Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਹਿਲਾ ਸਸ਼ਕਤੀਕਰਨ ਤਹਿਤ ਪੰਜਾਬ ਦੀ ਰਾਸ਼ਟਰਪਤੀ ਐਵਾਰਡ ਲਈ ਚੋਣ : ਰਜ਼ੀਆ ਸੁਲਤਾਨਾ

ਕੌਮਾਂਤਰੀ ਮਹਿਲਾ ਦਿਵਸ ਸਬੰਧੀ ਬ੍ਰਹਮ ਕੁਮਾਰੀਆਂ ਵੱਲੋਂ ਕਰਵਾਏ ਸੈਮੀਨਾਰ ਵਿੱਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

5 Dariya News

ਐਸ.ਏ.ਐਸ. ਨਗਰ (ਮੁਹਾਲੀ) , 08 Mar 2018

Last updated on: Mar 08, 2018, 00:00 IST

ਪੰਜਾਬ ਸਰਕਾਰ ਵੱਲੋਂ ਔਰਤਾਂ ਦੀ ਬਿਹਤਰੀ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਤੇ ਜ਼ਿਲ੍ਹਾ ਤਰਨ ਤਾਰਨ ਵਿੱਚ ਲਿੰਗ ਅਨੁਪਾਤ ਵਿੱਚ ਵੱਡੇ ਪੱਧਰ 'ਤੇ ਹੋਏ ਸੁਧਾਰ ਸਦਕਾ ਮਹਿਲਾ ਸਸ਼ਕਤੀਕਰਨ ਤਹਿਤ ਰਾਸ਼ਟਰਪਤੀ ਐਵਾਰਡ ਲਈ ਪੰਜਾਬ ਨੂੰ ਚੁਣਿਆ ਗਿਆ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ ਅਤੇ ਮਹਿਲਾ ਤੇ ਬਾਲ ਵਿਕਾਸ ਮੰਤਰੀ ਰਜ਼ੀਆ ਸੁਲਤਾਨਾ ਨੇ ਇੱਥੇ ਸੁਖ ਸ਼ਾਂਤੀ ਭਵਨ, ਫੇਜ਼-7 ਵਿਖੇ ਬ੍ਰਹਮ ਕੁਮਾਰੀਆਂ ਵੱਲੋਂ ਕੌਮਾਂਤਰੀ ਮਹਿਲਾ ਦਿਵਸ ਸਬੰਧੀ 'ਵਿਮੈੱਨ: ਦਿ ਟੌਰਚ ਬੀਅਰਰ ਆਫ਼ ਵੈਲਿਊ ਬੇਸਡ ਸੁਸਾਇਟੀ' ਵਿਸ਼ੇ 'ਤੇ ਕਰਵਾਏ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਔਰਤਾਂ ਦੀ ਬਿਹਤਰੀ ਲਈ ਇਹ ਜ਼ਰੂਰੀ ਹੈ ਕਿ ਉਹ ਅਧਿਆਤਮਿਕਤਾ ਦੇ ਆਧਾਰ 'ਤੇ ਆਪਣੇ ਅੰਦਰਲੀ ਤਾਕਤ ਦੀ ਪਛਾਣ ਕਰਨ। ਉਨ੍ਹਾਂ ਆਖਿਆ ਕਿ ਅੱਜ ਹਰ ਖੇਤਰ ਵਿੱਚ ਔਰਤਾਂ ਅੱਗੇ ਵੱਧ ਕੇ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਹਰ ਇੱਕ ਔਰਤ ਇਸ ਗੱਲ ਦਾ ਨਿਸ਼ਚਾ ਕਰੇ ਕਿ ਉਹ ਵੀ ਦੁਨੀਆਂ ਵਿੱਚ ਬੁਲੰਦੀਆਂ ਹਾਸਲ ਕਰਨ ਵਾਲੀਆਂ ਔਰਤਾਂ ਵਿੱਚ ਸ਼ੁਮਾਰ ਹੋਵੇਗੀ। ਉਨ੍ਹਾਂ ਨੇ ਬ੍ਰਹਮ ਕੁਮਾਰੀਆਂ ਵੱਲੋਂ ਸਮਾਜ ਨੂੰ ਸੁਚੱਜੀ ਸੇਧ ਦੇਣ ਲਈ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਖ਼ੁਦ ਵੀ ਬ੍ਰਹਮ ਕੁਮਾਰੀਆਂ ਵੱਲੋਂ ਦਿੱਤੇ ਜਾਂਦੇ ਸੁਨੇਹੇ ਦੀ ਪਾਲਣਾ ਲਈ ਯਤਨਸ਼ੀਲ ਹਨ ਤੇ ਅਜਿਹੇ ਸੈਮੀਨਾਰ ਲਗਾਤਾਰ ਕਰਵਾਏ ਜਾਣੇ ਚਾਹੀਦੇ ਹਨ। ਮਹਿਲਾ ਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਜੇ ਇੱਕ ਔਰਤ ਸਿੱਖਿਅਤ ਹੁੰਦੀ ਹੈ ਤਾਂ ਉਹ ਆਪਣੇ ਪਰਿਵਾਰ ਦੇ ਹੋਰਨਾਂ ਮੈਂਬਰਾਂ ਨੂੰ ਵੀ ਸਿੱਖਿਅਤ ਕਰ ਕੇ ਗੁਣਾਂ 'ਤੇ ਆਧਾਰਿਤ ਨਰੋਏ ਸਮਾਜ ਦੀ ਸਿਰਜਣਾ ਵਿੱਚ ਮੋਹਰੀ ਭੂਮਿਕਾ ਨਿਭਾਅ ਸਕਦੀ ਹੈ। ਉਨ੍ਹਾਂ ਆਖਿਆ ਕਿ ਮੌਜੂਦਾ ਦੌਰ ਵਿੱਚ ਬਾਹਰੀ ਦਿਖ ਦੇ ਸ਼ਿੰਗਾਰ ਉਤੇ ਬਹੁਤ ਜ਼ੋਰ ਦਿੱਤਾ ਜਾਂਦਾ ਹੈ ਪਰ ਰੂਹ ਦਾ ਸ਼ਿੰਗਾਰ ਬਾਹਰੀ ਦਿਖ ਨਾਲੋਂ ਅਹਿਮ ਹੈ ਤੇ ਬ੍ਰਹਮ ਕੁਮਾਰੀਆਂ ਵੱਲੋਂ ਜਿਹੜੇ ਉਪਰਾਲੇ ਕੀਤੇ ਜਾ ਰਹੇ ਹਨ, ਉਹ ਸਮਾਜ ਵਿਚਲੀਆਂ ਕੁਰੀਤੀਆਂ ਦੇ ਖ਼ਾਤਮੇ ਲਈ ਅਹਿਮ ਹਨ। ਇਸ ਮੌਕੇ ਬ੍ਰਹਮ ਕੁਮਾਰੀਆਂ ਵੱਲੋਂ ਸ੍ਰੀਮਤੀ ਰਜ਼ੀਆ ਸੁਲਤਾਨਾ ਨੂੰ ਯਾਦਗਾਰੀ ਚਿੰਨ੍ਹ ਵੀ ਭੇਟ ਕੀਤਾ ਗਿਆ। ਇਸ ਮੌਕੇ ਆਲ ਇੰਡੀਆ ਰੇਡੀਓ, ਚੰਡੀਗੜ੍ਹ ਦੀ ਸਟੇਸ਼ਨ ਡਾਇਰੈਕਟਰ ਸ੍ਰੀਮਤੀ ਪੂਨਮ ਅੰਮ੍ਰਿਤ ਸਿੰਘ, ਰਾਜਯੋਗ ਸੈਂਟਰ ਰੂਪਨਗਰ ਦੀ ਇੰਚਾਰਜ ਬ੍ਰਹਮ ਕੁਮਾਰੀ ਰਮਾ ਅਤੇ ਰਾਜਯੋਗ ਸੈਂਟਰ ਅਤੇ ਮੋਹਾਲੀ ਸਰਕਲ ਦੀ ਡਾਇਰੈਕਟਰ ਪ੍ਰੇਮਲਤਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ। 

 

Tags: Razia Sultana , Brahma Kumaris

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD