Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਭਸੀਨ ਪੈਲੇਸ ਫ਼ਿਰੋਜ਼ਪੁਰ ਛਾਉਣੀ ਵਿਖੇ ਕੀਤਾ ਜਾਵੇਗਾ ਪੁਲਿਸ ਕਾਰਜ ਪ੍ਰਣਾਲੀ ਸਬੰਧੀ ਵਰਕਸ਼ਾਪ ਦਾ ਆਯੋਜਨ

ਸਕੂਲੀ ਬੱਚਿਆ ਨੂੰ ਆਪਣੇ ਅਧਿਕਾਰਾਂ, ਕਾਨੂੰਨ ਵਿਵਸਥਾ ਅਤੇ ਪੁਲਿਸ ਵਿਭਾਗ ਦੀ ਕਾਰਜ ਵਿਧੀ ਬਾਰੇ ਦਿੱਤੀ ਜਾਵੇਗੀ ਜਾਣਕਾਰੀ

Web Admin

Web Admin

5 Dariya News

ਫ਼ਿਰੋਜ਼ਪੁਰ , 05 Feb 2018

Last updated on: Feb 05, 2018, 00:00 IST

ਸਕੂਲੀ ਬੱਚਿਆ ਲਈ ਪੁਲਿਸ ਵਿਭਾਗ ਅਤੇ ਪੁਲਿਸ ਕਾਰਜ ਪ੍ਰਣਾਲੀ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਫ਼ਿਰੋਜ਼ਪੁਰ ਅਤੇ ਨੈਸ਼ਨਲ ਸਾਇੰਸ ਰਿਸਰਚ ਇੰਸਟੀਚਿਊਟ ਫ਼ਾਰ ਟੀਨਏਜਰਜ਼ ਦੁਆਰਾ ਸਾਂਝੇ ਰੂਪ ਵਿਚ ਸਟੇਟ ਪੁਲਿਸ ਕੋਰ ਕਮੇਟੀ ਚੰਡੀਗੜ੍ਹ ਦੀ ਅਗਵਾਈ ਹੇਠ ਮਿਤੀ 7 ਫਰਵਰੀ 2018 ਨੂੰ ਸਵੇਰੇ 10.30 ਵਜੇ ਭਸੀਨ ਪੈਲੇਸ ਫ਼ਿਰੋਜ਼ਪੁਰ ਛਾਉਣੀ ਵਿਖੇ  ਵਿਖੇ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿਚ ਪੁਲਿਸ ਵਿਭਾਗ ਦੀ ਕਾਰਜ ਵਿਧੀ ਤੋਂ ਲੈ ਕੇ ਜ਼ਿਲ੍ਹਾ ਪੁਲਿਸ ਦੇ ਪ੍ਰਮੁੱਖ ਕੰਮਾਂ ਬਾਰੇ,  ਸਟਾਰ ਅਤੇ ਰੈਂਕ ਸਿਸਟਮ, ਕਾਨੂੰਨ ਵਿਵਸਥਾ, ਪੁਲਿਸ ਵਿਭਾਗ ਦੁਆਰਾ ਵਰਤੇ ਜਾਣ ਵਾਲੇ ਹਥਿਆਰ ਅਤੇ ਸੰਸਾਧਨਾਂ ਬਾਰੇ ਪ੍ਰਯੋਗਿਕ ਰੂਪ ਵਿਚ ਬੱਚਿਆਂ ਨੂੰ ਜਾਣਕਾਰੀ ਦਿੱਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰ. ਅਜਮੇਰ ਸਿੰਘ ਬਾਠ ਐਸ.ਪੀ ਇਨਵੈਸਟੀਗੇਸ਼ਨ ਨੇ ਦੱਸਿਆ ਕਿ ਲੋਕਾਂ ਦਾ ਪੁਲਿਸ ਵਿਭਾਗ ਨਾਲ ਦਿਨ ਰਾਤ ਵਾਸਤਾ ਪੈਂਦਾ ਹੈ, ਚਾਹੇ ਕੋਈ ਧਾਰਮਿਕ ਸਮਾਜਿਕ ਆਯੋਜਨ ਹੋਵੇ, ਟ੍ਰੈਫਿਕ ਵਿਵਸਥਾ ਹੋਵੇ ਜਾਂ ਕਿਸੇ ਅਣਸੁਖਾਂਵੀ ਘਟਨਾ ਸਮੇਂ ਜਦ ਤੁਰੰਤ ਪੁਲਿਸ ਨਾਲ ਸੰਪਰਕ ਕਰਦੇ ਹਾਂ ਪਰ ਫਿਰ ਵੀ ਲੋਕਾਂ ਨੂੰ ਅਤੇ ਵਿਸ਼ੇਸ਼ਕਰ ਸਕੂਲੀ ਬੱਚਿਆਂ ਨੂੰ ਪੁਲਿਸ ਦੀ ਸੰਪੂਰਨ ਕਾਰਜ ਵਿਵਸਥਾ ਬਾਰੇ, ਆਪਣੇ ਅਧਿਕਾਰਾਂ ਅਤੇ ਡਿਊਟੀ ਬਾਰੇ ਬਹੁਤ ਹੀ ਘੱਟ ਜਾਣਕਾਰੀ ਹੈ। ਇਸ ਸਥਿਤੀ ਨੂੰ ਮੁੱਖ ਰੱਖਦਿਆਂ ਅਤੇ ਸ਼ਹਿਰ ਦੇ ਨਾਗਰਿਕਾਂ ਤੇ ਪੁਲਿਸ ਪ੍ਰਸ਼ਾਸਨ ਦੇ ਆਪਸੀ ਸੰਬੰਧਾਂ ਵਿਚ ਸਥਾਪਨਾ ਕਰਨ ਲਈ ਹੀ ਇਸ ਜ਼ਿਲ੍ਹਾ ਪੱਧਰੀ ਵਰਕਸ਼ਾਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਵਰਕਸ਼ਾਪ ਵਿਚ ਸ਼੍ਰੀ ਰਾਜਿੰਦਰ ਸਿੰਘ ਆਈ.ਪੀ.ਐਸ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਫ਼ਿਰੋਜ਼ਪੁਰ ਰੇਂਜ ਅਤੇ ਸ੍ਰ: ਭੁਪਿੰਦਰ ਸਿੰਘ ਸਿੱਧੂ ਐਸ.ਐਸ.ਪੀ ਫ਼ਿਰੋਜ਼ਪੁਰ ਮੁੱਖ ਮਹਿਮਾਨ ਵਜੋਂ ਪਹੁੰਚ ਰਹੇ ਹਨ। ਐਸ.ਪੀ ਹੈੱਡਕੁਆਟਰ ਸ੍ਰ: ਅਮਰਜੀਤ ਸਿੰਘ ਅਤੇ ਐਸ.ਪੀ.ਡੀ ਸ੍ਰ: ਅਜਮੇਰ ਸਿੰਘ ਬਾਠ, ਮੈਡਮ ਕਸ਼ਮੀਰ ਕੌਰ ਐਸ.ਪੀ ਕ੍ਰਾਈਮ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਨਗੇ। ਉਨ੍ਹਾਂ ਦੱਸਿਆ ਕਿ ਵਰਕਸ਼ਾਪ ਵਿਚ 20 ਸਕੂਲਾਂ ਦੇ ਲਗਭਗ 600 ਵਿਦਿਆਰਥੀ ਅਤੇ ਸਮੂਹ ਜ਼ਿਲ੍ਹਾ ਪੁਲਿਸ ਦੇ ਐਸ.ਐਸ.ਓ ਅਤੇ ਅਫ਼ਸਰ ਮੌਜੂਦ ਹੋਣਗੇ। ਪ੍ਰੋਗਰਾਮ ਦੇ ਮੁੱਖ ਪ੍ਰਬੰਧਕ ਸ੍ਰ: ਮਨਮੋਹਨ ਸਿੰਘ ਔਲਖ ਡੀ.ਐਸ.ਪੀ ਸਿਟੀ ਅਤੇ ਹੈੱਡਕੁਆਟਰ ਫ਼ਿਰੋਜ਼ਪੁਰ ਹੋਣਗੇ ਅਤੇ ਉਨ੍ਹਾਂ ਦਾ ਸਹਿਯੋਗ ਸ੍ਰ: ਜਸਪਾਲ ਸਿੰਘ ਧਾਮੀ ਡੀ.ਐਸ.ਪੀ ਸਬ ਡਵੀਜ਼ਨ ਫ਼ਿਰੋਜ਼ਪੁਰ ਦੇਣਗੇ। ਉਨ੍ਹਾਂ ਕਿਹਾ ਕਿ ਕਿ ਸਾਨੂੰ ਸਾਰਿਆਂ ਨੂੰ ਅੱਗੇ ਆ ਕੇ ਸਮਾਜ ਨੂੰ ਸੋਧ ਦੇਣ ਲਈ ਸਿਰਜਣਾ ਕਰਨ ਵਿਚ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। 

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD