Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਸ਼ੈਮਰਾਕ ਸਕੂਲ 'ਚ ਸੀਨੀਅਰ ਵਿਦਿਆਰਥੀਆਂ ਦੀ ਵਿਦਾਇਗੀ ਤੇ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 04 Feb 2018

Last updated on: Feb 04, 2018, 00:00 IST

ਸ਼ੈਮਰਾਕ ਸੀਨੀਅਰ ਸਕੈਂਡਰੀ ਸਕੂਲ, ਸੈਕਟਰ 69 ਦੇ ਜੂਨੀਅਰ ਵਿਦਿਆਰਥੀਆਂ ਵਲੋਂ  ਬਾਰਵੀਂ ਕਲਾਸ ਦੇ ਪਾਸ ਆਊਟ ਹੋਣ ਜਾ ਰਹੇ ਆਪਣੇ ਸੀਨੀਅਰ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ਰੰਗਾਰੰਗ ਪ੍ਰੋਗਰਾਮ ਆਯੋਜਿਤ ਕੀਤਾ। ਇਸ ਮੌਕੇ ਤੇ ਸਮੂਹ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤੇ ਗਏ।ਇਸ ਰੰਗਾਰੰਗ ਸਮਾਗਮ ਦਾ ਆਯੋਜਨ ਗਿਆਰਵੀਂ ਕਲਾਸ ਦੇ ਉਨਾਂ ਵਿਦਿਆਰਥੀਆਂ ਵਲੋਂ ਕੀਤਾ ਗਿਆ ਜੋ ਮੁਹਾਲੀ ਦੇ ਆਰਮਡ ਫੋਰਸ਼ਿਜ ਇੰਨਚਿਊਂਟ ਵਿਖੇ ਫੌਜ਼ 'ਚ ਭਰਤੀ ਲਈ ਟਰੇਨਿੰਗ ਲੈ ਰਹੇ ਹਨ, ਜਿਕਰੇਖਾਸ ਹੈ ਕਿ ਇਹ ਇੰਨਚਿਊਟ ਨੌਜ਼ਵਾਨਾਂ ਨੂੰ ਭਾਰਤੀ ਸਰੁੱਖਿਆ ਫੋਰਸ 'ਚ ਭਰਤੀ ਲਈ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵਲੋਂ ਚਲਾਇਆ ਜਾ ਰਿਹਾ ਹੈ ਅਤੇ ਇਹ ਵਿਦਿਆਰਥੀ ਮੌਜੂਦਾ ਸਮੇਂ ਐਂੱਨ.ਡੀ.ਏ ਦੀ ਟਰੇਨਿੰਗ ਲੈ ਰਹੇ ਹਨ ਜਦ ਕਿ ਨਾਲ ਨਾਲ ਹੀ ਸ਼ੈਮਰੋਕ ਵਿਖੇ ਆਪਣੀ ਅਕੈਡਮਿੰਕ ਪੜਾਈ ਪੂਰੀ ਕਰ ਰਹੇ ਹਨ।ਇਸ ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਸਕੂਲ ਦੇ ਚੇਅਰਮੈਨ ਜੇ.ਐਸ.ਬਾਜਵਾ ਅਤੇ ਡਾਇਰੈਕਟਰ ਐਜ਼ੂਕੇਸ਼ਨ ਐਸ.ਕੇ ਸ਼ਰਮਾ ਸ਼ਾਮਿਲ ਹੋਏ। ਗਿਆਰਵੀ ਕਲਾਸ ਦੇ ਵਿਦਿਆਰਥੀਆਂ ਵਲੋਂ ਸੀਨੀਅਰ ਵਿਦਿਆਰਥੀਆਂ ਉੱਪਰ ਫੁੱਲਾਂ ਦੀ ਵਰਖਾ ਕਰਕੇ ਸਮਾਗਮ ਨੂੰ ਹੋਰ ਰੰਗ-ਬਿਰੰਗਾ ਕਰ ਦਿਤਾ । ਇਸ ਤੋਂ ਬਾਦ ਸਕੂਲ ਦੇ ਵਿਦਿਆਰਥੀਆਂ ਵਲੋਂ ਬਾਲੀਵੁੱਡ ਦੀਆਂ ਤਰਜ਼ਾਂ ਤੇ ਡਾਂਸ ਕਰਕੇ ਮਾਹੌਲ ਸੰਗੀਤਮਈ ਹੋ ਗਿਆ ।ਪ੍ਰਿਸੀਪਲ ਏਅਰ ਕਮਾਂਡਰ ਐਸ.ਕੇ ਸ਼ਰਮਾ ਨੇ ਵਿਦਿਆਰਥੀਆਂ ਨੂੰ ਆਪਣਾ ਕੈਰੀਅਰ ਬਣਾਉਣ ਲਈ ਸਖਤ ਮਿਹਨਤ ਕਰਨ ਲਈ ਪ੍ਰੇਰਣਾ ਦਿਤੀ ਤਾਂ ਕਿ ਸਫਲਤਾ ਦੀ ਪੌੜੀ ਚੜਦੇ ਹੋਏ ਉਹ ਬੁਲੰਦੀਆਂ ਨੂੰ ਛੂਹ ਸਕਣ , ਉਹਨਾਂ ਨੇ ਕਿਹਾ ਕਿ ਨਵੀਂ ਪੀੜੀ ਨੂੰ ਸ਼ਹਿਨਸ਼ੀਲਤਾ, ਯੋਜਨਾ, ਸਖਤ ਮਿਹਨਤ ਅਤੇ ਦੂਰਅੰਦੇਸ਼ੀ ਹੀ ਸਫਲਤਾ ਦੇ ਰਾਹ ਤੇ ਲਿਜਾ ਸਕਦੀ ਹੈ ।ਸਕੂਲ ਦੇ ਡਾਇਰੈਕਟਰ ਜੇ.ਐਸ ਬਾਜਵਾ ਨੇ ਵਿਦਾ ਹੋ ਰਹੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਅਨੁਸਾਸ਼ਨ, ਸਮੇਂ ਦੀ ਪਬੰਦੀ ਅਤੇ ਦੂਰਦਰਸ਼ੀ ਹੋਣ ਦੇ ਗੁਣ ਅਪਣਾਉਣ ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਕਿਸੇ ਵੀ ਖੇਤਰ ਵਿਚ ਸਫਲਤਾ ਹਾਸਿਲ ਕਰਨ ਲਈ ਲਗਾਤਾਰ ਮਿਹਨਤ ਕਰਦੇ ਰਹਿਣਾ ਜ਼ਰੂਰੀ ਹੈ ਅਤੇ ਆਪਣੀ ਮੰਜ਼ਿਲ ਨੂੰ ਹਾਸਿਲ ਕਰਨ ਲਈ ਪੂਰਾ ਜ਼ੋਰ ਲਗਾਉਣਾ ਪੈਂਦਾ ਹੈ ਜਦ ਕਿ ਸਫਲਤਾ ਦਾ ਕੋਈ ਸ਼ਾਰਟ ਸਰਕਟ ਨਹੀਂ ਹੈ। ਉਨਾਂ  ਸਮਾਰੋਹ ਦੀ ਸਫਲਤਾ ਲਈ ਜੂਨੀਅਰ ਵਿਦਿਆਰਥੀਆਂ ਦੀ ਤਾਰੀਫ ਕੀਤੀ ਅਤੇ ਵਿਦਾ ਹੋ ਰਹੇ ਸੀਨੀਅਰ ਵਿਦਿਆਰਥੀਆਂ ਨੂੰ ਸਫਲ ਜਿੰਦਗੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ । ਸਮਾਗਮ ਦੇ ਅੰਤ ਵਿਚ ਸਮੂਹ ਵਿਦਿਆਰਥੀਆਂ ਨੂੰ ਸੋਵੀਨਾਰ ਅਤੇ ਤੋਹਫੇ ਦਿਤੇ ਗਏ ।

 

Tags: Shemrock School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD