Monday, 13 May 2024

 

 

ਖ਼ਾਸ ਖਬਰਾਂ ਮੈਂ ਦੁਬਾਰਾ ਜੇਲ੍ਹ ਚੱਲਿਆ ਗਿਆ ਤਾਂ ਭਾਜਪਾ ਵਾਲੇ ਮੁਫ਼ਤ ਬਿਜਲੀ, ਪਾਣੀ ਅਤੇ ਇਲਾਜ ਰੋਕ ਦੇਣਗੇ - ਕੇਜਰੀਵਾਲ ਗਜੇਂਦਰ ਸਿੰਘ ਸ਼ੇਖਾਵਤ ਨੇ ਮੁਹਾਲੀ ਵਿੱਚ ਵੋਟਰਾਂ ਨੂੰ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਲਈ ਕਿਹਾ ਯਾਦ ਰੱਖਿਓ 1 ਜੂਨ 1984, ਇਸ ਦਿਨ ਹੀ ਐਤਕੀਂ ਤੁਸੀਂ ਵੋਟਾਂ ਪਾਉਣੀਆਂ ਨੇ: ਸੁਖਬੀਰ ਸਿੰਘ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਅਪੀਲ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਵਿਕਾਸ ਦੀ ਗੱਲ ਕਰੇ ਕਾਂਗਰਸ, ਭਾਜਪਾ ਤੇ ਆਪ : ਐਨ. ਕੇ. ਸ਼ਰਮਾ ਆਈਸਾਈਟ ਚੈਰੀਟੇਬਲ ਆਈ ਹਸਪਤਾਲ ਦੇ ਮਾਹਰ ਡਾਕਟਰਾਂ ਦੀ ਟੀਮ ਵੱਲੋਂ ਅੱਖਾਂ ਦਾ ਕੈਂਪ ਲਗਾਇਆ ਗਿਆ ਭਗਵਾਨ ਪਰਸ਼ੂਰਾਮ ਦੀ ਗਣਨਾ ਸਪਤ ਚਿਰੰਨਜੀਵੀ ਮਹਾਪੁਰਸ਼ਾ ਵਿੱਚ ਕੀਤੀ ਜਾਂਦੀ ਹੈ : ਰਾਜਿੰਦਰ ਸਿੰਘ ਨੰਬਰਦਾਰ ਚੰਡੀਗੜ੍ਹ 'ਚ ਲੋਕਾਂ ਦਾ ਭਾਰੀ ਸਮਰਥਨ, ਇਸ ਵਾਰ ਭਾਜਪਾ 400 ਦਾ ਅੰਕੜਾ ਜ਼ਰੂਰ ਪਾਰ ਕਰੇਗੀ : ਜਤਿੰਦਰ ਪਾਲ ਮਲਹੋਤਰਾ ਆਪ ਤੇ ਅਕਾਲੀ ਕਿਸਾਨ ਵਿਰੋਧੀ, ਪੰਜਾਬ ਦੇ ਵਿਕਾਸ ਲਈ ਦੋਨਾਂ ਨੂੰ ਹਰਾਉਣਾ ਜਰੂਰੀ : ਜੀਤਮਹਿੰਦਰ ਸਿੰਘ ਸਿੱਧੂ ਸ੍ਰੀ ਅਨੰਦਪੁਰ ਸਾਹਿਬ ਤੋਂ ਮਾਈਨਿੰਗ ਮਾਫੀਆ ਦਾ ਸਫਾਇਆ ਕਰਾਂਗਾ : ਡਾ ਸੁਭਾਸ਼ ਸ਼ਰਮਾ ਗੁਰਬਾਜ ਸਿੰਘ ਸਿੱਧੂ ਨੇ ਪਿਤਾ ਦੇ ਲਈ ਮੰਗੀਆਂ ਵੋਟਾਂ ਅਸੀਂ ਤੁਹਾਡੇ ਲਈ ਸਕੂਲ ਅਤੇ ਹਸਪਤਾਲ ਬਣਾਏ, ਬਿਜਲੀ ਅਤੇ ਪਾਣੀ ਮੁਫਤ ਕੀਤਾ, ਇਸ ਲਈ ਮੈਨੂੰ ਜੇਲ ਭੇਜਿਆ : ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਨੇ ਅਮਿਤ ਸ਼ਾਹ ਨਾਲ ਕੀਤਾ ਸਮਝੌਤਾ, ਕੇਜਰੀਵਾਲ ਨੂੰ ਛੱਡ ਕੇ ਪੰਜਾਬ ’ਚ ਵੱਖਰੀ ਆਪ ਸਰਕਾਰ ਬਣਾਉਣਗੇ : ਸੁਖਬੀਰ ਸਿੰਘ ਬਾਦਲ ਆਪ ਦੱਸੇ ਕਿ ਉਹ ਭ੍ਰਿਸ਼ਟਾਚਾਰ ਵਿਚ ਫਸੇ ਅਰਵਿੰਦ ਕੇਜਰੀਵਾਲ ਦਾ ਬਚਾਅ ਕਿਉਂ ਕਰ ਰਹੀ ਹੈ: ਹਰਸਿਮਰਤ ਕੌਰ ਬਾਦਲ ਕਾਂਗਰਸ ਦੀ ਸਥਿਤੀ ਮਜ਼ਬੂਤ; ਸਾਬਕਾ ਵਿਧਾਇਕ ਜੱਸੀ ਖੰਗੂੜਾ ਦੀ ਪਾਰਟੀ 'ਚ ਵਾਪਸੀ ਸਾਬਕਾ ਸਰਪੰਚ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕੇ ਕਾਂਗਰਸ ਵਿੱਚ ਸ਼ਾਮਲ ਕਾਂਗਰਸ ਨੇ ਲੋਕ ਸਭਾ ਵਿੱਚ ਜਿੱਤ ਲਈ ਇੱਕਜੁੱਟ ਹੋਕੇ ਕੀਤੀ ਅਪੀਲ ਮੋਦੀ ਸ਼ਾਹ ਦੀ ਜੋੜੀ ਨੂੰ ਜੇ ਕਿਸੇ ਨੇ ਮਾਤ ਦਿੱਤੀ ਹੈ ਤਾਂ ਉਹ ਪੰਜਾਬ ਦੇ ਲੋਕ ਹੀ ਹਨ : ਗੁਰਜੀਤ ਸਿੰਘ ਔਜਲਾ ਮਨੀਸ਼ ਤਿਵਾੜੀ ਨੇ ਕਿਰਨ ਖੇਰ ਦੇ ਬਿਆਨ ਨਾਲ ਭਾਜਪਾ ਦਾ ਮੂੰਹ ਬੰਦ ਕਰ ਦਿੱਤਾ ਕੇਂਦਰ ਸਰਕਾਰ ਦੇ ਗਲਤ ਫੈਸਲਿਆਂ ਕਾਰਨ 750 ਤੋਂ ਵੱਧ ਕਿਸਾਨਾਂ ਦੀ ਮੌਤ : ਵਿਜੇ ਇੰਦਰ ਸਿੰਗਲਾ ਪੰਜਾਬ ਨੂੰ ਕਰਜ਼ੇ 'ਚ ਡੁੱਬਣਾ ਹੀ ਭਗਵੰਤ ਮਾਨ ਸਰਕਾਰ ਦੀ ਉਪਲਬਧੀ : ਗਜੇਂਦਰ ਸਿੰਘ ਸ਼ੇਖਾਵਤ ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ 5483 ਕੇਸਾਂ ਦਾ ਨਿਪਟਾਰਾ

 

ਇਸਤਰੀ ਅਕਾਲੀ ਦਲ ਦੇ ਅਹੁਦੇਦਾਰਾਂ ਨੇ ਦਾਜ ਨਾ ਲੈਣ ਜਾਂ ਦੇਣ ਦੀ ਸਹੁੰ ਖਾਧੀ

ਬੀਬੀ ਜੰਗੀਰ ਕੌਰ ਨੇ ਔਰਤਾਂ ਦੀਆਂ ਸਮੱਸਿਆਵਾਂ ਜਾਣਨ ਵਾਸਤੇ ਪਿੰਡ ਪੱਧਰੀ ਸਮਾਜ ਦੇ ਸਰਵੇਖਣ ਦਾ ਐਲਾਨ ਕੀਤਾ

Web Admin

Web Admin

5 Dariya News

ਚੰਡੀਗੜ੍ਹ , 05 Mar 2018

ਇਸਤਰੀ ਅਕਾਲੀ ਦਲ ਵਿੰਗ ਦੇ ਅਹੁਦੇਦਾਰਾਂ ਨੇ ਅੱਜ ਇੱਥੇ ਇੱਕ ਰਾਜ ਪੱਧਰੀ ਮੀਟਿੰਗ ਦੌਰਾਨ ਦਾਜ ਨਾ ਲੈਣ ਜਾਂ ਦੇਣ ਦੀ ਪਵਿੱਤਰ ਸਹੁੰ ਖਾਧੀ ਅਤੇ ਇਸ ਸਮਾਜਿਕ ਬੁਰਾਈ ਖ਼ਿਲਾਫ ਲੜਾਈ ਨੂੰ ਹੋਰ ਤਿੱਖਾ ਕਰਨ ਵਾਸਤੇ 8 ਮਾਰਚ ਨੂੰ ਹੋਣ ਵਾਲੀ ਰਾਜ ਪੱਧਰੀ ਕਾਨਫਰੰਸ ਵਿਚ ਔਰਤਾਂ ਨੂੰ ਦਾਜ ਖਿਲਾਫ ਸਹੁੰ ਚੁਕਾਉਣ ਦਾ ਸੰਕਲਪ ਲਿਆ। ਇੱਥੇ ਪਾਰਟੀ ਦਫਤਰ ਵਿਚ ਔਰਤਾਂ ਦੇ ਸਸ਼ਕਤੀਕਰਨ ਉੱਪਰ ਸੈਮੀਨਾਰ ਤੋਂ ਬਾਅਦ ਹੋਈ ਵਿੰਗ ਦੀ ਮੀਟਿੰਗ ਪਿੱਛੋਂ ਇਸ ਦਾ ਖੁਲਾਸਾ ਕਰਦਿਆਂ ਵਿੰਗ ਪ੍ਰਧਾਨ ਬੀਬੀ ਜੰਗੀਰ ਕੌਰ ਨੇ ਕਿਹਾ ਕਿ ਇਸਤਰੀ ਵਿੰਗ ਦੇ ਅਹੁਦੇਦਾਰਾਂ ਨੇ ਕਿਹਾ ਹੈ ਕਿ ਦਾਜ ਦੀ ਬੁਰਾਈ ਖ਼ਿਲਾਫ ਲੜਾਈ ਦੀ ਸਖ਼ਤ ਜਰੂਰਤ ਹੈ ਅਤੇ ਉਹਨਾਂ ਨੂੰ ਖੁਦ ਇਸ ਦੀ ਮਿਸਾਲ ਬਣਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਮੈਂ ਮੇਰੀਆਂ ਉਹਨਾਂ ਸਾਥਣਾਂ ਦੀ ਧੰਨਵਾਦੀ ਹਾਂ, ਜਿਹਨਾਂ ਨੇ ਦਾਜ ਨਾ ਲੈਣ ਜਾਂ ਦੇਣ ਦਾ ਫੈਸਲਾ ਕੀਤਾ ਹੈ। ਹੁਣ ਇਹ ਸਾਰੀਆਂ ਸਾਥਣਾਂ ਸੂਬੇ ਅੰਦਰ ਇੱਕ ਲਹਿਰ ਖੜ੍ਹੀ ਕਰਨਗੀਆਂ ਅਤੇ ਔਰਤਾਂ ਨੂੰ ਦਾਜ ਦੀ ਬੁਰਾਈ ਖਤਮ ਕਰਨ ਵਾਸਤੇ ਪ੍ਰੇਰਿਤ ਕਰਨਗੀਆਂ। ਬੀਬੀ ਜੰਗੀਰ ਕੌਰ ਨੇ ਕਿਹਾ ਕਿ ਇਸਤਰੀ ਵਿੰਗ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਦੇ ਉੱਤੇ ਦਮਦਮਾ ਸਾਹਿਬ ਵਿਖੇ ਇੱਕ ਰਾਜ ਪੱਧਰੀ ਕਾਨਫਰੰਸ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿੰਗ ਵੱਲੋਂ ਘਰੇਲੂ ਹਿੰਸਾ ਬਾਰੇ ਵੀ ਜਾਗਰੂਕਤਾ ਫੈਲਾਈ ਜਾਵੇਗੀ ਅਤੇ ਇਸ ਸਮੱਸਿਆ ਨੂੰ ਭਾਈਚਾਰਕ ਪੱਧਰ ਉੱਤੇ ਹੱਲ ਕਰਨ ਦੀ ਲੋੜ ਉੱਤੇ ਜ਼ੋਰ ਦਿੱਤਾ ਜਾਵੇਗਾ।ਮਸ਼ਹੂਰ ਮਹਿਲਾ ਕਾਰਕੁਨ ਡਾਕਟਰ ਪੈਮ ਰਾਜਪੂਤ ਵੱਲੋਂ ਦਿੱਤੇ ਸੁਝਾਅ ਮਗਰੋਂ ਇਸਤਰੀ ਵਿੰਗ ਦੀ ਪ੍ਰਧਾਨ ਨੇ ਇਸ ਮੁੱਦੇ ਨੂੰ ਪਾਰਟੀ ਦੀ ਕਾਨਫਰੰਸ ਦੇ ਏਜੰਡੇ ਵਿਚ ਸ਼ਾਮਿਲ ਕਰ ਲਿਆ। ਇਸ ਬਾਰੇ ਡਾਕਟਰ ਰਾਜਪੂਤ ਨੇ ਦੱਸਿਆ ਕਿ ਵਿੰਗ ਨੂੰ ਘਰੇਲੂ ਹਿੰਸਾ ਦੇ ਮਾਮਲਿਆਂ ਦੀ ਸ਼ਨਾਖਤ ਕਰਨੀ ਚਾਹੀਦੀ ਹੈ ਅਤੇ ਉਹਨਾਂ ਨੂੰ ਸਲਾਹ ਮਸ਼ਵਰੇ ਰਾਂਹੀ ਹੱਲ ਕਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਡਾਕਟਰ ਰਾਜਪੂਤ ਨੇ ਕਿਹਾ ਕਿ ਸਰਕਾਰਾਂ ਘਰੇਲੂ ਹਿੰਸਾ ਨੂੰ ਖਤਮ ਨਹੀਂ ਕਰ ਸਕਦੀਆਂ। ਇਸ ਵਾਸਤੇ ਸਾਨੂੰ ਖੁਦ ਤਬਦੀਲੀ ਦਾ ਹਿੱਸਾ ਬਣਨਾ ਪੈਣਾ ਹੈ। ਸਾਨੂੰ ਅਜਿਹੇ ਮਾਮਲਿਆਂ ਨੂੰ ਉਠਾ ਕੇ ਸਮਾਜ ਪ੍ਰਤੀ ਬਣਦੀ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਣਾ ਚਾਹੀਦਾ ਹੈ।

ਡਾਕਟਰ ਰਾਜਪੂਤ ਵੱਲੋਂ ਦਿੱਤੇ ਇੱਕ ਸੁਝਾਅ ਮਗਰੋਂ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਨੇ ਪਿੰਡ ਪੱਧਰੀ ਸਮਾਜ ਦੇ ਸਰਵੇਖਣ ਦੇ ਪ੍ਰਸਤਾਵ ਨੂੰ ਵੀ ਸਵੀਕਾਰ  ਕਰ ਲਿਆ। ਇਸ ਤਹਿਤ ਪਿੰਡਾਂ ਵਿਚ ਜਾ ਕੇ ਹਰ ਉਮਰ ਦੀਆਂ ਔਰਤਾਂ ਜਵਾਨ, ਬਜ਼ੁਰਗ ਜਾਂ ਵਿਧਵਾਵਾਂ ਨੂੰ ਦਰਪੇਸ਼ ਸਮੱਸਿਆਂਵਾਂ ਦੀ ਪਹਿਚਾਣ ਕਰਨਾ ਅਤੇ ਉਹਨਾਂ ਦੇ ਢੁੱਕਵੇਂ ਹੱਲ ਪ੍ਰਦਾਨ ਕਰਨਾ ਸ਼ਾਮਿਲ ਹੈ।ਇਸ ਮੌਕੇ ਉੱਪਰ ਬੋਲਦਿਆਂ ਮਹਿਲਾ ਕਾਰਕੁਨ ਡਾਕਟਰ ਸ਼ਰੂਤੀ ਸ਼ੁਕਲਾ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਕਿ ਨੌਜਵਾਨਾਂ ਵਿਚ ਚੰਗੀਆਂ ਨੈਤਿਕ ਕਦਰਾਂ-ਕੀਮਤਾਂ ਦਾ ਸੰਚਾਰ ਕੀਤਾ ਜਾਵੇ। ਉਹਨਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਾਂਝੇ ਤੌਰ 'ਤੇ ਸਿੱਖਣਾ ਚਾਹੀਦਾ ਹੈ ਕਿ ਚੰਗੀਆਂ ਮਾਵਾਂ, ਭੈਣਾਂ ਅਤੇ ਪਤਨੀਆਂ ਕਿਵੇਂ ਬਣੀਏ?ਇਸ ਤਰ੍ਹਾਂ ਅਸੀਂ ਆਪਣੇ ਤਜਰਬੇ ਨਾਲ ਹੀ ਸਮਾਜ ਨੂੰ ਸੁਧਾਰ ਸਕਦੇ ਹਾਂ। ਇਸ ਮੌਕੇ ਕਵਿੱਤਰੀ ਡਾਕਟਰ ਗੁਰਮਿੰਦਰ ਕੌਰ ਸਿੱਧੂ ਨੇ ਦੱਸਿਆ ਕਿ ਕਿਸ ਤਰ੍ਹਾਂ ਦੁਨੀਆਂ ਭਰ ਵਿਚ ਔਰਤਾਂ ਤਬਦੀਲੀ ਦੀਆਂ ਸੂਚਕ ਬਣ ਰਹੀਆਂ ਹਨ। ਉਹਨਾਂ ਨੇ ਭਰੂਣ ਹੱਤਿਆ ਅਤੇ ਦੂਜੀਆਂ ਸਮਾਜਿਕ ਬੁਰਾਈਆਂ ਬਾਰੇ ਵੀ ਚਰਚਾ ਕੀਤੀ।ਬੀਬੀ ਜੰਗੀਰ ਕੌਰ ਨੇ ਐਲਾਨ ਕੀਤਾ ਕਿ ਇਸਤਰੀ ਵਿੰਗ ਨੇ ਸੂਬੇ ਅੰਦਰ ਪੰਜ ਜ਼ੋਨ ਬਣਾਏ ਹਨ ਅਤੇ ਹਰ ਜ਼ੋਨ ਵਾਸਤੇ ਇੱਕ 11 ਮੈਂਬਰੀ ਕਮੇਟੀ ਬਣਾਈ ਜਾ ਰਹੀ ਹੈ। ਇਹ ਕਮੇਟੀ ਸਾਰੇ ਵਰਗਾਂ ਦੇ ਲੋਕਾਂ ਨੂੰ ਧਾਰਮਿਕ ਅਤੇ ਰੂਹਾਨੀ ਸਿੱਖਿਆ ਦੇਣ ਦਾ ਕੰਮ ਕਰੇਗੀ। ਉਹਨਾਂ ਕਿਹਾ ਕਿ ਇਸ ਮੰਤਵ ਲਈ ਅਸੀਂ ਸਾਰੇ ਭਾਈਚਾਰਿਆਂ ਦੇ ਲੋਕਾਂ ਦਾ ਸਹਿਯੋਗ ਲਵਾਂਗੇ, ਕਿਉਂਕਿ ਸਾਡਾ ਮੁੱਖ ਮੰਤਵ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਅੰਦਰ ਚੰਗੀਆਂ ਨੈਤਿਕ ਕਦਰਾਂ-ਕੀਮਤਾਂ ਦਾ ਸੰਚਾਰ ਕਰਨਾ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਬੀਬੀ ਸਤਵੰਤ ਕੌਰ ਸੰਧੂ, ਬੀਬੀ ਸਤਵਿੰਦਰ ਕੌਰ ਧਾਲੀਵਾਲ, ਬੀਬੀ ਹਰਜਿੰਦਰ ਕੌਰ ਸਾਬਕਾ ਮੇਅਰ ਚੰਡੀਗੜ੍ਹ, ਬੀਬੀ ਹਰਜੀਤ ਕੌਰ ਸਿੱਧੂ, ਬੀਬੀ ਗਗਨਦੀਪ ਕੌਰ ਢੀਂਡਸਾ, ਬੀਬੀ ਹਰਪ੍ਰੀਤ ਕੌਰ ਬਰਨਾਲਾ, ਬੀਬੀ ਕੁਲਦੀਪ ਕੌਰ ਕੰਗ, ਬੀਬੀ ਪਰਮਜੀਤ ਕੌਰ ਵਿਰਕ, ਬੀਬੀ  ਬਲਵਿੰਦਰ ਕੌਰ ਚੀਮਾ, ਬੀਬੀ ਕਿਰਨ ਸ਼ਰਮਾ ਪਠਾਨਕੋਟ, ਬੀਬੀ ਪੁਸ਼ਪਿੰਦਰ ਕੌਰ ਮਜ਼ਬੂਰ ਅਤੇ ਬੀਬੀ ਇੰਦਰਜੀਤ ਕੌਰ ਮਾਨ ਸ਼ਾਮਿਲ ਸਨ।

 

Tags: Bibi Jagir Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD