Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਜਿਲਾ ਪ੍ਰਸ਼ਾਸ਼ਨ ਵਲੋਂ ਘੋੜਿਆਂ ਚ ਫੈਲ ਰਹੀ ਗਲੈਂਡਰਜ਼ ਦੀ ਬਿਮਾਰੀ ਦੇ ਮੱਦੇਨਜ਼ਰ ਨਿਹੰਗ ਜਥੇਬੰਦੀਆਂ ਵਿਸ਼ੇਸ਼ ਮੀਟਿੰਗ ਕੀਤੀ

Web Admin

Web Admin

5 Dariya News

ਸ਼੍ਰੀ ਆਨੰਦਪੁਰ ਸਾਹਿਬ/ਰੂਪਨਗਰ , 17 Feb 2018

Last updated on: Feb 17, 2018, 00:00 IST

ਅੱਜ ਇਥੇ ਜਿਲਾ ਪ੍ਰਸ਼ਾਸ਼ਨ ਵਲੋਂ ਘੋੜਿਆਂ ਚ ਫੈਲ ਰਹੀ ਗਲੈਂਡਰਜ਼ ਦੀ ਬਿਮਾਰੀ ਦੇ ਮੱਦੇਨਜ਼ਰ ਨਿਹੰਗ ਜਥੇਬੰਦੀਆਂ, ਜਿਸ ਦੀ ਅਗਵਾਈ ਬਾਬਾ ਬਲਬੀਰ ਸਿੰਘ 96 ਕਰੌੜੀ ਪ੍ਰਮੁੱਖ ਬਾਬਾ ਬੁੱਢਾ ਦਲ ਕਰ ਰਹੇ ਸਨ ,ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ।ਇਹ ਮੀਟਿੰਗ ਸੁਖਾਵੇ ਮਾਹੌਲ ਅਤੇ ਹੋਲੇ ਮਹੱਲੇ ਨੂੰ ਅਮਨ ਅਮਾਨ ਦੇ ਨਾਲ ਨੇਪਰੇ ਚਾੜ੍ਹਨ ਦਾ ਤੱਹਈਆ ਕਰਦੇ ਹੋਏ ਨੇਪਰੇ ਚੜ੍ਹੀ।ਇਸ ਮੀਟਿੰਗ ਦੌਰਾਨ ਪਸ਼ੂ ਪਾਲਣ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਨਿਹੰਗ ਜਥੇਬੰਦੀਆਂ ਨੂੰ ਉਕਤ ਬਿਮਾਰੀ ਸਬੰਧੀ ਜਿਥੇ ਜਾਣਕਾਰੀ ਦਿਤੀ ਗਈ ਉਥੇ ਕੇਂਦਰ ਸਰਕਾਰ ਵਲੋਂ ਜਾਰੀ ਚਿਠੀ ਸਬੰਧੀ ਵੀ ਜਾਣਕਾਰੀ ਦਿਤੀ ਜਿਸ ਰਾਂਹੀ ਇਹ ਹਦਾਇਤ ਕੀਤੀ ਗਈ ਹੈ ਕਿ ਉਤਰ ਪ੍ਰਦੇਸ਼ ,ਹਰਿਆਣਾ ਤੇ ਪੰਜਾਬ ਵਿਚ ਘੋੜਿਆ ਦੀਆਂ ਦੌੜਾਂ ,ਸ਼ੋਅ ਅਤੇ ਮੰਡੀਆਂ ਤੇ ਰੋਕ ਲਗਾਈ ਹੋਈ ਹੈ ।ਇਸ ਤੇ  ਨਿਹੰਗ ਸਿੰਘਾਂ ਨੇ ਪ੍ਰਸ਼ਾਸਨ ਦਾ ਸਾਥ ਦੇਣ ਦਾ ਫੈਸਲਾ ਕਰਦੇ ਹੋਏ ਕਿਹਾ ਕਿ ਗੁਰੁ ਕਾਲ ਤੋਂ ਹੀ ਇਹ ਪਰੰਪਰਾ ਚਲੀ ਆ ਰਹੀ ਹੈ ਕਿ ਨਿਹੰਗ ਜਥੇਬੰਦੀਆਂ ਵਲੋਂ ਹੋਲੇ ਮਹੱਲੇ ਦੌਰਾਨ ਗਤਕਾ ਬਾਜ਼ੀ,ਘੁੜ ਦੌੜ ਕਰਵਾਈ ਜਾਂਦੀ ਹੈ। ਉਨਾਂ ਕਿਹਾ ਕਿ ਉਹ ਇਸ ਬਿਮਾਰੀ ਦੇ ਮਦੇਨਜਰ  ਪ੍ਰਸ਼ਾਸਨ ਦਾ ਸਾਥ ਦਿੰਦੇ ਹੋਏ ਜਿਲਾ ਪ੍ਰਸ਼ਾਸ਼ਨ ਨੂੰ ਆਪਣੇ ਘੋੜਿਆਂ ਦੇ ਟਿਕਾਣਿਆਂ ਬਾਰੇ ਦੱਸ ਦਿੰਦੇ ਹਨ ਅਤੇ ਪਸ਼ੂ ਪਾਲਣ ਵਿਭਾਗ  ਸਾਰੇ ਘੋੜਿਆਂ ਦੇ ਸੈਂਪਲ ਲੈ ਲਵੋ ਤੇ  ਰਿਪੋਰਟ ਆਉਣ ਤੇ ਉਨਾਂ ਨੂੰ ਦਸ ਦਿਤਾ ਜਾਵੇ ।ਇਸ ਰਿਪੋਰਟ ਉਪਰੰਤ ਉਹ ਆਪਣੇ ਬਿਮਾਰ ਘੋੜੇ ਉਸ ਥਾਂ ਤੇ ਹੀ ਛੱਡ ਦੇਣਗੇ  ਅਤੇ ਤੰਦਰੁਸਤ ਘੋੜੇ ਹੀ  ਹੋਲੇ ਮਹੱਲੇ ਦੌਰਾਨ ਲੈ ਕੇ ਆਉਣਗੇ।ਇਸ ਤੇ  ਡਿਪਟੀ ਕਮਿਸ਼ਨਰ ਗੁਰਨੀਤ ਤੇਜ਼ ਨੇ ਪਸ਼ੂ ਪਾਲਣ ਵਿਭਾਗ ਦੀਆਂ ਟੀਮਾ ਦਾ ਗਠਨ ਕਰਦੇ ਹੋਏ ਉਨਾਂ ਨੂੰ ਹਦਾਇਤ ਕੀਤੀ ਕਿ ਉਹ ਨਿਹੰਗ ਜਥੇਬੰਦੀਆਂ ਵਲੋਂ ਦਸੀਆਂ ਥਾਵਾਂ ਤੇ ਜਾਕੇ ਘੋੜਿਆ ਦੇ ਟੈਸਟ ਲਈ ਸੈਂਪਲ ਲੈਣ।ਇਸ ਉਪਰੰਤ ਰਿਪੋਰਟ ਆਉਣ ਤੇ ਤੁਰੰਤ ਜਾਣਕਾਰੀ ਦਿਤੀ ਜਾਵੇ ਤਾਂ ਜੋ ਨਿਹੰਗ ਜਥੇਬੰਦੀਆਂ ਨੂੰ ਸੂਚਿਤ ਕੀਤਾ ਜਾ ਸਕੇ ਅਤੇ ਉਹ ਕੇਵਲ   ਤੰਦਰੁਸਤ ਘੌੜੇ ਨੂੰ ਹੀ ਮਹੱਲੇ ਦੌਰਾਨ ਲੈ ਕੇ ਆਉਣ।ਇਸ ਮੀਟਿੰਗ ਦੌਰਾਨ ਸੀਨੀਅਰ ਪੁਲਿਸ ਕਪਤਾਨ ਸ਼੍ਰੀ ਰਾਜ ਬਚਨ ਸਿੰਘ ਸੰਧੂ,ਮੈਨੇਜਰ ਸਰਦਾਰ ਰਣਜੀਤ ਸਿੰਘ ਤਖਤ ਸ਼੍ਰੀਕੇਸਗੜ ਸਾਹਿਬ, ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਲਖਮੀਰ ਸਿੰਘ,ਐਸ.ਡੀ.ਐਮ ਮੈਡਮ ਰੂਹੀ ਦੁੱਗ, ਐਸ.ਡੀ.ਐਮ. ਸ਼੍ਰੀ ਰਾਕੇਸ਼ ਕੁਮਾਰ ਗਰਗ , ਸਹਾਇਕ ਕਮਿਸ਼ਨਰ (ਜਨਰਲ) ਸ਼੍ਰੀ ਹਰਬੰਸ ਸਿੰਘ,ਡੀ.ਐਸ.ਪੀ.ਰਮਿੰਦਰ ਸਿੰਘ ਕਾਹਲੋ,ਡਾਕਟਰ ਏ.ਐਸ.ਮੁਲਤਾਨੀ ਸੰਯੁਕਤ ਡਾਇਰੈਕਟਰ,ਡਾਕਟਰ ਮਧੂਕੇਸ਼ ਪਲਟਾ ਡਿਪਟੀ ਡਾਇਰੈਕਟਰ ਤੇ ਪਸ਼ੂ ਪਾਲਣ ਵਿਭਾਗ ਦੇ ਹੋਰ ਅਧਿਕਾਰੀ ਹਾਜਰ ਸਨ ।

 

 

Tags: SSP Mohali ROPAR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD