Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਜ਼ਿਲ੍ਹਾ ਸਿੱਖਿਆ ਅਫਸਰ (ਸਕੈਂ.ਸਿੱਖਿਆ) ਵੱਲੋਂ ਨਕਲ ਰਹਿਤ ਪ੍ਰੀਖਿਆਵਾਂ ਸਬੰਧੀ ਸੁੰਹ ਚੁੱਕ ਸਮਾਗਮ

ਸਾਫ ਸੁਥਰੀਆਂ, ਨਕਲ, ਡਰ ਤੇ ਰਹਿਤ ਪ੍ਰੀਖਿਆਵਾਂ ਕਰਵਾਈਆਂ ਜਾਣਗੀਆਂ: ਨੇਕ ਸਿੰਘ

Web Admin

Web Admin

5 Dariya News

ਫਿਰੋਜ਼ਪੁਰ , 20 Feb 2018

Last updated on: Feb 20, 2018, 00:00 IST

ਮਾਣਯੋਗ ਸਕੂਲ ਸਿੱਖਿਆ ਸਕੱਤਰ-ਕਮ-ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਸ੍ਰੀ ਕ੍ਰਿਸ਼ਨ ਕੁਮਾਰ (ਆਈ.ਏ.ਐਸ.) ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਾਲਾਨਾ ਪ੍ਰੀਖਿਆਵਾਂ ਸ਼ੁਰੂ ਹੋਣ ਤੋਂ ਪਹਿਲਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਿਰੋਜਪੁਰ ਅਤੇ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਫਿਰੋਜਪੁਰ ਵਿਖੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਨਕਲ ਤੋਂ ਰਹਿਤ ਪ੍ਰੀਖਿਆਵਾਂ ਦਾ ਪ੍ਰਣ ਕਰਵਾਇਆ ਗਿਆ। ਇਹ ਜਾਣਕਾਰੀ ਜ਼ਿਲ੍ਹਾ ਸਿੱਖਿਆ ਅਫਸਰ (ਸਕੈਂ.ਸਿੱਖਿਆ) ਸ੍ਰ. ਨੇਕ ਸਿੰਘ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਸਾਰੇ ਸਰਕਾਰੀ, ਪ੍ਰਾਈਵੇਟ, ਐਫੀਲੀਏਟਿਡ, ਐਸੋਸੀਏਟਿਡ ਸਕੂਲਾਂ ਵਿੱਚ ਨੋਵੀਂ, ਦਸਵੀਂ, ਗਿਆਰ੍ਹਵੀਂ ਅਤੇ ਬਾਰ੍ਹਵੀਂ ਦੀਆਂ ਸ਼ੁਰੂ ਹੋਣ ਜਾ ਰਹੀਆਂ ਸਲਾਨਾ ਪ੍ਰੀਖਿਆਵਾਂ ਤੋਂ ਪਹਿਲਾਂ ਸਾਰੇ ਸਕੂਲਾਂ 'ਚ ਵਿਦਿਆਰਥੀਆਂ, ਅਧਿਆਪਕਾਂ, ਪ੍ਰਬੰਧਕੀ ਅਮਲੇ ਵੱਲੋਂ ਪ੍ਰਾਰਥਨਾ ਸਭਾ ਸਮੇਂ ਇਹ ਪ੍ਰਣ ਕੀਤਾ ਗਿਆ ਕਿ ਅਸੀਂ ਅੱਜ ਤੋਂ ਪ੍ਰੀਖਿਆਵਾਂ ਦੌਰਾਨ ਨਕਲ ਕਰਨ, ਕਰਵਾਉਣ ਨਹੀਂ ਦੇਵਾਂਗੇ ਅਤੇ ਅਸੀਂ ਆਪਣੀਆਂ ਪ੍ਰੀਖਿਆਵਾਂ ਨੂੰ ਨਮੂਨੇਦਾਰ, ਸਤਿਕਾਰਯੋਗ, ਡਰ, ਭੈਅ ਰਹਿਤ ਅਤੇ ਮੁਕੰਮਲ ਨਕਲ ਰਹਿਤ ਕਰਨ ਕਰਵਾਉਣ ਨੂੰ ਪਹਿਲ ਦੇਵਾਂਗੇ।

ਉਨ੍ਹਾਂ ਦੱਸਿਆ ਕਿ ਬੱਚਿਆ ਦੇ ਸਲਾਨਾ ਇਮਤਿਹਾਨ ਬਹੁਤ ਪਵਿੱਤਰ ਅਤੇ ਮਹਾਨ ਕਾਰਜ ਹਨ ਪਰ ਪਿਛਲੇ ਸਮੇਂ ਦੌਰਾਨ ਸਾਡੇ ਅਵੇਸਲੇਪਣ ਨੇ ਪ੍ਰੀਖਿਆਵਾਂ ਦੀ ਮਰਯਾਦਾ ਤੇ ਪੱਧਰ ਨੂੰ ਨਕਲ ਦਾ ਰੂਪ ਦੇ ਕੇ ਧੁੰਦਲਾ ਕਰ ਦਿੱਤਾ ਹੈ। ਨਕਲ ਸਾਡੇ ਸਿੱਖਿਆ ਤੰਤਰ, ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਅਤੇ ਸਮਾਜ ਨੂੰ ਵੱਡੀ ਢਾਅ ਲਾਉਂਦੀ ਹੈ।  ਉਨ੍ਹਾਂ ਦੱਸਿਆ ਕਿ ਸਾਡੇ ਸਾਰਿਆਂ ਦਾ ਫਰਜ ਬਣਦਾ ਹੈ ਕਿ ਅਸੀਂ ਆਪਣੀ ਨੈਤਿਕ ਜ਼ਿੰਮੇਵਾਰੀ ਸਮਝ ਕੇ ਪ੍ਰੀਖਿਆਵਾਂ ਕਰਨ ਸਮੇਂ ਨਕਲ ਤੋਂ ਇਲਾਵਾ ਸਾਰੀਆਂ ਭੈੜੀਆਂ ਵਾਦੀਆਂ ਨੂੰ ਖਤਮ ਕਰੀਏ ਤਾਂ ਜੋ ਸਾਫ ਸੁਥਰੀਆਂ, ਨਕਲ, ਡਰ ਰਹਿਤ ਪ੍ਰੀਖਿਆਵਾਂ ਹੋ ਸਕਣ। ਜੇਕਰ ਅਸੀਂ ਸਕੂਲੀ ਪ੍ਰੀਖਿਆਵਾਂ ਹਰ ਪੱਖ ਤੋਂ ਵਧੀਆ ਢੰਗ ਅਤੇ ਨਕਲ ਰਹਿਤ ਕਰਵਾਂਵਾਗੇ ਤਾਂ ਸਾਡੇ  ਵਿਦਿਆਰਥੀ ਚੰਗੇ ਅੰਕਾਂ ਨਾਲ ਪਾਸ ਹੋਣਗੇ ਅਤੇ ਜ਼ਿੰਦਗੀ ਦੇ ਕਿਸੇ ਵੀ ਖੇਤਰ ਵਿੱਚ ਵੀ ਉਨ੍ਹਾਂ ਨੂੰ ਕੋਈ ਦਿੱਕਤ ਪੇਸ਼ ਨਹੀਂ ਆਵੇਗੀ। ਇਸ ਮੌਕੇ ਸ. ਲਖਵਿੰਦਰ ਸਿੰਘ ਜਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ, ਗੁਰਇੰਦਰ ਸਿੰਘ ਬਰਾੜ, ਸਹਾਇਕ ਸਿੱਖਿਆ ਅਫਸਰ(ਖੇਡਾਂ), ਸ਼੍ਰੀ ਸੰਦੀਪ ਕੰਬੋਜ, ਜਿਲ੍ਹਾ ਗਾਈਡੈਂਸ ਕੋਸਲਰ ਸਕੂਲ ਪ੍ਰਿੰਸੀਪਲ, ਸ਼੍ਰੀਮਤੀ ਹਰਕਿਰਨ ਕੌਰ ਅਤੇ ਸਮੂਹ ਸਟਾਫ ਹਾਜ਼ਰ ਸਨ।

   

 

Tags: MIX PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD