Saturday, 18 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਐਲ ਸੀ ਈ ਟੀ ਦੀ ਸਾਲਾਨਾ ਐਥਲੈਟਿਕ ਮੀਟ ਦਾ ਆਯੋਜਨ

ਵਿਦਿਆਰਥੀਆਂ ਵੱਲੋਂ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ, ਜਸਕਰਨ ਸਿੰਘ ਅਤੇ ਰਮਨਦੀਪ ਕੌਰ ਬਣੇ ਬੈੱਸਟ ਐਥਲੀਟ

Web Admin

Web Admin

5 Dariya News

ਲੁਧਿਆਣਾ , 04 Mar 2018

ਲੁਧਿਆਣਾ ਕਾਲਜ ਆਫ਼ ਇੰਜੀਨੀਅਰਿੰਗ ਅਤੇ ਟੈਕਨੌਲੋਜੀ, ਕਟਾਂਣੀ ਕਲਾਂ ਵੱਲੋਂ ਕੈਂਪਸ ਵਿਚ ਸਾਲਾਨਾ ਐਥਲੈਟਿਕ ਮੀਟ ਦਾ ਆਯੋਜਨ ਕੀਤਾ ਗਿਆ। ਇਸ ਸਾਲਾਨਾ ਖੇਡਾਂ ਮੀਟ ਦਾ ਉਦਘਾਟਨ ਭਾਖੜਾ ਬਿਆਸ ਨੰਗਲ ਦੇ ਪ੍ਰੋਜੈਕਟ ਅਫ਼ਸਰ ਸੁਰੱਖਿਆ ਧਰਮਵੀਰ ਸਿੰਘ ਧਾਮੀ ਵੱਲੋਂ  ਕੀਤਾ ਗਿਆ, ਜੋ ਕਿ ਵਾਲੀਬਾਲ ਦੇ ਅੰਤਰ ਰਾਸ਼ਟਰੀ ਪੱਧਰ ਦੇ ਖਿਡਾਰੀ ਹਨ। ਜਦ ਕਿ ਮਸ਼ਹੂਰ ਵਾਲੀਬਾਲ ਕੋਚ ਗੁਰਚਰਨ ਸਿੰਘ ਬਰਾੜ ਅਤੇ ਕੌਮੀ ਅਥਲੀਟ ਹਰਭਜਨ ਸਿੰਘ ਗਰੇਵਾਲ ਖ਼ਾਸ ਮਹਿਮਾਨ ਸਨ। ਇਸ ਸਾਲਾਨਾ ਖੇਡ ਮੇਲੇ ਦੀ ਸ਼ੁਰੂਆਤ ਮਾਰਚ ਪਾਸਟ ਅਤੇ ਰਾਸ਼ਟਰੀ ਗੀਤ ਨਾਲ ਕੀਤੀ ਗਈ। ਇਸ ਤੋਂ ਬਾਅਦ ਮੁੱਖ ਮਹਿਮਾਨ ਵੱਲੋਂ  ਖੇਡਾਂ ਸ਼ੁਰੂ ਕਰਨ ਦੀ ਹਰੀ ਝੰਡੀ ਮਿਲਣ ਤੋਂ ਬਾਅਦ ਐਲ ਸੀ ਈ ਟੀ ਦੇ  ਵੱਖ ਵੱਖ ਵਿਭਾਗਾਂ ਦਰਮਿਆਨ  ਵੱਖ-ਵੱਖ ਈਵੇਂਟਸ ਦੇ ਮੁਕਾਬਲੇ ਸ਼ੁਰੂ ਕੀਤੇ ਗਏ। ਜਿਸ ਵਿਚ 900 ਦੇ ਕਰੀਬ ਵਿਦਿਆਰਥੀਆਂ ਨੇ ਹਿੱਸਾ ਲਿਆ, ਜਦ ਇਨ੍ਹਾਂ ਵਿਚ ਲੜਕੀਆਂ ਦੀ ਗਿਣਤੀ 400 ਦੇ ਕਰੀਬ ਸੀ। ਆਊਟ ਡੋਰ ਕੈਟਾਗਰੀ ਵਿਚ ਵਿਦਿਆਰਥੀਆਂ ਨੇ ਐਥਲੈਟਿਕ ਵਿਚ ਲਾਂਗ ਜੰਪ,ਹਾਈ ਜੰਪ,ਟ੍ਰਿਪਲ ਜੰਪ, ਜੈਲਵਿਨ, ਡਿਸਕਸ ਥ੍ਰੋ, ਹੈਮਰ ਥ੍ਰੋ, 100 ਮੀਟਰ ਅਤੇ 200 ਮੀਟਰ ਰੇਸ,ਕ੍ਰਿਕਟ ਸਮੇਤ ਕੁੱਲ 23 ਖੇਡਾਂ ਵਿਚ ਹਿੱਸਾ ਲਿਆ। ਇਸ ਖੇਡ ਦਿਹਾੜੇ ਦਾ ਸਭ ਤੋਂ ਦਿਲਚਸਪ ਮੈਚ  ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਵਿਚਕਾਰ ਐਥਲੈਟਿਕਸ ਅਤੇ ਵਾਲੀਬਾਲ ਮੁਕਾਬਲਿਆਂ ਦੇ ਮੈਚ ਰਹੇ ਜਿਸ ਦਾ ਸਾਰੇ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ । 

ਇਸ ਦੇ ਇਲਾਵਾ ਰੱਸਾਕਸ਼ੀ ਦੇ ਖੇਡ ਵਿਚ ਖਿਡਾਰੀਆਂ ਦੇ ਨਾਲ ਨਾਲ ਦਰਸ਼ਕ ਵੀ ਖੂਬ ਉਤਸ਼ਾਹਿਤ ਨਜ਼ਰ ਆਏ। ਇਸ ਮੌਕੇ ਤੇ ਮਸ਼ਹੂਰ ਸਾਬਕਾ ਖਿਡਾਰੀ ਜੀ ਐੱਸ ਬਰਾੜ ਅਤੇ ਐੱਚ ਐੱਸ ਗਰੇਵਾਲ ਨੇ ਵਿਦਿਆਰਥੀਆਂ ਨਾਲ ਆਪਣੇ ਵਿਚ ਸਾਂਝੇ ਕੀਤੇ। ਜਸਕਰਨ ਸਿੰਘ ਅਤੇ ਰਮਨਦੀਪ ਕੌਰ ਬੈੱਸਟ ਐਥਲੀਟ ਵਜੋਂ ਚੁਣਿਆਂ ਗਿਆ। ਇਸ ਮੌਕੇ ਤੇ ਚੇਅਰਮੈਨ ਵਿਜੇ ਗੁਪਤਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ  ਕਿ ਖੇਡਾਂ ਇਕ ਵਿਦਿਆਰਥੀ ਦੀ ਚੰਗੀ ਸ਼ਖ਼ਸੀਅਤ ਬਣਾਉਣ ਦੇ ਨਾਲ ਨਾਲ ਸਕਾਰਤਮਕ ਸੋਚ ਬਣਾਉਣ ਵਿਚ ਵੀ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ। ਇਸ ਦੇ ਨਾਲ  ਹੀ  ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡ ਨੂੰ ਆਪਣੀ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ ਦੀ ਪ੍ਰੇਰਨਾ ਦਿੰਦੇ ਹੋਏ ਉਨ੍ਹਾਂ ਦੇ ਸਫਲ ਜੀਵਨ ਦੀ ਕਾਮਨਾ ਕੀਤੀ । ਲ ਸੀ ਈ ਟੀ ਦੇ ਪ੍ਰਿੰਸੀਪਲ ਡਾ. ਜਰਨੈਲ ਸਿੰਘ  ਨੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀ ਗਈ ਖੇਡ ਭਾਵਨਾ ਅਤੇ ਪੇਸ਼ਕਾਰੀ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਕਿਹਾ ਕਿ  ਖੇਡਾਂ ਸਾਨੂੰ ਸਰੀਰਕ ਤੰਦਰੁਸਤੀ ਦੇ ਨਾਲ ਨਾਲ ਜ਼ਿੰਦਗੀ 'ਚ ਮੁਕਾਬਲਾ ਕਰਨ,ਜਿੱਤ ਹਾਸਲ ਕਰਨ ਦਾ ਜਜ਼ਬਾ ਹਾਸਿਲ ਕਰਨ,ਕਿਸੇ ਵੀ ਨਤੀਜੇ ਨੂੰ ਸਵੀਕਾਰ ਕਰਨ ਅਤੇ ਦੁਬਾਰਾ ਮੁਕਾਬਲਾ ਕਰਨ ਲਈ ਤਿਆਰ ਕਰਦੀਆਂ ਹਨ । ਇਸ ਲਈ ਸਿਰਫ਼ ਗੋਲਡ ਮੈਡਲ ਲਈ ਖੇਡਣ ਦੀ ਬਜਾਏ ਸਾਰਿਆ ਨੂੰ ਖੇਡਾਂ 'ਚ ਹਿੱਸਾ ਲੈਣਾ ਦੀ ਪ੍ਰਵਿਰਤੀ ਅਪਣਾਉਣਾ ਜ਼ਰੂਰੀ ਹੈ । ਅੰਤ 'ਚ  ਮੁੱਖ ਮਹਿਮਾਨ ਵੱਲੋਂ ਜੇਤੂ ਖਿਡਾਰੀਆਂ  ਨੂੰ ਮੈਡਲ ਅਤੇ ਸੈਟੀਫੀਕੇਟ ਵੰਡੇ ਗਏ । 

 

Tags: Ludhiana College of Engineering

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD