Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਭਗਵੰਤ ਮਾਨ ਨੇ ਸੰਸਦ 'ਚ ਮੁੱਦੇ ਉਠਾਉਣ ਦਾ ਬਣਾਇਆ ਰਿਕਾਰਡ

18 ਮਿੰਟਾਂ 'ਚ ਪੰਜਾਬ ਅਤੇ ਦੇਸ਼ ਨਾਲ ਜੁੜੇ ਕਰੀਬ 2 ਦਰਜਨ ਮੁੱਦੇ ਉਠਾਏ, ਲ ਮੀਡੀਆ ਉਤੇ ਛਾਈ 'ਅੱਛੇ ਦਿਨ ਕਬ ਆਏਂਗੇਂ' ਕਵੀਤਾ, , ਬਾਦਲ ਅਤੇ ਕੈਪਟਨ ਨੂੰ ਰੱਜ ਕੇ ਕੋਸਿਆ

Web Admin

Web Admin

5 Dariya News

ਚੰਡੀਗੜ੍ਹ , 10 Feb 2018

Last updated on: Feb 10, 2018, 00:00 IST

ਸੰਸਦ ਦੇ ਚਾਲੂ ਬਜਟ ਸੈਸ਼ਨ 'ਚ ਸੰਗਰੂਰ ਤੋਂ ਸੰਸਦ ਮੈਂਬਰ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਮਹਿਜ਼ 18 ਮਿੰਟ ਮਿਲੇ ਸਮੇਂ 'ਚ ਪੰਜਾਬ ਅਤੇ ਦੇਸ਼ ਨਾਲ ਜੁੜੇ ਕਰੀਬ 2 ਦਰਜਨ ਮੁੱਦੇ ਉਠਾਉਣ ਦਾ ਰਿਕਾਰਡ ਬਣਾਇਆ ਅਤੇ ਕੇਂਦਰ ਦੀ ਭਾਜਪਾ-ਆਕਲੀ ਦਲ ਸਰਕਾਰ ਨੂੰ ਘੇਰਿਆ। ਸਮੇਂ ਦੀ ਘਾਟ ਕਾਰਨ ਭਗਵੰਤ ਮਾਨ ਨੇ ਅੱਛੇ ਦਿਨ ਕਬ ਆਏਗੇ ਅਤੇ ਦੇਸ਼ ਕੋ ਨਦੀਓ ਔਰ ਝੀਲੋਂ ਮੇਂ ਮਤ ਬਾਂਟੀਏ ਕਵੀਤਾਵਾਂ ਦਾ ਵੀ ਸਹਾਰਾ ਲਿਆ ਜੋ ਸ਼ੋਸ਼ਲ ਮੀਡੀਆ ਉਤੇ ਛਾ ਗਈਆਂ ਹਨ।'ਆਪ' ਵੱਲੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਦੱਸਿਆ ਕਿ ਇਸ ਸੈਸ਼ਨ 'ਚ ਉਨ੍ਹਾਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋਣ, ਮੋਦੀ ਸਰਕਾਰ ਵੱਲੋਂ ਕਰਜ਼ੇ ਕਾਰਨ ਖ਼ੁਦਕੁਸ਼ੀ ਕਰ ਰਹੇ ਕਿਸਾਨਾਂ-ਮਜ਼ਦੂਰਾਂ ਨੂੰ ਨਜ਼ਰਅੰਦਾਜ਼ ਕਰਨਾ, ਕੇਂਦਰੀ ਅੰਨ ਭੰਡਾਰ 'ਚ ਸਭ ਤੋਂ ਵੱਧ ਯੋਗਦਾਨ ਪਾ ਰਹੇ ਪੰਜਾਬ ਦੇ ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਲਈ ਕੇਂਦਰ ਸਰਕਾਰ ਵੱਲੋਂ ਕੇਂਦਰੀ ਮਦਦ ਮੰਗਣਾ, ਮੋਦੀ ਸਰਕਾਰ ਦਾ ਫ਼ਸਲਾਂ ਦੇ ਲਾਭਕਾਰੀ ਮੁੱਲ ਲਈ ਡਾ. ਸਵਾਮੀਨਾਥਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਤੋਂ ਮੁੱਕਰਨਾ, ਆਲੂ ਅਤੇ ਗੰਨਾਂ ਉਤਪਾਦਕ ਕਿਸਾਨਾਂ ਦੀ ਜਿਨਸਾਂ ਦਾ ਸਹੀ ਅਤੇ ਸਮੇਂ ਸਿਰ ਮੁੱਲ ਨਾ ਮਿਲਣ ਕਾਰਨ ਹੋ ਰਹੀ ਦੁਰਦਸ਼ਾ ਦਾ ਮੁੱਦਾ, ਜੀਐਸਟੀ ਅਤੇ ਨੋਟਬੰਦੀ ਦੀ ਵਪਾਰੀਆਂ-ਕਾਰੋਬਾਰੀਆਂ ਉੱਤੇ ਅਜੇ ਤੱਕ ਪੈ ਰਹੀ ਮਾਰ ਦਾ ਮਾਮਲਾ,  ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਵਪਾਰੀਆਂ ਦਾ ਵਪਾਰ ਤੋਂ ਸੰਨਿਆਸ ਲੈਣਾ ਅਤੇ ਚਹੇਤੇ ਸੰਨਿਆਸੀਆਂ ਦਾ ਵਪਾਰ-ਕਾਰੋਬਾਰ ਕਰਨਾ, ਦੇਸ਼ ਦੀ 73 ਫ਼ੀਸਦੀ ਪੂੰਜੀ ਕੇਵਲ ਇੱਕ ਪ੍ਰਤੀਸ਼ਤ ਘਰਾਣਿਆ ਕੋਲ ਜਮਾਂ ਹੋਣ ਕਾਰਨ ਗ਼ਰੀਬ ਅਤੇ ਆਮ ਆਦਮੀ ਦੀ ਹਾਲਤ ਬਦ ਤੋਂ ਬਦਤਰ ਹੋਣਾ, ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਦਲਿਤਾਂ ਅਤੇ ਗ਼ਰੀਬਾਂ ਨੂੰ ਹਾਸ਼ੀਏ 'ਤੇ ਧੱਕਣਾ ਅਤੇ ਮਨਰੇਗਾ ਦੀਆਂ ਦਿਹਾੜੀਆਂ ਦੇ ਲੰਮਾ ਸਮਾਂ ਪੈਸੇ ਨਾ ਦੇਣਾ, ਦਲਿਤਾਂ ਅਤੇ ਘੱਟ ਗਿਣਤੀਆਂ ਲਈ ਪ੍ਰੀ-ਮੈਟ੍ਰਿਕ, ਪੋਸਟ ਮੈਟ੍ਰਿਕ ਹੋਰ ਵਜ਼ੀਫ਼ਿਆਂ ਦੀ ਰਾਸ਼ੀ ਜਾਰੀ ਨਾ ਕਰਨਾ, ਅੰਮ੍ਰਿਤਸਰ ਅਤੇ ਮੋਹਾਲੀ (ਚੰਡੀਗੜ੍ਹ) ਏਅਰਪੋਰਟਾਂ ਨੂੰ ਸਹੀ ਅਰਥਾਂ 'ਚ ਅੰਤਰਰਾਸ਼ਟਰੀ ਏਅਰਪੋਰਟਾਂ ਦੀ ਤਰ੍ਹਾਂ ਨਾ ਚਲਾਉਣਾ, ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਦੇ ਬਾਵਜੂਦ ਰਾਜਪੁਰਾ ਤੋਂ ਸਨੇਟਾ (ਮੋਹਾਲੀ) ਤੱਕ ਮਹਿਜ਼ 16 ਕਿੱਲੋਮੀਟਰ ਦੇ ਰੇਲ ਲਿੰਕ ਰਾਹੀਂ ਚੰਡੀਗੜ੍ਹ ਨੂੰ ਸਮੁੱਚੇ ਮਾਲਵਾ ਅਤੇ ਗੰਗਾਨਗਰ ਤੱਕ ਨਾ ਜੋੜਨ ਪਿੱਛੇ ਬਾਦਲਾਂ ਦੀਆਂ ਬੱਸਾਂ ਨੂੰ ਫਾਇਦਾ ਪਹੁੰਚਾਉਣ ਦਾ ਕਾਰਨ ਦੱਸਿਆ ਅਤੇ ਇਹ ਲਿੰਕ ਜਲਦੀ ਬਣਾਉਣ ਦੀ ਮੰਗ ਕੀਤੀ, ਪਰਲ ਸਮੇਤ ਹੋਰ ਚਿੱਟ ਫ਼ੰਡ ਕੰਪਨੀਆਂ ਵੱਲੋਂ ਪੰਜਾਬ ਅਤੇ ਦੇਸ਼ ਦੇ ਹੋਰ ਲੋਕਾਂ ਨਾਲ ਮਾਰੀ ਗਈ ਅਰਬਾਂ-ਖਰਬਾਂ ਦੀ ਠੱਗੀ ਦੀ ਭਰਪਾਈ ਲਈ ਇਹਨਾਂ ਕੰਪਨੀਆਂ ਦੀ ਸੰਪਤੀ ਵੇਚਣ ਦੀ ਮੰਗ, ਮੋਦੀ ਸਰਕਾਰ ਵੱਲੋਂ 2 ਕਰੋੜ ਨੌਕਰੀਆਂ ਦੇ ਵਾਅਦੇ ਤੋਂ ਮੁੱਕਰਨਾ ਅਤੇ ਹੁਣ ਬੀ.ਏ, ਐਮ.ਏ, ਅਤੇ ਹੋਰ ਉੱਚ ਡਿਗਰੀਆਂ ਪ੍ਰਾਪਤ ਬੇਰੁਜ਼ਗਾਰ ਨੌਜਵਾਨਾਂ ਨੂੰ 'ਪਕੌੜੇ ਤਲਣ' ਲਈ ਪ੍ਰੇਰਿਤ ਕਰਨ ਦੀ ਨਿੰਦਾ ਕਰਨਾ, ਮੋਦੀ ਅਤੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਨੌਜਵਾਨਾਂ ਨੂੰ ਨੌਕਰੀਆਂ ਅਤੇ ਮੋਬਾਈਲ ਫ਼ੋਨ ਦੇਣ ਵਰਗੇ ਵਾਅਦਿਆਂ ਤੋਂ ਮੁੱਕਰਨ ਦੇ ਹਵਾਲੇ ਨਾਲ ਸਿਆਸੀ ਪਾਰਟੀਆਂ ਦੇ ਚੋਣ ਮਨੋਰਥ ਪੱਤਰਾਂ ਨੂੰ ਕਾਨੂੰਨੀ ਦਾਇਰੇ 'ਚ ਲਿਆਉਣ ਲਈ ਲੀਗਲ ਡਾਕੂਮੈਂਟ ਬਣਾਉਣ ਦੀ ਮੰਗ ਕੀਤੀ ਗਈ।ਭਗਵੰਤ ਮਾਨ ਨੇ ਨਰਿੰਦਰ ਮੋਦੀ ਸਰਕਾਰ ਦੀਆਂ ਦੇਸ਼ ਅਤੇ ਲੋਕ ਵਿਰੋਧੀ ਨੀਤੀਆਂ ਨੂੰ ਲੈ ਕੇ ਮੋਦੀ ਸਰਕਾਰ ਨੂੰ ਰੱਜ ਕੇ ਕੋਸਿਆ ਅਤੇ ਦੇਸ਼ ਨੂੰ ਧਰਮ ਅਤੇ ਜਾਤ-ਕਬੀਲਿਆਂ ਦੇ ਨਾਂ 'ਤੇ ਵੰਡਣ ਦਾ ਦੋਸ਼ ਲਗਾਇਆ। ਮਾਨ ਨੇ ਕਵਿਤਾ ਰਾਹੀਂ ਜਿੱਥੇ ਮੋਦੀ ਤੋਂ 'ਅੱਛੇ ਦਿਨਾਂ' ਦਾ ਹਿਸਾਬ ਮੰਗਿਆ ਉੱਤੇ ਦੇਸ਼ ਨੂੰ ਧਰਮ ਦੇ ਨਾਂ 'ਤੇ ਨਾ ਵੰਡਣ ਦੀ ਅਪੀਲ ਕੀਤੀ। ਭਗਵੰਤ ਮਾਨ ਨੇ ਮੋਦੀ ਸਰਕਾਰ ਨੂੰ ਦੇਸ਼ ਪੱਖੀ ਅਤੇ ਲੋਕ ਪੱਖੀ ਨੀਤੀਆਂ-ਪ੍ਰੋਗਰਾਮ ਲਿਆਉਣ ਦੇ ਮਨਸ਼ੇ ਨਾਲ ਲਾਲ ਕਿਲ੍ਹੇ ਤੋਂ ਦਹਾਕੇ ਪੁਰਾਣੇ ਰਟੇ-ਰਟਾਏ ਭਾਸ਼ਣਾਂ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ। ਮਾਨ ਨੇ ਦੋਸ਼ ਲਗਾਇਆ ਕਿ ਡਿਜੀਟਲ ਇੰਡੀਆ ਦਾ ਅਗਾਂਹ ਵਾਧੂ ਨਾਅਰਾ ਦੇ ਕੇ ਅੱਜ ਮੋਦੀ ਸਰਕਾਰ ਧਰਮ ਅਤੇ ਨਫ਼ਰਤ ਦੀ ਰਾਜਨੀਤੀ ਤਹਿਤ ਦੇਸ਼ ਨੂੰ ਖਿਲਜੀਆਂ ਅਤੇ ਟੀਪੂ-ਸੁਲਤਾਨਾਂ ਦੇ ਗੈਰ-ਜ਼ਰੂਰੀ ਏਜੰਡਿਆਂ 'ਚ ਉਲਝਾ ਰਹੀ ਹੈ।ਮਾਨ ਨੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਗਰਿਮਾ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੱਥਾਂ ਦੇ ਆਧਾਰ 'ਤੇ ਨਾਪ-ਤੋਲ ਕੇ ਬੋਲਣ ਦੀ ਸਲਾਹ ਵੀ ਦਿੱਤੀ ਹੈ। 

 

Tags: Bhagwant Mann

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD