Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਗਜ਼ਟੀਅਰ ਲਈ ਵੱਖ-ਵੱਖ ਵਿਭਾਗਾਂ ਤੋਂ ਮੰਗੀ ਸੂਚਨਾ 7 ਮਾਰਚ ਤੱਕ ਦੇਣ ਨੂੰ ਯਕੀਨੀ ਬਣਾਇਆ ਜਾਵੇ : ਚਰਨਦੇਵ ਸਿੰਘ ਮਾਨ

ਲੇਖਕਾਂ, ਪੱਤਰਕਾਰਾਂ, ਸਹਿਤਕਾਰਾਂ, ਸਾਬਕਾ ਅਫ਼ਸਰ ਅਤੇ ਜੋ ਨਾਗਰਿਕ ਜ਼ਿਲ੍ਹੇ ਦੇ ਪਛੋਕੜ ਸਬੰਧੀ ਜਾਣਕਾਰੀ ਰੱਖਦੇ ਹੋਣ ਨੂੰ ਪੁਰਾਤਨ ਅਤੇ ਨਵੀਨ ਜਾਣਕਾਰੀ ਦੇਣ ਦੀ ਕੀਤੀ ਅਪੀਲ

Web Admin

Web Admin

5 Dariya News

ਐਸ.ਏ.ਐਸ. ਨਗਰ (ਮੁਹਾਲੀ) , 01 Mar 2018

Last updated on: Mar 01, 2018, 00:00 IST

ਵਿੱਤ ਕਮਿਸਨਰਜ਼ ਸਕੱਤਰੇਤ ਦੇ ਗਜਟੀਅਰ ਸੰਗਠਨ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਜ਼ਿਲ੍ਹਾ ਗਜਟੀਅਰ ਦੀ ਤਿਆਰੀ ਦਾ ਕੰਮ ਸ਼ੁਰੂ ਹੈ। ਜਿਲ੍ਹਾ ਗਜਟੀਅਰ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਪਹਿਲੂਆਂ ਸਬੰਧੀ ਵਿਸ਼ਥਾਰਪੂਰਵਕ ਜਾਣਕਾਰੀ ਦਰਜ ਕੀਤੀ ਜਾਵੇਗੀ। ਇਸ ਗੱਲ ਦੀ ਜਾਣਕਾਰੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ ਚਰਨਦੇਵ ਸਿੰਘ ਮਾਨ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ ।  ਸ੍ਰੀ ਮਾਨ ਨੇ ਦੱਸਿਆ ਕਿ ਜ਼ਿਲ੍ਹਾ ਗਜਟੀਅਰ ਵਿੱਚ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ਤੋਂ ਪ੍ਰਾਪਤ ਸੂਚਨਾਂ ਤੋਂ ਇਲਾਵਾ ਜ਼ਿਲ੍ਹੇ ਦੇ ਪਿਛੋਕੜ, ਇਤਿਹਾਸ ਅਤੇ ਸਭਿਆਚਾਰ ਸਬੰਧੀ ਵਿਸ਼ਥਾਰਪੂਰਵਕ ਜਾਣਕਾਰੀ ਦਰਜ ਕੀਤੀ ਜਾਵੇਗੀ।  ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਕੁਝ ਵਿਭਾਗਾਂ ਵੱਲੋਂ ਗਜ਼ਟੀਅਰ ਵਿੱਚ ਪ੍ਰਕਾਸ਼ਤ ਹੋਣ ਵਾਲੀ ਜਾਣਕਾਰੀ ਨਾ ਭੇਜਣ ਦਾ ਸਖ਼ਤ ਨੋਟਿਸ ਲੈਂਦਿਆਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵੱਖ ਵੱਖ ਵਿਭਾਗਾਂ ਤੋਂ ਮੰਗੀ ਗਈ ਸੂਚਨਾ 07 ਮਾਰਚ ਤੱਕ ਸਬੰਧਤ ਵਿਭਾਗ ਕੋਲ ਪੁੱਜਦੀ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਭੇਜੀ ਗਈ ਸੂਚਨਾ ਸਬੰਧੀ ਡਿਪਟੀ ਕਮਿਸ਼ਨਰ ਦਫਤਰ ਨੂੰ ਵੀ ਜਾਣੂ ਕਰਵਾਇਆ ਜਾਵੇ। ਸੂਚਨਾਂ ਨਾ ਭੇਜਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਗਜ਼ਟੀਅਰ ਤਿਆਰ ਕਰਨ ਦਾ ਮੁੱਖ ਮੰਤਵ ਜ਼ਿਲ੍ਹੇ ਦੇ ਪਿਛੋਕੜ ਅਤੇ ਵਰਤਮਾਨ ਨੂੰ ਸੰਜੋਅ ਕੇ ਆਉਣ ਵਾਲੀਆਂ ਪੀੜੀਆਂ ਦਾ ਮਾਰਗ ਦਰਸ਼ਨ ਕਰਨਾ ਹੈ ਇਹ ਸਾਰਾ ਕੰਮ ਵੱਖ ਵੱਖ ਵਿਭਾਗਾਂ ਦੇ ਅਤੇ ਲੋਕਾਂ ਦੇ ਸਹਿਯੋਗ ਨਾਲ ਹੀ ਨੇਪਰੇ ਚਾੜਿਆ ਜਾ ਸਕਦਾ ਹੈ।

 ਸ੍ਰੀ ਮਾਨ ਨੇ ਜ਼ਿਲ੍ਹੇ ਦੇ ਸਮੂਹ ਲੇਖਕਾਂ, ਪੱਤਰਕਾਰਾਂ, ਸਹਿਤਕਾਰਾਂ, ਸਾਬਕਾ ਅਫ਼ਸਰਾਂ ਅਤੇ ਜੋ ਨਾਗਰਿਕ  ਜ਼ਿਲ੍ਹੇ ਦੇ ਪਛੋਕੜ ਸਬੰਧੀ ਜਾਣਕਾਰੀ ਰੱਖਦੇ ਹੋਣ ਨੂੰ ਦੁਬਾਰਾ ਅਪੀਲ ਕੀਤੀ ਹੈ ਕਿ ਜ਼ਿਲ੍ਹੇ ਸਬੰਧੀ ਪੁਰਾਤਨ ਅਤੇ ਨਵੀਨ ਜਾਣਕਾਰੀ ਜੋ ਜ਼ਿਲ੍ਹਾ ਗਜਟੀਅਰ ਵਿੱਚ ਦਰਜ ਕੀਤੀ ਜਾ ਸਕੇ। ਡਿਪਟੀ ਕਮਿਸ਼ਨਰ ਦੇ ਦਫ਼ਤਰ ਦੀ ਈ ਮੇਲ ਆਡੀ segpbgovt0gmail.com ਤੇ ਭੇਜੀ ਜਾ ਸਕਦੀ ਹੈ। ਜ਼ਿਲ੍ਹਾ ਗਜਟੀਅਰ ਮਾਲ ਵਿਭਾਗ ਦਾ ਇੱਕ ਅਹਿਮ ਸਰਕਾਰੀ ਦਸਤਾਵੇਜ ਹੈ ਜੋ ਵਿੱਤੀ ਕਮਿਸ਼ਨਰਜ ਸਕੱਤਰੇਤ ਦੇ ਗਜਟੀਅਰਜ ਸੰਗਠਨ ਵੱਲੋ ਕੇਂਦਰ ਸਰਕਾਰ ਦੀ ਰਿਵੀਜਨ ਆਫ ਡਿਸਟ੍ਰਿਕਟ ਗਜਟੀਅਰਜ ਸਕੀਮ ਅਧੀਨ ਤਿਆਰ ਕੀਤੇ ਜਾਂਦੇ ਹਨ। ਜਿਲ੍ਹਾ ਗਜਟੀਅਰ ਵਿੱਚ ਜ਼ਿਲ੍ਹੇ ਦੀ ਭੂਗੋਲਿਕ ਸਥਿਤੀ, ਰੂਪ ਰੇਖਾ ਤੋਂ ਇਲਾਵਾ ਜ਼ਿਲ੍ਹੇ ਵਿੱਚ ਆਈਆਂ ਸਮਾਜਿਕ, ਆਰਥਿਤ, ਰਾਜਨੀਤਕ ਅਤੇ ਪ੍ਰਸ਼ਾਸਨਿਕ ਤਬਦੀਲੀਆਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਉਪਲੱਬਧ ਹੋਣ ਕਾਰਣ ਗਜਟੀਅਰ ਨੂੰ ਜ਼ਿਲ੍ਹੇ ਦਾ ਐਨਸਾਈਕਲੋਪੀਡੀਆ  (5ncyclopedia) ਵੀ ਕਿਹਾ ਜਾਂਦਾ ਹੈ। ਇਹ ਬੁੱਧੀ ਜੀਵੀਆਂ, ਪ੍ਰਸ਼ਾਸਕਾਂ, ਪ੍ਰਬੰਧਕਾਂ ਅਤੇ ਖੋਜ ਵਿਦਿਆਰਥੀਆਂ ਲਈ ਬਹੁਮੁੱਲਾ ਗਿਆਨ ਦਾ ਸਰੋਤ ਹੈ। ਇਸ ਮੌਕੇ ਵਿੱਤ ਕਮਿਸ਼ਨਰਜ਼ ਸਕੱਤਰੇਤ ਮਾਲ ਤੇ ਪੁਨਰਵਾਸ ਵਿਭਾਗ(ਗਜ਼ਟੀਅਰਜ ਸੰਗਠਨ) ਦੇ ਰਾਜ ਸੰਪਾਦਕ ਗਜਟੀਅਰਜ਼ ਸ੍ਰੀਮਤੀ ਗੁਰਦੀਪ ਕੌਰ ਖੋਖੜ, ਐਸ.ਡੀ.ਐਮ ਮੋਹਾਲੀ ਡਾ. ਆਰ.ਪੀ. ਸਿੰਘ, ਐਸ.ਡੀ.ਐਮ ਖਰੜ ਸ੍ਰੀਮਤੀ ਅਮਨਿੰਦਰ ਕੌਰ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ.ਪਲਿਕਾ ਆਰੋੜਾ, ਡੀ.ਐਸ.ਪੀ (ਸਿਟੀ-1) ਆਲਮ ਵਿਜੇ ਸਿੰਘ, ਤਹਿਸੀਲਦਾਰ ਸ. ਜਸਪਾਲ ਸਿੰਘ ਬਰਾੜ,ਉਪ ਕਾਰਜਕਾਰੀ ਅਫਸਰ ਜਿਲ੍ਹਾ ਪ੍ਰੀਸ਼ਦ  ਸ. ਰਵਿੰਦਰ ਸਿੰਘ ਸੰਧੂ,ਜਿਲ੍ਹਾ  ਸਮਾਜਿਕ ਸੁਰੱਖਿਆ ਅਫਸਰ ਅੰਮ੍ਰਿਤ ਬਾਲਾ, ਸਹਾਇਕ ਕਮਿਸ਼ਨਰ ਨਗਰ ਨਿਗਮ ਸ. ਸਰਬਜੀਤ ਸਿੰਘ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਸ਼ਾਮਲ ਸਨ।  

 

Tags: ADC

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD