Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬੱਚਿਆਂ ਦੀ ਤੰਦਰੁਸਤੀ ਲਈ ਐਮਆਰ ਦਾ ਟੀਕਾ ਲਗਵਾਉਣਾ ਜ਼ਰੂਰੀ : ਸੰਜੀਵ ਕੁਮਾਰ ਗਰਗ

ਖਸਰਾ/ਰੁਬੇਲਾ ਨਾਮਕ ਜਾਨਲੇਵਾ ਬਿਮਾਰੀ ਦੇ ਖ਼ਾਤਮੇ ਲਈ ਪੰਜਾਬ ਵਿਚ ਅਪ੍ਰੈਲ/ਮਈ ਵਿਚ ਸ਼ੁਰੂ ਹੋਵੇਗੀ ਮੁਹਿੰਮ : ਡਾ. ਰੀਟਾ ਭਾਰਦਵਾਜ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 27 Feb 2018

Last updated on: Feb 27, 2018, 00:00 IST

ਖਸਰਾ/ਰੁਬੇਲਾ ਨਾਮਕ ਜਾਨਲੇਵਾ ਬਿਮਾਰੀ ਤੋਂ ਬਚਾਅ ਲਈ ਬੱਚਿਆਂ ਨੂੰ ਐਮਆਰ ਦਾ ਟੀਕਾ ਲਗਵਾਉਣਾ ਬਹੁਤ ਜ਼ਰੂਰੀ ਹੈ। ਇਸ ਬਿਮਾਰੀ ਨੂੰ ਸਾਲ 2020 ਤਕ ਦੇਸ਼ ਭਰ 'ਚੋਂ ਜੜ੍ਹੋਂ ਖ਼ਤਮ ਕਰਨ ਦੇ ਮੰਤਵ ਨਾਲ ਪੰਜਾਬ ਵਿਚ ਅਪ੍ਰੈਲ/ਮਈ ਵਿਚ ਸੂਬਾ ਪੱਧਰੀ ਮੁਹਿੰਮ ਸ਼ੁਰੂ ਹੋ ਰਹੀ ਹੈ ਜਿਸ ਨੂੰ ਸਫ਼ਲ ਬਣਾਉਣ ਲਈ ਵਿਦਿਅਕ ਅਦਾਰਿਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਹ ਸ਼ਬਦ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੰਜੀਵ ਕੁਮਾਰ ਗਰਗ ਨੇ ਖਸਰਾ ਤੇ ਰੁਬੇਲਾ ਸਬੰਧੀ ਜ਼ਿਲ੍ਹੇ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ ਤੇ ਨੋਡਲ ਅਫ਼ਸਰਾਂ ਦੀ ਟਰੇਨਿੰਗ ਵਰਕਸ਼ਾਪ ਦੌਰਾਨ ਆਖੇ। ਸਿਹਤ ਵਿਭਾਗ ਵਲੋਂ ਇਸ ਮੁਹਿੰਮ ਨੂੰ ਸਫ਼ਲਤਾ ਨਾਲ ਨੇਪਰੇ ਚਾੜ੍ਹਨ ਵਾਸਤੇ ਪ੍ਰਿੰਸੀਪਲਾਂ ਤੇ ਅਧਿਆਪਕਾਂ ਤੋਂ ਸਹਿਯੋਗ ਲੈਣ ਅਤੇ ਉਨ੍ਹਾਂ ਨੂੰ ਜਾਗਰੂਕ ਕਰਨ ਲਈ ਇਹ ਵਰਕਸ਼ਾਪ ਸ਼ਿਵਾਲਕ ਪਬਲਿਕ ਸਕੂਲ ਫ਼ੇਜ਼ 6 ਵਿਚ ਕਰਵਾਈ ਗਈ। ਸ੍ਰੀ ਗਰਗ ਨੇ ਕਿਹਾ ਕਿ ਮੀਜ਼ਲਜ਼/ਰੁਬੇਲਾ ਯਾਨੀ ਐਮਆਰ ਮੁਹਿੰਮ ਤਹਿਤ 9 ਮਹੀਨੇ ਤੋਂ ਲੈ ਕੇ 15 ਸਾਲ ਤਕ ਦੇ ਬੱਚਿਆਂ ਨੂੰ ਖਸਰਾ/ਰੁਬੇਲਾ ਯਾਨੀ ਐਮਆਰ ਦਾ ਟੀਕਾ ਲਾਇਆ ਜਾਣਾ ਹੈ ਤੇ ਪੰਜਾਬ ਵਿਚ 75 ਲੱਖ ਬੱਚਿਆਂ ਨੂੰ ਟੀਕੇ ਲਾਏ ਜਾਣ ਦਾ ਟੀਚਾ ਹੈ।     ਸਿਵਲ ਸਰਜਨ ਡਾ. ਰੀਟਾ ਭਾਰਦਵਾਜ ਨੇ ਦਸਿਆ ਕਿ ਫ਼ਿਲਹਾਲ ਇਸ ਮੁਹਿੰਮ ਤਹਿਤ 13 ਸੂਬਿਆਂ ਵਿਚ 6 ਕਰੋੜ ਤੋਂ ਵੱਧ ਬੱਚਿਆਂ ਨੂੰ ਖਸਰਾ/ਰੁਬੇਲਾ ਤੋਂ ਰੋਕਥਾਮ ਦੇ ਟੀਕੇ ਲਾਏ ਜਾ ਚੁਕੇ ਹਨ ਅਤੇ ਪੰਜਾਬ ਵਿਚ ਇਸ ਮੁਹਿੰਮ ਦੀਆਂ ਤਰੀਕਾਂ ਦਾ ਐਲਾਨ ਛੇਤੀ ਹੀ ਕੀਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਸਕੂਲਾਂ ਦੇ ਸਹਿਯੋਗ ਨਾਲ ਇਹ ਮੁਹਿੰਮ ਨੇਪਰੇ ਚਾੜ੍ਹੀ ਜਾਵੇਗੀ ਕਿਉਂਕਿ ਮੁਹਿੰਮ ਦਾ ਕੇਂਦਰ ਬਿੰਦੂ ਬੱਚੇ ਹਨ। ਡਾ. ਵਿਕਰਮ ਗੁਪਤਾ, ਸਲਾਹਕਾਰ, ਵਿਸ਼ਵ ਸਿਹਤ ਸੰਗਠਨ ਨੇ ਟਰੇਨਿੰਗ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਦਸਿਆ ਕਿ ਦੁਨੀਆਂ ਭਰ ਵਿਚ ਖਸਰਾ/ਰੁਬੇਲਾ ਕਾਰਨ ਹੋਣ ਵਾਲੀਆਂ ਮੌਤਾਂ ਵਿਚੋਂ 36 ਫ਼ੀਸਦੀ ਮੌਤਾਂ ਇਕੱਲੇ ਭਾਰਤ ਵਿਚ ਹੁੰਦੀਆਂ ਹਨ ਜਿਸ ਕਾਰਨ ਇਸ ਬੀਮਾਰੀ ਦੀ ਗੰਭੀਰਤਾ ਦਾ ਸਹਿਜੇ ਹੀ ਪਤਾ ਲੱਗ ਜਾਂਦਾ ਹੈ। ਬੀਮਾਰੀ ਦੇ ਲੱਛਣਾਂ ਬਾਰੇ ਉਨ੍ਹਾਂ ਦਸਿਆ ਕਿ ਬੱਚੇ ਨੂੰ ਬੁਖ਼ਾਰ ਹੋ ਜਾਂਦਾ ਹੈ ਅਤੇ ਸਰੀਰ ਉਤੇ ਕਾਲੇ ਧੱਬੇ ਦਿਸਣ ਲੱਗਦੇ ਹਨ। ਅਜਿਹੀ ਹਾਲਤ ਵਿਚ ਤੁਰਤ ਡਾਕਟਰ ਨਾਲ ਰਾਬਤਾ ਕਾਇਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਿਮਾਰੀ ਦੀ ਗੰਭੀਰਤਾ ਨੂੰ ਵੇਖਦਿਆਂ ਦੇਸ਼ਵਿਆਪੀ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਇਹ ਦੇਸ਼ ਵਿਚ ਬਾਲ ਮੌਤ ਦਰ ਨੂੰ ਘਟਾਉਣ ਲਈ ਅਹਿਮ ਕਦਮ ਹੈ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਖ਼ੁਦ ਵੀ ਅਪਣੀ ਜ਼ਿੰਮੇਵਾਰੀ ਸਮਝਦਿਆਂ ਸਿਹਤ ਸੰਸਥਾਵਾਂ ਵਿਚ ਆ ਕੇ ਬੱਚਿਆਂ ਨੂੰ ਖਸਰਾ/ਰੁਬੇਲਾ ਦੇ ਟੀਕੇ ਲਗਵਾਉਣ। ਸਾਰੇ ਸਰਕਾਰੀ ਹਸਪਤਾਲਾਂ ਵਿਚ ਇਹ ਟੀਕੇ ਮੁਫ਼ਤ ਲਾਏ ਜਾਣਗੇ।  ਉਨ੍ਹਾਂ ਕਿਹਾ ਕਿ ਪੋਲੀਉ ਵਾਂਗ ਖਸਰਾ/ਰੁਬੇਲਾ ਦੇ ਖ਼ਾਤਮੇ ਲਈ ਸਾਰਿਆਂ ਦਾ ਸਹਿਯੋਗ ਜ਼ਰੂਰੀ ਹੈ। ਇਸ ਮੌਕੇ ਸਕੂਲ ਮੁਖੀਆਂ ਨੇ ਇਸ ਬਿਮਾਰੀ ਸਬੰਧੀ ਸਵਾਲ ਪੁੱਛੇ, ਜਿਨ੍ਹਾਂ ਦੇ ਤਸੱਲੀਬਖ਼ਸ਼ ਜਵਾਬ ਦਿਤੇ ਗਏ। ਵਰਕਸ਼ਾਪ ਵਿਚ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਵੀਨਾ ਜ਼ਰੇਵਾਲ, ਬਾਲ ਰੋਗਾਂ ਦੇ ਡਾਕਟਰ ਤੇਜਵੀਰ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਗੁਰਦੀਪ ਕੌਰ ਤੇ ਹੋਰ ਸਿਹਤ ਤੇ ਸਿਖਿਆ ਅਧਿਕਾਰੀ ਮੌਜੂਦ ਸਨ। 

 

Tags: ADC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD