Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਦੀ ਹੋਲੀ ਵੰਡਰਜ਼ ਸਕੂਲ ਵਿਖੇ ਆਰਟ ਐਂਡ ਕਰਾਫ਼ਟ ਵਰਕਸ਼ਾਪ ਦਾ ਆਯੋਜਨ, ਵਿਦਿਆਰਥੀਆਂ ਨੇ ਵਿਲੱਖਣ ਪ੍ਰਤਿਭਾਵਾਂ ਦਾ ਕੀਤਾ ਪ੍ਰਦਰਸ਼ਨ

ਦੀ ਹੋਲੀ ਵੰਡਰਜ਼ ਸਕੂਲ ਵਿਖੇ ਵਿਦਿਆਰਥੀਆਂ ਨੇ ਵਰਕਸ਼ਾਪ ਦੌਰਾਨ ਕਾਗ਼ਜ਼ ਨਾਲ ਰੰਗ-ਬਰੰਗੀਆਂ ਕਲਾਕ੍ਰਿਤੀਆਂ ਅਤੇ ਰੰਗੋਲੀ ਬਣਾਉਣ ਦੀ ਕਲਾ ਨੂੰ ਸਿੱਖਿਆ

Web Admin

Web Admin

5 Dariya News

ਖਰੜ , 12 Feb 2018

Last updated on: Feb 12, 2018, 00:00 IST

ਦੀ ਹੋਲੀ ਵੰਡਰਜ਼ ਸਮਾਰਟ ਸਕੂਲ ਵੱਲੋਂ ਅੱਜ ਦੀ ਆਧੁਨਿਕਤਾ ਦੀ ਦੌੜ 'ਚ ਗੁਆਚ ਰਹੇ ਪੁਰਾਣੇ ਵਿਰਸੇ ਨਾਲ  ਆਪਣੇ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਅਤੇ  ਉਨ੍ਹਾਂ ਨੂੰ ਰੰਗ-ਬਰੰਗੇ ਕਾਗ਼ਜ਼ਾਂ ਨਾਲ ਕਲਾਕ੍ਰਿਤੀ,ਡਿਜ਼ਾਈਨ ਅਤੇ ਫੁਲ  ਬਣਾਉਣ ਅਤੇ ਰੰਗੋਲੀ ਬਣਾਉਣ ਦੀ  ਕਲਾ ਸਬੰਧੀ ਜਾਗਰੂਕ ਕਰਨ ਲਈ  ਸੀਨੀਅਰ ਕਲਾਸ ਦੇ ਵਿਦਿਆਰਥੀਆਂ ਲਈ ਇਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਵਰਕਸ਼ਾਪ ਦੌਰਾਨ ਜਿੱਥੇ ਵਿਦਿਆਰਥੀਆਂ ਨੇ ਕਾਗ਼ਜ਼ ਨਾਲ ਕਮਲ ਦਾ ਫੁਲ ਅਤੇ ਹੋਰ ਕਈ ਫੁਲ ਅਤੇ ਦੀਵਾਰਾਂ ਤੇ ਲਗਾਉਣ ਵਾਲੇ ਡਿਜ਼ਾਈਨ ਬਣਾਉਣ ਦੀ ਕਲਾ ਸਬੰਧੀ ਅਹਿਮ ਜਾਣਕਾਰੀ ਲਈ ਬਲਕਿ ਉਨ੍ਹਾਂ ਵੱਖ ਵੱਖ ਡਿਜ਼ਾਈਨਾਂ ਨਾਲ ਰੰਗੋਲੀ  ਬਣਾਉਣ ਦੇ ਤਰੀਕੇ ਅਤੇ ਵਿਧੀ ਬਾਰੇ ਸਿੱਖਿਆ । ਇਸ ਦੇ ਨਾਲ ਹੀ ਧਰਤੀ ਮਾਤਾ ਨੂੰ ਪ੍ਰਦੂਸ਼ਣ ਮੁਕਤ ਕਰਨ ਦੇ ਤਰੀਕਿਆਂ ਨੂੰ ਦਰਸਾਉਂਦੇ ਮਾਡਲ ਵੀ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਗਏ। ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਪ੍ਰੇਮਜੀਤ ਕੌਰ ਗਰੇਵਾਲ ਨੇ ਕਿਹਾ ਅਜੋਕੇ ਸਮੇਂ ਦੀ ਦੌੜ 'ਚ ਜਿੱਥੇ ਅਸੀ ਆਪਣੇ ਵਿਰਸੇ ਤੋਂ ਦੂਰ ਹੋ ਰਹੇ ਹਾਂ ਉੱਥੇ ਹੀ ਅਸੀਂ ਕਈ ਖ਼ੂਬਸੂਰਤ ਕਲਾਵਾਂ ਅਤੇ ਤਰੀਕਿਆਂ ਤੋਂ ਵੀ ਦੂਰ ਹੁੰਦੇ ਜਾ ਰਹੇ ਹਾਂ ਅਤੇ ਇਤਿਹਾਸ ਗਵਾਹ ਹੈ ਕਿ ਜੋ ਕੌਮ ਆਪਣੀ ਸਭਿਅਤਾ ਤੋਂ ਦੂਰ ਹੋਈ ਹੈ ਉਸ ਨੂੰ ਇਸ ਦੇ  ਕਈ ਭੈੜੇ ਸਿੱਟੇ ਵੇਖਣੇ ਪਏ ਹਨ , ਇਸ ਲਈ ਆਪਣੀ ਆਉਣ ਵਾਲੀ ਪੀੜੀ ਨੂੰ ਉਨ੍ਹਾਂ ਦੀ ਸਭਿਅਤਾ ਨਾਲ ਜਾਣੂ ਕਰਾਉਣ ਲਈ ਇਸ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ । ਇਸ ਦੇ  ਨਾਲ ਹੀ ਉਨ੍ਹਾਂ ਕਿਹਾ ਕਿ ਅਜਿਹੀਆਂ ਕੋਸ਼ਿਸ਼ਾਂ ਨਾਲ ਸਭਿਅਤਾ ਦੇ ਗਿਆਨ ਦੇ ਨਾਲ ਨਾਲ ਵਿਦਿਆਰਥੀਆਂ ਵਿਦਿਆਰਥੀਆਂ ਵਿਚਲੀ ਪ੍ਰਤਿਭਾ ਨੂੰ ਵੀ ਉਜਾਗਰ ਕਰਨ ਲਈ ਬਹੁਤ ਸਹਾਈ ਹੁੰਦੀਆਂ ਹਨ।

 

Tags: The Holy Wonders School

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD