Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦਲਿਤ ਕਾਂਗਰਸੀ ਮੰਤਰੀਆਂ ਨੇ ਸੂਬੇ ਅੰਦਰ ਆਰਟੀਈ ਐਕਟ ਲਾਗੂ ਕੀਤੇ ਜਾਣ ਲਈ ਕਦੇ ਆਵਾਜ਼ ਨਹੀਂ ਉਠਾਈ : ਗੁਲਜ਼ਾਰ ਸਿੰਘ ਰਣੀਕੇ

ਕਿਹਾ ਕਿ ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ ਵੱਲੋਂ ਪਾਈ ਝਾੜ ਕਾਂਗਰਸ ਸਰਕਾਰ ਦੇ ਦਲਿਤ-ਵਿਰੋਧੀ ਵਤੀਰੇ ਦਾ ਸਬੂਤ ਹੈ

Web Admin

Web Admin

5 Dariya News

ਚੰਡੀਗੜ੍ਹ , 19 Feb 2018

Last updated on: Feb 19, 2018, 00:00 IST

ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਅਕਾਲੀ ਭਾਜਪਾ ਕਾਰਜਕਾਲ ਦੌਰਾਨ ਦਲਿਤਾਂ ਦੇ ਮੁੱਦਿਆਂ ਉੱਤੇ ਰੌਲਾ ਪਾਉਣ ਵਾਲੇ ਦਲਿਤ ਕਾਂਗਰਸੀ ਆਗੂਆਂ ਨੇ ਮੰਤਰੀ ਬਣਨ ਮਗਰੋਂ ਸੂਬੇ ਅੰਦਰ ਆਰਟੀਈ ਐਕਟ ਲਾਗੂ ਕੀਤੇ ਜਾਣ ਨੂੰ ਲੈ ਕੇ ਚੁੱਪ ਵੱਟੀ ਹੋਈ ਹੈ। ਇਹ ਐਕਟ ਪ੍ਰਾਈਵੇਟ ਅਣਏਡਿਡ ਸਕੂਲਾਂ ਵਿਚ ਦਲਿਤਾਂ ਅਤੇ ਗਰੀਬ ਪਰਿਵਾਰਾਂ ਲਈ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਨੂੰ ਯਕੀਨੀ ਬਣਾਉਂਦਾ ਹੈ।ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ ਵੱਲੋਂ ਇਸ ਸੰਬੰਧੀ ਪਾਈ ਝਾੜ ਕਾਂਗਰਸ ਸਰਕਾਰ ਦੇ ਦਲਿਤ-ਵਿਰੋਧੀ ਵਤੀਰੇ ਦਾ ਸਬੂਤ ਹੈ। ਉਹਨਾਂ ਕਿਹਾ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਚਰਨਜੀਤ ਸਿੰਘ ਚੰਨੀ ਅਤੇ ਸਾਧੂ ਸਿੰਘ ਧਰਮਸੋਤ ਵਰਗੇ ਦਲਿਤ ਮੰਤਰੀਆਂ ਨੇ ਕਦੇ ਵੀ ਬੱਚਿਆਂ ਦੇ ਮੁਫਤ ਅਤੇ ਲਾਜ਼ਮੀ ਸਿੱਖਿਆ ਦੇ ਅਧਿਕਾਰ (ਆਰਟੀਈ) ਐਕਟ ਨੂੰ ਲਾਗੂ ਕਰਨ ਲਈ ਆਵਾਜ਼ ਨਹੀਂ ਉਠਾਈ। ਇਹ ਐਕਟ ਪ੍ਰਾਈਵੇਟ ਅਣਏਡਿਡ ਸਕੂਲਾਂ ਵਿਚ ਗਰੀਬ ਬੱਚਿਆਂ ਨੂੰ 25 ਫੀਸਦੀ ਕੋਟਾ ਦਿੱਤੇ ਜਾਣਾ ਯਕੀਨੀ ਬਣਾਉਂਦਾ ਹੈ, ਜਿਸ ਦੀ ਫੀਸ ਸਕੂਲਾਂ ਨੂੰ ਸੂਬਾ ਸਰਕਾਰ ਵੱਲੋਂ ਅਦਾ ਕੀਤੀ ਜਾਂਦੀ ਹੈ।ਚੰਨੀ ਅਤੇ ਧਰਮਸੋਤ ਨੂੰ ਸੁਆਲ ਕਰਦਿਆਂ ਅਕਾਲੀ ਆਗੂ ਨੇ ਪੁੱਿਛਆ ਕਿ ਕਾਂਗਰਸ ਸਰਕਾਰ ਵੱਲੋਂ ਦਲਿਤਾਂ ਅਤੇ ਗਰੀਬੀ ਰੇਖਾ ਤੋਂ ਥੱਲੇ ਰਹਿੰਦੇ ਪਰਿਵਾਰਾਂ ਨੂੰ ਇਹ ਸਹੂਲਤ ਕਿਉਂ ਨਹੀਂ ਦਿੱਤੀ ਜਾ ਰਹੀ? ਉਹਨਾਂ ਕਿਹਾ ਕਿ ਇਸ ਤਰ੍ਹਾਂ ਲੱਗਦਾ ਹੈ ਕਿ ਦੋਵੇਂ ਮੰਤਰੀ ਹਰ ਹੀਲੇ ਆਪਣੀਆਂ ਕੁਰਸੀਆਂ ਨੂੰ ਚਿੰਬੜੇ ਰਹਿਣਾ ਚਾਹੁੰਦੇ ਹਨ ਅਤੇ ਦਲਿਤ ਭਾਈਚਾਰੇ ਦੀ ਭਲਾਈ ਵਿਚ ਉਹਨਾਂ ਦੀ ਕੋਈ ਦਿਲਚਸਪੀ ਨਹੀਂ ਹੈ। ਇਸ ਸਕੀਮ ਤਹਿਤ ਪੰਜਾਬ ਵਿਚ ਇੱਕ ਵੀ ਬੱਚੇ ਦਾ ਕਿਸੇ ਪ੍ਰਾਈਵੇਟ ਸਕੂਲ ਅੰਦਰ ਦਾਖਲਾ ਕਿਉਂ ਨਹੀਂ ਹੋਇਆ, ਇਸ ਗੱਲ ਦਾ ਹੋਰ ਕੋਈ ਜਵਾਬ ਨਹੀਂ ਹੋ ਸਕਦਾ।ਸਰਦਾਰ ਰਣੀਕੇ ਨੇ ਕਿਹਾ ਕਿ ਇਸ ਤੋਂ ਪਹਿਲਾਂ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਦਲਿਤ ਵਿਦਿਆਰਥੀਆਂ ਨੂੰ ਵਜ਼ੀਫੇ ਦੇਣ ਵਿਚ ਨਾਕਾਮ ਹੋ ਚੁੱਕੇ ਹਨ ਜੋ ਕਿ ਇਕ ਕੇਂਦਰੀ ਸਕੀਮ ਦਾ ਹਿੱਸਾ ਸਨ। ਉਹਨਾਂ ਕਿਹਾ ਕਿ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਵੀ ਲੋੜਵੰਦਾਂ ਨੂੰ ਬੁਢਾਪਾ ਪੈਨਸ਼ਨ ਅਤੇ ਸ਼ਗਨ ਸਕੀਮ ਜਾਰੀ ਕਰਨ ਵਿਚ ਨਾਕਾਮ ਹੋ ਚੁੱਕੇ ਹਨ।ਅਕਾਲੀ ਦੇ ਐਸਸੀ ਵਿੰਗ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਨੇ ਕਿਹਾ ਕਿ ਵਿੰਗ ਚੰਨੀ ਅਤੇ ਧਰਮਸੋਤ ਦੋਵੇਂ ਮੰਤਰੀਆਂ ਨੂੰ ਵਾਪਸ ਬੁਲਾਏ ਜਾਣ ਲਈ ਜਲਦੀ ਹੀ ਇੱਕ ਅੰਦੋਲਨ ਸ਼ੁਰੂ ਕਰੇਗਾ।ਉਹਨਾਂ ਕਿਹਾ ਕਿ ਇਹ ਦੋਵੇਂ ਮੰਤਰੀ ਸੂਬਾਈ ਕੈਬਨਿਟ ਅੰਦਰ ਦਲਿਤਾਂ ਦੀ ਨੁੰਮਾਇਦਗੀ ਕਰਨ ਦਾ ਅਧਿਕਾਰ ਖੋ ਚੁੱਕੇ ਹਨ।ਸਰਦਾਰ ਰਣੀਕੇ ਨੇ ਇਹ ਵੀ ਮੰਗ ਕੀਤੀ ਕਿ ਆਰਟੀਈ ਐਕਟ ਆ ਰਹੇ ਸੈਸ਼ਨ ਤੋਂ ਪੰਜਾਬ ਅੰਦਰ ਤੁਰੰਤ ਲਾਗੂ ਕੀਤਾ ਜਾਵੇ। ਉਹਨਾਂ ਕਿਹਾ ਕਿ ਅਕਾਲੀ ਦਲ ਆ ਰਹੇ ਬਜਟ ਸੈਸ਼ਨ ਵਿਚ ਵੀ ਇਸ ਮੁੱਦੇ ਨੂੰ ਉਠਾਏਗਾ ਅਤੇ ਸਰਕਾਰ ਨੂੰ ਪੰਜਾਬ ਵਿਚ ਆਰਟੀਈ ਐਕਟ ਲਾਗੂ ਕਰਨ ਲਈ ਮਜ਼ਬੂਰ ਕਰ ਦੇਵੇਗਾ।

 

Tags: Gulzar Singh Ranike

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD