Wednesday, 15 May 2024

 

 

ਖ਼ਾਸ ਖਬਰਾਂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ

 

ਘਰ-ਘਰ ਰੁਜਗਾਰ ਮਿਸ਼ਨ ਤਹਿਤ ਯੋਗ ਉਮੀਦਵਾਰਾਂ ਦੀ ਕੀਤੀ ਚੋਣ- ਡਾ: ਰਾਜ ਕੁਮਾਰ ਵੇਰਕਾ

ਰੁਜਗਾਰ ਮੇਲੇ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਕੰਪਨੀਆਂ ਨੇ ਲਿਆ ਹਿੱਸਾ

Web Admin

Web Admin

5 Dariya News (ਕੁਲਜੀਤ ਸਿੰਘ)

ਅੰਮ੍ਰਿਤਸਰ , 21 Feb 2018

ਪੰਜਾਬ ਸਰਕਾਰ ਘਰਲੂ-ਘਰ ਰੁਜਗਾਰ ਮਿਸ਼ਨ ਤਹਿਤ ਰਾਜ ਦੇ ਨੋਜਵਾਨਾਂ ਨੂੰ ਰੁਜ਼ਗਾਰ ਪ੍ਰਦਾਨ ਕਰਨ ਲਈ ਲਗਾਏ ਜਾ ਰਹੇ ਮੇਲਿਆਂ ਦੀ ਲੜੀ ਤਹਿਤ ਦੂਜੇ ਰਾਜ ਪੱਧਰੀ ਮੇਲਾ ਦਾ ਆਯੋਜਨ ਸਰਕਾਰੀ ਬਹੁਤਕਨੀਕੀ ਕਾਲਜ ਅੰਮ੍ਰਿਤਸਰ ਵਿਖੇ ਕੀਤਾ ਗਿਆ। ਇਸ ਮੇਲੇ ਦਾ ਉਦਘਾਟਨ ਮੁੱਖ ਮਹਿਮਾਨ ਡਾ: ਰਾਜ ਕੁਮਾਰ ਵੇਰਕਾ ਵਿਧਾਇਕ ਨੇ ਕੀਤਾ। ਇਸ ਮੌਕੇ ਮੈਂਬਰ ਪਾਰਲੀਮੈਂਟ ਸ੍ਰ ਗੁਰਜੀਤ ਸਿੰਘ ਔਜਲਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਸ੍ਰ ਇੰਦਰਬੀਰ ਸਿੰਘ ਬੁਲਾਰੀਆ ਤੇ ਸੁਖਵਿੰਦਰ ਸਿੰਘ ਡੈਨੀ, ਮੇਅਰ ਨਗਰ ਨਿਗਮ ਸ੍ਰ ਕਰਮਜੀਤ ਸਿੰਘ ਰਿੰਟੂ, ਡਿਪਟੀ ਮੇਅਰ ਰਮਨ ਬਖਸ਼ੀ ਅਤੇ ਜਿਲਾ ਪ੍ਰਧਾਨ ਕਾਂਗਰਸ ਸ਼ਹਿਰੀ ਸ੍ਰੀ ਜੁਗਲ ਕਿਸ਼ੋਰ ਸ਼ਰਮਾ, ਪੰਜਾਬ ਮਹਿਲਾ ਮੋਰਚਾ ਕਾਂਗਰਸ ਦੀ ਪ੍ਰਧਾਨ ਮੈਡਮ ਮਮਤਾ ਦੱਤਾ, ਸ੍ਰੀ ਨਵਦੀਪ ਸਿੰਘ ਗੋਲਡੀ, ਪ੍ਰਿੰਸੀਪਲ ਪਲਵਿੰਦਰ ਸਿੰਘ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਵਿੰਦਰ ਸਿੰਘ ਵੀ ਹਾਜ਼ਰ ਸਨ। ਇਸ ਮੇਲੇ ਵਿੱਚ ਰਾਸ਼ਟਰੀ ਅਤੇ ਅੰਤਰਰਾਸ਼ਟਰੀ  ਕੰਪਨੀਆਂ ਅਲੰਬਿੰਕ ਫਾਰਮਾਸਿਊਟੀਕਲ ਕੰਪਨੀ ਮੁੰਬਈ, ਜੋਹਨ ਡੀਅਰ ਇੰਡੀਆ ਪਟਿਆਲਾ, ਵੁਡਮਾਸਟਰ ਮਸੀਨਜ਼ ਲੁਧਿਆਣਾ, ਜੇਟਕਟ ਸੋਨਾ ਹਰਿਆਣਾ  ਐਨ ਆਈ ਟੀ ਟੀ  ਅੰਮ੍ਰਿਤਸਰ, ਈ ਐਸ ਪੀ ਐਲ ਮੋਹਾਲੀ, ਜੈਕਸਨ ਫਾਰਮਾਸੀਊਟੀਕਲ, ਜੀ ਐਨ ਏ ਫਗਵਾੜਾ, S818POORJ9 P1LOON79 ਅਤੇ 25 ਹੋਰ ਕੰਪਨੀਆਂ ਨੇ ਸਮੂਲੀਅਤ ਕਰਕੇ ਯੋਗ ਉਮੀਦਵਾਰਾਂ ਦੀ ਨੌਕਰੀ ਲਈ ਚੋਣ ਕੀਤੀ।  ਇਸ ਲੜੀ ਤਹਿਤ ਜਿਲਾ ਪ੍ਰਸਾਸ਼ਨ ਵੱਲੋਂ 24 ਫਰਵਰੀ 2018 ਨੂੰ ਵੀ ਸਰਕਾਰੀ ਪੋਲੀਟੈਕਨਿਕ ਕਾਲਜ ਛੇਹਰਟਾ ਵਿਖੇ ਜਿਲਾ ਪੱਧਰੀ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਮੌਕੇ ਸੰਬੋਧਨ ਕਰਦਿਆਂ ਡਾ: ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 20 ਫਰਵਰੀ ਤੋਂ ਲੈ ਕੇ 08 ਮਾਰਚ ਤੱਕ ਰਾਜ ਭਰ ਵਿੱਚ ਲਗਾਏ ਜਾ ਰਹੇ  ਰੁਜ਼ਗਾਰ ਮੇਲਿਆਂ ਰਾਹੀਂ ਲੱਗਭੱਗ 50 ਹਜ਼ਾਰ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦਾ ਟੀਚਾ ਮਿੱਥਿਆ ਗਿਆ ਹੈ ਤੇ ਇਹ ਰੁਜ਼ਗਾਰ ਮੇਲੇ ਇਸੇ ਤਰਾਂ ਜਾਰੀ ਰੱਖੇ ਜਾਣਗੇ। ਉਹਨਾਂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਘਰ-ਘਰ ਰੁਜ਼ਗਾਰ ਦੇਣ ਦੇ ਮੰਤਵ ਦੀ ਪੂਰਤੀ ਲਈ ਰਾਜ ਵਿਚ ਦੂਜੇ ਸੂਬਾ ਪੱਧਰੀ ਰੁਜ਼ਗਾਰ ਮੇਲਿਆਂ ਦੀ ਸ਼ੁਰੂਆਤ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਨਾਂ ਮੇਲਿਆਂ ਵਿੱਚ ਨੋਕਰੀ ਲਈ ਕੋਈ ਵੀ ਹੁਨਰਮੰਦ ਨੋਜਵਾਨwww.ghargharrogar.punjab.gov.in 'ਤੇ ਆਪਣੇ-ਆਪ ਨੂੰ ਰਜਿਸਟਰ ਕਰਵਾ ਸਕਦਾ ਹੈ। ਇਸ ਮੌਕੇ ਡਾ: ਵੇਰਕਾ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਵਚਨਬੱਧ ਹੈ। ਉਹਨਾਂ ਨੇ ਨੋਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਜੋਕੇ ਸਮੇਂ ਵਿੱਚ ਕਿੱਤਾਮੁਖੀ ਸਿਖਲਾਈ ਹਾਸਲ ਕਰਕੇ ਆਪਣੇ ਆਪ ਨੂੰ ਸਮੇਂ ਮੰਗ ਅਨੁਸਾਰ ਤਿਆਰ ਕਰਨ ਤਾਂ ਜੋ ਉਹਨਾਂ ਨੂੰ ਰੁਜਗਾਰ ਦੇ ਵੱਧ ਤੋਂ ਵੱਧ ਮੌਕੇ ਮਿਲ ਸਕਣ।  ਉਹਨਾਂ ਨੇ ਨੌਜਵਾਨਾਂ ਵੱਲੋਂ ਆਪਣੀ ਜ਼ਿੰਦਗੀ ਦੇ ਟੀਚੇ ਮਿੱਥੇ ਜਾਣ ਦੀ ਲੋੜ 'ਤੇ ਜ਼ੋਰ ਦਿੰਦਿਆਂ, ਨੌਜਵਾਨਾਂ ਨੂੰ ਸਖਤ ਮਿਹਨਤ ਕਰਨ ਦੇ ਨਾਲ-ਨਾਲ ਆਪਣੀ ਜਿੰਦਗੀ ਨੂੰ ਇਮਾਨਦਾਰੀ ਨਾਲ ਬਸਰ ਕਰਨ ਲਈ ਵੀ ਪ੍ਰੇਰਿਤ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਸ੍ਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਨਾਂ ਰੁਜ਼ਗਾਰ ਮੇਲਿਆਂ ਰਾਹੀਂ ਯੋਗ ਉਮੀਦਵਾਰਾਂ ਨੂੰ ਬਿਨਾਂ ਕਿਸੇ ਪੱਖਪਾਤ ਤੇ ਮੈਰਿਟ ਅਧਾਰ ਤੇ ਨੌਕਰੀ ਦਿੱਤੀ ਜਾਵੇਗੀ। ਉਨਾ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਦੇ ਮੌਕੇ ਪ੍ਰਦਾਨ ਕਰਨ ਦਾ ਯਤਨ ਕੀਤਾ ਜਾ ਰਿਹਾ ਹੇ।   ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ  ਜ਼ਿਲਾ ਪੱਧਰ 'ਤੇ ਵੀ ਹੁਨਰ ਵਿਕਾਸ ਕੇਂਦਰ ਖੋਲੇ ਜਾ ਰਹੇ ਹਨ। 

 

Tags: PUNJAB CONGRESS

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD