Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਲੋਕਤੰਤਰ ਦੇ ਖ਼ੂਨ ਨਾਲ ਲੱਥ-ਪੱਥ ਹੈ ਕਾਂਗਰਸ ਵੱਲੋਂ ਲੁੱਟੀ ਗਈ 'ਜਿੱਤ' -ਭਗਵੰਤ ਮਾਨ

ਜਵਾਈਆਂ, ਜੀਜਿਆਂ ਤੇ ਸਾਲ਼ਿਆਂ ਦੇ ਘਪਲਿਆਂ ਤੋਂ ਪਰੇਸ਼ਾਨ ਹੈ ਦੇਸ਼

Web Admin

Web Admin

5 Dariya News

ਚੰਡੀਗੜ੍ਹ , 27 Feb 2018

ਆਮ ਆਦਮੀ ਪਾਰਟੀ (ਪੰਜਾਬ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਲੋਕਤੰਤਰ ਦੀ ਹਤਿਆਰੀ ਸਰਕਾਰ ਕਰਾਰ ਦਿੰਦੇ ਹੋਏ ਕਿਹਾ ਲੁਧਿਆਣਾ ਨਗਰ ਨਿਗਮ ਦੀਆਂ ਚੋਣ 'ਚ ਕਾਂਗਰਸ ਦੀ 'ਜਿੱਤ' ਲੋਕਤੰਤਰ ਦੇ ਖ਼ੂਨ ਨਾਲ ਲੱਥ-ਪੱਥ ਹੈ।ਭਗਵੰਤ ਮਾਨ ਅੱਜ ਇੱਥੇ ਪ੍ਰੈੱਸ ਕਲੱਬ 'ਚ ਗ਼ਰੀਬ ਪਰ ਹੋਣਹਾਰ ਵਿਦਿਆਰਥੀਆਂ ਦੇ ਸਨਮਾਨ ਲਈ ਦ੍ਰਿਸ਼ਟੀ ਪੰਜਾਬ (ਕੈਨੇਡਾ) ਵੱਲੋਂ ਆਯੋਜਿਤ ਸਮਾਗਮ 'ਚ ਵਿਦਿਆਰਥੀਆਂ ਦਾ ਹੌਸਲਾ ਵਧਾਉਣ ਪੁੱਜੇ ਸਨ ਅਤੇ ਇਸ ਉਪਰੰਤ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਾਨ ਨੇ ਕਿਹਾ ਕਿ ਜਿਸ ਤਰੀਕੇ ਨਾਲ ਪਹਿਲਾ 31 ਮਿਉਂਸਪਲ ਕਮੇਟੀਆਂ ਅਤੇ ਨਗਰ ਪੰਚਾਇਤ ਚੋਣਾਂ ਅਤੇ ਹੁਣ ਲੁਧਿਆਣਾ ਨਗਰ ਨਿਗਮ ਚੋਣਾਂ ਮੌਕੇ ਪੋਲਿੰਗ ਬੂਥਾਂ ਦੇ ਅੰਦਰ ਅਤੇ ਬਾਹਰ ਧੱਕੇਸ਼ਾਹੀ ਅਤੇ ਗੁੰਡਾਗਰਦੀ ਦੀਆਂ ਵੀਡਿਓਜ ਸੋਸ਼ਲ ਮੀਡੀਆ ਉੱਪਰ ਚੱਲ ਰਹੀਆਂ ਹਨ, ਇਸ ਤੋਂ ਸਪਸ਼ਟ ਹੈ ਕਿ ਇਹ ਲੋਕ ਫ਼ਤਵਾ ਨਹੀਂ ਬਲਕਿ ਲੁੱਟਿਆ ਹੋਇਆ ਫ਼ਤਵਾ ਹੈ। ਮਾਨ ਨੇ ਵਿਅੰਗ ਕਰਦਿਆਂ ਕਿਹਾ ਕਿ ਅਜਿਹੇ ਲੋਕਤੰਤਰ ਨਾਲੋਂ ਸੱਤਾਧਾਰੀ ਧਿਰਾਂ ਆਪਣੇ ਨੁਮਾਇੰਦੇ ਸਿੱਧਾ ਹੀ ਨਾਮਜ਼ਦ ਕਿਉਂ ਨਹੀਂ ਕਰ ਲੈਂਦੀਆਂ। ਉਨ੍ਹਾਂ ਇਸ ਰੁਝਾਨ ਨੇ ਬੇਹੱਦ ਮੰਦਭਾਗਾ ਅਤੇ ਲੋਕਤੰਤਰ ਲਈ ਘਾਤਕ ਦੱਸਿਆ।ਮਾਨ ਨੇ ਕਿਹਾ ਕਿ ਲੋਕਤੰਤਰ ਦੀ ਹੱਤਿਆ ਕਰਨ ਲਈ ਭਾਜਪਾ, ਅਕਾਲੀ ਅਤੇ ਕਾਂਗਰਸ ਇੱਕ ਦੂਜੇ ਤੋਂ ਵੱਧ ਕੇ ਹਨ। ਮਾਨ ਨੇ ਇਹਨਾਂ ਚੋਣਾਂ 'ਚ ਖੜੇ ਪਾਰਟੀ ਉਮੀਦਵਾਰਾਂ ਦਾ ਹੌਸਲਾ ਵਧਾਉਂਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਅਤੇ ਲੋਕਤੰਤਰ ਵਿਰੋਧੀ ਅਜਿਹੀਆਂ ਹਨੇਰੀਆਂ ਦਾ ਡਟ ਕੇ ਸਾਹਮਣਾ ਕਰੇਗੀ ਅਤੇ ਜਨ-ਹਿਤ ਦਾ ਦੀਵਾ ਬੁੱਝਣ ਨਹੀਂ ਦੇਵੇਗੀ। 

ਮਾਨ ਨੇ ਕਿਹਾ ਕਿ ਉਹ ਛੇਤੀ ਹੀ ਲੁਧਿਆਣਾ ਦੇ ਪਾਰਟੀ ਉਮੀਦਵਾਰਾਂ ਨਾਲ ਬੈਠਕ ਕਰਨਗੇ।ਮਾਨ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੂੰ ਸਭ ਤੋਂ ਨਿਕੰਮੀ ਅਤੇ ਧੋਖੇਬਾਜ਼ ਸਰਕਾਰ ਦੱਸਿਆ ਅਤੇ ਕਿਹਾ ਕਿ ਇੱਕ ਸਾਲ ਦੌਰਾਨ ਲੋਕਾਂ ਦੇ ਹਿਤਾਂ 'ਚ ਕੁੱਝ ਵੀ ਨਹੀਂ ਬਦਲਿਆ ਕੇਵਲ ਧਰਨੇ-ਮੁਜ਼ਾਹਰੇ ਅਤੇ ਲਾਠੀਚਾਰਜ ਹੋਣ ਵਾਲੀ ਥਾਂ ਬਠਿੰਡਾ ਤੋਂ ਬਦਲ ਕੇ ਪਟਿਆਲਾ ਹੋ ਗਈ ਹੈ।ਖੰਡ ਮਿਲ ਘੁਟਾਲੇ 'ਚ ਘਿਰੇ ਕੈਪਟਨ ਅਮਰਿੰਦਰ ਸਿੰਘ ਦੇ ਜਵਾਈ ਉੱਤੇ ਪ੍ਰਤੀਕਰਮ ਦਿੰਦੇ ਹੋਏ ਕਿਹਾ ਕਿ ਹਰ ਰੋਜ਼ ਜੀਜਿਆਂ-ਸਾਲ਼ਿਆਂ ਦੇ ਘਪਲੇ ਘੁਟਾਲੇ ਨਿਕਲ ਰਹੇ ਹਨ ਪਰੰਤੂ ਇਹਨਾਂ ਦੀ ਕੀਮਤ ਦੇਸ਼ ਅਤੇ ਦੇਸ਼ ਦੇ ਲੋਕਾਂ ਨੂੰ ਚੁਕਾਉਣੀ ਪੈ ਰਹੀ ਹੈ। ਮਾਨ ਨੇ ਕਿਹਾ ਕਿ ਭਾਜਪਾ, ਅਕਾਲੀ ਅਤੇ ਕਾਂਗਰਸੀ ਸਭ ਰਲੇ ਹੋਏ ਹਨ ਅਤੇ ਘਪਲੇ ਘੁਟਾਲੇ ਅਤੇ ਤਸਕਰੀ ਕਰਨ ਦੇ ਬਾਵਜੂਦ ਇਨ੍ਹਾਂ ਦੇ ਸਭ ਜੀਜੇ-ਸਾਲੇ ਸੁਰੱਖਿਅਤ ਰਹਿੰਦੇ ਹਨ।ਲੋਕਾਂ ਸਾਹਮਣੇ ਅਫ਼ਸਰਾਂ-ਕਰਮਚਾਰੀਆਂ ਨੂੰ ਫ਼ੋਨ ਕਰਨ ਦੇ ਮੁੱਦੇ 'ਤੇ ਭਗਵੰਤ ਮਾਨ ਨੇ ਕਿਹਾ ਕਿ ਬਤੌਰ ਸੰਸਦ ਮੈਂਬਰ ਇਹ ਉਨ੍ਹਾਂ ਦੀ ਡਿਊਟੀ ਹੈ। ਉਨ੍ਹਾਂ ਕਿਹਾ ਕਿ ਉਹ ਹਰ ਅਧਿਕਾਰੀ ਨਾਲ ਇੱਜ਼ਤ ਅਤੇ ਸਤਿਕਾਰ ਨਾਲ ਲੋਕਾਂ ਸਾਹਮਣੇ ਗੱਲ ਕਰਦੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਤੁਰੰਤ ਹੱਲ ਕਰਾਉਣ ਦੀ ਕੋਸ਼ਿਸ਼ ਕਰਦੇ ਹਨ। ਮਾਨ ਨੇ ਚੁਟਕੀ ਲੈਂਦਿਆਂ ਕਿਹਾ ਜੇਕਰ ਲੋਕ ਹਿਤ ਵਾਲੀ ਜੇਕਰ ਇਸ ਗਤੀਵਿਧੀ ਨੂੰ ਪ੍ਰੋਟੋਕੋਲ ਦਾ ਉਲੰਘਣ ਕਹਿ ਕੇ ਵਿਰੋਧੀਆਂ ਵੱਲੋਂ ਭੰਡੀ-ਪ੍ਰਚਾਰ ਕੀਤਾ ਜਾ ਰਿਹਾ ਹੈ ਤਾਂ ਉਹ ਜਨਤਾ ਦੇ ਹੱਕਾਂ ਲਈ ਹਰ ਰੋਜ਼ ਪ੍ਰੋਟੋਕੋਲ ਤੋੜਨਗੇ।ਦਿੱਲੀ ਦੀ ਅਰਵਿੰਦ ਕੇਜਰੀਵਾਲ ਦੇ ਹੱਕ 'ਚ ਸਟੈਂਡ ਲੈਂਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਮੋਦੀ ਸਰਕਾਰ ਨੇ ਇੱਕ ਸੀਬੀਆਈ ਸਿਰਫ਼ ਆਮ ਆਦਮੀ ਪਾਰਟੀ ਲਈ ਰੱਖ ਛੱਡੀ ਹੈ। ਨਿੱਕੀ ਤੋਂ ਨਿੱਕੀ ਗੱਲ ਨੂੰ ਇਸ ਤਰ੍ਹਾਂ ਪੇਸ਼ ਕੀਤਾ ਜਾਂਦਾ ਹੈ ਕਿ ਜਿਵੇਂ ਆਮ ਆਦਮੀ ਪਾਰਟੀ ਦੇ ਆਗੂ ਹੀ ਸਭ ਤੋਂ ਵੱਡੇ ਅਪਰਾਧੀ ਅਤੇ ਘਪਲੇਬਾਜ ਹਨ। ਮਾਨ ਨੇ ਇਸ ਨੂੰ 'ਆਪ' ਵਿਰੋਧੀ ਬਦਲੇਖ਼ੋਰੀ ਦੀ ਰਾਜਨੀਤੀ ਦਾ ਸਿਖਰ ਦੱਸਿਆ।     

 

Tags: Bhagwant Mann , Vijay Sampla , SEECHEWAL

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD