Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕੈਪਟਨ ਅਮਰਿੰਦਰ ਸਿੰਘ ਵੱਲੋਂ ਰਾਹੁਲ ਗਾਂਧੀ ਨਾਲ ਮੁਲਾਕਾਤ

2019 ਦੀਆਂ ਲੋਕ ਸਭਾਂ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪੁਨਰਗਠਨ ਦਾ ਮਾਮਲਾ ਵਿਚਾਰਿਆ

Web Admin

Web Admin

5 Dariya News

ਨਵੀਂ ਦਿੱਲੀ , 07 Feb 2018

Last updated on: Feb 07, 2018, 00:00 IST

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦੀ ਪੰਜਾਬ ਇਕਾਈ ਦਾ ਪੁਨਰਗਠਨ ਕਰਨ ਦਾ ਮਾਮਲਾ ਵਿਚਾਰਨ ਲਈ ਅੱਜ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ |ਇਸ ਮੌਕੇ ਮੁੱਖ ਮੰਤਰੀ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਪੰਜਾਬ ਮਾਮਲਿਆਂ ਬਾਰੇ ਪਾਰਟੀ ਇੰਚਾਰਜ ਆਸ਼ਾ ਕੁਮਾਰੀ ਵੀ ਹਾਜ਼ਰ ਸਨ | ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਦੌਰਾਨ ਵਿਚਾਰ-ਚਰਚਾ ਪੰਜਾਬ ਕਾਂਗਰਸ ਦੇ ਸੰਗਠਨਾਤਮਕ ਢਾਂਚੇ ਦੇ ਪੁਨਰਗਠਨ ਦੁਆਲੇ ਕੇਂਦਰਿਤ ਸੀ ਤਾਂ ਕਿ ਸੂਬੇ ਵਿੱਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਅਗਲੇ ਵਰ੍ਹੇ ਹੋਣ ਵਾਲੀਆਂ ਸੰਸਦੀ ਚੋਣਾਂ ਲਈ ਪੁਖਤਾ ਤਿਆਰੀ ਕੀਤੀ ਜਾ ਸਕੇ | ਕੈਪਟਨ ਅਮਰਿੰਦਰ ਸਿੰਘ ਅਤੇ ਰਾਹੁਲ ਗਾਂਧੀ ਨੇ ਆਲ ਇੰਡੀਆ ਕਾਂਗਰਸ ਕਮੇਟੀ ਦਾ ਸੈਸ਼ਨ ਪੰਜਾਬ ਵਿੱਚ ਕਰਾਉਣ ਦੀ ਸੰਭਾਵਨਾ 'ਤੇ ਵੀ ਵਿਚਾਰ ਕੀਤੀ ਜੋ ਮਾਰਚ-ਅਪ੍ਰੈਲ ਵਿੱਚ ਹੋਣ ਦੀ ਆਸ ਹੈ | ਬੁਲਾਰੇ ਨੇ ਦੱਸਿਆ ਕਿ ਇਸ ਸੈਸ਼ਨ ਲਈ ਦਿੱਲੀ ਤੋਂ ਇਲਾਵਾ ਪੰਜਾਬ ਨੂੰ ਵੀ ਸੰਭਾਵੀ ਸਥਾਨ ਵਜੋਂ ਵਿਚਾਰਿਆ ਜਾ ਰਿਹਾ ਹੈ ਪਰ ਇਸ ਸਬੰਧੀ ਅਜੇ ਕੋਈ ਅੰਤਿਮ ਫੈਸਲਾ ਨਹੀਂ ਹੋਇਆ |ਇਸ ਦੌਰਾਨ ਮੁੱਖ ਮੰਤਰੀ ਨਾਲ ਸੂਬੇਦਾਰ (ਸੇਵਾ ਮੁਕਤ) ਬੀਰ ਸਿੰਘ ਦੀ ਅਗਵਾਈ ਵਿੱਚ ਸੇਵਾ ਮੁਕਤ ਸੈਨਿਕਾਂ ਦੇ ਪੰਜ ਮੈਂਬਰੀ ਵਫ਼ਦ ਨੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ | ਇਹ ਸੈਨਿਕ ਜੋ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਸਨ, ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਛੱਡ ਕੇ ਪਟਿਆਲਾ ਵਿੱਚ ਦਿੱਲੀ ਤੋਂ ਆਪ ਦੇ ਮੁਅੱਤਲ ਵਿਧਾਇਕ ਮੇਜਰ ਦਵਿੰਦਰ ਸ਼ੇਖਾਵਤ ਨਾਲ ਕੈਪਟਨ ਅਮਰਿੰਦਰ ਸਿੰਘ ਲਈ ਚੋਣ ਪ੍ਰਚਾਰ ਕੀਤਾ ਸੀ| ਇਨ੍ਹਾਂ ਨੇ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਇੱਛਾ ਜ਼ਾਹਰ ਕੀਤੀ ਜਿਸ ਦਾ ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਸਿੰਘ ਨੇ ਸਵਾਗਤ ਕੀਤਾ |

 

 

Tags: Amarinder Singh , Rahul Gandhi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD