Saturday, 04 May 2024

 

 

ਖ਼ਾਸ ਖਬਰਾਂ ਅੰਮ੍ਰਿਤਸਰ 'ਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ,ਅਕਾਲੀ ਦਲ ਨੂੰ ਵੱਡਾ ਝਟਕਾ! ਭਗਵੰਤ ਮਾਨ ਨੇ ਪਟਿਆਲਾ ਵਿੱਚ ਕੀਤਾ ਰੋਡ ਸ਼ੋਅ, ਡਾ. ਬਲਬੀਰ ਦੇ ਹੱਕ 'ਚ ਕੀਤਾ ਪ੍ਰਚਾਰ, ਕਿਹਾ- ਪੰਜਾਬ ਬਣੇਗਾ ਹੀਰੋ, ਇਸ ਵਾਰ 13-0 ਗੁਰਜੀਤ ਔਜਲਾ ਦੇ ਹੱਕ ਵਿੱਚ ਗਰਜਿਆ ਹਰਪ੍ਰਤਾਪ ਅਜਨਾਲਾ ਪਿਛਲੀ ਅਕਾਲੀ ਦਲ ਦੀ ਸਰਕਾਰ ਨੇ ਹੀ ਗ੍ਰੇਟਰ ਮੁਹਾਲੀ ਇਲਾਕੇ ਦਾ ਵਿਕਾਸ ਕਰਵਾਇਆ ਤੇ ਇਥੇ ਕੌਮਾਂਤਰੀ ਹਵਾਈ ਅੱਡਾ, ਸੰਸਥਾਵਾਂ ਤੇ ਆਈ ਟੀ ਸੈਕਟਰ ਲਿਆਂਦਾ: ਸੁਖਬੀਰ ਸਿੰਘ ਬਾਦਲ ਕਾਂਗਰਸ ਸਕੱਤਰ ਅਤੇ ਸੰਯੁਕਤ ਸਕੱਤਰ ਸਮੇਤ 300 ਦੇ ਕਰੀਬ ਭਾਜਪਾ ਚ ਸ਼ਾਮਲ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਨਿਰਵਿਘਨ ਨਾਮਜ਼ਦਗੀ ਪ੍ਰਕਿਰਿਆ ਲਈ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਦੀ ਪ੍ਰਧਾਨਗੀ ਹੇਠ ਨਾਮਜ਼ਦਗੀਆਂ ਭਰਨ ਸਬੰਧੀ ਸਿਆਸੀ ਪਾਰਟੀਆਂ ਨਾਲ ਮੀਟਿੰਗ ਲੁਧਿਆਣਾ ਪ੍ਰਸ਼ਾਸਨ ਕਣਕ ਦੀ ਨਿਰਵਿਘਨ ਖਰੀਦ ਸੀਜ਼ਨ ਨੂੰ ਯਕੀਨੀ ਬਣਾ ਰਿਹਾ ਹੈ - ਡਿਪਟੀ ਕਮਿਸਸ਼ਨਰ ਜੇਕਰ ਭਾਜਪਾ ਇੱਕ ਵਾਰ ਫਿਰ ਸੱਤਾ 'ਚ ਆਈ ਤਾਂ ਰਾਖਵਾਂਕਰਨ ਖ਼ਤਮ ਕਰ ਦੇਵੇਗੀ : ਪ੍ਰਤਾਪ ਸਿੰਘ ਬਾਜਵਾ ਰਾਜਾ ਵੜਿੰਗ ਦਾ ਸ਼ਹਿਰ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ, ਹਜ਼ਾਰਾਂ ਕਾਂਗਰਸੀ ਵਰਕਰ ਪਹੁੰਚੇ ਸ਼ਹਿਰ ਦੀ ਸਾਫ਼-ਸਫਾਈ ’ਚ ਭਾਗ ਲੈਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਮਿਸ਼ਨਰ ਨੇ ਕੀਤਾ ਸਨਮਾਨਿਤ ਜਿਲ੍ਹੇ ਵਿੱਚ ਹੁਣ ਤੱਕ 440280 ਮੀਟਰਿਕ ਟਨ ਕਣਕ ਦੀ ਹੋਈ ਆਮਦ–ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੌਣ ਅਫ਼ਸਰ ਘਨਸ਼ਾਮ ਥੋਰੀ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਵਿਨੀਤ ਕੁਮਾਰ ਦੀ ਨਿਗਰਾਨੀ ਵਿਚ ਹੋਈ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੁਲਿਸ ਅਤੇ ਬੀ.ਐੱਸ.ਐੱਫ. ਦੇ ਜਵਾਨਾਂ ਨੇ ਕੱਢਿਆ ਫਲੈਗ ਮਾਰਚ ਸਿਆਸੀ ਪਾਰਟੀਆਂ ਦੀ ਮੌਜੂਦਗੀ ’ਚ ਵੋਟਿੰਗ ਮਸ਼ੀਨਾਂ ਦੀ ਹੋਈ ਪਹਿਲੀ ਰੈਂਡੇਮਾਈਜ਼ੇਸ਼ਨ ਡੀ.ਸੀ. ਆਸ਼ਿਕਾ ਜੈਨ ਨੇ ਮੈਰਿਟ ਵਿੱਚ ਆਏ ਸਰਕਾਰੀ ਸਕੂਲਾਂ ਦੇ 10ਵੀਂ ਅਤੇ 10+2 ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਮੈਡਲਾਂ ਨਾਲ ਸਨਮਾਨ ਕਰ ਮਨੋਬਲ ਵਧਾਇਆ ਪਟਿਆਲਾ ਜ਼ਿਲ੍ਹੇ ਦੇ 52 ਵਿਦਿਆਰਥੀਆਂ ਬਾਰਵੀਂ ਦੀ ਮੈਰਿਟ ਸੂਚੀ ’ਚ, ਸਰਕਾਰੀ ਸਕੂਲਾਂ 33 ਵਿਦਿਆਰਥੀ ਚਮਕੇ ਵੋਟਿੰਗ ਮਸ਼ੀਨਾਂ ਦੀ ਪਹਿਲੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਗਰਮੀ ਦੇ ਚੱਲਦਿਆਂ ਪੋਲਿੰਗ ਬੂਥਾਂ ਤੇ ਕੀਤੇ ਜਾਣਗੇ ਖਾਸ ਪ੍ਰਬੰਧ

 

ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਵੱਲੋਂ ਸੂਬੇ ਦੀ ਤਰੱਕੀ ਵਿੱਚ ਮੀਲ ਪੱਥਰ ਸਾਬਤ ਹੋਣ ਵਾਲੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ

ਤਰਜੀਹੀ ਆਧਾਰ 'ਤੇ ਪ੍ਰਾਜੈਕਟਾਂ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ, ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ਬਾਰੇ ਪ੍ਰਭਾਵੀ ਰਿਪੋਰਟ ਸੌਂਪਣ ਲਈ ਕਿਹਾ

Web Admin

Web Admin

5 Dariya News

ਚੰਡੀਗੜ੍ਹ , 27 Feb 2018

ਪੰਜਾਬ ਦੇ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸ੍ਰੀ ਸੁਰੇਸ਼ ਕੁਮਾਰ ਨੇ ਅੱਜ ਸਮੂਹ ਵਿਭਾਗਾਂ ਨੂੰ ਆਮ ਲੋਕਾਂ ਦੀਆਂ ਲੋੜਾਂ ਮੁਤਾਬਕ ਤਰਜੀਹੀ ਆਧਾਰ 'ਤੇ ਵਿਕਾਸ ਪ੍ਰਾਜੈਕਟਾਂ ਨੂੰ ਸ਼੍ਰੇਣੀਬੱਧ ਕਰਨ ਲਈ ਆਖਿਆ। ਅੱਜ ਸ਼ਾਮ ਇੱਥੇ ਉਦਯੋਗ ਭਵਨ ਵਿਖੇ ਪ੍ਰਸ਼ਾਸਕੀ ਸਕੱਤਰਾਂ ਅਤੇ ਡਿਪਟੀ ਕਮਿਸ਼ਨਰਾਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸੁਰੇਸ਼ ਕੁਮਾਰ ਨੇ ਸੂਬੇ ਦੀ ਤਰੱਕੀ ਵਿੱਚ ਮੀਲ ਪੱਥਰ ਸਾਬਤ ਹੋਣ ਵਾਲੇ ਵਿਕਾਸ ਪ੍ਰਾਜੈਕਟਾਂ 'ਤੇ ਵਿਚਾਰ-ਚਰਚਾ ਕੀਤੀ ਜਿਨ੍ਹਾਂ ਨੂੰ ਛੇਤੀ ਹੀ ਅੰਤਿਮ ਰੂਪ ਦੇ ਕੇ ਅਮਲ ਵਿਚ ਲਿਆਂਦਾ ਜਾਵੇਗਾ। ਇਨ੍ਹਾਂ ਪ੍ਰਾਜੈਕਟਾਂ ਵਿਚ ਯੂਨੀਵਰਸਿਟੀਆਂ, ਲੌਜਿਸਟਿਕ ਪਾਰਕ, ਮੈਗਾ ਡੈਅਰੀ ਪ੍ਰਾਜੈਕਟ, ਥੀਮ ਪਾਰਕ, ਇੰਡਸਟ੍ਰੀਅਲ ਪਾਰਕ, ਕਨਵੈਂਸ਼ਨ ਸੈਂਟਰ, ਖੇਡ ਸਹੂਲਤਾਂ, ਏਅਰਪੋਰਟ, ਮੈਡੀਕਲ ਕਾਲਜ ਅਤੇ ਹਸਪਤਾਲਾਂ ਤੋਂ ਇਲਾਵਾ ਉਚੇਰੀ ਸਿੱਖਿਆ ਦੀਆਂ ਸੰਸਥਾਵਾਂ ਸ਼ਾਮਲ ਹਨ। ਮੀਟਿੰਗ ਦੌਰਾਨ ਸੂਬੇ ਵਿਚ ਸੜਕੀ ਨੈਟਵਰਕ ਅਤੇ ਰੇਲਵੇ ਓਵਰ ਬ੍ਰਿਜਾਂ ਦੀ ਉਸਾਰੀ ਸਬੰਧੀ ਵਿਸਥਾਰ ਵਿਚ ਪ੍ਰਸਤਾਵ 'ਤੇ ਵੀ ਵਿਚਾਰ ਕੀਤਾ ਗਿਆ। ਇਸ ਤੋਂ ਇਲਾਵਾ ਮੀਟਿੰਗ ਦੌਰਾਨ ਨਾਗਰਿਕ ਕੇਂਦਰਤ ਮੁੱਖ ਸੇਵਾਵਾਂ ਬਾਰੇ ਵੀ ਵਿਸਥਾਰ ਵਿਚ ਵਿਚਾਰ-ਵਟਾਂਦਰਾ ਕੀਤਾ ਗਿਆ ਤਾਂ ਕਿ ਲੋਕਾਂ ਦੀ ਸੰਤੁਸ਼ਟੀ ਅਨੁਸਾਰ ਸੇਵਾਵਾਂ ਵਿਚ ਹੋਰ ਸੁਧਾਰ ਲਿਆਂਦਾ ਜਾ ਸਕੇ। ਮੀਟਿੰਗ ਵਿਚ ਕਈ ਪ੍ਰਸ਼ਾਸਕੀ ਸਕੱਤਰਾਂ ਅਤੇ ਡਿਪਟੀ ਕਮਿਸ਼ਨਰਾਂ ਨੇ ਇਨ੍ਹਾਂ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਅਮਲ ਵਿਚ ਲਿਆਉਣ ਲਈ ਆਪਣੇ ਕੀਮਤੀ ਸੁਝਾਅ ਪੇਸ਼ ਕੀਤੇ। 

ਵਿਚਾਰ-ਚਰਚਾ ਨੂੰ ਸਮੇਟਦਿਆਂ ਸ੍ਰੀ ਸੁਰੇਸ਼ ਕੁਮਾਰ ਨੇ ਅਧਿਕਾਰੀਆਂ ਨੂੰ ਦੱਸਿਆ ਕਿ ਜਿਨ੍ਹਾਂ ਪ੍ਰਾਜੈਕਟਾਂ ਬਾਰੇ ਸੁਝਾਅ ਪੇਸ਼ ਕੀਤੇ ਗਏ ਹਨ, ਉਨ੍ਹਾਂ ਪ੍ਰਾਜੈਕਟਾਂ ਨੂੰ ਮੁੱਖ ਮੰਤਰੀ ਨਾਲ ਉਨ੍ਹਾਂ ਦੀ ਅੰਤਿਮ ਪ੍ਰਵਾਨਗੀ ਲਈ ਵਿਚਾਰਿਆ ਜਾਵੇਗਾ। ਉਨ੍ਹਾਂ ਨੇ ਸੂਬੇ ਵਿਚ ਸਮਾਜ ਦੇ ਸਮੂਹ ਤਬਕਿਆਂ ਦੇ ਸਰਬਪੱਖੀ ਵਿਕਾਸ ਤੇ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਦ੍ਰਿੜ ਵਚਨਬੱਧਤਾ ਦੁਹਰਾਈ। ਸ੍ਰੀ ਸੁਰੇਸ਼ ਕੁਮਾਰ ਨੇ ਸਬੰਧਤ ਅਧਿਕਾਰੀਆਂ ਨੂੰ ਮੀਟਿੰਗ ਦੌਰਾਨ ਪੇਸ਼ ਕੀਤੇ ਸੁਝਾਵਾਂ ਮੁਤਾਬਿਕ ਵਿਕਾਸ ਪ੍ਰਾਜੈਕਟਾਂ ਤੇ ਲੋਕਪੱਖੀ ਉਪਰਾਲਿਆਂ ਨਾਲ ਸਬੰਧਤ ਇੱਕ ਪ੍ਰਭਾਵੀ ਰਿਪੋਰਟ ਫੌਰੀ ਤਿਆਰ ਕਰਨ ਲਈ ਆਖਿਆ ਤਾਂ ਕਿ ਤੈਅ ਸਮੇਂ ਵਿਚ ਇਸ ਦੇ ਅਮਲ ਨੂੰ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਮਕਾਨ ਤੇ ਸ਼ਹਿਰੀ ਵਿਕਾਸ ਵਿਨੀ ਮਹਾਜਨ, ਵਧੀਕ ਮੁੱਖ ਸਕੱਤਰ ਵਿਕਾਸ ਵਿਸਵਾਜੀਤ ਖੰਨਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਪ੍ਰਮੁੱਖ ਸਕੱਤਰ ਵਿੱਤ ਅਨਿਰੁਧ ਤਿਵਾੜੀ, ਪ੍ਰਮੁੱਖ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤ ਅਨੁਰਾਗ ਵਰਮਾ, ਪ੍ਰਮੁੱਖ ਸਕੱਤਰ ਸਿੰਚਾਈ ਜਸਪਾਲ ਸਿੰਘ, ਸਕੱਤਰ ਸਨਅਤ ਤੇ ਵਪਾਰ ਰਾਕੇਸ਼ ਕੁਮਾਰ ਵਰਮਾ, ਸਕੱਤਰ ਲੋਕ ਨਿਰਮਾਣ ਵਿਭਾਗ ਹੁਸਨ ਲਾਲ, ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਜਸਪ੍ਰੀਤ ਤਲਵਾੜ, ਸਕੱਤਰ ਖਰਚਾ ਡੀ.ਕੇ. ਤਿਵਾੜੀ, ਡਾਇਰੈਕਟਰ ਉਦਯੋਗ ਡੀ.ਪੀ.ਐਸ. ਖਰਬੰਦਾ ਤੋਂ ਇਲਾਵਾ ਲੁਧਿਆਣਾ, ਬਠਿੰਡਾ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਮੋਹਾਲੀ ਦੇ ਡਿਪਟੀ ਕਮਿਸ਼ਨਰ ਵੀ ਹਾਜ਼ਰ ਸਨ। 

 

Tags: Chief Secretary Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD