Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਅਤੇ ਪ੍ਰਾਈਵੇਟ ਤਕਨੀਕੀ ਸਿੱਖਿਆ ਸੰਸਥਾਵਾਂ ਦਾ ਅਕਾਦਮਿਕ ਅਤੇ ਪ੍ਰਬੰਧਕੀ ਆਡਿਟ ਕਰਵਾਉਣ ਦੇ ਆਦੇਸ਼

ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਅਤੇ ਬੋਰਡ ਦੇ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿਚ ਲਿਆ ਫੈਸਲਾ

Web Admin

Web Admin

5 Dariya News

ਚੰਡੀਗੜ੍ਹ , 12 Feb 2018

Last updated on: Feb 12, 2018, 00:00 IST

ਪੰਜਾਬ ਸਰਕਾਰ ਵਲੋਂ  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬੇ ਦੇ ਨੌਜਵਾਨਾਂ ਨੂੰ ਮਿਆਰੀ ਤਕਨੀਕੀ ਸਿੱਖਿਆ ਮੁਹੱਈਆ ਕਰਵਾਉਣ ਲਈ ਵਿਭਾਗ ਦੇ ਕੰਮ ਕਾਜ ਵਿਚ ਵੱਡੇ ਬਦਲਾਅ ਕੀਤੇ ਜਾ ਰਹੇ ਹਨ।ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯਗਿਕ ਸਿਖਲਾਈ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਵਿਭਾਗ ਦੇ ਅੀਧਕਾਰੀਆਂ ਨਾਲ ਅੱਜ ਇੱਥੇ ਉਨ੍ਹਾਂ ਦੇ ਦਫਤਰ ਵਿਚ ਹੋਈ ਮੀਟਿੰਗ ਵਿਚ ਸੂਬੇ ਦੀਆਂ ਸਰਕਾਰੀ ਅਤੇ ਨਿੱਜੀ ਤਕਨੀਕੀ ਸਿੱਖਿਆ ਸੰਸਥਾਵਾਂ ਦਾ ਅਕਾਦਮਿਕ ਅਤੇ ਪ੍ਰਬੰਧਕੀ ਆਡਿਟ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਮੀਟਿੰਗ ਵਿਚ ਲਏ ਫੈਸਲਿਆਂ ਬਾਰੇ ਜਾਣਕਾਰੀ ਦਿੰਦਿਆਂ ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਤਕਨੀਕੀ ਸਿੱਖਿਆ ਦੇ ਮਿਆਰ ਵਿਚ ਵੱਡੇ ਸੁਧਾਰ ਕਰਨ ਲਈ ਵਿਭਾਗ ਵਲੋਂ ਕੁੱਝ ਸਖਤ ਫੈਸਲੇ ਲਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਸੂਬੇ ਦੇ ਅਦਾਰਿਆਂ ਵਲੋਂ ਦਿੱਤੀ ਜਾਂਦੀ ਤਕਨੀਕੀ ਸਿਖਿਆ ਵਿਚ ਉਦਯੋਗਾਂ ਦੀ ਭਰੋਸੇਯੋਗਤਾ ਵਧਾਉਣ ਲਈ ਇਹ ਕਦਮ ਉਠਾਏ ਜਾ ਰਹੇ ਹਨ ਤਾਂ ਜੋ ਸੂਬੇ ਦੇ ਨੌਜਵਾਨਾਂ ਨੂੰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਦੇ ਉਦਯੋਗ ਆਪ ਮੁਹਾਰੀ ਨੌਕਰੀਆਂ ਮੁਹੱਈਆ ਕਰਵਾਉਣ ਲਈ ਅੱਗੇ ਆਉਣ। ਸ. ਚੰਨੀ ਨੇ ਦੱਸਿਆ ਕਿ ਅੱਜ ਲਏ ਗਏ ਫੈਸਲੇ ਅਨੁਸਾਰ ਸਰਕਾਰੀ ਅਤੇ ਪ੍ਰਾਈਵੇਟ ਉਦਯੋਗਿਕ ਸਿਖਲਾਈ ਸੰਸਥਾਵਾਂ ਅਤੇ ਬਹੁ ਤਕਨੀਕੀ ਕਾਲਜਾਂ ਦਾ ਅਕਾਦਮਿਕ ਅਤੇ ਪ੍ਰਬੰਧਕੀ ਆਡਿਟ ਕਰਵਾਇਆ ਜਾਵੇਗਾ।ਇਹ ਆਡਿਟ ਸਰਕਾਰੀ ਅਧਿਕਾਰੀਆਂ ਦੀਆਂ ਟੀਮਾਂ ਵਲੋਂ ਕੀਤਾ ਜਾਵੇਗਾ।ਜਿਸ ਵਲੋਂ 31 ਮਾਰਚ ਤੱਕ ਆਪਣੀ ਰਿਪੋਰਟ ਸੌਨਪੀ ਜਾਵੇਗੀ। 

ਜਿਹੜੇ ਅਦਾਰਿਆਂ ਵਿਚ ਖਾਮੀਆਂ ਪਾਈਆਂ ਜਾਣਗੀਆਂ ਉਨਾਂ ਨੂੰ 15 ਦਿਨ ਦਾ ਸਮਾਂ ਖਾਮੀਆਂ ਦੂਰ ਕਰਨ ਲਈ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਇਹ ਸਾਰਾ ਕੰਮ 31 ਮਈ ਤੱਕ ਮੁਕੰਮਲ ਕਰ ਲਿਆ ਜਾਵੇਗਾ।ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਸਰਕਾਰੀ ਜਾਂ ਨਿੱਜੀ ਅਦਾਰਿਆਂ ਵਲੋਂ ਆਪਣੇ ਕੰਮ ਕਾਜ ਵਿਚ ਤੈਅ ਸ਼ਰਤਾਂ ਅਨੁਸਾਰ ਸੁਧਾਰ ਨਾ ਕੀਤਾ ਗਿਆ ਤਾਂ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।ਤਕਨੀਕੀ ਸਿੱਖਿਆ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਇਸੇ ਸਾਲ ਤੋਂ ਸਰਕਾਰੀ ਅਤੇ ਪ੍ਰਾਈਵੇਟ ਤਕਨੀਕੀ ਸਿੱਖਿਆ ਸੰਸਥਾਵਾਂ ਦੇ ਇਮਤਿਹਾਨਾਂ ਦੀ ਨਿਗਰਾਨੀ ਸੀ.ਸੀ.ਟੀ.ਵੀ ਕੈਮਰੇ ਅਧੀਨ ਆਨਲਾਈਨ ਬੋਰਡ ਵਲੋਂ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਅਜਿਹਾ ਨਕਲ ਰੋਕਣ ਲਈ ਕੀਤਾ ਜਾ ਰਿਹਾ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹੁਕਮ ਦਿੱਤੇ ਕਿ ਇਸ ਸਿਸਟਮ ਨੂੰ ਹਰ ਹਾਲ ਵਿਚ ਇਸੇ ਸਾਲ ਹੋਣ ਵਾਲੇ ਇਮਤਿਹਾਨਾਂ ਤੋਂ ਪਹਿਲਾਂ ਹੋਂਦ ਵਿਚ ਲਿਆਂਦਾ ਜਾਵੇ।ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਕੋਈ ਅਦਾਰਾ ਇਸ ਸਿਸਟਮ ਨੂੰ ਲਾਗੂ ਨਹੀਂ ਕਰਦਾ ਤਾਂ ਉਸ ਦੀ ਮਾਨਤਾ ਰੱਦ ਕਰ ਦਿੱਤੀ ਜਾਵੇਗੀ।ਇਸ ਮੌਕੇ ਤਕਨੀਕੀ ਸਿੱਖਿਆ ਬੋਰਡ ਦੇ ਸਕੱਤਰ ਸ੍ਰੀ ਚੰਦਰ ਗੈਂਦ, ਤਕਨੀਕੀ ਸਿੱਖਆ ਵਿਭਾਗ ਦੇ ਵਧੀਕ ਡਾਇਰੈਕਟਰ ਮੋਹਨਬੀਰ ਸਿੰਘ, ਵਧੀਕ ਡਾਇਰੈਕਟਰ ਦਲਜੀਤ ਕੌਰ, ਵਧੀਕ ਡਾਇਰੈਕਟਰ ਐਸ. ਪੀ ਸਿੰਘ, ਡਿਪਟੀ ਡਾਇਰੈਕਟਰ ਪ੍ਰਬੰਧ ਮਿਸ ਦਮਨਦੀਪ ਕੌਰ, ਤਕਨੀਕੀ ਸਿੱਖਿਆ ਬੋਰਡ ਦੇ ਰਜਿਸ਼ਟਰਾਰ ਸ੍ਰੀ ਰਾਜੀਵ ਪੁਰੀ, ਕੰਟਰੋਲਰ ਸ੍ਰੀ ਜੇ ਐਸ ਕੰਗ ਅਤੇ ਡਾਇਰੈਕਟਰ ਅਕਾਦਮਿਕ ਸ੍ਰੀ ਬਲਰਾਜ ਸਿੰਘ ਹਾਜ਼ਿਰ ਸਨ।  

 

Tags: Charanjit Singh Channi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD