Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਅਕਾਲੀ-ਭਾਜਪਾ ਵਫਦ ਵੱਲੋਂ ਰਾਜਪਾਲ ਨੂੰ ਲੁਧਿਆਣਾ ਨਿਗਮ ਚੋਣਾਂ ਦਾ ਅਮਲ ਰੱਦ ਕਰਨ ਅਤੇ ਤਾਜ਼ਾ ਚੋਣਾਂ ਕਰਵਾਉਣ ਸੰਬੰਧੀ ਸੂਬਾ ਸਰਕਾਰ ਨੂੰ ਹੁਕਮ ਦੇਣ ਦੀ ਅਪੀਲ

ਬੂਥਾਂ ਉੱਤੇ ਕਬਜ਼ੇ ਕਰਨ ਅਤੇ ਜਾਅਲੀ ਵੋਟਾਂ ਭੁਗਤਾਉਣ ਵਾਲੀ ਭੀੜ ਦੀ ਅਗਵਾਈ ਕਰਨ ਲਈ ਰਵਨੀਤ ਬਿੱਟੂ ਅਤੇ ਭਾਰਤ ਭੂਸ਼ਣ ਆਸ਼ੂ ਖ਼ਿਲਾਫ ਢੁੱਕਵੇਂ ਕੇਸ ਦਰਜ ਕਰਨ ਦੀ ਮੰਗ ਕੀਤੀ

Web Admin

Web Admin

5 Dariya News

ਚੰਡੀਗੜ੍ਹ , 26 Feb 2018

Last updated on: Feb 26, 2018, 00:00 IST

ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀਆ ਜਨਤਾ ਪਾਰਟੀ ਦੇ ਇੱਕ ਸਾਂਝੇ ਵਫਦ ਨੇ ਅੱਜ ਪੰਜਾਬ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਨੂੰ ਅਪੀਲ ਕੀਤੀ ਹੈ ਕਿ ਉਹ ਸੂਬਾ ਸਰਕਾਰ ਨੂੰ ਲੁਧਿਆਣਾ ਨਗਰ ਨਿਗਮ ਦਾ ਚੋਣ ਅਮਲ ਰੱਦ ਕਰਕੇ ਦੁਬਾਰਾ ਚੋਣਾਂ ਕਰਵਾਉਣ ਦਾ ਹੁਕਮ ਦੇਣ।ਸੀਨੀਅਰ ਅਕਾਲੀ ਆਗੂਆਂ ਬਿਕਰਮ ਸਿੰਘ ਮਜੀਠੀਆ, ਮਹੇਸ਼ਇੰਦਰ ਸਿੰਘ ਗਰੇਵਾਲ, ਦਿਨੇਸ਼ ਕੁਮਾਰ ਅਤੇ ਰਜਿੰਦਰ ਭੰਡਾਰੀ ਦੀ ਅਗਵਾਈ ਵਿਚ ਅਕਾਲੀ-ਭਾਜਪਾ ਦੇ ਇੱਕ ਸਾਂਝੇ ਵਫਦ ਨੇ  ਲੁਧਿਆਣਾ ਨਗਰ ਨਿਗਮ ਦੀ ਚੋਣ ਦੌਰਾਨ ਕਾਂਗਰਸ ਪਾਰਟੀ ਵੱਲੋਂ ਹਿੰਸਾ ਅਤੇ ਡਰਾਵੇ ਨਾਲ ਬੂਥਾਂ ਉੱੇਤੇ ਕਬਜ਼ੇ ਕਰਨ ਅਤੇ ਹੇਰਾਫੇਰੀ ਨਾਲ ਵੋਟਾਂ ਭੁਗਤਾਉਣ ਦੇ ਮਸਲੇ ਨੂੰ ਰਾਜਪਾਲ ਦੇ ਧਿਆਨ ਵਿਚ ਲਿਆਉਂਦਿਆਂ ਕਿਹਾ ਕਿ ਲੋਕਤੰਤਰ ਦਾ ਕਤਲ ਕੀਤਾ ਜਾ ਚੁੱਕਿਆ ਹੈ। ਹੁਣ ਸਿਰਫ ਦੁਬਾਰਾ ਚੋਣਾਂ ਕਰਵਾ ਕੇ ਹੀ ਸੂਬੇ ਅੰਦਰ ਲੋਕਤੰਤਰ ਦੀ ਬਹਾਲੀ ਕੀਤੀ ਜਾ ਸਕਦੀ ਹੈ।ਵਫਦ ਨੇ ਰਾਜਪਾਲ ਦੇ ਧਿਆਨ ਵਿਚ ਇਹ ਗੱਲ ਵੀ ਲਿਆਂਦੀ ਕਿ ਲੁਧਿਆਣਾ ਸਾਂਸਦ ਰਵਨੀਤ ਸਿੰਘ ਬਿੱਟੂ ਅਤੇ ਕਾਂਗਰਸ ਵਿਧਾਇਕ ਭਾਰਤ ਭੂਸ਼ਣ ਆਸ਼ੂ ਦੇ ਸਿੱਧੇ ਕੰਟਰੋਲ ਹੇਠ ਕਾਂਗਰਸ ਪਾਰਟੀ ਵੱਲੋਂ ਚੋਣਾਂ ਦੌਰਾਨ ਹੇਰਾਫੇਰੀ ਕੀਤੀ ਗਈ।  ਇਹ ਆਗੂ ਬਾਹਰਲੇ ਵਿਅਕਤੀਆਂ ਅਤੇ ਗੁੰਡਿਆਂ ਦੀਆਂ ਧਾਂੜਾਂ ਨੂੰ ਪੋਲਿੰਗ ਬੂਥਾਂ  ਉੱਤੇ ਲੈ ਕੇ ਗਏ ਅਤੇ ਉੱਥੇ ਜਾ ਕੇ ਦੱਬ ਕੇ ਹੇਰਾਫੇਰੀ ਕੀਤੀ। ਇਹਨਾਂ ਨਾਲ ਸੁਰੱਖਿਆ ਕਰਮਚਾਰੀ ਦੀ ਭਾਰੀ ਤਾਇਨਾਤੀ ਹੋਣ ਕਰਕੇ ਕੋਈ ਇਹਨਾਂ ਨੂੰ ਰੋਕ ਨਹੀਂ ਸਕਿਆ। ਇਹਨਾਂ ਆਗੂਆਂ ਨੇ ਆਪਣੇ ਨਾਲ ਤਾਇਨਾਤ ਸੁਰੱਖਿਆ ਕਰਮਚਾਰੀਆਂ ਦਾ ਇਸਤੇਮਾਲ ਬੂਥਾਂ ਉੱਤੇ ਕਬਜ਼ੇ ਕਰਨ, ਜਾਅਲੀ ਵੋਟਾਂ ਭੁਗਤਾਉਣ ਤੋਂ ਇਲਾਵਾ ਅਕਾਲੀ-ਭਾਜਪਾ ਵਰਕਰਾਂ ਅਤੇ ਮੀਡੀਆ ਕਰਮਚਾਰੀਆਂ ਨੂੰ ਡਰਾਉਣ ਲਈ ਕੀਤਾ।ਵਫਦ ਨੇ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਲੁਧਿਆਣਾ ਪ੍ਰਸਾਸ਼ਨ ਨੂੰ ਸਾਂਸਦ ਰਵਨੀਤ ਸਿੰਘ ਬਿੱਟੂ ਅਤੇ  ਵਿਧਾਇਕ ਭਾਰਤ ਭੂਸ਼ਣ ਆਸ਼ੂ ਤੋਂ ਇਲਾਵਾ ਸੁਰਿੰਦਰ ਦਾਵਾਰ ਅਤੇ ਰਾਕੇਸ਼ ਪਾਂਡੇ ਵਰਗੇ ਉਹਨਾਂ ਸਾਰੇ ਕਾਂਗਰਸੀ ਆਗੂਆਂ ਖਿਲਾਫ ਮਾਮਲੇ ਦਰਜ ਕਰਨ ਦਾ ਹੁਕਮ ਦੇਣ, ਜਿਹਨਾਂ ਖਿਲਾਫ ਸ਼ਿਕਾਇਤਾਂ ਦਰਜ ਹੋਈਆਂ ਹਨ। 

ਇਹ ਵੀ ਬੇਨਤੀ ਕੀਤੀ ਗਈ ਹੈ ਕਿ ਉਹ ਪ੍ਰਸਾਸ਼ਨ ਨੂੰ ਅਕਾਲੀ-ਭਾਜਪਾ ਵਰਕਰਾਂ ਖ਼ਿਲਾਫ ਦਰਜ ਕੀਤੇ ਗਏ ਸਾਰੇ ਝੂਠੇ ਕੇਸ  ਤੁਰੰਤ ਵਾਪਸ ਲੈਣ ਦਾ ਹੁਕਮ ਦੇਣ।ਵਫਦ ਨੇ ਰਾਜਪਾਲ ਕੋਲ ਇਹ ਨੁਕਤਾ ਵੀ ਉਠਾਇਆ ਕਿ ਸਿਵਲ ਅਤੇ ਪੁਲਿਸ ਅਧਿਕਾਰੀਆਂ ਸਮੇਤ ਸਮੁੱਚੀ ਚੋਣ ਮਸ਼ੀਨਰੀ ਨਾ ਸਿਰਫ ਲੋਕਤੰਤਰ ਦੇ ਇਸ ਕਤਲ ਨੂੰ ਮੂਕ ਦਰਸ਼ਕ ਬਣ ਕੇ ਵੇਖਦੀ ਰਹੀ, ਸਗੋਂ ਇਹ ਸਾਰੇ ਵਾਰਡਾਂ ਵਿੱਚ ਹੇਰਾਫੇਰੀ ਕਰਨ ਵਾਲਿਆਂ ਦੀ ਮੱਦਦ ਵਾਸਤੇ ਕਾਂਗਰਸ ਪਾਰਟੀ ਨਾਲ ਮਿਲੀ ਹੋਈ ਸੀ। ਵਫਦ ਨੇ ਕਿਹਾ ਕਿ ਸਾਰੇ ਉੱਚ ਸਿਵਲ ਅਤੇ ਪੁਲਿਸ ਅਧਿਕਾਰੀਆਂ ਨੇ ਹਿੰਸਾ ਦੀਆਂ ਸਾਰੀਆਂ ਘਟਨਾਵਾਂ ਪ੍ਰਤੀ ਅੱਖਾਂ ਮੁੰਦੀ ਰੱਖੀਆਂ ਅਤੇ ਲੋਕਾਂ ਦੀ ਮੱਦਦ ਵਾਸਤੇ ਬਹੁੜਣ ਤੋਂ ਕੋਰਾ ਜਵਾਬ ਦੇ ਦਿੱਤਾ।ਇੱਥੋਂ ਤਕ ਕਿ ਸੂਬਾਈ ਚੋਣ ਕਮਿਸ਼ਨਰ ਵੀ ਆਪਣਾ ਫਰਜ਼ ਨਿਭਾਉਣ ਵਿਚ ਨਾਕਾਮ ਸਾਬਿਤ ਹੋਇਆ ਅਤੇ ਇਸ ਨੇ ਆਪਣੇ ਕੋਲ ਆਈਆਂ ਵਿਭਿੰਨ ਸ਼ਿਕਾਇਤਾਂ ਉੱਤੇ ਕੋਈ ਕਾਰਵਾਈ ਨਹੀਂ ਕੀਤੀ।ਹੇਰਾਫੇਰੀ ਦੀ ਇੱਕ ਮਿਸਾਲ ਦਿੰਦਿਆਂ ਵਫਦ ਨੇ ਦੱਸਿਆ ਕਿ ਡੁਗਰੀ ਵਿਚ ਦੋ ਬੂਥਾਂ ਉੱਤੇ ਰਜਿਸਟਰਡ ਵੋਟਾਂ ਤੋਂ ਵੀ ਵਧੇਰੇ ਵੋਟਾਂ ਪੋਲ ਹੋਈਆਂ ਹਨ। ਵਫਦ ਨੇ ਕਿਹਾ ਕਿ ਮੀਡੀਆ ਵੱਲੋਂ ਇਹ ਮਾਮਲਾ ਲੋਕਾਂ ਦੇ ਨੋਟਿਸ ਵਿਚ ਲਿਆਂਦੇ ਜਾਣ ਮਗਰੋਂ ਪ੍ਰਸਾਸ਼ਨ ਨੇ ਇਹਨਾਂ ਵਾਰਡਾਂ ਉੱਤੇ ਮੁੜ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ, ਪਰ ਅਜਿਹੀਆਂ ਹੋਰ ਸੈਂਕੜੇ ਸ਼ਿਕਾਇਤਾਂ ਉੱਤੇ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਇਹਨਾਂ ਵਿਚ ਰਵਨੀਤ ਬਿੱਟੂ ਦੇ ਰਿਸ਼ਤੇਦਾਰ ਕਰਨ ਸੇਖੋਂ ਵੱਲੋਂ ਕੀਤੀ ਗਈ ਗੋਲੀਬਾਰੀ ਵੀ ਸ਼ਾਮਿਲ ਸੀ, ਜਿਸ ਸੰਬੰਧੀ 62 ਅਕਾਲੀ ਵਰਕਰਾਂ ਸਣੇ ਵਾਰਡ ਨੰਬਰ 75 ਦੇ ਅਣਪਛਾਤੇ ਵਰਕਰਾਂ ਖ਼ਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਵਫਦ ਨੇ ਇਹ ਵੀ ਦੱਸਿਆ ਕਿ ਹਿੰਸਾ ਅਤੇ ਬੂਥਾਂ ਉੱਤੇ ਕਬਜ਼ਿਆਂ ਦੀਆਂ ਸਾਰੀਆਂ ਘਟਨਾਵਾਂ ਯੋਜਨਾਬੱਧ ਸਨ ਅਤੇ ਇਹਨਾਂ ਸਾਰੀਆਂ ਘਟਨਾਵਾਂ ਨੂੰ ਲੁਧਿਆਣਾ ਦੇ ਸਿਵਲ ਅਤੇ ਪੁਲਿਸ ਪ੍ਰਸਾਸ਼ਨ ਦੀ ਮਿਲੀਭੁਗਤ ਨਾਲ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਗੁੰਡਿਆਂ ਰਾਂਹੀ ਅੰਜ਼ਾਮ ਦਿੱਤਾ ਗਿਆ ਸੀ। ਵਫਦ ਨੇ ਕਿਹਾ ਕਿ ਡਿਊਟੀ ਤੋਂ ਕੋਤਾਹੀ ਕਰਨ ਵਾਲੇ ਸਾਰੇ ਅਧਿਕਾਰੀਆਂ ਖਿਲਾਫ ਢੁੱਕਵੀਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ । ਅਜਿਹੇ ਸਾਰੇ ਅਧਿਕਾਰੀਆਂ ਖਿਲਾਫ ਕਾਨੂੰਨ ਦੇ ਮੁਤਾਬਿਕ ਕਾਰਵਾਈ ਹੋਣੀ ਚਾਹੀਦੀ ਹੈ।ਵਫਦ ਦੇ ਮੈਂਬਰਾਂ ਵਿਚ ਹੋਰਨਾਂ ਤੋਂ ਇਲਾ ਹੀਰਾ ਸਿੰਘ ਗਾਬੜੀਆ, ਸ਼ਰਨਜੀਤ ਸਿੰਘ ਢਿੱਲੋਂ, ਡਾਕਟਰ ਦਲਜੀਤ ਸਿੰਘ ਚੀਮਾ, ਰਣਜੀਤ ਸਿੰਘ ਚੀਮਾ, ਮਨਪ੍ਰੀਤ ਅੱਯਾਲੀ ਅਤੇ ਚਰਨਜੀਤ ਬਰਾੜ ,ਦੀਨੇਸ਼  ਕੁਮਾਰ ,ਅਨਿਲ ਸਰਿਣ ,ਜੀਵਣ ਗੁਪਤਾ ,ਰੇਣੁ ਥਾਪਰ ,ਗੁਰਦੇਵ ਸ਼ਰਮਾ , ਰਵਿੰਦਰ ਅਰੋੜਾ ,ਪ੍ਰਵੀਨ ਬਾਂਸਲ ਵੀ ਸ਼ਾਮਿਲ ਸਨ।

 

Tags: Bikram Singh Majithia , Dr Daljit Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD