ਡਾਇਰਕੈਟਰ ਯੁਵਕ ਸੇਵਾਵਾਂ ਪੰਜਾਬ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਰਾਜ ਯੁਵਾ ਪੁਰਸਕਾਰ ਸਾਲ 2015-16 ਅਤੇ 2016-17 ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਐਸ.ਏ.ਐਸ. ਨਗਰ ਗੁਰਪ੍ਰੀਤ ਕੌਰ ਸਪਰਾ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੈਕਟਰ 76 ਐਸਏਐਸ ਨਗਰ ਦੀ ਚੌਥੀ ਮੰਜ਼ਿਲ ਸਥਿਤ ਸਹਾਇਕ ਡਾਇਰਕੈਟਰ ਯੁਵਕ ਸੇਵਾਵਾਂ ਦੇ ਦਫਤਰ ਦੇ ਕਮਰਾ ਨੰਬਰ 511-12 ਵਿਚੋਂ ਪ੍ਰੋਫਾਰਮਾ ਪ੍ਰਾਪਤ ਕਰਕੇ, ਭਰ ਕੇ ਦੇ ਸਕਦੇ ਹਨ। ਪ੍ਰੋਫਾਰਮਾ ਜਮਾਂ ਕਰਵਾਉਣ ਦੀ ਆਖਰੀ ਮਿਤੀ 15 ਫਰਵਰੀ 2018 ਹੈ। ਇਸ ਸਬੰਧੀ ਹੋਰ ਜਾਣਕਾਰੀ ਲਈ ਦਫਤਰ ਦੇ ਫੋਨ ਨੰਬਰ 0172-2219412 ਤੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਉਨ੍ਹਾਂ ਨੌਜਵਾਨਾਂ ਨੂੰ ਦਿੱਤਾ ਜਾਂਦਾ ਹੈ ਜੋ ਯੁਵਕ ਸਰਗਰਮੀਆਂ ਦੇ ਖੇਤਰ ਵਿਚ ਉੱਘਾ ਤੇ ਸ਼ਲਾਘਾਯੋਗ ਯੋਗਦਾਨ ਪਾਉਂਦੇ ਹਨ। ਇਸ ਪੁਰਸਕਾਰ ਲਈ ਚੁਣੇ ਜਾਣ ਵਾਲੇ ਨੋਜਵਾਨਾਂ ਨੂੰ ਇੱਕ ਮੈਡਲ, ਸਕਰੋਲ, ਸਰਟੀਫਿਕੇਟ ਅਤੇ 51000/- ਰੁਪਏੇ ਇਨਾਮ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ।