www.ghargharrozgar.punjab.gov.in" /> ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਰੋਜ਼ਗਾਰ ਮੇਲੇ 20 ਫ਼ਰਵਰੀ ਤੋਂ 8 ਮਾਰਚ ਤੱਕ ਲਾਏ ਜਾਣਗੇ-ਤੇਜ
Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਵਲੋਂ ਰਾਜ ਪੱਧਰੀ ਰੋਜ਼ਗਾਰ ਮੇਲੇ 20 ਫ਼ਰਵਰੀ ਤੋਂ 8 ਮਾਰਚ ਤੱਕ ਲਾਏ ਜਾਣਗੇ-ਤੇਜ

ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 18 ਫ਼ਰਵਰੀ, ਤਕਨੀਕੀ ਸਿਖਿਆ, ਮੈਡੀਕਲ ਸਿਖਿਆ, ਉਚੇਰੀ ਸਿਖਿਆ ਤੇ ਹੁਨਰ ਸੰਸਥਾਂਵਾਂ ਦੇ ਸਿਖਿਆਰਥੀ ਵੀ ਕਰ ਸਕਦੇ ਹਨ ਅਪਲਾਈ

Web Admin

Web Admin

5 Dariya News

ਰੂਪਨਗਰ , 13 Feb 2018

Last updated on: Feb 13, 2018, 00:00 IST

ਪੰਜਾਬ ਸਰਕਾਰ ਵਲੋਂ ਪਹਿਲੇ ਰਾਜ ਪੱਧਰੀ ਰੋਜ਼ਗਾਰ ਮੇਲੇ ਦੀ ਸਫਲਤਾ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ 20 ਫ਼ਰਵਰੀ ਤੋਂ 8 ਮਾਰਚ ਤੱਕ ਦੂਜੇ ਰਾਜ ਪੱਧਰੀ ਰੋਜ਼ਗਾਰ ਮੇਲੇ ਲਾਉਣ ਦਾ ਫੈਸਲਾ ਕੀਤਾ ਗਿਆ ਹੈ ਜਿਨ੍ਹਾਂ ਲਈ ਆਨਲਾਈਨ ਪੋਰਟਲ www.ghargharrozgar.punjab.gov.in 'ਤੇ 18 ਫ਼ਰਵਰੀ ਤੱਕ ਅਪਲਾਈ ਕੀਤਾ ਜਾ ਸਕਦਾ  ਹੈ। ਇਹ ਜਾਣਕਾਰੀ ਦਿੰਦਿਆਂ ਸ਼੍ਰੀਮਤੀ ਗੁਰਨੀਤ ਤੇਜ  ਡਿਪਟੀ ਕਮਿਸ਼ਨਰ ਰੂਪਨਗਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਸ ਸਾਲ ਰੋਜ਼ਗਾਰ ਮੇਲਿਆਂ ਦਾ ਦਾਇਰਾ ਵਧਾ ਕੇ ਇਸ ਵਿਚ ਤਕਨੀਕੀ ਸਿੱਖਿਆ ਤੋਂ ਇਲਾਵਾ ਉਚੇਰੀ ਸਿੱਖਿਆ, ਮੈਡੀਕਲ ਸਿੱਖਿਆ, ਰੋਜ਼ਗਾਰ ਉਤਪਤੀ ਅਤੇ ਹੁਨਰ ਵਿਕਾਸ ਮਿਸ਼ਨ ਨੂੰ ਵੀ ਸ਼ਾਮਿਲ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਾਸ ਹੋ ਚੁੱਕੇ ਜਾਂ ਯੂਨੀਵਰਸਿਟੀ/ਕਾਲਜਾਂ/ਆਈ.ਟੀ.ਆਈਜ਼ ਵਿੱਚ ਡਿਗਰੀ/ਡਿਪਲੋਮਾ/ਸਰਟੀਫ਼ਿਕੇਟ ਕੋਰਸ ਵਿੱਚ ਅੰਤਮ ਸਾਲ ਵਿੱਚ ਪੜ੍ਹ ਰਹੇ ਵਿਦਿਆਰਥੀ/ਸਿਖਿਆਰਥੀ ਆਨਲਾਈਨ ਪੋਰਟਲ 'ਤੇ ਅਪਲਾਈ ਕਰ ਸਕਦੇ ਹਨ।ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ  ਦੱਸਿਆ ਕਿ ਸੂਬੇ ਭਰ ਵਿਚ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ, ਸਰਕਾਰੀ ਬਹੁ ਤਕਨੀਕੀ ਕਾਲਜਾਂ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਵਿਖੇ ਲਗਾਏ ਜਾਣ ਵਾਲੇ ਇਨ੍ਹਾਂ ਮੈਗਾ ਰੋਜ਼ਗਰ ਮੇਲਿਆਂ ਲਈ ਆਨਲਾਈਨ ਅਪਲਾਈ ਕਰਨ ਲਈ ਸਰਕਾਰੀ ਆਈ.ਟੀ.ਆਈਜ਼ ਅਤੇ ਬਹੁ ਤਕਨੀਕੀ ਕਾਲਜਾਂ ਨੂੰ ਸਹਾਇਤਾ ਕੇਂਦਰ ਸਥਾਪਤ ਕੀਤੇ ਜਾਣ ਲਈ ਪੰਜਾਬ ਸਰਕਾਰ ਵੱਲੋਂ ਨਿਰਦੇਸ਼ ਦਿੱਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਅਪਲਾਈ ਕਰਨ ਦੇ ਚਾਹਵਾਨ ਇਨ੍ਹਾਂ ਅਦਾਰਿਆਂ ਵਿਚ ਜਾ ਕੇ ਅਪਲਾਈ ਕਰਨ ਲਈ ਮੁਫਤ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕੇਵਲ 18 ਫ਼ਰਵਰੀ ਤੱਕ ਰਜਿਸਟ੍ਰੇਸ਼ਨ ਕਰਨ ਵਾਲੇ ਹੀ ਇਨ੍ਹਾਂ ਰੋਜ਼ਗਾਰ ਮੇਲਿਆਂ ਵਿੱਚ ਨੌਕਰੀ ਲਈ ਵਿਚਾਰੇ ਜਾਣਗੇ। ਉਨ੍ਹਾਂ ਦੱਸਿਆ ਕਿ ਰੋਜ਼ਗਾਰ ਮੇਲਿਆਂ ਲਈ ਥਾਂਵਾਂ ਦਾ ਐਲਾਨ ਅਗਲੇ ਦਿਨਾਂ ਵਿੱਚ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ  ਨੇ ਦੱਸਿਆ ਕਿ ਜੇਕਰ ਚਾਹਵਾਨ ਨੌਜਵਾਨਾਂ/ਵਿਦਿਆਰਥੀਆਂ/ਸਿਖਿਆਰਥੀਆਂ ਨੂੰ ਵਿਭਾਗ ਦੀ ਵੈਬਸਾਈਟ www.ghargharrozgar.punjab.gov.in   'ਤੇ ਆਨਲਾਈਨ ਅਪਲਾਈ ਕਰਨ ਵਿੱਚ ਕੋਈ ਮੁਸ਼ਕਿਲ ਪੇਸ਼ ਆਵੇ ਤਾਂ ਟੋਲ ਫ੍ਰੀ ਹੈਲਪਲਾਈਨ ਨੰਬਰਾਂ 1800-419-0730 'ਤੇ, ਮੇਲੇ ਸਬੰਧੀ ਕੋਈ ਵੀ ਜਾਣਕਾਰੀ ਹਾਸਲ ਕਰਨ ਲਈ 01822-662537 'ਤੇ ਅਤੇ ਕਿਸੇ ਵੀ ਤਰ੍ਹਾਂ ਦੀ ਤਕਨੀਕੀ ਸਹਾਇਤਾ ਲਈ 98788-58420 'ਤੇ ਸੰਪਰਕ ਕੀਤਾ ਜਾ ਸਕਦਾ ਹੈ।  ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਜ਼ਿਲ੍ਹੇ ਦੇ ਰੋਜ਼ਗਾਰ ਪ੍ਰਾਪਤੀ ਦੇ ਚਾਹਵਾਨ ਨੌਜਵਾਨਾਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਆਖਰੀ ਮਿਤੀ ਤੋਂ ਪਹਿਲਾਂ-ਪਹਿਲਾਂ ਆਨਲਾਈਨ ਪੋਰਟਲ 'ਤੇ ਜਾ ਕੇ ਆਪਣੀ ਰਜਿਸਟ੍ਰੇਸ਼ਨ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਦੱਸਿਆ ਕਿ ਰੋਜ਼ਗਾਰ ਦਾਤਾ ਵੀ ਇਸ ਪੋਰਟਲ 'ਤੇ ਜਾ ਕੇ ਇਨ੍ਹਾਂ ਮੇਲਿਆਂ ਵਿੱਚ ਆਪਣੀ ਸ਼ਮੂਲੀਅਤ ਲਈ ਰਜਿਸਟ੍ਰੇਸ਼ਨ ਕਰ ਸਕਦੇ ਹਨ।

 

Tags: DC ROPAR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD