Saturday, 18 May 2024

 

 

ਖ਼ਾਸ ਖਬਰਾਂ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ

 

ਇੰਡੋ ਗਲੋਬਲ ਕਾਲਜਿਜ ਵਿਚ ਪੇਡੂ ਵਿਕਾਸ ਸੰਭਾਵਨਾ ਅਤੇ ਸੁਰੱਖਿਆ ਤੇ ਕੌਮੀ ਕਾਨਫ਼ਰੰਸ ਦਾ ਆਯੋਜਨ

ਪਦਮ ਸ਼੍ਰੀ ਬਲਬੀਰ ਸਿੰਘ ਸੀਚੇਵਾਲ ਸਮੇਤ ਮਸ਼ਹੂਰ ਹਸਤੀਆਂ ਤੇ ਸੰਵੇਦਨਸ਼ੀਲ ਮੁੱਦੇ ਤੇ ਕੀਤੀ ਚਰਚਾ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 25 Feb 2018

ਦੇਸ਼ ਦੇ ਵੱਡੇ ਹਿੱਸੇ ਦਾ ਅੰਨ ਪੈਦਾ ਕਰਕੇ ਢਿੱਡ ਭਰਨ ਵਾਲੇ ਪ੍ਰਾਂਤ ਪੰਜਾਬ ਦੇ ਪਿੰਡਾਂ ਦੇ ਵਿਕਾਸ ਅਤੇ ਸੁਰੱਖਿਆ ਦੇ ਵਿਚਾਰ ਚਰਚਾ ਕਰਨ ਦੇ ਮੰਤਵ ਨਾਲ  ਇੰਡੋ ਗਲੋਬਲ ਗਰੁੱਪ ਆਫ਼ ਕਾਲਜਿਜ ਵਿਚ ਕੌਮਾਂਤਰੀ ਕਾਨਫ਼ਰੰਸ ਦਾ ਆਯੋਜਨ ਕੀਤਾ ਗਿਆ। ਇਸ ਰਾਸ਼ਟਰੀ ਕਾਨਫ਼ਰੰਸ ਵਿਚ ਦੇਸ਼ ਦੇ ਵੱਖ ਵੱਖ ਕੋਨਿਆਂ ਤੋਂ 350 ਦੇ ਕਰੀਬ ਆਰਕੀਟੈਕਟ, ਪਲੈਨਰ, ਇੰਜੀਨੀਅਰ, ਹੈਰੀਟੇਜ ਪ੍ਰੇਮੀ, ਵਾਤਾਵਰਨ ਪ੍ਰੇਮੀ, ਐਨ ਜੀ , ਸਰਕਾਰੀ ਏਜੰਸੀਆਂ ਅਤੇ ਆਰਕੀਟੈਕਟ ਅਤੇ ਆਰਕੀਟੈਕਟ ਵਿਦਿਆਰਥੀਆਂ ਨੇ ਹਿੱਸਾ ਲਿਆ। ਜਦ ਕਿ ਇਸ ਮੌਕੇ ਤੇ ਮਸ਼ਹੂਰ ਵਾਤਾਵਰਨ ਪ੍ਰੇਮੀ ਪਦਮ ਸ਼੍ਰੀ ਬਲਬੀਰ ਸਿੰਘ ਸੀਚੇਵਾਲ, ਡਾ. ਗੁਰਦੇਵ ਸਿੰਘ ਗਿੱਲ, ਪ੍ਰੈਜ਼ੀਡੇਂਟ ਇੰਡੋ ਕੈਨੇਡਾ ਵਿਲੇਜ਼ ਇੰਪਰੂਵਮੈਂਟ ਟਰੱਸਟ ਅਤੇ ਪੀ ਐਲ ਕਲੇਰ, ਸਾਬਕਾ ਪ੍ਰਿੰਸੀਪਲ ਚੀਫ਼ ਕਨਜ਼ਰਵੇਟਰ ਜੰਗਲਾਤ ਵਿਭਾਗ, ਪੰਜਾਬ ਨੇ ਖ਼ਾਸ ਤੌਰ ਤੇ ਸ਼ਿਰਕਤ ਕਰਦੇ ਹੋਏ ਇਸ ਸੰਵੇਦਨਸ਼ੀਲ ਮੁੱਦੇ ਤੇ ਚਰਚਾ ਕੀਤੀ।ਪਦਮ ਸ਼੍ਰੀ ਬਲਬੀਰ ਸਿੰਘ ਸੀਚੇਵਾਲ ਨੇ ਹਾਜ਼ਰ ਪ੍ਰੋਫੈਸ਼ਨਲ ਅਤੇ ਵਿਦਿਆਰਥੀਆਂ ਨੂੰ ਆਪਣੀ ਪੇਸ਼ੇਵਾਰ ਜ਼ਿੰਦਗੀ ਤੋਂ ਬਾਹਰ ਆਕੇ ਪਿੰਡਾਂ ਪ੍ਰਤੀ ਵਚਨਬੱਧਤਾ ਅਤੇ  ਸਮਰਪਣ ਦੀ ਭਾਵਨਾ ਨਾਲ ਸੇਵਾ ਕਰਨ ਦੀ ਪ੍ਰੇਰਨਾ ਦਿਤੀ।ਇਸ ਦੇ ਨਾਲ ਹੀ ਉਨ੍ਹਾਂ ਸੀਚੇਵਾਲ ਮਾਡਲ ਦਾ ਪ੍ਰਦਰਸ਼ਨ ਕਰਦੇ ਹੋਏ ਆਪਣੇ ਜੱਦੀ ਪਿੰਡ ਸੀਚੇਵਾਲ ਦੇ ਵਿਕਾਸ ਲਈ ਇਕ ਵੀਡਿÀ ਦਾ ਪ੍ਰਦਰਸ਼ਨ ਕੀਤਾ। ਜਦ ਕਿ ਡਾ. ਗੁਰਦੇਵ ਸਿੰਘ ਗਿੱਲ ਨੇ ਦੱਸਿਆਂ ਕਿ ਉਨ੍ਹਾਂ ਪਿਛਲੇ 15 ਸਾਲਾਂ ਵਿਚ ਲਗਭਗ 200 ਪਿੰਡ ਤਬਦੀਲ ਹੋ ਚੁੱਕੇ ਹਨ। ਇਸ ਲਈ ਇਸ ਕਦਮ ਨਾਲ ਪੰਜਾਬ ਦੇ ਸਾਰੇ ਪਿੰਡਾਂ ਨੂੰ ਬਦਲਣ ਲਈ 40 ਸਾਲ ਦਾ ਸਮਾਂ ਲੱਗੇਗਾ।ਇਸ ਲਈ ਨਵੀਨਤਮ ਤਕਨਾਲੋਜੀ ਅਤੇ ਲੋੜੀਦੇ ਵਿੱਤੀ ਸਾਧਨਾਂ ਦੇ ਜ਼ਰੂਰਤ ਹੈ।ਖ਼ਾਸ ਮਹਿਮਾਨ ਪੀ ਐਲ ਕਲੇਰ ਨੇ ਪਿੰਡਾਂ ਨੂੰ ਸਾਫ਼ ਸੁਥਰਾ ਰੱਖਣ ਦੇ ਨਾਲ ਨਾਲ ਸੁੰਦਰ ਬਣਾਉਣ ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਪਿੰਡਾਂ ਦੇ ਖੁਲੇ ਵਾਤਾਵਰਨ ਨੂੰ ਕੁਦਰਤ ਦੀ ਸੁੰਦਰਤਾ ਨਾਲ ਯਾਨੀ ਬੂਟੇ ਲਗਾਕੇ ਹੋਰ ਖ਼ੂਬਸੂਰਤ ਬਣਾਉਣਾ ਚਾਹੀਦਾ ਹੈ। ਜਦ ਕਿ ਮਸ਼ਹੂਰ ਆਰਕੀਟੈਕਟ ਐਸ਼ ਐੱਸ ਬਹਾਗਾ ਨੇ ਵੱਖ ਵੱਖ ਦੇਸ਼ਾਂ ਦੇ ਮਾਡਲ ਪਿੰਡਾਂ ਦੀ ਸੰਖੇਪ ਜਾਣਕਾਰੀ ਦੇ ਕੇ ਡੈਲੀਗੇਟਾਂ ਨੂੰ ਨਵੇਕਲੇ ਬਦਲਾਵਾਂ ਲਈ ਪ੍ਰੇਰਿਤ ਕੀਤਾ।ਆਰ ਸੰਜੇ ਗੋਇਲ, ਚੇਅਰਮੈਨ ਆਈ ਏ ਏ ਪੰਜਾਬ ਨੇ ਪਿੰਡਾਂ ਦੇ ਵਿਕਾਸ ਅਤੇ ਸਥਿਰਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿਤੀ।ਪੰਜਾਬ ਊਰਜਾ ਏਜੰਸੀ ਦੇ ਸਹਾਇਕ ਜਰਨਲ ਮੈਨੇਜਰ ਬਲਕਾਰ ਸਿੰਘ ਨੇ ਪਿੰਡਾਂ ਵਿਚ ਨਵਿਆਉਣ ਯੋਗ ਊਰਜਾ ਅਤੇ ਊਰਜਾ ਸਮਰੱਥਾ ਨੂੰ ਪ੍ਰਫੁੱਲਿਤ ਕਰਨ ਦੀ ਪੇਸ਼ਕਸ਼ ਕੀਤੀ।ਜਦ ਕਿ ਪੇਂਡੂ ਅਤੇ ਉਦਯੋਗਿਕ ਵਿਕਾਸ ਦੇ ਪ੍ਰੋਫੈਸਰ  ਡਾ. ਆਰ ਐੱਸ ਘੁੰਮਣ ਧਰਤੀ ਹੇਠਲੇ ਪਾਣੀ ਸਬੰਧੀ ਇਕ ਅਹਿਮ ਰਿਪੋਰਟ ਸਾਂਝੀ ਕੀਤੀ। ਇੰਡੋ ਗਲੋਬਲ ਦੇ ਚੇਅਰਮੈਨ ਸੁਖਦੇਵ ਸਿੰਗਲਾ ਨੇ ਹਾਜ਼ਰ ਮਹਿਮਾਨਾਂ ਨੂੰ ਇਸ ਸੰਵੇਦਨਸ਼ੀਲ ਮੁੱਦੇ ਤੇ ਅਹਿਮ ਚਰਚਾ ਕਰਨ ਲਈ ਸਭ ਦਾ ਧੰਨਵਾਦ ਕੀਤਾ। 

 

Tags: Indo Global Colleges , SEECHEWAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD