Monday, 15 June 2026

 

 

ਖ਼ਾਸ ਖਬਰਾਂ ਅਮਿਤ ਕੁਮਾਰ ਪੰਚਾਲ ਨੇ ਐਸ.ਆਰ.ਆਈ ਸਬੰਧੀ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਅਤੇ ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ ਨਾਲ ਕੀਤੀ ਅਹਿਮ ਮੀਟਿੰਗ ਆਮ ਆਦਮੀ ਪਾਰਟੀ ਦੇ ਪਰਿਵਾਰ 'ਚ ਹੋਇਆ ਵਾਧਾ ਡਾ. ਬਲਬੀਰ ਸਿੰਘ ਨੇ ਐਸ ਐਸ ਟੀ ਨਗਰ ਤੋਂ ਰਵਾਨਾ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਪੰਜਾਬ ’ਚ ਬੇਸਹਾਰਾ ਤੇ ਅਵਾਰਾ ਗਊਧਨ ਨੂੰ ਜਲਦ ਗਊਸ਼ਾਲਾਵਾਂ ’ਚ ਲਿਆਂਦਾ ਜਾਵੇਗਾ : ਕੀਮਤੀ ਭਗਤ ਐਡਵੋਕੇਟ ਅਮਰਪਾਲ ਸਿੰਘ ਨੇ 'ਮੇਰੀ ਰਸੋਈ ' ਯੋਜਨਾ ਤਹਿਤ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗੁਲਾਬ ਚੰਦ ਕਟਾਰੀਆ ਨੇ ਫਰੀਦਕੋਟ ਵਿਖੇ ਸਕਿੱਲ ਡਿਵੈਲਪਮੈਂਟ ਸੈਂਟਰ ਦਾ ਕੀਤਾ ਉਦਘਾਟਨ ਪਿੰਡ ਸਨੇਟਾ ਵਿੱਚ ਪੀਣ ਵਾਲੇ ਪਾਣੀ ਦੀ ਗੰਭੀਰ ਸਮੱਸਿਆ, ਕੁਲਜੀਤ ਸਿੰਘ ਬੇਦੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਲਾਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਦੀਆਂ ਬੱਸਾਂ ਰਵਾਨਾ ਮੁੱਖ ਮੰਤਰੀ ਮਾਂਵਾਂ ਧੀਆਂ ਸਤਿਕਾਰ ਯੋਜਨਾ ਮਹਿਲਾਵਾਂ ਦੀ ਆਰਥਿਕ ਸਥਿਤੀ ਨੂੰ ਮਜਬੂਤ ਕਰਨ ਵਿੱਚ ਸਮਾਜਿਕ ਮਹੱਤਵਪੂਰਨ ਸਾਬਤ ਹੋਵੇਗੀ : ਲਖਬੀਰ ਸਿੰਘ ਰਾਏ ਸ਼ਾਂਤੀ ਨਗਰ ‘ਚ ਨਵੇਂ ਟਿਊਬਵੈੱਲ ਦੇ ਕੰਮ ਦੀ ਬ੍ਰਮ ਸ਼ੰਕਰ ਜਿੰਪਾ ਨੇ ਕਰਵਾਈ ਸ਼ੁਰੂਆਤ ਸ਼੍ਰੀ ਖਾਟੂ ਸ਼ਿਆਮ ਜੀ ਦੀ ਅਪਾਰ ਕਿਰਪਾ ਸਦਕਾ ਲੋਹਾਰਾ ਭਗਤੀ ਰਸ ਵਿੱਚ ਸਰਾਬੋਰ ਹੋਇਆ : ਸੁੱਖਮਿੰਦਰਪਾਲ ਸਿੰਘ ਗਰੇਵਾਲ ਨਰੇਂਦਰ ਮੋਦੀ ਨੇ ਭਾਰਤ ਇਨੋਵੇਟਸ 2026 ਪ੍ਰੋਗਰਾਮ ਵਿੱਚ ਹਿੱਸਾ ਲਿਆ ਰਾਸ਼ਟਰ ਸੇਵਾ ਅਤੇ ਅੰਤੋਂਦੇਯ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ ਸਮਾਜਿਕ ਸੰਸਥਾਵਾਂ - ਨਾਇਬ ਸਿੰਘ ਸੈਣੀ 15 ਜੂਨ ਤੋਂ ਸ਼ੁਰੂ ਹੋਵੇਗੀ ਵੋਟਰ ਸੂਚੀ ਦੀ ਵਿਸ਼ੇਸ਼ ਵਿਆਪਕ ਸੁਧਾਰ ਮੁਹਿੰਮ - ਏ. ਸ਼੍ਰੀਨਿਵਾਸ ਹਰਿਆਣਾ ਵਿੱਚ ਮਾਲ ਸੁਧਾਰਾਂ ਨੂੰ ਗਤੀ : ਰਾਜ ਵਿਆਪੀ ਸਿਖਲਾਈ ਪ੍ਰੋਗਰਾਮ ਅਤੇ ਵਿਸ਼ੇਸ਼ ਸੀਮਾਂਕਣ ਮੁਹਿੰਮ ਸ਼ੁਰੂ ਗਰੀਬਾਂ ਨੂੰ ਪੱਕੇ ਮਕਾਨ ਦੇ ਕੇ ਕੇਂਦਰ ਅਤੇ ਸੂਬਾ ਸਰਕਾਰ ਨੇ ਸਮਾਜਿਕ ਸੁਰੱਖਿਆ ਨੂੰ ਕੀਤਾ ਮਜ਼ਬੂਤ - ਕ੍ਰਿਸ਼ਨ ਪਾਲ ਗੁੱਜਰ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਜ਼ੀਰਕਪੁਰ ਤੋਂ ਸ਼ਰਧਾਲੂਆਂ ਦੀਆਂ ਦੋ ਬੱਸਾਂ ਰਵਾਨਾ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਦੂਸਰੇ ਦਿਨ ਵੀ ਜੰਡਿਆਲਾ ਗੁਰੂ ਵਿਖੇ ਮਹਿਲਾ ਸਤਿਕਾਰ ਸਖੀਆਂ ਨੂੰ ਦਿੱਤੀ ਗਈ ਵਿਸ਼ੇਸ਼ ਟ੍ਰੇਨਿੰਗ ਨਵੇਂ ਬੱਸ ਸਟੈਂਡ ਦਾ ਕੀਤਾ ਉਦਘਾਟਨ ਅਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੋਂ ਚੁੱਕਿਆ ਪਰਦਾ 49 ਲੱਖ 80 ਹਜਾਰ ਰੁਪਏ ਦੀ ਲਾਗਤ ਵਾਰਡ ਨੰਬਰ 58 ਦੇ ਸਮੂਹ ਪਾਰਕਾਂ ਦੇ ਸੁੰਦਰੀਕਰਨ ਅਤੇ ਵਿਕਾਸ ਕਾਰਜਾਂ ਦੀ ਸ਼ੁਰੂਆਤ : ਅਜੀਤ ਪਾਲ ਸਿੰਘ ਕੋਹਲੀ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੇ ਲੋਕ ਭਲਾਈ ਯਤਨਾਂ ਦੀ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਭੂਮਿਕਾ ਅਹਿਮ : ਅਮਨ ਅਰੋੜਾ

 

ਪੰਜਾਬ ਨੂੰ ਨਾਰੀ ਸਸ਼ਕਤੀਕਰਨ ਲਈ ਪਾਏ ਸ਼ਾਨਦਾਰ ਯੋਗਦਾਨ ਸਦਕਾ ਰਾਸ਼ਟਰਪਤੀ ਵੱਲੋਂ “ਨਾਰੀ ਸ਼ਕਤੀ ਪੁਰਸਕਾਰ”

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਰਜ਼ੀਆ ਸੁਲਤਾਨਾ ਨੇ ਪ੍ਰਾਪਤ ਕੀਤਾ ਪੁਰਸਕਾਰ

Web Admin

Web Admin

5 Dariya News

ਨਵੀਂ ਦਿੱਲੀ , 08 Mar 2018

Last updated on: Mar 08, 2018, 00:00 IST

ਕੌਮਾਂਤਰੀ ਮਹਿਲਾ ਦਿਵਸ ਵਾਲੇ ਦਿਨ ਪੰਜਾਬ ਦੀਆਂ ਔਰਤਾਂ ਨੂੰ ਉਸ ਸਮੇਂ ਹੋਰ ਜ਼ਿਆਦਾ ਮਾਣ ਮਹਿਸੂਸ ਕਰਨ ਦਾ ਮੌਕਾ ਮਿਲਿਆ ਜਦੋਂ ਭਾਰਤ ਦੇ ਰਾਸ਼ਟਰਪਤੀ ਨੇ ਮਹਿਲਾ ਸਸ਼ਕਤੀਕਰਨ ਵਿਚ ਪਾਏ ਅਹਿਮ ਤੇ ਸ਼ਾਨਦਾਰ ਯੋਗਦਾਨ ਲਈ ਪੰਜਾਬ ਨੂੰ “ਨਾਰੀ ਸ਼ਕਤੀ ਪੁਰਸਕਾਰ” ਨਾਲ ਸਨਮਾਨਿਤ ਕੀਤਾ। ਨਵੀਂ ਦਿੱਲੀ ਵਿਖੇ ਸਥਿਤ ਰਾਸ਼ਟਰਪਤੀ ਭਵਨ ਵਿਚ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਇਕ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਇਹ ਐਵਾਰਡ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਪ੍ਰਾਪਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਮੁੱਖ ਸਕੱਤਰ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਸ੍ਰੀ ਕੇ ਬੀ ਐਸ ਸਿੱਧੂ ਅਤੇ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਕਵਿਤਾ ਸਿੰਘ ਵੀ ਹਾਜ਼ਰ ਸਨ।ਜ਼ਿਆਦਾ ਜਾਣਕਾਰੀ ਦਿੰਦਿਆਂ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਦੱਸਿਆ ਕਿ “ਬੇਟੀ ਬਚਾਓ ਬੇਟੀ ਪੜਾਓ” ਸਕੀਮ ਵਿੱਚ ਸੁਚੱਜੀ ਕਾਰਗੁਜ਼ਾਰੀ ਅਤੇ ਲਿੰਗ ਅਨੁਪਾਤ ਵਿੱਚ ਜ਼ਿਕਰਯੋਗ ਸੁਧਾਰ ਦਰਜ ਕਰਨ ਸਦਕਾ ਪੰਜਾਬ ਨੂੰ “ਨਾਰੀ ਸ਼ਕਤੀ ਪੁਰਸਕਾਰ” ਨਾਲ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਨਮ ਸਮੇਂ ਲਿੰਗ ਦਰ ਦੇ ਸੁਧਾਰ ਲਈ ਸੂਬੇ ਨੇ ਅਣਥੱਕ ਕੋਸ਼ਿਸ਼ਾਂ ਕੀਤੀਆਂ ਹਨ ਅਤੇ ਬਹੁਤ ਥੋੜ੍ਹੇ ਸਮੇਂ ਦੌਰਾਨ ਲਿੰਗ ਅਨੁਪਾਤ ਵਿਚ ਆਏ ਸ਼ਲਾਘਾਯੋਗ ਸੁਧਾਰ ਲਈ ਸਮੁੱਚੇ ਦੇਸ਼ ਦੇ 10 ਜ਼ਿਲ੍ਹਿਆਂ ਵਿੱਚ ਤਰਨਤਾਰਨ ਦਾ ਨਾਂ ਆਉਣਾ ਸੂਬੇ ਲਈ ਮਾਣਮੱਤੀ ਗੱਲ ਹੈ। ਉਨ੍ਹਾਂ ਦੱਸਿਆ ਕਿ ਜਨਮ ਸਮੇਂ ਲਿੰਗ ਦਰ ਦੇ ਸੁਧਾਰ ਲਈ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸਿਹਤ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਸੂਬੇ ਦੇ 20 ਜ਼੍ਹਿਲਿਆਂ ਵਿੱਚ ਜ਼ਮੀਨੀ ਪੱਧਰ 'ਤੇ ਯਤਨ ਤੇਜ਼ ਕੀਤੇ ਹੋਏ ਹਨ। ਉਨ੍ਹਾਂ ਦੱਸਿਆ ਕਿ ਜਨਮ ਸਮੇਂ ਲਿੰਗ ਦਰ ਵਿੱਚ ਸੁਧਾਰਾਂ ਦਾ ਰੁਝਾਨ ਸੂਬੇ ਦੇ ਹੋਰਨਾਂ ਜ਼ਿਲ੍ਹਿਆਂ ਵਿੱਚ ਵੀ ਦੇਖਿਆ ਜਾ ਰਿਹਾ ਹੈ।ਸਮਾਜਿਕ ਸੁਰੱਖਿਆ ਮੰਤਰੀ ਨੇ “ਨਾਰੀ ਸ਼ਕਤੀ ਪੁਰਸਕਾਰ” ਸੂਬੇ ਦੀਆਂ ਉਨ੍ਹਾਂ ਔਰਤਾਂ ਨੂੰ ਸਮਰਪਿਤ ਕੀਤਾ ਹੈ ਜਿਨ੍ਹਾਂ ਨੇ ਜੀਵਨ ਦੀਆਂ ਉੱਚ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਿਆ ਅਤੇ ਆਪਣੀ ਸਖਤ ਮਿਹਨਤ ਨਾਲ ਪੰਜਾਬ ਨੂੰ ਇੱਕ ਖੁਸ਼ਨੁਮਾ ਮਾਹੌਲ ਵਾਲਾ ਰਹਿਣਯੋਗ ਸੂਬਾ ਬਣਾਇਆ ਹੈ। ਇਸ ਮੌਕੇ ਸ੍ਰੀਮਤੀ ਸੁਲਤਾਨਾ ਨੇ ਯੋਗ ਤੇ ਦੂਰਅੰਦੇਸ਼ ਅਗਵਾਈ ਦੇਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ੇਸ਼ ਧੰਨਵਾਦ ਕੀਤਾ। 

 

Tags: Ram Nath Kovind , Razia Sultana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD