Friday, 17 May 2024

 

 

ਖ਼ਾਸ ਖਬਰਾਂ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ ਵੋਟਰ ਹੈ ਆਜ ਕਾ ਅਰਜੁਨ ਸ਼ਕਸ਼ਮ ਐਪ ਨੂੰ ਦਰਸਾਉਂਦਾ ਚਿੱਤਰ ਜਾਰੀ ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਪੁਲਿਸ ਸੂਬੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਚਨਬੱਧ - ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ‘ਚ ਕੂੜੇ ਅਤੇ ਪਲਾਸਟਿਕ ਤੋਂ ਪੈਦਾ ਹੋਣ ਵਾਲੀ ਕਾਰਬਨ ਦਾ ਸੰਤੁਲਨ ਬਣਾਉਣ ਲਈ ਵੱਧ ਤੋਂ ਵੱਧ ਪੌਦੇ ਲਗਾਏ ਜਾਣਗੇ: ਜਨਰਲ ਚੋਣ ਅਬਜ਼ਰਵਰ ਡਾ. ਹੀਰਾ ਲਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੰਮ੍ਰਿਤਸਰ ਵਿੱਚ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਕੀਤੀ ਮੀਟਿੰਗ ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ" ਅਜ਼ਾਦ ਉਮੀਦਵਾਰ ਸ਼ਕੀਲ ਮੁਹੰਮਦ ਨੇ ਇੰਡੀਆ ਅਲਾਇੰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਦੇ ਸਮਰਥਨ ਵਿੱਚ ਨਾਮਜ਼ਦਗੀ ਕਾਗਜ ਲਏ ਵਾਪਿਸ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਭਗਵਾਨ ਸ੍ਰੀ ਵਾਲਮੀਕਿ ਤੀਰਥ ਅਸਥਾਨ ਵਿਖੇ ਟੇਕਿਆ ਮੱਥਾ, ਪੰਜਾਬ ਦੀ ਖ਼ੁਸ਼ਹਾਲੀ ਲਈ ਕੀਤੀ ਅਰਦਾਸ ਚੋਣ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਦੇ ਲਈ ਮੋਬਾਇਲ ਨੰਬਰ ‘ਤੇ ਕੀਤਾ ਜਾ ਸਕਦਾ ਹੈ ਸੰਪਰਕ: ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਪਟਿਆਲਾ ਅਤੇ ਆਨੰਦਪੁਰ ਸਾਹਿਬ ਦੇ ਜਨਰਲ ਅਬਜ਼ਰਵਰਾਂ ਦੀ ਮੌਜੂਦਗੀ ਵਿੱਚ ਪੋਲਿੰਗ ਸਟਾਫ ਦੀ ਦੂਜੀ ਰੈਂਡਮਾਈਜੇਸ਼ਨ

 

ਹੋਲੇ ਮਹੱਲੇ ਦੇ ਕੌਮੀ ਤਿਊਹਾਰ ਮੌਕੇ ਕੀਤੇ ਜਾਣਗੇ ਸੁਰੱਖਿਆ ਦੇ ਪੁਖਤਾ ਪ੍ਰਬੰਧ-ਸੀਨੀਅਰ ਪੁਲਿਸ ਕਪਤਾਨ

ਰਾਜਬਚਨ  ਸਿੰਘ ਸੰਧੂ
ਰਾਜਬਚਨ ਸਿੰਘ ਸੰਧੂ

Web Admin

Web Admin

5 Dariya News

ਰੂਪਨਗਰ , 19 Feb 2018

ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਸਾਈ ਪਵਿੱਤਰ ਨਗਰੀ ਸ੍ਰੀ ਅਨੰਦਪੁਰ ਸਾਹਿਬ ਅਤੇ ਸ਼੍ਰੀ ਕੀਰਤਪੁਰ ਸਾਹਿਬ ਵਿਖੇ 25 ਫਰਵਰੀ ਤੋਂ 02 ਮਾਰਚ ਤੱਕ ਮਨਾਏ ਜਾ ਰਹੇ ਕੌਮੀ ਤਿਉਹਾਰ ਹੋਲੇ ਮਹੱਲੇ ਦੇ ਮੌਕੇ ਤੇ ਲੱਖਾਂ ਦੀ ਗਿਣਤੀ ਵਿਚ ਆਉਣ ਵਾਲੀਆਂ ਸੰਗਤਾਂ ਲਈ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਜਾਣਗੇ ਤਾਂ ਜੋ ਕਿਸੇ ਨੂੰ ਕੋਈ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਹ ਪ੍ਰਗਟਾਵਾ ਕਰਦਿਆਂ ਸੀਨੀਅਰ ਪੁਲਿਸ ਕਪਤਾਨ ਸ਼੍ਰੀ ਰਾਜਬਚਨ  ਸਿੰਘ ਸੰਧੂ ਨੇ ਦਸਿਆ ਕਿ ਇੰਨਾਂ ਦਿਨਾਂ ਦੌਰਾਨ ਸ਼ਰਧਾਲੂਆਂ ਦੀ ਸੁਰੱਖਿਆ ਦੇ ਮੱਂਦੇਨਜਰ 3 ਹਜਾਰ ਤੋਂ ਵੱਧ ਸੁਰੱਖਿਆ ਜਵਾਨ ਤਾਇਨਾਤ ਕੀਤੇ ਜਾਣਗੇ। ਇੰਨਾਂ ਵਿਚ 2500 ਕਾਂਸਟੇਬਲ, 380 ਐਨ.ਜੀ.ਓੁਜ਼, 70 ਇੰਸਪੈਕਟਰ ਰੈਂਕ ਦੇ ਅਧਿਕਾਰੀ, 50 ਪੁਲਿਸ ਕਪਤਾਨ ਤੇ ਉਪ ਪੁਲਿਸ ਕਪਤਾਨ, ਇਸ ਤੋਂ ਇਲਾਵਾ 3 ਕਮਾਂਡੈਂਟ ਵੀ ਤਾਇਨਾਤ ਕੀਤੇ ਜਾਣਗੇ। ਉਨਾਂ ਇਹ ਵੀ ਦਸਿਆ ਕਿ ਇਨਾਂ ਤੋਂ ਇਲਾਵਾ ਰੈਪਿਡ ਪ੍ਰੋਟੈਕਸ਼ਨ ਫੋਰਸ ਦੀਆਂ ਟੀਮਾਂ ਵੀ ਤਾਇਨਾਤ ਰਹਿਣਗੀਆਂ। ਉਨਾਂ ਹੋਰ ਜਾਣਕਾਰੀ ਦਿੰਦਿਆਂ ਦਸਿਆ ਕਿ ਸ਼੍ਰੀ ਅਨੰਦਪੁਰ ਸਾਹਿਬ ਵਿਖੇ 8 ਅਤੇ ਸ਼੍ਰੀ ਕੀਰਤਪੁਰ ਸਾਹਿਬ ਵਿਖੇ 01 ਵਾਚ ਟਾਵਰ ਬਣਾਇਆ ਜਾਵੇਗਾ ਜਿਸ ਤੇ ਸੁਰੱਖਿਆ ਜਵਾਨ ਤਾਇਨਾਤ ਰਹਿਣਗੇ। ਇਸ ਤੋਂ ਇਲਾਵਾ 02 ਡਰੋਨ ਦੀ ਮਦਦ ਨਾਲ ਪੂਰੇ ਮੇਲੇ ਤੇ ਤਿਖੀ ਨਜ਼ਰ ਰੱਖੀ ਜਾਵੇਗੀ। ਉਨਾ ਦਸਿਆ ਕਿ ਇਸ ਵਾਰ ਪਹਿਲੀ ਵਾਰੀ ਪੁਲਿਸ ਵਲੋਂ ਹੈਲਪਲਾਈਨ ਸਥਾਪਿਤ ਕੀਤੀ ਜਾ ਰਹੀ ਹੈ ਜਿਸ ਦਾ ਟੈਲੀਫੂਨ ਨੰਬਰ 01887-230300 ਹੋਵੇਗਾ। ਕੋਈ ਵੀ ਵਿਅਕਤੀ ਕਿਸੇ ਵੀ ਐਮਰਜੰਸੀ ਦੀ ਸੂਰਤ ਵਿਚ ਇਸ ਨੰਬਰ ਤੇ ਸੰਪਰਕ ਕਰ ਸਕਦਾ ਹੈ ਜੋ ਕਿ 24 ਘੰਟੇ ਚਾਲੂ ਰਹੇਗਾ।ਇਸ ਮੇਲੇ ਦੌਰਾਜਨ ਲਗਭੱਗ 150 ਕਲੋਜ਼ ਸਰਕਟ ਕੈਮਰੇ ਲਗਾਏ ਜਾਣਗੇ ਤਾਂ ਜੋ ਕਿਸੇ ਵੀ ਘਟਨਾ ਤੇ ਨਜਰ ਰਖੀ ਜਾ ਸਕੇ।  ਸ਼੍ਰੀ ਸੰਧੂ ਨੇ ਹੋਰ ਜਾਣਕਾਰੀ ਦਿੰਦਿਆਂ ਦਸਿਆ ਕਿ ਅਜਿਹੇ ਵਿਅਕਤੀ (ਮਹਿਲਾ/ਪੁਰਸ਼) ਜਿੰਨਾਂ ਤੇ ਜ੍ਹੇਬ ਕਤਰੇ ਹੋਣ ਕਾਰਨ ਪਰਚੇ ਦਰਜ ਹਨ, ਦੀਆਂ ਫੋਟੋਆਂ ਵੀ ਸੰਗਤਾਂ ਦੀ ਸੁਰੱਖਿਆ ਦੇ ਮੱਦੇਨਜਰ ਵਖ ਵਖ ਥਾਵਾਂ ਤੇ ਲਗਾਈਆਂ ਜਾਣਗੀਆਂ ਤਾਂ ਜੋ ਇੰਨਾ ਤੋਂ ਸ਼ਰਧਾਲੂ ਸੁਚੇਤ ਰਹਿ ਸਕਣ। ਮੁੱਖ ਪਾਰਕਿੰਗ ਵਾਲੀਆਂ ਥਾਵਾਂ ਤੋਂ ਵਿਸ਼ੇਸ਼ ਬੱਸਾਂ ਚਲਾਈਆਂ ਜਾਣਗੀਆਂ ਜੋ ਕਿ ਸ਼ਰਧਾਲੂਆਂ ਨੂੰ ਮੁਫਤ ਤਖਤ ਸ਼੍ਰੀ ਕੇਸਗੜ ਸਾਹਿਬ ਵਿਖੇ ਨਤਮਸਤਕ ਹੋਣ ਲਈ ਲੈ ਕੇ ਜਾਣਗੀਆਂ ਅਤੇ ਵਾਪਸ ਛੱਡਣਗੀਆਂ। ਮੋਕੇ ਪੂਰਣ ਸਵੱਛਤਾ ਅਤੇ ਵਾਹਨ ਮੁਕਤ ਮੇਲਾ ਮਨਾਉਣ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਹੋਲੇ ਮਹੱਲੇ ਮੋਕੇ ਵਾਹਨਾਂ ਦੇ ਪਾਰਕਿੰਗ ਸਥਾਨ ਉਤੇ ਸਰਧਾਲੂਆ ਲਈ ਪੀਣ ਵਾਲਾ ਪਾਣੀ, ਪਾਖਾਨਾ, ਲੰਗਰ, ਲੋੜੀਦੀ ਮੈਡੀਕਲ ਸਹੂਲਤ ਅਤੇ ਅਰਾਮ ਕਰਨ ਲਈ ਢੁਕਵੇਂ ਪ੍ਰਬੰਧ ਕੀਤੇ ਜਾਣਗੇ। ਮੇਲੇ ਵਿਚ ਸ਼ਰਧਾਲੂਆਂ ਨੂੰ ਲੈ ਕੇ ਜਾਣ ਲਈ ਮੁਫਤ ਬੱਸ ਸਰਵਿਸ ਦੇ ਢੁੱਕਵੇਂ ਪ੍ਰਬੰਧ ਕੀਤੇ ਜਾਣਗੇ। 

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਰੂਪਨਗਰ ਸ੍ਰੀਮਤੀ ਗੁਰਨੀਤ ਤੇਜ ਆਈ.ਏ.ਐਸ. ਨੇ ਅੱਜ ਹੋਲੇ ਮਹੱਲੇ ਦੇ ਕੀਤੇ ਜਾ ਰਹੇ ਪ੍ਰਬੰਧਾ ਦਾ ਜਾਇਜਾ ਲੈਣ ਮੋਕੇ ਕੀਤਾ। ਉਹਨਾਂ ਨੇ ਅੱਜ ਸਥਾਨਕ ਅਧਿਕਾਰੀਆਂ ਨੂੰ ਨਾਲ ਲੈ ਕੇ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦੀਆਂ ਪ੍ਰਮੁੱਖ ਪਾਰਕਿੰਗ ਵਾਲੀਆਂ ਥਾਵਾਂ ਦਾ ਜਾਇਜਾ ਲਿਆ ਅਤੇ ਸਥਾਨਕ ਅਧਿਕਾਰੀਆਂ ਨੂੰ ਪਾਰਕਿੰਗ ਵਾਲੇ ਥਾਵਾਂ ਉਤੇ ਸ਼ਰਧਾਲੂਆਂ ਦੀ ਸਹੂਲਤ ਲਈ ਹੋਰ ਢੁਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੂਰਣ ਸਵੱਛ ਹੋਲਾ ਮਹੱਲਾ ਮਨਾਉਣ ਲਈ ਲੰਗਰ ਦੀਆ ਪ੍ਰਬੰਧਕ ਕਮੇਟੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਸੜਕ ਤੋਂ ਢੁਕਵੀਂ ਦੂਰੀ ਤੇ ਲੰਗਰ ਲਗਾਉਣ ਅਤੇ ਲੰਗਰ ਦੇ ਅੱਗੇ ਕੂੜੇਦਾਨ ਜਰੂਰ ਲਗਵਾਉਣ। ਉਹਨਾਂ ਲੰਗਰ ਦੇ ਪ੍ਰਬੰਧਕਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਡਿਸਪੋਜਲ ਬਰਤਨ ਅਤੇ ਪੱਤਲਾਂ ਦੀ ਵਰਤੋਂ ਨਾ ਕਰਨ ਅਤੇ ਲੰਗਰ ਵਿਚ ਵਰਤਿਆਂ ਜਾਣ ਵਾਲਾ ਪਾਣੀ ਕਲੋਰੀਨੇਸ਼ਨ ਕੀਤਾ ਹੋਵੇ। ਲੰਗਰ ਦੇ ਆਲੇ ਦੁਆਲੇ ਸਫਾਈ ਦਾ ਖਾਸ ਧਿਆਨ ਰੱਖਿਆ ਜਾਵੇ। ਸ੍ਰੀਮਤੀ ਗੁਰਨੀਤ ਤੇਜ ਨੇ ਕਿਹਾ ਕਿ ਜੋੜੇ ਘਰ ਬੱਸ ਸਟੈਂਡ ਵਿਚ ਬਣਾਏ ਜਾਣਗੇ ਜਿਥੋ ਸਰਧਾਲੂਆਂ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੱਕ ਬਹੁਤ ਹੀ ਅਰਾਮਦਾਇਕ ਢੰਗ ਨਾਲ ਜਾਣ ਦੀ ਵਨ ਵੇ ਵਿਵਸਥਾ ਕੀਤੀ ਜਾਵੇਗੀ ਤਾਂ ਜੋ ਵੱਧ ਤੋਂ ਵੱਧ ਸੰਗਤ ਤਖਤ ਸਾਹਿਬ ਵਿਖੇ ਬਿਨਾਂ ਕਿਸੇ ਤਕਲੀਫ ਤੋਂ ਨਤਮਸਤਕ ਹੋ ਸਕੇ। ਉਹਨਾਂ ਕਿਹਾ ਕਿ 12 ਮੈਡੀਕਲ ਡਿਸਪੈਂਸਰੀਆਂ ਵੀ ਸਥਾਪਿਤ ਕੀਤੀਆਂ ਜਾ ਰਹੀਆਂ ਹਨ ਅਤੇ ਘੋੜਿਆ ਲਈ ਵੈਟਨਰੀ ਡਿਸਪੈਂਸਰੀਆਂ ਵੀ ਸਥਾਪਤ ਹੋਣਗੀਆਂ। ਐਬੂਲੈਸ ਅਤੇ ਫਾਇਰ ਬਿਗ੍ਰੇਡ ਦੇ ਵੀ ਪ੍ਰਬੰਧ ਕੀਤੇ ਗਏ ਹਨ। ਮੇਲੇ ਦੋਰਾਨ ਝੂਲੇ ਆਦਿ ਤੇ ਮੁਕੰਮਲ ਪ੍ਰਾਬੰਧੀ ਰਹੇਗੀ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੋਲੇ ਮਹੱਲੇ ਦੋਰਾਨ ਨਿਰਵਿਘਨ ਟ੍ਰੈਫਿਕ ਚਾਲੂ ਰੱਖਣ ਲਈ ਬਦਲਵੇਂ ਰੂਟ ਬਣਾਏ ਜਾ ਰਹੇ ਹਨ ਤਾਂ ਬਾਹਰੋ ਆਉਣ ਜਾਉਣ ਵਾਲੇ ਵਾਹਨਾਂ ਨੂੰ ਸੁਚੱਜੇ ਅਤੇ ਸੰਚਾਰੂ ਢੰਗ ਨਾਲ ਚਲਾਇਆ ਜਾ ਸਕੇ। ਉਹਨਾਂ ਨੇ ਕਿਹਾ ਕਿ ਮੇਲੇ ਦੋਰਾਨ ਸਿਵਲ ਅਤੇ ਪੁਲਿਸ ਕੰਟਰੋਲ ਰੂਮ ਸਥਾਪਤ ਕੀਤੇ ਜਾਣਗੇ ਅਤੇ ਵੱਖ ਵੱਖ ਸੈਕਟਰਾ ਵਿਚ ਸਮੁੱਚਾ ਖੇਤਰ ਵੰਡ ਕੇ ਉਥੇ ਅਧਿਕਾਰੀ ਤੈਨਾਤ ਕੀਤੇ ਜਾਣਗੇ। ਉਹਨਾਂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਅਤੇ ਕੀਰਤਪੁਰ ਸਾਹਿਬ ਦੀ ਸਾਫ ਸਫਾਈ ਲਈ ਢੁਕਵੇਂ ਸਫਾਈ ਕਰਮਚਾਰੀ ਲਗਾਏ ਜਾ ਰਹੇ ਹਨ। ਫੋਗਿੰਗ ਅਤੇ ਪਾਣੀ ਦੇ ਝਿੜਕਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ। ਉਹਨਾਂ ਸ਼ਰਧਾਲੂਆਂ ਨੂੰ ਅਪੀਲ ਕੀਤੀ ਕਿ ਉਹ ਇਸ ਤਿਉਹਾਰ ਮੋਕੇ ਪ੍ਰਸ਼ਾਸ਼ਨ ਨੂੰ ਅਪਣਾ ਸਹਿਯੋਗ ਦੇਣ ਤਾਂ ਜੋ ਇਸ ਪਵਿੱਤਰ ਤਿਉਹਾਰ ਨੂੰ ਸੰਚਾਰੂ ਢੰਗ ਨਾਲ ਮਨਾਇਆ ਜਾ ਸਕੇ। ਇਸ ਉਪਰੰਤ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਨੀਤ ਤੇਜ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸ. ਰਣਜੀਤ ਸਿੰਘ ਨਾਲ ਵਿਸੇਸ ਬੈਠਕ ਕੀਤੀ ਅਤੇ ਪ੍ਰਸ਼ਾਸ਼ਨ ਵਲੋਂ ਉਹਨਾਂ ਨੂੰ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਇਸ ਮੋਕੇ ਵਧੀਕ ਡਿਪਟੀ ਕਮਿਸਨਰ ਸ. ਲਖਮੀਰ ਸਿੰਘ, ਐਸ.ਡੀ.ਐਮ. ਸ੍ਰੀ ਰਕੇਸ਼ ਗਰਗ, ਡੀ.ਐਸ.ਪੀ. ਸ. ਰਮਿੰਦਰ ਸਿੰਘ ਕਾਹਲੋਂ, ਤਹਿਸੀਲਦਾਰ ਸ.ਸੁਰਿੰਦਰਪਾਲ ਸਿੰਘ, ਨਾਇਬ ਤਹਿਸੀਲਦਾਰ ਸ. ਸੁਿਰੰਦਰਪਾਲ ਸਿੰਘ, ਕਾਰਜ ਸਾਧਕ ਅਫਸਰ ਸ੍ਰੀ ਮਨਜਿੰਦਰ ਸਿੰਘ, ਐਸ.ਐਚ.ੳ.ਸ. ਹਰਕੀਰਤ ਸਿੰਘ ਸੈਣੀ ਹਾਜ਼ਰ ਸਨ।

 

Tags: SSP Mohali ROPAR

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD