿਪਲੋਮਾ ਵਿਭਾਗ ਦੇ ਹਿੱਸੇ ਆਈ। ਜਦ ਕਿ ਲੜਕੀਆਂ ਦੇ ਰੱਸਾਕਸ਼ੀ ਦੇ ਮੁਕਾਬਲੇ ਇੰਜੀਨੀਅਰਿੰਗ ਅਤੇ ਆਰਕੀਟੈਕਚਰ ਵਿਭਾਗ ਵਿਚ ਹੋਇਆਂ ਜਿਸ ਵਿਚ ਆਰਕੀਟੈਕਟ ਵਿਭਾਗ ਜੇਤੂ ਰਿਹਾ।

 ਇਸ ਦੌਰਾਨ ਨੀਮਾ ਸਪਰਾ ਨੂੰ ਲੜਕਿਆਂ ਦੀ ਕੈਟਾਗਰੀ ਅਤੇ ਸਾਕਸ਼ੀ ਮਲਿਕ ਨੂੰ ਲੜਕੀਆਂ ਦੀ ਕੈਟਾਗਰੀ ਵਿਚ ਬੈੱਸਟ ਐਥਲੀਟ ਚੁਣਿਆਂ ਗਿਆ।  400 ਅਤੇ 800 ਮੀਟਰ ਦੌੜ ਵਿਚ ਨੀਮਾ ਸ਼ਿਰਪਾ ਨੇ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ। ਜਦ ਕਿ 100 ਅਤੇ 200 ਮੀਟਰ ਦੌੜ ਵਿਚ ਸਿਵਲ ਵਿਭਾਗ ਦੇ ਆਕਾਸ਼ ਨੇ ਬਾਜ਼ੀ ਮਾਰੀ।ਲੜਕੀਆਂ ਦੀਆਂ ਕੈਟਾਗਰੀ ਵਿਚ ਮੋਨਿਕਾ ਅਤੇ ਸਾਕਸ਼ੀ ਨੇ ਕ੍ਰਮਵਾਰ 100 ਅਤੇ 200 ਮੀਟਰ ਦੌੜ ਵਿਚ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ।ਇਸ਼ਾਂਨ ਨੇ ਸ਼ਾਰਟ ਪੁੱਟ,ਨੀਮਾ ਸ਼ਿਰਪਾ ਨੇ ਜੈਵਲਿਨ ਥਰੋਅ ਵਿਚ ਪਹਿਲੀ ਥਾਂ ਜਿੱਤੀ। ਜਦ ਕਿ ਕਬੱਡੀ ਵਿਚ ਡਿਪਲੋਮਾ ਵਿਭਾਗ ਦੀ ਟੀਮ ਜੇਤੂ ਰਹੀ।ਇਸ ਮੌਕੇ ਤੇ ਚੇਅਰਮੈਨ ਸੁਖਦੇਵ ਸਿੰਗਲਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ  ਕਿ ਖੇਡਾਂ ਇਕ ਵਿਦਿਆਰਥੀ ਦੀ ਚੰਗੀ ਪ੍ਰਸਨੈਲਿਟੀ ਬਣਾਉਣ ਦੇ ਨਾਲ ਨਾਲ ਸਕਾਰਤਮਕ ਸੋਚ ਬਣਾਉਣ ਵਿਚ ਵੀ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ। ਇਸ ਦੇ ਨਾਲ  ਹੀ  ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡ ਨੂੰ ਆਪਣੀ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ ਦੀ ਪ੍ਰੇਰਨਾ ਦਿੰਦੇ ਹੋਏ ਉਨ੍ਹਾਂ ਦੇ ਸਫਲ ਜੀਵਨ ਦੀ ਕਾਮਨਾ ਕੀਤੀ । ਅੰਤ 'ਚ ਜੇਤੂ ਖਿਡਾਰੀਆਂ  ਨੂੰ ਮੈਡਲ ਅਤੇ ਸੈਟੀਫੀਕੇਟ ਵੰਡੇ ਗਏ । ਸੀ ਈ ਉ ਮਾਨਵ ਸਿੰਗਲਾ ਨੇ ਸਾਰੇ ਵਿਦਿਆਰਥੀਆਂ ਅਤੇ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਅਗਲੇ ਸਾਲ ਦੁਬਾਰਾ ਮਿਲਣ ਦਾ ਵਾਅਦਾ ਕਰਦੇ ਹੋਏ ਸਾਰਿਆ ਨੂੰ ਵੱਧ ਤੋਂ ਵੱਖ ਖੇਡਾਂ ਨਾਲ ਜੁੜਨ ਦੀ ਪ੍ਰੇਰਨਾ ਦਿਤੀ ।

 

Tags: Indo Global Colleges

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD