Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਮੁੱਖ ਮੰਤਰੀ ਪੰਜਾਬ ਲਈ ਮਨਜ਼ੂਰ ਹੋਏ 2 ਕੋਲਡ ਚੇਨ ਪ੍ਰਾਜੈਕਟਾਂ ਨੂੰ ਜਲਦੀ ਹਰੀ ਝੰਡੀ ਦਿਵਾਉਣ : ਹਰਸਿਮਰਤ ਕੌਰ ਬਾਦਲ

Web Admin

Web Admin

5 Dariya News

ਚੰਡੀਗੜ , 09 Feb 2018

Last updated on: Feb 09, 2018, 00:00 IST

ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਹੈ ਕਿ ਉਹ ਅਧਿਕਾਰੀਆਂ ਨੂੰ ਨਿਰਦੇਸ਼ ਦੇਣ ਕਿ ਪੰਜਾਬ ਲਈ ਮਨਜ਼ੂਰ ਹੋਏ ਦੋ ਕੋਲਡ ਚੇਨ ਪ੍ਰਾਜੈਕਟਾਂ ਨੂੰ ਤੁਰੰਤ ਲੋੜੀਂਦੀਆਂ ਪ੍ਰਵਾਨਗੀਆਂ ਦੇਣ, ਜਿਹਨਾਂ ਕਰਕੇ ਇਹਨਾਂ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਬੇਲੋੜੀ ਦੇਰ ਹੋ ਚੁੱਕੀ ਹੈ।ਕੇਂਦਰੀ ਮੰਤਰੀ ਨੇ ਇਸ ਸੰਬੰਧ ਵਿਚ ਮੁੱਖ ਮੰਤਰੀ ਨੂੰ ਲਿਖੇ ਇੱਕ ਪੱਤਰ ਵਿਚ ਕਿਹਾ ਕਿ ਇਹ ਦੋਵੇਂ ਕੋਲਡ ਚੇਨ ਪ੍ਰਾਜੈਕਟ ਸਿੱਧੇ ਅਤੇ ਅਸਿੱਧੇ ਤੌਰ ਤੇ ਨੌਜਵਾਨਾਂ ਲਈ ਹਜ਼ਾਰਾਂ ਨੌਕਰੀਆਂ ਪੈਦਾ ਕਰਨ ਦੀ ਸਮਰੱਥਾ ਰੱਖਦੇ ਹਨ। ਇਸ ਤੋਂ ਇਲਾਵਾ ਇਹਨਾਂ ਦੇ ਸ਼ੁਰੂ ਹੋਣ ਨਾਲ ਕਿਸਾਨਾਂ ਨੂੰ ਆਪਣੀਆਂ ਫਸਲਾਂ ਦਾ ਚੰਗਾ ਮੁੱਲ ਮਿਲੇਗਾ। ਉਹਨਾਂ ਕਿਹਾ ਕਿ ਸਰਕਾਰੀ ਅਧਿਕਾਰੀਆਂ ਵੱਲੋਂ ਸਮੇਂ ਉੱਤੇ ਲੋੜੀਂਦੀਆਂ ਪ੍ਰਵਾਨਗੀਆਂ ਦੇਣ ਵਿਚ ਦਿਖਾਈ ਜਾ ਰਹੀ ਉਦਾਸੀਨਤਾ ਇੱਕ ਚਿੰਤਾ ਦਾ ਵਿਸ਼ਾ ਹੈ, ਕਿਉਂਕਿ ਇਹਨਾਂ ਪ੍ਰਾਜੈਕਟਾਂ ਵਿਚ ਹੋ ਰਹੀ ਦੇਰੀ ਕਿਸਾਨਾਂ ਅਤੇ ਨੌਜਵਾਨਾਂ ਨੂੰ ਉਹਨਾਂ ਫਾਇਦਿਆਂ ਤੋਂ ਵਾਂਝੇ ਕਰ ਰਹੀ ਹੈ, ਜਿਹੜੇ ਇਹਨਾਂ ਪ੍ਰਾਜੈਕਟਾਂ ਦੇ ਜਲਦੀ ਸ਼ੁਰੂ ਹੋਣ ਨਾਲ ਉਹਨਾਂ ਨੂੰ ਮਿਲਣ ਵਾਲੇ ਹਨ।ਇਸ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੰਦਿਆਂ ਬੀਬੀ ਬਾਦਲ ਨੇ ਦੱਸਿਆ ਕਿ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰਾਲੇ ਨੇ ਅਪ੍ਰੈਲ 2017 ਵਿਚ ਪੰਜਾਬ ਵਾਸਤੇ ਦੋ ਕੋਲਡ ਚੇਨ ਪ੍ਰਾਜੈਕਟਾਂ ਨੂੰ ਮਨਜ਼ੂਰੀ ਦਿੱਤੀ ਸੀ। ਉਹਨਾਂ ਕਿਹਾ ਕਿ ਇਹਨਾਂ ਪ੍ਰਾਜੈਕਟਾਂ-ਈਬੀਆਈ ਕਰੈਮਿਕਾ ਇੰਡਸਟਰੀਜ਼ ਪ੍ਰਾਈਵੇਟ ਲਿਮਟਿਡ, ਜਲੰਧਰ ਅਤੇ ਏਸ਼ੀਅਨਲੇਕ ਹੈਲਥ ਫੂਡ ਪ੍ਰਾਈਵੇਟ ਲਿਮਟਿਡ ਲੁਧਿਆਣਾ-ਨੇ ਗਰਾਂਟ ਦੀ ਪਹਿਲੀ ਕਿਸ਼ਤ ਲੈਣ ਲਈ ਮਨਜ਼ੂਰੀ ਮਿਲਣ ਤੋਂ ਅੱਠ ਮਹੀਨਿਆਂ ਦੇ ਅੰਦਰ ਸਾਰੀਆਂ ਲੋੜੀਂਦੀਆਂ ਪ੍ਰਵਾਨਗੀਆਂ ਜਮਾਂ ਕਰਵਾਉਣੀਆਂ ਸਨ। ਉਹਨਾਂ ਕਿਹਾ ਕਿ ਇਹ ਡੈਡਲਾਈਨ ਦਸੰਬਰ 2017 ਵਿਚ ਪਹਿਲਾਂ ਹੀ ਲੰਘ ਚੁੱਕੀ ਹੈ। ਕਰੈਮਿਕਾ ਇੰਡਸਟਰੀਜ਼ ਨੂੰ ਅਜੇ ਤੱਕ ਸੀਐਲਯੂ(ਜ਼ਮੀਨ ਦੀ ਵਰਤੋਂ ਵਿਚ ਤਬਦੀਲੀ) ਨਹੀਂ ਮਿਲੀ ਅਤੇ ਏਸ਼ੀਅਨਲੇਕ ਹੈਲਥ ਫੂਡ ਨੂੰ ਪੰਜਾਬ ਪ੍ਰਦੂਸ਼ਣ ਕੰਟਰੋਲ ਵੱਲੋਂ ਹਰੀ ਝੰਡੀ ਨਹੀਂ ਦਿੱਤੀ ਗਈ।ਮੁੱਖ ਮੰਤਰੀ ਨੂੰ ਲੋੜੀਂਦੀਆਂ ਪ੍ਰਵਾਨਗੀਆਂ ਜਲਦੀ ਦਿਵਾਏ ਜਾਣ ਲਈ ਆਖਦਿਆਂ ਬੀਬੀ ਬਾਦਲ ਨੇ ਕਿਹਾ ਕਿ ਇਹ ਦੋਵੇਂ ਪ੍ਰਾਜੈਕਟ ਕਿਸਾਨਾਂ ਦੇ ਉਤਪਾਦਾਂ ਦੀ ਗੁਣਵੱਤਾ ਵਧਾ ਕੇ ਉੁਹਨਾਂ ਦੀ ਆਰਥਿਕ ਹਾਲਤ ਸੁਧਾਰਨਗੇ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨਗੇ। 

 

Tags: Harsimrat Kaur Badal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD