Saturday, 11 May 2024

 

 

ਖ਼ਾਸ ਖਬਰਾਂ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ ਸੱਤ ਸਾਲਾਂ 'ਚ ਪਟਿਆਲਾ ਲੋਕ ਸਭਾ ਹਲਕੇ 'ਚ ਕੀਤੇ 7 ਕੰਮ ਗਿਣਾਉਣ ਕਾਂਗਰਸ ਤੇ 'ਆਪ' : ਐਨ.ਕੇ. ਸ਼ਰਮਾ ਨੈਸ਼ਨਲ ਲੋਕ ਅਦਾਲਤ ਚ ਹੋਇਆ 19815 ਕੇਸਾਂ ਦਾ ਨਿਪਟਾਰਾ ਪਟਿਆਲਾ ’ਚ ਲੱਗੀ ਕੌਮੀ ਲੋਕ ਅਦਾਲਤ ’ਚ 13481 ਕੇਸਾਂ ਦਾ ਹੋਇਆ ਨਿਪਟਾਰਾ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੀ ਫਾਰਮਾ ਫੈਕਟਰੀ ਤੋਂ ਚੱਲ ਰਹੇ ਅੰਤਰ-ਰਾਜੀ ਗੈਰ-ਕਾਨੂੰਨੀ ਫਾਰਮਾ ਸਪਲਾਈ ਅਤੇ ਨਿਰਮਾਣ ਨੈਟਵਰਕ ਦਾ ਕੀਤਾ ਪਰਦਾਫਾਸ਼ ਭਾਜਪਾ ਜ਼ਿਲ੍ਹਾ ਯੁਵਾ ਮੋਰਚਾ ਦੀ ਅਹਿਮ ਮੀਟਿੰਗ ਮੋਰਚਾ ਜ਼ਿਲ੍ਹਾ ਪ੍ਰਧਾਨ ਤਾਹਿਲ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ ਵਿਜੇਦਰ ਸਿੰਗਲਾ ਦੀ ਚੋਣ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ ਚੋਣ ਪ੍ਰਚਾਰ ਅਤੇ ਹਲਕਾ ਵਾਸੀਆਂ ਦੀ ਹਮਾਇਤ ਵਿੱਚ ਮੀਤ ਹੇਅਰ ਸਭ ਤੋਂ ਅੱਗੇ ਨਿਕਲਿਆ ਹਰ ਇੱਕ ਵੋਟਰ ਦੀ ਵੋਟ ਬਹੁਤ ਅਹਿਮ, ਕੋਈ ਵੀ ਵੋਟਰ ਇਸ ਮੌਕੇ ਨੂੰ ਨਾ ਗਵਾਏ- ਸੰਦੀਪ ਕੁਮਾਰ “ਅਗਲੇ ਪੰਜ ਸਾਲਾਂ ਵਿੱਚ ਫਾਰਮਾਸਿਸਟ ਹੋਣਗੇ ਸਭ ਤੋਂ ਵੱਧ ਮੁੱਲਵਾਨ”: ਐਲਪੀਯੂ ਵਿਖੇ ਫਾਰਮੇਸੀ ਕੌਂਸਲ ਆਫ਼ ਇੰਡੀਆ ਦੇ ਪ੍ਰਧਾਨ ਦਾ ਐਲਾਨ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਸੰਸਦ ਵਿਚ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਅੱਗੇ ਆਵਾਜ਼ ਬੁਲੰਦ ਕੀਤੀ, ਉਹ ਤੁਹਾਡੀਆਂ ਵੋਟਾਂ ਦੀ ਅਸਲ ਹੱਕਦਾਰ: ਸੁਖਬੀਰ ਸਿੰਘ ਬਾਦਲ ਕਿਸਾਨਾਂ ਨੂੰ ਫਸਲਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦੇਣ ਤੋਂ ਨਾਂਹ ਕਰ ਕੇ ਤੁਸੀਂ ਉਹਨਾਂ ਤੋਂ ਵੋਟਾਂ ਕਿਵੇਂ ਮੰਗ ਰਹੇ ਹੋ: ਹਰਸਿਮਰਤ ਕੌਰ ਬਾਦਲ ਨੇ ਗੁਰਮੀਤ ਖੁੱਡੀਆਂ ਨੂੰ ਕੀਤਾ ਸਵਾਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਸਟਰਾਂਗ ਰੂਮਾਂ ਦੀ ਜਾਂਚ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼ਲ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਅਤੇ ਐਸਐਸਪੀ ਵੱਲੋਂ ਅੰਤਰਰਾਜੀ ਨਾਕਿਆਂ ਦੀ ਜਾਂਚ ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖਿਆ ਬੈਠਕ ਆਯੋਜਿਤ ਕਣਕ ਦੀ ਆਮਦ ਨੇ ਪਿਛਲੇ ਸਾਲ ਦਾ ਰਿਕਾਰਡ ਤੋੜਿਆ ਜਗਰਾਉਂ ਵਿੱਚ ਗਰਜੇ ਵੜਿੰਗ; ਵੋਟਰਾਂ ਦੀਆਂ ਲੋੜਾਂ ਨੂੰ ਪੂਰਾ ਕਰਨ ਲਈ ਸੰਕਲਪ ਲਿਆ ਹੁਸ਼ਿਆਰਪੁਰ ਤੋਂ ਲੋਕ ਸਭਾ ਉਮੀਦਵਾਰ ਸ੍ਰੀਮਤੀ ਯਾਮਿਨੀ ਗੋਮਰ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਕਾਂਗਰਸ ਵੰਡ ਪਾਊ ਮੁੱਦਿਆਂ 'ਤੇ ਨਹੀਂ, ਸਗੋਂ ਅਸਲ ਮੁੱਦਿਆਂ 'ਤੇ ਚੋਣ ਲੜ ਰਹੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਸੁਖਵਿੰਦਰ ਬਿੰਦਰਾ ਨੇ ਰਾਣਾ ਗੁਰਮੀਤ ਸਿੰਘ ਸੋਢੀ ਦਾ ਘਰ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

 

ਪੀ.ਆਰ.ਐਸ.ਆਈ. ਵੱਲੋਂ 'ਸੋਸ਼ਲ ਮੀਡੀਆ ਦਾ ਮੰਤਵ' ਤੇ ਚੁਣੌਤੀਆਂ' ਵਿਸ਼ੇ 'ਤੇ ਸੈਮੀਨਾਰ

ਸ਼ੋਸ਼ਲ ਮੀਡੀਆ ਬਾਰੇ ਜਾਗਰੂਕਤਾ ਲਈ ਕਦਰਾਂ-ਕੀਮਤਾਂ ਦੀ ਸਿੱਖਿਆ ਸਮੇਂ ਦੀ ਲੋੜ-ਸੱਤਪਾਲ ਜੈਨ

Web Admin

Web Admin

5 Dariya News

ਚੰਡੀਗੜ੍ਹ , 17 Feb 2018

ਪਬਲਿਕ ਰਿਲੇਸ਼ਨਜ਼ ਸੁਸਾਇਟੀ ਆਫ ਇੰਡੀਆ (ਪੀ.ਆਰ.ਐਸ.ਆਈ.) ਦੇ ਚੰਡੀਗੜ੍ਹ ਚੈਪਟਰ ਵੱਲੋਂ 'ਸੋਸ਼ਲ ਮੀਡੀਆ ਦਾ ਮੰਤਵ ਤੇ ਚੁਣੌਤੀਆਂ' ਵਿਸ਼ੇ 'ਤੇ ਕਰਵਾਏ ਸੈਮੀਨਾਰ ਵਿੱਚ ਵਿਚਾਰ-ਚਰਚਾ ਦੌਰਾਨ ਇਹ ਗੱਲ ਉਭਰ ਕੇ ਆਈ ਕਿ ਸੋਸ਼ਲ ਮੀਡੀਆ ਦੀ ਵਿਵਹਾਰਕ ਤੌਰ 'ਤੇ ਸਹੀ ਅਰਥਾਂ ਵਿਚ ਯੋਗ ਵਰਤੋਂ ਅਤੇ ਲੋੜ ਅਨੁਸਾਰ ਹੀ ਵਰਤੋਂ ਹੋਣੀ ਚਾਹੀਦੀ ਹੈ। ਸਮੂਹ ਵਕਤਾ ਅਤੇ ਸਰੋਤੇ ਇਸ ਗੱਲ 'ਤੇ ਇਕਮੱਤ ਸਨ ਕਿ ਨਵੇਂ ਯੁੱਗ ਦਾ ਇਹ 'ਅਵਤਾਰ' (ਸੋਸ਼ਲ ਮੀਡੀਆ) ਸਮਾਜ ਦੇ ਤਾਣੇ-ਬਾਣੇ, ਆਮ ਲੋਕ ਰਾਏ ਅਤੇ ਮਨੋਵੇਗ ਨੂੰ ਪ੍ਰਭਾਵਿਤ ਕਰਨ ਦੀ ਸਮਰੱਥਾ ਰੱਖਦਾ ਹੈ ਇਸ ਲਈ ਨਵੀਂ ਪੀੜ੍ਹੀ ਨੂੰ ਇਸ ਮੀਡੀਆ ਦੇ ਮੁਥਾਜੀ ਬਣਨ ਅਤੇ ਇਸ ਨੂੰ ਹੱਦੋਂ ਵੱਧ ਵਰਤਣ ਤੋਂ ਰੋਕਣ ਲਈ ਵਿਹਾਰਕ ਅਤੇ ਕਾਨੂੰਨੀ ਨੇਮ ਬਣਾਏ ਜਾਣੇ ਚਾਹੀਦੇ ਹਨ। ਇਸ ਮੌਕੇ ਮੁੱਖ ਮਹਿਮਾਨ ਵਜੋਂ ਪਹੁੰਚੇ ਵਧੀਕ ਸੋਲਿਸਟਰ ਜਨਰਲ ਸੱਤਪਾਲ ਜੈਨ ਸਾਬਕਾ ਸੰਸਦ ਮੈਂਬਰ ਨੇ ਕਿਹਾ ਕਿ ਸੋਸ਼ਲ ਮੀਡੀਆ ਦੀ ਲੋੜ ਤੋਂ ਵੱਧ ਵਰਤੋਂ ਨਾਲ ਬੱਚਿਆਂ ਦੇ ਜੀਵਨ 'ਤੇ ਹਰ ਤਰ੍ਹਾਂ ਦਾ ਮਾੜਾ ਪ੍ਰਭਾਅ ਪੈ ਰਿਹਾ ਹੈ। ਉਨ੍ਹਾਂ ਦੀ ਰਾਏ ਸੀ ਕਿ ਫਿਲਹਾਲ ਇਸ ਮੀਡੀਆ ਦੀ ਕੁਵਰਤੋਂ ਨੂੰ ਠੱਲਣ ਲਈ ਕਾਨੂੰਨ ਬਣਾਉਣੇ ਔਖੇ ਹਨ ਪਰ ਸਮਾਜ ਵਿਚ ਇਸ ਸਬੰਧੀ ਜਾਗਰੂਕਤਾ ਲਿਆਉਣ ਅਤੇ ਨੈਤਿਕ ਕਦਰਾਂ-ਕੀਮਤਾਂ ਦੀ ਸਿੱਖਿਆ ਪ੍ਰਦਾਨ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਮੇਂ ਦੇ ਹਿਸਾਬ ਨਾਲ ਤਕਨੀਕ ਅਤੇ ਹਰ ਖੇਤਰ ਵਿਚ ਤਰੱਕੀ ਹੁੰਦੀ ਆ ਰਹੀ ਹੈ ਜੋ ਅੱਗੋਂ ਵੀ ਜਾਰੀ ਰਹੇਗੀ ਪਰ ਲੋੜ ਇਸ ਗੱਲ ਦੀ ਹੈ ਕਿ ਹਮੇਸ਼ਾਂ ਤਕਨਾਲੋਜੀ ਦੇ ਹਾਂ-ਪੱਖੀ ਪਹਿਲੂਆਂ ਨੂੰ ਹੀ ਅਪਣਾਇਆ ਜਾਣਾ ਚਾਹੀਦਾ ਹੈ।

ਸੈਮੀਨਾਰ ਦੇ ਵਿਸ਼ੇ ਸਬੰਧੀ ਮੁੱਖ ਵਕਤਾ ਵੱਲੋਂ ਬੋਲਦਿਆਂ ਸਾਬਕਾ ਆਈ.ਏ.ਐਸ ਅਧਿਕਾਰੀ ਵਿਵੇਕ ਅਤਰੇ ਨੇ ਕਿਹਾ ਕਿ ਇਸ ਸਮੇਂ ਸਮਾਰਟ ਫੋਨ ਅਤੇ ਸੂਚਨਾ ਤਕਨਾਲੋਜੀ ਦਾ ਹਰ ਮਨੁੱਖੀ ਜੀਵਨ ਉਪਰ ਪ੍ਰਭਾਵ ਪੈ ਰਿਹਾ ਹੈ। ਸੋਸ਼ਲ ਮੀਡੀਆ 'ਤੇ ਅਦਾਨ-ਪ੍ਰਦਾਨ ਹੁੰਦੀ ਮਣਾਂ-ਮੂੰਹੀਂ ਸੂਚਨਾ ਤੋਂ ਆਮ ਲੋਕ ਅਤੇ ਨੇਤਾਗਣ ਵੀ ਪ੍ਰਭਾਵਤ ਹੋ ਜਾਂਦੇ ਹਨ। ਉਨ੍ਹਾਂ ਚੌਕਸ ਕੀਤਾ ਕਿ ਸੋਸ਼ਲ ਮੀਡੀਆ 'ਤੇ ਆਮ ਜਨਤਾ ਖਾਸਕ ਕਰਕੇ ਨੌਜਵਾਨਾਂ ਦੀ ਲੋੜ ਤੋਂ ਵੱਧ ਨਿਰਭਰਤਾ ਨੂੰ ਘਟਾਇਆ ਜਾਵੇ ਤਾਂ ਜੋ ਲੋਕਾਂ ਦੇ ਆਪਸੀ ਅਤੇ ਪਰਿਵਾਰਕ ਰਿਸ਼ਤਿਆਂ ਵਿਚ ਜਿਆਦਾ ਮਿਠਾਸ ਅਤੇ ਆਪਸੀ ਵਰਤਾਲਾਪ ਜਾਰੀ ਰਹੇ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ 'ਤੇ ਅਦਾਨ-ਪ੍ਰਦਾਨ ਹੁੰਦੀ ਸੂਚਨਾ ਪ੍ਰਤੀ ਨਾ ਹੀ ਬਹੁਤਾ ਗੰਭੀਰ ਹੋਇਆ ਜਾਵੇ ਅਤੇ ਨਾ ਹੀ ਹਲਕੇ ਵਿਚ ਲਿਆ ਜਾਵੇ ਕਿਉਂਕਿ ਮਾੜੀ ਸੂਚਨਾ ਦਾ ਲੋਕਾਂ ਦੇ ਜੀਵਨ 'ਤੇ ਹਰ ਪੱਖੋਂ ਅਸਰ ਪੈਂਦਾ ਹੈ।  ਇਸ ਮੌਕੇ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ਦਿਵੇਸ ਮੌਦਗਿੱਲ ਨੇ ਵੀ ਸੋਸ਼ਲ ਮੀਡੀਆ ਦੀ ਵਰਤੋਂ ਅਤੇ ਕੁਵਰਤੋਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।ਪੀ.ਆਰ.ਐਸ.ਆਈ. ਚੰਡੀਗੜ੍ਹ ਚੈਪਟਰ ਦੇ ਚੇਅਰਮੈਨ ਹਰਜੀਤ ਸਿੰਘ ਗਰੇਵਾਲ ਨੇ ਮੁੱਖ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਚੰਡੀਗੜ੍ਹ ਚੈਪਟਰ ਵੱਲੋਂ ਕੀਤੇ ਜਾ ਰਹੇ ਕਾਰਜਾਂ ਦਾ ਵੇਰਵਾ ਦਿੱਤਾ ਅਤੇ ਕਿਹਾ ਕਿ ਇਸ ਸੰਸਥਾ ਵਲੋਂ ਸੋਸ਼ਲ ਮੀਡੀਆ ਬਾਰੇ ਅਜਿਹੇ ਸੈਮੀਨਾਰ ਕਰਵਾਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਂਦਾ ਰਹੇਗਾ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ਦੀ ਬੇਰੋਕ-ਟੋਕ, ਅਪ੍ਰਮਾਣਿਤ ਅਤੇ ਬਿਨਾ ਸੋਚੇ ਸਮਝੇ ਅਦਾਨ-ਪ੍ਰਦਾਨ ਦੀ ਸਹੂਲਤ ਦਾ ਗੈਰ ਸਮਾਜੀ ਤੱਤ ਵੀ ਫਾਇਦਾ ਉਠਾ ਰਹੇ ਹਨ ਅਤੇ ਉਹ ਆਮ ਲੋਕਾਂ ਖਾਸ ਕਰਕੇ ਅੱਲੜ੍ਹ ਨੌਜਵਾਨਾਂ ਨੂੰ ਕੁਰਾਹੇ ਪਾਉਣ ਲਈ ਇਸ ਦੀ ਦੁਰਵਰਤੋਂ ਕਰਦੇ ਹਨ। ਪੀ.ਆਰ.ਐਸ.ਆਈ ਦੇ ਉਪ ਚੇਅਰਮੈਨ ਆਰ.ਕੇ ਕਪਿਲਾਸ਼ ਨੇ ਸਮੂਹ ਮਹਿਮਾਨਾਂ ਅਤੇ ਮੁੱਖ ਮਹਿਮਾਨਾਂ ਲਈ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪੀ.ਆਰ.ਐਸ.ਆਈ. ਦੇ ਚੰਡੀਗੜ ਚੈਪਟਰ ਦੇ ਸਮੂਹ ਮੈਂਬਰ ਹਾਜਰ ਸਨ। 

 

Tags: Satya Pal Jain

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD