Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਐਲ ਸੀ ਈ ਟੀ ਵਲੋਂ ਵਿਦਿਆਰਥੀਆਂ ਨੂੰ ਨਸ਼ੇ ਦੇ ਨੁਕਸਾਨ ਪ੍ਰਤੀ ਕੀਤਾ ਜਾਗਰੂਕ, ਨਸ਼ਾ ਰਹਿਤ ਸਮਾਜ ਦੀ ਸਥਾਪਨਾ ਕਰਨ ਦਾ ਦਿਤਾ ਸੱਤਿ

ਅੱਜ ਪੰਜਾਬ ਦੇ ਹਰ ਨੌਜਵਾਨ ਨੂੰ ਨਸ਼ੇ ਵਿਰੁੱਧ ਲਾਮਬੰਦ ਕਰਨ ਲਈ ਵਿਦਿਅਕ ਅਦਾਰਿਆਂ ਨੂੰ ਅੱਗੇ ਆਉਣਾ ਪਵੇਗਾ- ਚੇਅਰਮੈਨ ਗੁਪਤਾ

Web Admin

Web Admin

5 Dariya News

ਲੁਧਿਆਣਾ , 04 Feb 2018

ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਂਣੀ ਕਲਾਂ ਵਲੋਂ ਆਪਣੇ ਨਸ਼ਿਆਂ ਵਿਰੁੱਧ ਲਾਮਬੰਧ ਹੁੰਦੇ ਹੋਏ ਪੜਾਈ ਦੇ ਨਾਲ ਨਾਲ ਆਪਣੇ  ਵਿਦਿਆਰਥੀਆਂ ਨੂੰ  ਨਸ਼ਿਆਂ ਦੇ ਨੁਕਸਾਨਾਂ ਪ੍ਰਤੀ ਜਾਗਰੂਕ ਕਰਨ ਦਾ ਵੀ ਫੈਸਲਾ ਕੀਤਾ ਹੈ । ਇਸ ਲੜੀ ਤਹਿਤ ਕੈਂਪਸ ਵਿਚ ਸੈਮੀਨਾਰ ਕਰਵਾ ਕੇ ਕਿਸੇ ਵੀ ਤਰਾਂ ਦੇ ਨਸ਼ੇ ਦੇ ਬੁਰੇ ਪ੍ਰਭਾਵਾਂ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ  ਐਲ ਸੀ ਈ ਟੀ ਦੇ ਪ੍ਰਿਸੀਪਲ ਡਾ. ਜਰਨੈਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ  ਕਿਹਾ ਕਿ ਜ਼ਿਆਦਾਤਰ ਨਸ਼ੇ ਸ਼ੌਕ ਜਾਂ ਸਵਾਦ ਵਜੋਂ ਸ਼ੁਰੂ ਹੁੰਦੇ ਹਨ ਜਦ ਕਿ ਇਸ ਦਾ ਅੰਜਾਮ ਬਹੁਤ ਭਿਆਨਕ ਹੁੰਦਾ ਹੈ। ਉਨਾਂ ਅੱਗੇ ਕਿਹਾ ਕਿ ਅੱਜ ਨਸ਼ਾ ਦੇਸ਼ ਦੇ ਭਵਿਖ ਨੂੰ ਖੋਖਲਾ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਬੇਸ਼ਕ ਸਰਕਾਰਾਂ ਇਸ ਗੰਭੀਰ ਵਿਸ਼ੇ ਨੂੰ ਚਿੰਤਾ ਨਾਲ ਲੈ ਰਹੀਆਂ ਹਨ ਅਤੇ ਇਸ ਲਈ ਸਖ਼ਤ ਕਾਨੂੰਨ ਵੀ ਬਣਾਏ ਗਏ ਹਨ। ਪਰ ਫਿਰ ਵੀ ਨੌਜ਼ਵਾਨ ਕਈ ਵਾਰ ਡਿਪਰੈਸ਼ਨ ਦਾ ਸ਼ਿਕਾਰ ਹੋ ਕੇ ਨਸ਼ਾ ਲੈਣਾ ਸ਼ੁਰੂ ਕਰ ਦਿੰਦੇ ਹਨ । ਜੋ ਕਿ ਬਾਅਦ ਵਿਚ ਉਨਾ ਦੀ ਜਿੰਦਗੀ ਬਰਬਾਦ ਕਰਨ ਦਿੰਦੇ ਹਨ। ਮਕੈਨੀਕਲ ਵਿਭਾਗ ਦੇ ਮੁੱਖੀ ਵਾਈ ਐਨ ਗੁਪਤਾ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਪ੍ਰਭਾਵਾਂ ਨਾਲ ਜਾਗਰੂਕ ਕਰਦੇ ਹੋਏ ਕਿਹਾ ਕਿ ਨਸ਼ੇ ਨਾਲ ਨਸ਼ਾ ਕਰਨ ਵਾਲੇ ਦੇ ਨਾਲ ਨਾਲ ਉਸਦਾ ਪੂਰਾ ਪਰਿਵਾਰ ਬਰਬਾਦ ਹੋ ਜਾਂਦਾ ਹੈ ਅਤੇ ਇਹ ਘਾਟਾ ਆਉਣ ਵਾਲੀਆਂ ਪੀੜੀਆਂ ਤੋਂ ਵੀ ਪੂਰਾ ਨਹੀਂ ਹੁੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਨਾ ਸਿਰਫ਼ ਉਹ ਹਰ ਤਰਾਂ ਦੇ ਨਸ਼ੇ ਵਿਰੁੱਧ ਲਾਮਬੰਦ ਹੋਣ ਬਲਕਿ ਆਪਣੇ ਆਲੇ ਦੁਆਲੇ ਵੀ ਨਸ਼ਾ ਕਰਨ ਵਾਲੇ ਵਿਅਕਤੀ ਨੂੰ ਇਸ ਦੇ ਬੁਰੇ ਪ੍ਰਭਾਵਾਂ ਪ੍ਰਤੀ ਜਾਗਰੂਕ  ਕਰਦੇ ਹੋਏ ਸਮਾਜ ਪ੍ਰਤੀ ਆਪਣੀ ਜਿੰਮੇਵਾਰੀ ਨੂੰ ਨਿਭਾਉਣ। ਐਲ ਸੀ ਈ ਟੀ ਦੇ ਚੇਅਰਮੈਨ ਵਿਜੇ ਗੁਪਤਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਜਿਸ ਤਰਾਂ ਨੌਜਵਾਨ ਪੀੜੀ ਨਸ਼ੇ ਦੀ ਦਲਦਲ ਵਿਚ ਖੁਭ ਕੇ ਆਪਣੀ ਜਿੰਦਗੀ ਬਰਬਾਦ ਕਰ ਰਹੀ ਹੈ ਉਹ ਪੂਰੇ ਸਮਾਜ ਲਈ ਬਹੁਤ ਚਿੰਤਾ ਦਾ ਵਿਸ਼ਾ ਹੈ। ਉਨਾਂ ਇਸ ਗੱਲ ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਪੰਜਾਬ ਦੀ ਜਵਾਨੀ ਜਿਸ ਤਰਾਂ ਨਸ਼ੇ ਵਿਚ ਗਰਕ ਹੋ ਰਹੀ ਹੈ ਉਸ ਲਈ ਵਿਦਿਅਕ ਅਦਾਰਿਆਂ ਨੂੰ ਇਸ ਬੁਰਾਈ ਖ਼ਿਲਾਫ਼ ਲਾਮਬੰਦ ਹੁੰਦੇ ਹੋਏ ਅੱਗੇ ਆ ਕੇ ਆਪਣੇ ਵਿਦਿਆਰਥੀਆਂ ਨੂੰ ਇਸ ਦੇ ਭਿਆਨਕ ਸਿੱਟਿਆਂ ਨਾਲ ਜਾਣੂ ਕਰਾਉਣਾ ਪਵੇਗਾ। ਇਸ ਮੌਕੇ ਤੇ ਐਲ ਸੀ ਈ ਟੀ ਦੇ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਦੇ ਹੋਏ ਕਿਸੇ ਵੀ  ਤਰਾਂ ਦੇ ਨਸ਼ੇ ਤੋਂ ਪਰਹੇਜ਼ ਕਰਨ ਦੀ ਪ੍ਰੇਰਣਾ ਦਿਤੀ। ਅੰਤ ਵਿਚ ਸਾਰਿਆਂ ਨੇ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦੀ ਸਹੁੰ ਚੁੱਕੀ।

 

Tags: Ludhiana College of Engineering

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD