Saturday, 18 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ

 

ਮੋਹਾਲੀ ਵਿਚ ਹੀ ਬਣੇਗਾ ਪ੍ਰਸਤਾਵਿਤ ਮੈਡੀਕਲ ਕਾਲਜ : ਬਲਬੀਰ ਸਿੰਘ ਸਿੱਧੂ

ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ, ਸਿਹਤ ਵਿਭਾਗ ਅਤੇ ਗਮਾਡਾ ਦੇ ਅਧਿਕਾਰੀਆਂ ਨੇ ਮੈਡੀਕਲ ਕਾਲਜ ਬਣਾਉਣ ਸਬੰਧੀ ਥਾਂ ਦਾ ਲਿਆ ਜਾਇਜ਼ਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 22 Feb 2018

ਮੋਹਾਲੀ ਵਿਚ ਹੀ ਬਣੇਗਾ ਪ੍ਰਸਤਾਵਿਤ ਮੈਡੀਕਲ ਕਾਲਜ। ਇਸਨੂੰ ਹੋਰ ਥਾਂ ਤੇ ਬਦਲਣ ਦੀ ਕੋਈ ਤਜਵੀਜ਼ ਨਹੀਂ ਹੈ। ਇਸ ਸਬੰਧੀ ਮੁੱਖ ਮੰਤਰੀ, ਪੰਜਾਬ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਵੱਲੋਂ ਵੀ ਸਪੱਸ਼ਟ ਤੌਰ ਤੇ ਭਰੋਸਾ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਸਥਾਨਿਕ ਵਿਧਾਇਕ  ਬਲਬੀਰ ਸਿੰਘ ਸਿੱਧੂ ਨੇ ਮੈਡੀਕਲ ਕਾਲਜ਼ ਬਣਾਉਣ ਲਈ ਸਿਹਤ ਵਿਭਾਗ,ਮੈਡੀਕਲ ਸਿੱਖਿਆ ਵਿਭਾਗ, ਗਮਾਡਾ ਅਤੇ ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਬੜਮਾਜਰਾ ਅਤੇ ਬਲੌਂਗੀ ਵਿਖੇ ਥਾਂ ਦਾ ਜਾਇਜਾ ਲੈਣ ਉਪਰੰਤ ਦਿੱਤੀ। ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਕਰਦਿਆਂ ਸ੍ਰ: ਸਿੱਧੂ ਨੇ ਮੈਡੀਕਲ ਕਾਲਜ ਨੂੰ ਮੁਹਾਲੀ ਤੋਂ ਤਬਦੀਲ ਕੀਤੀਆਂ ਜਾਣ ਵਾਲੀਆਂ ਕਿਆਸਰਾਈਆਂ ਨੂੰ ਮੁੱਢ ਤੋਂ ਰੱਦ ਕਰਦਿਆਂ ਕਿਹਾ ਕਿ ਇਸ ਵਿਚ ਕੋਈ ਵੀ ਸਚਾਈ ਨਹੀਂ ਹੈ। ਮੈਡੀਕਲ ਕਾਲਜ਼ ਮੁਹਾਲੀ ਵਿਖੇ ਹੀ ਬਣੇਗਾ। ਉਨ੍ਹਾਂ ਵਿਰੋਧੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੋਂ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਉਹ ਅਜਿਹੇ ਵਿਅਕਤੀਆਂ ਦੀਆਂ ਲੁੰਬੜਚਾਲਾਂ ਵਿਚ ਨਾ ਆਉਣ ਜਿਹੜੇ ਕਿ ਮੈਡੀਕਲ ਕਾਲਜ ਨੂੰ ਮੁਹਾਲੀ ਤੋਂ ਤਬਦੀਲ ਕਰਨ ਦਾ ਝੂਠਾ ਪ੍ਰਚਾਰ ਕਰ ਰਹੇ ਹਨ।ਮੈਡੀਕਲ ਕਾਲਜ ਬਣਾਉਣ ਵਾਲੀ ਥਾਂ ਦਾ ਜਾਇਜਾ ਲੈਣ ਮੌਕੇ ਸ੍ਰ: ਸਿੱਧੂ ਨਾਲ ਉਨ੍ਹਾਂ ਦੇ ਸਿਆਸੀ ਸਲਾਹਕਾਰ ਸ੍ਰੀ ਹਰਕੇਸ਼ ਚੰਦ ਸ਼ਰਮਾਂ ਮੱਛਲੀਕਲਾਂ, ਗੁਰਚਰਨ ਸਿੰਘ ਭਮਰਾ, ਮੈਡੀਕਲ ਸਿੱਖਿਆ ਵਿਭਾਗ ਦੇ ਸੰਯੁਕਤ ਡਾਇਰੈਕਟਰ ਅਤੇ ਸਿਹਤ ਮੰਤਰੀ ਪੰਜਾਬ ਦੇ ਓ.ਐਸ.ਡੀ., ਡਾ: ਪੁਨੀਤ ਗਿਰਦਰ,  ਵਧੀਕ  ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਸੰਜੀਵ ਕੁਮਾਰ ਗਰਗ, ਸਿਵਲ ਸਰਜਨ ਡਾ: ਰੀਟਾ ਭਾਰਦਵਾਜ, ਐਸ.ਡੀ.ਐਮ. ਡਾ:ਆਰ.ਪੀ.ਸਿੰਘ, ਐਸ.ਐਮ.ਓ.ਮਨਜੀਤ ਸਿੰਘ ਅਤੇ ਸਿਹਤ ਵਿਭਾਗ ਤੇ ਸਿਵਲ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ। 

 

Tags: Balbir Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD