Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ ਇਕਾਈ ਨੂੰ ਮਜਬੂਤ ਕਰਨ ਲਈ ਵਿਸ਼ਾਲ ਮੀਟਿੰਗ

Web Admin

Web Admin

5 Dariya News

ਚੰਡੀਗੜ , 10 Feb 2018

Last updated on: Feb 10, 2018, 00:00 IST

ਸ਼੍ਰੋਮਣੀ ਅਕਾਲੀ ਦਲ ਚੰਡੀਗੜ ਇਕਾਈ ਦੀ ਇੱਕ ਅਹਿਮ ਮੀਟਿੰਗ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਮੁੱਖ ਦਫਤਰ, ਚੰਡੀਗੜ ਵਿਖੇ ਹੋਈ । ਇਸ ਮੀਟਿੰਗ ਵਿੱਚ ਪਾਰਟੀ ਦੇ ਸੀਨੀਅਰ ਆਗੂ ਸ. ਚਰਨਜੀਤ ਸਿੰਘ ਬਰਾੜ, ਚੰਡੀਗੜ ਇਕਾਈ ਦੇ ਪ੍ਰਧਾਨ ਸ. ਹਰਦੀਪ ਸਿੰਘ ਸੈਣੀ, ਇਸਤਰੀ ਅਕਾਲੀ ਦਲ ਚੰਡੀਗੜ ਦੀਆਂ ਦੋਵੇਂ ਪ੍ਰਧਾਨ ਬੀਬੀ ਗੁਰਦੀਪ ਕੌਰ ਬਰਾੜ ਅਤੇ  ਬੀਬੀ ਨਿਰਮਲ ਕੌਰ ਸੇਖੋਂ, ਚਰਨਜੀਤ ਸਿੰਘ ਵਿੱਲੀ, ਕਾਕਾ ਸਿੰਘ ਧਨਾਸ, ਸ. ਗੁਲਾਬ ਸਿੰਘ ਮਨੀਮਾਜਰਾ, ਮੇਜਰ ਕਰਨੈਲ ਸਿੰਘ, ਸ. ਸੁਖਦੇਵ ਸਿੰਘ ਕਾਹਲੋਂ, ਸ. ਅਮਰੀਕ ਸਿੰਘ ਡੱਡੂਮਾਜਰਾ, ਸ. ਹਰਮੇਸ਼ ਸਿੰਘ ਕਜਹੇੜੀ, ਸ. ਬਲਵਿੰਦਰ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਸੈਕਟਰ 19, ਸ. ਸੁੰਦਰ ਸਿੰਘ ਸਗੂਫਾ ਪ੍ਰਧਾਨ, ਗੁਰਦੁਆਰਾ ਸਾਹਿਬ ਸੈਕਟਰ 42, ਸ. ਇਕਬਾਲ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਸੈਕਟਰ 41 ਸਮੇਤ ਵੱਡੀ ਗਿਣਤੀ ਵਿੱਚ ਵਰਕਰ ਅਤੇ ਆਗੂ ਸ਼ਾਮਲ ਹੋਏ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਾ. ਚੀਮਾ ਨੇ ਪਾਰਟੀ ਦੀ ਇਕਾਈ ਨੂੰ ਚੰਡੀਗੜ ਦੇ ਲੋਕਾਂ ਦੇ ਭਖਦੇ ਮਸਲੇ ਅਤੇ ਖਾਸ ਕਰਕੇ ਚੰਡੀਗੜ ਵਿੱਚ ਪੈਂਦੇ 22 ਪਿੰਡਾਂ ਦੇ ਲੋਕਾਂ ਦੀਆਂ ਤਕਲੀਫਾਂ ਨੂੰ ਪ੍ਰਸ਼ਾਸ਼ਨ ਕੋਲੋਂ ਹੱਲ ਕਰਵਾਉਣ ਵਾਸਤੇ ਹਰ ਯਤਨ ਕਰਨ ਦੀ ਅਪੀਲ ਕੀਤੀ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਉਹਨਾ ਕਿਹਾ ਕਿ ਪੰਜਾਬੀ ਮਾਂ ਬੋਲੀ ਦੀ ਚੰਡੀਗੜ ਵਿੱਚ ਹੋ ਰਹੀ ਅਣਦੇਖੀ ਬਿਲਕੁਲ ਅਸਹਿਣਯੋਗ  ਹੈ ਅਤੇ ਚੰਡੀਗੜ ਵਿੱਚ ਪੰਜਾਬੀ ਨੂੰ  ਬਣਦਾ ਸਥਾਨ ਦਿਵਾਉਣ ਲਈ ਪਾਰਟੀ ਦੀ ਚੰਡੀਗੜ• ਇਕਾਈ ਨੂੰ ਮੋਹਰੀ ਰੋਲ ਅਦਾ ਕਰਨਾ ਚਾਹੀਦਾ ਹੈ। ਉਹਨਾ ਚੰਡੀਗੜ ਵਿੱਚ ਮੁਲਾਜਮਾਂ ਦੀ 60 ਅਤੇ 40 ਪ੍ਰਤੀਸ਼ਤ ਦੇ ਅਨੁਪਾਤ ਨੂੰ ਚੰਡੀਗੜ ਪ੍ਰਸ਼ਾਸ਼ਨ ਵੱਲੋਂ ਅਣਗੌਲਿਆ ਕਰਨ ਉਪਰ ਵੀ ਗੰਭੀਰ ਚਿੰਤਾ ਪ੍ਰਗਟ ਕੀਤੀ। ਡਾ. ਚੀਮਾ ਨੇ ਪਾਰਟੀ ਦੇ ਚੰਡੀਗੜ ਯੂਨਿਟ ਨੂੰ ਹਦਾਇਤ ਕੀਤੀ ਕਿ ਪਾਰਟੀ ਵਿੱਚ ਹਰ ਵਰਗ ਦੇ ਨੁਮਾਇੰਦਿਆਂ ਨੂੰ ਲੈ ਕੇ ਇੱਕ ਕਮੇਟੀ ਬਣਾਉਣੀ ਚਾਹੀਦੀ ਹੈ ਜੋ ਸਾਰੇ ਵਰਗਾਂ ਦੀਆਂ ਸਮੱਸਿਆਵਾਂ ਨੂੰ ਵਾਚ ਕੇ ਇੱਕ ਡਾਕੂਮੈਂਟ ਤਿਆਰ ਕਰੇ ਜਿਸ ਉਪਰ ਕੰਮ ਕਰਕੇ ਲੋਕਾਂ ਨੂੰ ਇਨਸਾਫ ਦੁਆਇਆ ਜਾ  ਸਕੇ। 

 

Tags: Dr Daljit Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD