Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਾਬਕਾ ਫੌਜੀਆਂ ਲਈ ਰਾਂਖਵੀਆਂ ਅਸਾਮੀਆਂ ਤੁਰੰਤ ਭਰੀਆਂ ਜਾਣ: ਜਨਰਲ ਜੇ ਜੇ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਫੌਜੀ ਵਿੰਗ ਦੇ ਪ੍ਰਧਾਨ ਨੇ ਕਿਹਾ ਕਿ ਸਰਕਾਰ ਨੂੰ ਸਾਬਕਾ ਫੌਜੀਆਂ ਨੂੰ ਹੁਨਰਮੰਦ ਬਣਾਉਣ ਦਾ ਪ੍ਰਬੰਧ ਕਰਨਾ ਚਾਹੀਦਾ ਹੈ

Web Admin

Web Admin

5 Dariya News

ਚੰਡੀਗੜ੍ਹ , 12 Feb 2018

Last updated on: Feb 12, 2018, 00:00 IST

ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਫੌਜੀ ਵਿੰਗ ਦੇ ਪ੍ਰਧਾਨ ਜਨਰਲ (ਸੇਵਾ ਮੁਕਤ) ਜੇ ਜੇ ਸਿੰਘ ਨੇ ਅੱਜ ਕਾਂਗਰਸ ਸਰਕਾਰ ਨੂੰ ਸਾਬਕਾ ਫੌਜੀਆਂ ਲਈ ਰਾਂਖਵੀਆਂ ਅਸਾਮੀਆਂ ਨੂੰ ਤੁਰੰਤ ਭਰਨ ਲਈ ਆਖਿਆ ਹੈ। ਉਹਨਾਂ ਨੇ ਸਾਬਕਾ ਫੌਜੀਆਂ ਦੀ ਸਰਕਾਰੀ ਨੌਕਰੀਆਂ ਵਿਚ ਮੁੜ-ਨਿਯੁਕਤੀ ਮੌਕੇ ਉਹਨਾਂ ਦੇ ਰੈਂਕ ਦੀ ਹਿਫਾਜ਼ਤ ਕੀਤੇ ਜਾਣ ਦੀ ਵੀ ਮੰਗ ਕੀਤੀ ਹੈ।ਅੱਜ ਪਾਰਟੀ ਦੇ ਮੁੱਖ ਦਫਤਰ ਵਿਖੇ ਸਾਬਕਾ ਫੌਜੀਆਂ ਦੀ ਪਹਿਲੀ ਮੀਟਿੰਗ ਹੋਈ, ਜਿਸ ਵਿਚ ਖਰਾਬ ਮੌਸਮ ਦੇ ਬਾਵਜੂਦ ਸੂਬੇ ਭਰ ਵਿਚੋਂ ਸੀਨੀਅਰ ਅਹੁਦੇਦਾਰਾਂ ਨੇ ਸ਼ਿਰਕਤ ਕੀਤੀ। ਇਸ ਮੀਟਿੰਗ ਨੂੰ ਸੰਬੋਧਨ ਕਰਨ ਮਗਰੋਂ ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਜਨਰਲ (ਸੇਵਾ ਮੁਕਤ) ਜੇ ਜੇ ਸਿੰਘ ਨੇ ਕਿਹਾ ਕਿ ਕਾਂਗਰਸ ਸਰਕਾਰ ਨੂੰ ਸਰਕਾਰੀ ਨੌਕਰੀਆਂ ਵਿਚ ਸਾਬਕਾ ਫੌਜੀਆਂ ਦਾ 13 ਫੀਸਦੀ ਕੋਟਾ ਨਾ ਭਰਨ ਵਾਸਤੇ ਬਹਾਨੇ ਨਹੀਂ ਘੜਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਸਰਕਾਰ ਨੂੰ ਜਿੱਥੇ ਵੀ ਲੋੜ ਹੋਵੇ, ਸਾਬਕਾ ਫੌਜੀਆਂ ਨੂੰ ਹੁਨਰਮੰਦ ਬਣਾਉਣ ਦਾ ਪ੍ਰਬੰਧ ਕਰਨਾ ਚਾਹੀਦਾ ਹੈ ਤਾਂ ਕਿ ਉਹਨਾਂ ਦਾ ਕੋਟਾ ਢੁੱਕਵੇਂ ਤਰੀਕੇ ਨਾਲ ਭਰਿਆ ਜਾਵੇ।ਸਾਬਕਾ ਫੌਜੀਆਂ ਦੇ ਪ੍ਰਧਾਨ ਨੇ ਕਿਹਾ ਕਿ ਉਹਨਾਂ ਨੂੰ ਮੀਟਿੰਗ ਦੌਰਾਨ ਇਹ ਫੀਡਬੈਕ ਵੀ ਮਿਲੀ ਹੈ ਕਿ ਜਦੋਂ ਸਾਬਕਾ ਫੌਜੀ ਪੁਲਿਸ ਦੀ ਨੌਕਰੀ ਕਰਦੇ ਹਨ ਤਾਂ ਉਹਨਾਂ ਨੂੰ ਬਰਾਬਰ ਦਾ ਰੈਂਕ ਨਹੀਂ ਦਿੱਤਾ ਜਾਂਦਾ ਹੈ। ਉਹਨਾਂ ਕਿਹਾ ਕਿ ਅਸੀਂ ਇਹ ਮੁੱਦਾ ਪੂਰੇ ਜ਼ੋਰ ਨਾਲ ਉਠਾਵਾਂਗੇ ਅਤੇ ਇਸ ਨੂੰ ਹੱਲ ਕਰਾਵਾਂਗੇ। ਉਹਨਾਂ ਇਹ ਵੀ ਕਿਹਾ ਕਿ ਸਾਬਕਾ ਫੌਜੀਆਂ ਵੱਲੋਂ ਇਹ ਸ਼ਿਕਾਇਤਾਂ ਵੀ ਮਿਲੀਆਂ ਹਨ ਕਿ ਪਿਛਲੇ ਇੱਕ ਸਾਲ ਤੋਂ ਸਰਕਾਰੀ ਦਫਤਰਾਂ ਅੰਦਰ ਭ੍ਰਿਸ਼ਟਾਚਾਰ ਬਹੁਤ ਜ਼ਿਆਦਾ ਵਧ ਗਿਆ ਹੈ।  ਉਹਨਾਂ ਕਿਹਾ ਕਿ ਇਸ ਮੁੱਦੇ ਦੀ ਘੋਖ ਕਰਨ ਲਈ ਅਸੀਂ ਇੱਕ ਕਮੇਟੀ ਬਣਾਵਾਂਗੇ।

ਜਨਰਲ ਜੇ ਜੇ ਸਿੰਘ ਨੇ ਕਿਹਾ ਕਿ  ਸਾਬਕਾ ਫੌਜੀਆਂ ਅੰਦਰ ਇਹ ਭਾਵਨਾ ਵੀ ਪਾਈ ਜਾਂਦੀ ਹੈ ਕਿ ਉਹਨਾਂ ਨੂੰ ਸਰਕਾਰੀ ਦਫਤਰਾਂ ਅੰਦਰ ਬਣਦਾ ਮਾਣ-ਸਤਿਕਾਰ ਨਹੀਂ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਸਾਬਕਾ ਫੌਜੀਆਂ ਨੂੰ ਉਹ ਸਨਮਾਨ ਨਹੀਂ ਮਿਲ ਰਿਹਾ ਹੈ, ਜਿਸ ਦੇ ਉਹ ਹੱਕਦਾਰ ਹਨ। ਸਰਕਾਰ ਨੂੰ ਤੁਰੰਤ ਇਸ ਮਸਲੇ ਨੂੰ ਹੱਲ ਕਰਨ ਲਈ ਢੁੱਕਵੇਂ ਕਦਮ ਚੁੱਕਣੇ ਚਾਹੀਦੇ ਹਨ। ਉਹਨਾਂ ਇਹ ਵੀ ਮੰਗ ਕੀਤੀ ਕਿ ਜਿਹੜੇ ਫੌਜੀ ਡਿਊਟੀ ਕਰਦਿਆਂ ਸ਼ਹੀਦ ਹੋ ਜਾਂਦੇ ਹਨ, ਉਹਨਾਂ ਨੂੰ ਦਿੱਤਾ ਜਾਂਦਾ ਮੁਆਵਜ਼ਾ ਵਧਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਮੌਜੂਦਾ ਸਮੇਂ ਫੌਜੀਆਂ ਦੇ ਪਰਿਵਾਰਾਂ ਨੂੰ ਜਿਹੜਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ, ਉਹ ਬਹੁਤ ਹੀ ਥੋੜ੍ਹਾ ਹੈ, ਇਸ ਨੂੰ ਵਧਾਏ ਜਾਣ ਦੀ ਲੋੜ ਹੈ। ਜਨਰਲ ਜੇ ਜੇ ਸਿੰਘ ਨੇ ਇਹ ਵੀ ਖੁਲਾਸਾ ਕੀਤਾ ਕਿ ਜਲਦੀ ਹੀ ਸਾਬਕਾ ਫੌਜੀਆਂ ਦੇ ਵਿੰਗ ਨੂੰ ਹੋਰ ਵੱਡਾ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਅਸੀਂ ਇਸ ਦੀ ਸ਼ੁਰੂਆਤ ਪਿੰਡ ਪੱਧਰ ਤੋਂ ਕਰ ਰਹੇ ਹਾਂ ਅਤੇ  ਸੂਬੇ ਅੰਦਰ ਹਰ ਪੱਧਰ ਉੱਤੇ ਸਾਡੀ ਮੈਂਬਰਸ਼ਿਪ ਹੋਵੇਗੀ।ਇਸ ਮੀਟਿੰਗ ਵਿਚ ਵੱਡੀ ਗਿਣਤੀ ਵਿਚ ਸੀਨੀਅਰ ਅਹੁਦੇਦਾਰਾਂ ਨੇ ਭਾਗ ਲਿਆ। ਇਹਨਾਂ ਵਿਚੋਂ ਸਾਬਕਾ ਵਿੰਗ ਪ੍ਰਧਾਨ ਗੁਰਜਿੰਦਰ ਸਿੰਘ ਸਿੱਧੂ, ਕੈਪਟਨ ਜਰਨੈਲ ਸਿੰਘ ਦਿਲਾਜਨ, ਬ੍ਰਿਗੇਡੀਅਰ ਜੇ ਐਸ ਰੰਧਾਵਾ, ਕਰਨਲ ਆਰ ਕੇ ਸਿੰਘ, ਕਰਨਲ ਕੁਲਦੀਪ ਵਿਰਕ, ਕੈਪਟਨ ਗੁਰਮੀਤ ਸਿੰਘ ਰੋਪੜ, ਕੈਪਟਨ ਮੁਲਤਾਨ ਸਿੰਘ, ਸੂਬੇਦਾਰ ਸੁਖਪਾਲ ਸਿੰਘ, ਸੂਬੇਦਾਰ ਸਰਬਜੀਤ ਸਿੰਘ ਅਤੇ ਸੂਬੇਦਾਰ ਗੁਰਤੇਜ ਸਿੰਘ ਨੇ ਇਸ ਮੀਟਿੰਗ ਨੂੰ ਸੰਬੋਧਨ ਕੀਤਾ।

 

Tags: Dr Daljit Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD