Wednesday, 15 May 2024

 

 

ਖ਼ਾਸ ਖਬਰਾਂ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ

 

ਮਹਿਤਾ ਦੀ ਪੁਲੀਸ ਨੇ ਔਰਤ ਦੇ ਅੰਨ੍ਹੇ ਕਤਲ ਦੀ ਗੁੱਥੀ ਸੁਲਝਾ ਕਿ ਦੋਸ਼ੀ ਕੀਤਾ ਕਾਬੂ

Web Admin

Web Admin

5 Dariya News (ਕੁਲਜੀਤ ਸਿੰਘ )

ਜੰਡਿਆਲਾ ਗੁਰੂ , 11 Mar 2018

ਥਾਣਾ ਮਹਿਤਾ ਦੀ ਪੁਲੀਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਬੀਤੀ 6ਮਾਰਚ ਨੂੰ ਥਾਣਾ ਮਹਿਤਾ ਅੰਦਰ ਆਉਂਦੇ ਬੁਟਰ ਕਲਾਂ ਦੇ ਵਾਸੀ ਅਵਤਾਰ ਸਿੰਘ ਪੁੱਤਰ ਅਜੀਤ ਸਿੰਘ ਦੀ ਮੋਟਰ ਵਾਲੇ ਕਮਰੇ ਵਿੱਚ ਕਿਸੇ ਔਰਤ ਦੀ ਲਾਸ਼ ਮਿਲਣ 'ਤੇ ਦਿੱਤੀ ਇਤਲਾਹ ਨੂੰ ਸੁਲਝਾਉਂਦਿਆਂ ਹੋਇਆਂ ਕਤਾਲ ਨੂੰ ਕਾਬੂ ਕਰ ਲਿਆ।ਇਸ ਸਬੰਧੀ ਡੀਐਸਪੀ ਜੰਡਿਆਲਾ ਗੁਰੂ ਗੁਰਪ੍ਰਤਾਪ ਸਿੰਘ ਸਹੋਤਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਹੋਇਆਂ ਕਿਹਾ ਕਿ ਬੀਤੀ ੬ਮਾਰਚ ਨੂੰ ਥਾਣਾ ਮਹਿਤਾ ਵਿੱਚ ਇਕ ਮੁਕਦਮਾਂ ਨੰਬਰ 13 ਧਾਰਾ 302, 34 ਅਵਤਾਰ ਸਿੰਘ ਪੁੱਤਰ ਅਜੀਤ ਸਿੰਘ ਦੀ ਇਤਲਾਹ 'ਤੇ ਦਰਜ ਕੀਤਾ ਗਿਆ ਸੀ।ਇਸ ਕਤਲ ਦੇ ਮਾਮਲੇ ਨੂੰ ਪੁਲੀਸ ਨੇ ਵਿਗਿਆਨਕ ਅਤੇ ਤਕਨੀਕੀ ਤਰੀਕੇ ਨਾਲ ਤਫਤੀਸ਼ ਕਰਕੇ ਦੋਸ਼ੀ ਬਲਵਿੰਦਰ ਸਿੰਘ ਵਾਸੀ ਬੁਟਰ ਸਿਵੀਆਂ ਨੂੰ ਕਾਬੂ ਕਰ ਲਿਆ।ਉਨ੍ਹਾਂ ਦੱਸਿਆ ਕਿ ਅਵਤਾਰ ਸਿੰਘ ਦੀ ਜ਼ਮੀਨ ਜੀਟੀ ਰੋਡ ਡਿਪਸ ਸਕੂਲ ਦੇ ਨੇੜੇ ਹੈ।ਉਥੇ ਹੀ ਉਸਦੀ ਮੋਟਰ ਵੀ ਹੈ ਅਤੇ ਇੱਕ ਕਮਰਾ ਬਣਿਆ ਹੋਇਆ ਹੈ। ਇਸ ਜਗ੍ਹਾ 'ਤੇ ਲੱਗਾ ਬਿਜਲੀ ਦਾ ਟਰਾਂਸਫਰਮਰ ਖਰਾਬ ਹੋਣ ਕਾਰਨ ਉਸਨੇ ਨਿੱਜੀ ਬਿਜਲੀ ਠੀਕ ਕਰਨ ਵਾਲੇ ਕਰਮਚਾਰੀ ਬੁਲਾ ਕਿ ਟਰਾਂਸਫਰਮਰ ਠੀਕ ਕਰਵਾ ਕਿ ਆਪਣੀ ਮੋਟਰ ਵਾਲੇ ਕਮਰੇ ਵਿੱਚ ਤਾਰਾਂ ਲਗਾਉਣ ਵਾਸਤੇ ਗਿਆ ਤਾਂ ਕਮਰੇ ਦਾ ਦਰਵਾਜ਼ਾ ਖੋਲਦਿਆਂ ਵੇਖਿਆ ਕਿ ਕਮਰੇ ਵਿੱਚ ਇਕ ਔਰਤ ਦੀ ਲਾਸ਼ ਨਗਨ ਹਾਲਤ ਵਿੱਚ ਪਈ ਸੀ ਅਤੇ ਉਸਦੇ ਗੱਲ ਵਿੱਚ ਰੱਸੀ ਪਈ ਹੋਈ ਸੀ।ਇਸ ਬਾਰੇ ਉਸਨੇ ਆਪਣੇ ਪਿੰਡ ਦੇ ਸੈਕਟਰੀ ਸੁਰਿੰਦਰ ਸਿੰਘ ਅਤੇ ਪ੍ਰਗਟ ਸਿੰਘ ਮੈਂਬਰ ਨੂੰ ਨਾਲ ਲੈ ਕਿ ਪੁਲੀਸ ਥਾਣਾ ਮਹਿਤਾ ਵਿਖੇ ਇਤਲਾਹ ਦਿੱਤੀ।ਇਸ ਬਾਰੇ ਐਸਐਚਉ ਅਮਨਦੀਪ ਸਿੰਘ ਨੇ ਆਪਣੇ ਉਚ ਅਧਿਕਾਰੀਆਂ ਨੂੰ ਸੂਚਿਤ ਕਰਕੇ ਮੌਕੇ 'ਤੇ ਪੁਲੀਸ ਪਾਰਟੀ ਨਾਲ ਪਹੁੰਚੇ।ਇਸ ਸਬੰਧੀ ਉਚ ਅਧਿਕਾਰੀਆਂ ਵਲੋਂ ਵੀ ਮੌਕੇ ਦਾ ਮੁਆਇਨਾ ਕਰਕੇ ਦਿਸ਼ਾ ਨਿਰਦੇਸ਼ ਜਾਰੀ ਕੀਤੇ।ਜਾਂਚ ਦੌਰਾਨ ਬਲਵਿੰਦਰ ਸਿੰਘ ਬਿਲੂ ਪੁਤਰ ਦਲੀਪ ਸਿੰਘ ਨੂੰ ਸ਼ੱਕ ਦੇ ਅਦਾਰ 'ਤੇ ਕਾਬੂ ਕਰਕੇ ਪੁੱਛ-ਗਿੱਛ ਕੀਤੀ ਤਾਂ ਇਸ ਨੇ ਦੱਸਿਆ ਕਿ ਕਰੀਬ ਇੱਕ ਮਹੀਨਾ ਪਹਿਲਾਂ ਤੋਂ ਅਮਰਜੀਤ ਕੌਰ ਪਤਨੀ ਅਵਤਾਰ ਸਿੰਘ ਕੌਮ ਮੱਜਬ੍ਹੀ ਸਿੱਖ 45 ਸਾਲਾ ਨਾਲ ਉਸਦੇ ਨਜਾਇਜ਼ ਸਬੰਧ ਸਨ। ਉਹ ਅਮਰਜੀਤ ਕੌਰ ਨੂੰ ਮਿਲਣ ਵਾਸਤੇ ੫ਮਾਰਚ ਨੂੰ ਅਵਤਾਰ ਸਿੰਘ ਦੀ ਮੋਟਰ 'ਤੇ ਲੈ ਗਿਆ।ਜਿੱਥੇ ਉਨ੍ਹਾਂ ਦੋਨਾਂ ਵਿਚ ਕਿਸੇ ਗੱਲ ਤੋਂ ਝਗੜਾ ਹੋ ਗਿਆ ਅਤੇ ਤੈਸ਼ ਵਿੱਚ ਆ ਕਿ ਉਸਨੇ ਰੱਸੀ ਨਾਲ ਅਮਰਜੀਤ ਕੌਰ ਦਾ ਗੱਲ ਘੁਟ ਕਿ ਮਾਰ ਦਿੱਤਾ।ਪੁੱਛ-ਗਿੱਛ ਦੌਰਾਨ ਦੋਸ਼ੀ ਨੇ ਅਮਰਜੀਤ ਕੌਰ ਦੇ ਕੱਪੜੇ ਬ੍ਰਾਮਦ ਕਰਵਾਏ।ਦੋਸ਼ੀ ਨੂੰ ਅਦਾਲਤ ਵਿੱਚ ਪੇਸ਼ ਕਰ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ ਅਤੇ ਮਾਮਲੇ ਦੀ ਡੂੰਘਾਈ ਨਾਲ ਤਫਤੀਸ਼ ਕੀਤੀ ਜਾਵੇਗੀ।

 

Tags: CRIME NEWS PUNJAB

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD